Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

ਬ੍ਰਹਮ ਮਹਿੰਦਰਾ ਵੱਲੋਂ ਇੰਪਰੂਵਮੈਂਟ ਟਰਸਟ ਨਾਭਾ ਦੀ ਮਾਤਾ ਚਿੰਤਪੁਰਨੀ ਕਮਰਸ਼ੀਅਲ ਕੰਪਲੈਕਸ ਸਕੀਮ ਦਾ ਆਗਾਜ਼

ਨਾਭਾ ਹਲਕੇ 'ਚ ਕੋਈ ਵਿਕਾਸ ਕਾਰਜ ਅਧੂਰਾ ਨਹੀਂ ਰਹੇਗਾ-ਸਾਧੂ ਸਿੰਘ ਧਰਮਸੋਤ

Brahm Mohindra, Punjab Pradesh Congress Committee, Congress, Punjab Congress, Sadhu Singh Dharamsot

Web Admin

Web Admin

5 Dariya News

ਨਾਭਾ , 28 Dec 2021

Last updated on: Dec 28, 2021, 00:00 IST

ਪੰਜਾਬ ਤੇ ਸਥਾਨਕ ਸਰਕਾਰਾਂ, ਸੰਸਦੀ ਮਾਮਲੇ, ਚੋਣਾਂ ਤੇ ਸ਼ਿਕਾਇਤ ਨਿਵਾਰਨ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਰਾਜ ਦੇ ਹਰ ਵਰਗ ਦੇ ਲੋਕਾਂਦੀ ਬਿਹਤਰੀ ਲਈ ਇਤਿਹਾਸਕ ਫੈਸਲੇ ਕੀਤੇ ਹਨ। ਸ੍ਰੀ ਬ੍ਰਹਮ ਮਹਿੰਦਰਾ ਅੱਜ ਨਾਭਾ ਵਿਖੇ ਨਗਰ ਸੁਧਾਰ ਟਰਸਟ ਦੀ ਨਵੀਂ ਵਿਕਸਤ ਹੋਣ ਵਾਲੀ ਸਕੀਮ 'ਮਾਤਾ ਚਿੰਤਪੁਰਨੀ ਕਮਰਸ਼ੀਅਲ ਕੰਪਲੈਕਸ' ਦਾ ਨੀਂਹ ਪੱਥਰ ਰੱਖਣ ਪੁੱਜੇ ਹੋਏ ਸਨ।ਸ੍ਰੀ ਮਹਿੰਦਰਾ ਨੇ ਪਟਿਆਲਾ ਗੇਟ ਨੇੜੇ 6 ਕਨਾਲ 11 ਮਰਲੇ 'ਚ ਵਿਕਸਤ ਕੀਤੀ ਜਾ ਰਹੀ ਇਸ 28 ਵਪਾਰਕ ਸ਼ੋਅ ਰੂਮਜ ਵਾਲੀ ਸਕੀਮ ਦੀ ਸ਼ੁਰੂਆਤ ਸਾਬਕਾ ਮੰਤਰੀ ਤੇ ਹਲਕਾ ਵਿਧਾਇਕ ਸ. ਸਾਧੂ ਸਿੰਘ ਧਰਮਸੋਤ, ਨਗਰ ਸੁਧਾਰ ਟਰਸਟ ਦੇ ਚੇਅਰਮੈਨ ਅਮਰਦੀਪ ਸਿੰਘ ਖੰਨਾ ਅਤੇ ਨਗਰ ਕੌਂਸਲ ਦੇ ਪ੍ਰਧਾਨ ਰਜਨੀਸ਼ ਮਿੱਤਲ ਸ਼ੈਂਟੀ ਦੀ ਮੌਜੂਦਗੀ 'ਚ ਕਰਵਾਈ। ਉਨ੍ਹਾਂ ਨੇ ਨਗਰ ਸੁਧਾਰ ਟਰਸਟ ਤੇ ਨਗਰ ਕੌਂਸਲ ਨੂੰ ਇਸ ਪ੍ਰਾਜੈਕਟ ਦੀ ਸ਼ੁਰੂਆਤ ਕਰਨ ਲਈ ਵਧਾਈ ਦਿੰਦਿਆਂ ਕਿਹਾ ਕਿ ਸ਼ਹਿਰ ਦੇ ਲੋਕਾਂ ਨੂੰ ਇਸ ਦਾ ਬਹੁਤ ਵੱਡਾ ਲਾਭ ਪੁੱਜੇਗਾ।ਸਥਾਨਕ ਸਰਕਾਰਾਂ ਮੰਤਰੀ ਸ੍ਰੀ ਮਹਿੰਦਰਾ ਨੇ ਇਸ ਤੋਂ ਮਗਰੋਂ ਰੋਟਰੀ ਕਲੱਬ ਵਿਖੇ ਕਰਵਾਏ ਇੱਕ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀ ਇਹ ਖੁਸ਼ਕਿਸਮਤੀ ਹੈ ਕਿ ਰਾਜ ਦੀ ਵਾਗਡੋਰ ਇੱਕ ਕਾਬਲ ਮੁੱਖ ਮੰਤਰੀ ਦੇ ਹੱਥਾਂ ਵਿੱਚ ਹੈ, ਜੋ ਕਿ ਸੂਬੇ ਦੇ ਲੋਕਾਂ ਦੀ ਤਰੱਕੀ ਬਾਬਤ ਫ਼ਿਕਰਮੰਦ ਹਨ। ਉਨ੍ਹਾਂ ਦੱਸਿਆ ਕਿ ਮੁਲਾਜਮ ਪੱਖੀ ਪੰਜਾਬ ਸਰਕਾਰ ਨੇ ਰਾਜ ਦੇ 36000 ਕੱਚੇ ਕਰਮਚਾਰੀ ਪੱਕੇ ਕੀਤੇ ਹਨ ਜਦਕਿ ਆਪਣੀ ਜਾਨ ਜੋਖਮ 'ਚ ਪਾ ਕੇ ਸੀਵਰੇਜ ਦੀ ਸਫ਼ਾਈ ਦਾ ਕੰਮ ਕਰਨ ਵਾਲਿਆਂ ਨੂੰ ਪੱਕੇ ਕਰਨ ਤੋਂ ਇਲਾਵਾ ਉਨ੍ਹਾਂ ਦਾ ਜੀਵਨ ਬੀਮਾ ਕਰਨ ਦੀ ਵੀ ਤਜਵੀਜ ਹੈ। ਉਨ੍ਹਾਂ ਨੇ ਸਫਾਈ ਕਾਮਿਆਂ ਦੀ ਭਰਵੀਂ ਸ਼ਲਾਘਾ ਕੀਤੀ, ਜ਼ਿਨ੍ਹਾਂ ਨੇ ਕੋਵਿਡ 'ਚ ਵੀ ਸਫ਼ਾਈ ਦਾ ਕੰਮ ਬਾਖੂਬੀ ਕੀਤਾ।

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਬ੍ਰਹਮ ਮਹਿੰਦਰਾ ਅਤੇ ਸ. ਸਾਧੂ ਸਿੰਘ ਧਰਮਸੋਤ ਨੇ ਇਸ ਗੱਲ ਨੂੰ ਸਿਰੇ ਦੀ ਝੂਠੀ ਗੱਪ ਕਰਾਰ ਦਿੱਤਾ ਕਿ ਉਹ ਕਾਂਗਰਸ ਪਾਰਟੀ ਨੂੰ ਛੱਡਕੇ ਕਿਸੇ ਹੋਰ ਪਾਰਟੀ 'ਚ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਵੱਲੋਂ ਕੀਤੇ ਜਾ ਰਹੇ ਕਾਰਜਾਂ ਕਰਕੇ ਲੋਕਾਂ ਦਾ ਵਿਸ਼ਵਾਸ਼ ਹਾਸਲ ਹੈ ਅਤੇ ਕਾਂਗਰਸ ਮੁੜ ਤੋਂ ਸੂਬੇ 'ਚ ਸਰਕਾਰ ਬਣਾਏਗੀ।ਸ੍ਰੀ ਬ੍ਰਹਮ ਮਹਿੰਦਰਾ ਦਾ ਸਵਾਗਤ ਕਰਦਿਆਂ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨਾਭਾ ਸ਼ਹਿਰ ਸਮੇਤ ਪੂਰੇ ਹਲਕੇ 'ਚ ਵਿਕਾਸ ਕਾਰਜਾਂ ਲਈ ਹਮੇਸ਼ਾ ਖ਼ੁੱਲੇ ਫੰਡ ਦਿੱਤੇ ਹਨ ਅਤੇ ਸ਼ਹਿਰ 'ਚ ਕੋਈ ਵਿਕਾਸ ਕਾਰਜ ਅਧੂਰਾ ਨਹੀਂ ਰਹੇਗਾ।ਇੰਪਰੂਵਮੈਂਟ ਟਰਸਟ ਦੇ ਚੇਅਰਮੈਨ ਅਮਰਦੀਪ ਸਿੰਘ ਖੰਨਾ ਨੇ ਦੱਸਿਆ ਕਿ ਇਹ ਜਗ੍ਹਾ ਨਗਰ ਕੌਂਸਲ ਦੀ ਸੀ, ਜਿਸ ਨੂੰ ਪ੍ਰਧਾਨ ਰਜਨੀਸ਼ ਮਿੱਤਲ ਦੀ ਅਗਵਾਈ ਹੇਠ ਦੋਵਾਂ ਸਥਾਨਕ ਇਕਾਈਆਂ ਨੇ ਮਿਲਕੇ ਵਿਕਸਤ ਕਰਨ ਦਾ ਸਾਂਝਾ ਫੈਸਲਾ ਕੀਤਾ। ਉਨ੍ਹਾਂ ਦੱਸਿਆ ਕਿ ਇੱਥੇ 28 ਸ਼ੋਅ ਰੂਮ ਬਣ ਰਹੇ ਹਨ, ਜਿਨ੍ਹਾਂ ਦੀ ਰਾਖਵੀਂ ਕੀਮਤ 87000 ਰੁਪਏ ਵਰਗ ਗਜ ਮਿੱਥੀ ਗਈ ਹੈ ਅਤੇ ਇਨ੍ਹਾਂ ਦੀ ਆਨਲਾਈਨ ਬੋਲੀ ਹੋ ਰਹੀ ਹੈ ਜਦਕਿ 8 ਦੀ ਵਿਕਰੀ ਹੋ ਚੁੱਕੀ ਹੈ।ਇਸ ਮੌਕੇ ਨਗਰ ਸੁਧਾਰ ਟਰਸਟ ਪਟਿਆਲਾ ਦੇ ਚੇਅਰਮੈਨ ਸੰਤ ਬਾਂਗਾ, ਕਾਂਗਰਸ ਦੇ ਅਬਜਰਵਰ ਸੰਜੇ ਠਾਕੁਰ, ਚਰਨਜੀਤ ਬਾਤਿਸ਼, ਚੇਅਰਮੈਨ ਜਗਜੀਤ ਸਿੰਘ ਦੁਲੱਦੀ, ਟਰਸਟੀ ਕ੍ਰਿਸ਼ਨ ਲਾਲ, ਅੰਜਨਾ ਬਾਤਿਸ਼, ਨੀਰੂ ਸ਼ਰਮਾ, ਧਰਮਪਾਲ ਮਿੱਤਲ, ਪ੍ਰਮੋਦ ਕੁਮਾਰ ਜਿੰਦਲ, ਐਸ.ਡੀ.ਐਮ. ਕੰਨੂ ਗਰਗ, ਡੀ.ਐਸ.ਪੀ. ਰਜੇਸ਼ ਛਿੱਬੜ, ਕਾਰਜ ਸਾਧਕ ਅਫ਼ਸਰ ਯਾਦਵਿੰਦਰ ਸ਼ਰਮਾ, ਐਸ.ਡੀ.ਓ ਇੰਦਰਪਾਲ ਸਿੰਘ ਸਮੇਤ ਕੌਂਸਲਰ ਅਤੇ ਹੋਰ ਪਤਵੰਤੇ ਮੌਜੂਦ ਸਨ।

 

Tags: Brahm Mohindra , Punjab Pradesh Congress Committee , Congress , Punjab Congress , Sadhu Singh Dharamsot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD