Friday, 05 June 2026

 

 

ਖ਼ਾਸ ਖਬਰਾਂ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ

 

ਸੀ.ਜੀ.ਸੀ. ਝੰਜੇੜੀ ਕੈਂਪਸ ਵਿਚ ਏਸ਼ੀਅਨ ਸੋਲਰ ਵਹੀਕਲ ਚੈਂਪੀਅਨਸ਼ਿਪ ਦੀ ਸਮਾਪਤੀ

21 ਰਾਜਾਂ ਦੀਆਂ ਟੀਮਾਂ ਵੱਲੋਂ ਕੀਤਾ ਗਿਆ ਬਿਹਤਰੀਨ ਪ੍ਰਦਰਸ਼ਨ

Dr. Raj Kumar Verka, Congress, Punjab Congress, Raj Kumar Verka, Asia

Web Admin

Web Admin

5 Dariya News

ਮੋਹਾਲੀ , 30 Dec 2021

Last updated on: Dec 30, 2021, 00:00 IST

ਹਰ ਪਾਸੇ ਸੋਲਰ ਪੈਨਲ ਲਗਾ ਕੇ ਕਾਰਾਂ ਅਤੇ ਈ ਬਾਈਕ ਘੁੰਮ ਰਹੀਆਂ ਸਨ।ਦੇਸ਼ ਦੇ ਵੱਖ ਵੱਖ ਰਾਜਾਂ ਦੀਆਂ ਟੀਮਾਂ ਦੇ ਖਿਡਾਰੀ ਆਪਣੇ ਆਪ ਬਣਾਈਆਂ ਇਲੈਕਟ੍ਰੋਨਿਕ ਸੋਲਰ ਕਾਰਾਂ ਅਤੇ ਈ-ਬਾਈਕ ਦੇ ਰਾਹੀ ਰੇਸਾਂ ਲਗਾ ਰਹੇ ਸਨ। ਹਜ਼ਾਰਾਂ ਨੌਜਵਾਨ 800 ਦੇ ਕਰੀਬ ਖਿਡਾਰੀਆਂ ਵੱਲੋਂ ਇਕ ਦੂਜੇ ਨੂੰ ਦਿਤੇ ਜਾ ਰਹੇ ਮੁਕਾਬਲਿਆਂ ਨੂੰ ਉਤਸ਼ਾਹ ਨਾਲ ਵੇਖਦੇ ਹੋਏ ਚਹਿਕ ਰਹੇ ਸਨ। ਇਨ ਨਜ਼ਾਰਾ ਸੀ ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ ਦੇ ਝੰਜੇੜੀ ਕੈਂਪਸ ਦਾ। ਜਿੱਥੇ ਬਣੇ ਟਰੈਕ ਦਾ ਨਜ਼ਾਰਾ ਫ਼ਾਰਮੂਲਾ ਵਨ ਕਾਰ ਰੇਸ ਦਾ ਭੁਲੇਖਾ ਪਾਉਂਦਾ ਨਜ਼ਰ ਆ ਰਿਹਾ ਸੀ। ਜ਼ਿਕਰਯੋਗ ਹੈ ਕਿ ਸੀ ਜੀ ਸੀ ਝੰਜੇੜੀ ਕੈਂਪਸ ਵਿਚ ਚਾਰ ਦਿਨਾਂ ਏਸ਼ੀਆ ਦੀ ਸਭ ਤੋਂ ਵੱਡੀ ਇਲੈਕਟ੍ਰਿਕ ਸੋਲਰ ਵਹੀਕਲ ਚੈਂਪੀਅਨਸ਼ਿਪ 8.0 ਦਾ ਆਯੋਜਨ ਕੀਤਾ ਗਿਆ ਸੀ। ਤਕਨੀਕ ਅਤੇ ਖੇਡ ਦੇ ਸੁਮੇਲ ਦੇ ਇਸ ਮੁਕਾਬਲੇ ਵਿਚ ਮਹਾਰਾਸ਼ਟਰ, ਉੱਤਰ ਪ੍ਰਦੇਸ਼, ਕੇਰਲਾ, ਤਾਮਿਲਨਾਡੂ, ਕਰਨਾਟਕ, ਗੋਆ ਅਤੇ ਹੋਰ ਰਾਜਾਂ ਦੇ ਵਿਦਿਆਰਥੀਆਂ ਦੀਆਂ 21 ਟੀਮਾਂ ਨੇ ਸ਼ਮੂਲੀਅਤ ਕੀਤੀ।ਅਖੀਰੀ ਦਿਨ ਤੱਕ ਹੋਏ ਸਖ਼ਤ ਮੁਕਾਬਲੇ ਵਿਚ ਲਗਭਗ ਹਰ ਟੀਮ ਦੇ ਖਿਡਾਰੀਆਂ ਨੇ ਇਕ ਦੂਜੀ ਟੀਮ ਨੂੰ ਕਰੜੀ ਟੱਕਰ ਦਿਤੀ। ਅਖੀਰ ਵਿਚ ਈ-ਕਾਰ ਮੁਕਾਬਲੇ ਵਿਚ ਨਿਰਮਾ ਯੂਨੀਵਰਸਿਟੀ ਗੁਜਰਾਤ ਦੀ ਟੀਮ ਜੇਤੂ ਰਹੀ ਜਿਸ ਨੂੰ ਟਰਾਫ਼ੀ ਅਤੇ 60,000 ਦੇ ਨਗਦ ਇਨਾਮ ਨਾਲ ਨਿਵਾਜਿਆ ਗਿਆ। ਜਦ ਕਿ ਦੂਜੇ ਅਤੇ ਤੀਜੇ ਨੰਬਰ ਤੇ ਐਨ ਆਈ ਆਈ ਟੀ ਜਲੰਧਰ ਅਤੇ ਨਿਰਮਾ ਯੂਨੀਵਰਸਿਟੀ ਰਹੇ ਜਿਨ੍ਹਾਂ ਨੂੰ 30,000 ਅਤੇ 10,000 ਦੇ ਇਨਾਮਾਂ ਨਾਲ ਨਿਵਾਜਿਆ ਗਿਆ। ਇਸੇ ਤਰਾਂ ਈ-ਬਾਈਕ ਮੁਕਾਬਲੇ ਵਿਚ ਸ੍ਰੀ ਰਾਮਾ ਕ੍ਰਿਸ਼ਨਾ ਇੰਸਟੀਚਿਊਟ ਆਫ਼ ਟੈਕਨੌਲੋਜੀ, ਤਾਮਿਲਨਾਡੂ ਜੇਤੂ ਰਹੇ।ਜਦ ਕਿ ਤੀਜੀ ਪੁਜ਼ੀਸ਼ਨ ਤੇ ਐਮ ਆਈ ਟੀ ਸਕੂਲ ਆਫ਼ ਇੰਜੀਨੀਅਰਿੰਗ ਮਹਾਰਾਸ਼ਟਰ ਦੀ ਟੀਮ ਨੇ ਹਾਸਿਲ ਕੀਤੀ।

ਇਸ ਦੌਰਾਨ ਵੱਖ-ਵੱਖ ਮਾਪਦੰਡਾਂ ਹੇਠ ਹਰੇਕ ਵਾਹਨ ਦੀ ਕਾਰਗੁਜ਼ਾਰੀ ਦੀ ਜਾਂਚ ਕਰਨ ਲਈ 14 ਨਾਮਵਰ ਸੰਸਥਾਵਾਂ ਦੇ ਜੱਜਾਂ ਨੂੰ ਬੁਲਾਇਆ ਗਿਆ ਸੀ। ਜਿਨ੍ਹਾਂ ਨੇ ਵੱਖ-ਵੱਖ ਤਕਨੀਕੀ ਟੈੱਸਟਾਂ ਵਿਚ ਵਾਹਨਾਂ ਦੀ ਸਟੇਅਰਿੰਗ ਯੋਗਤਾ, ਚਾਰਜਿੰਗ ਕੰਪੈਸਿਟੀ, ਸਪੀਡ ਅਤੇ ਉਨ੍ਹਾਂ ਦੀ ਸਹੀ ਤਰੀਕੇ ਨਾਲ ਚਲਣ ਦੀ ਜਾਂਚ ਕੀਤੀ ਗਈ। ਇਸ ਦੇ ਨਾਲ ਹੀ ਈ-ਬਾਈਕ ਅਤੇ ਈ-ਕਾਰਟ ਲਈ ਉੱਚੇ ਹੰਪ  ਅਤੇ ਜ਼ਿੰਗ-ਜ਼ੈਗ ਪੈਟਰਨ ਬਣਾਏ ਗਏ ਜਿਸ ਰਾਹੀਂ ਉਨ੍ਹਾਂ ਦੇ ਨਿਯੰਤਰਨ ਅਤੇ ਸਥਿਰਤਾ ਅਤੇ ਉਨ੍ਹਾਂ ਦੀ ਵੱਧ ਤੋਂ ਵੱਧ ਗਤੀ ਦੀ ਜਾਂਚ ਕੀਤੀ ਗਈ । ਇਸ ਦੌਰਾਨ ਸਭ ਟੀਮਾਂ ਨੇ ਆਪਣੀ ਬਿਹਤਰੀਨ ਕਾਰਗੁਜ਼ਾਰੀ ਲਈ  ਸਖ਼ਤ ਮੁਕਾਬਲੇ ਰਾਹੀਂ ਚੁਣਿਆ ਗਿਆ।ਸੂਰਜੀ ਊਰਜਾ ਰਾਹੀਂ ਤਿਆਰ ਕੀਤੇ ਸਾਇੰਸ ਦੇ ਕ੍ਰਿਸ਼ਮੇ ਦੇ ਇਨਾ ਵਾਹਨਾਂ ਦੇ ਰਾਸ਼ਟਰੀ ਪੱਧਰ ਦੇ ਇਨ੍ਹਾਂ ਮੁਕਾਬਲਿਆਂ ਦਾ ਉਦਘਾਟਨ ਪੰਜਾਬ ਸਰਕਾਰ ਦੇ ਸਮਾਜਿਕ ਨਿਆਂ, ਸ਼ਕਤੀਕਰਨ ਅਤੇ ਘੱਟ ਗਿਣਤੀਆਂ, ਨਵੇਂ ਅਤੇ ਨਵਿਆਉਣ ਯੋਗ ਊਰਜਾ ਸਰੋਤ, ਮੈਡੀਕਲ ਸਿੱਖਿਆਂ ਅਤੇ ਖੋਜ ਕੈਬਿਨੇਟ ਮੰਤਰੀ ਰਾਜ ਕੁਮਾਰ ਵੇਰਕਾ ਵੱਲੋਂ ਕੀਤਾ ਗਿਆ ਸੀ । ਜਦ ਕਿ ਪੇਡਾ ਦੇ ਸੀ ਈ ੳ ਨਵਜੋਤ ਸਿੰਘ ਰੰਧਾਵਾ ਅਤੇ ਪੀ ਟੀ ਯੂ ਦੇ ਡੀਨ ਅਕਾਦਮਿਕ ਡਾ. ਵਿਕਾਸ ਚਾਵਲਾ ਖ਼ਾਸ ਮਹਿਮਾਨ ਸਨ।ਕੈਬਿਨੇਟ ਮੰਤਰੀ ਵੇਰਕਾ ਨੇ ਵਿਦਿਆਰਥੀਆਂ ਵੱਲੋਂ ਤਿਆਰ ਕੀਤੀਆਂ ਗਈਆਂ ਤਕਨੀਕੀ ਸੋਲਰ ਕਾਰਾਂ ਦੀ ਭਰਪੂਰ ਤਾਰੀਫ਼ ਕਰਦੇ ਹੋਏ ਸੀ ਜੀ ਸੀ ਦੇ ਪ੍ਰੈਜ਼ੀਡੈਂਟ ਰਛਪਾਲ ਸਿੰਘ ਧਾਲੀਵਾਲ ਵੱਲੋਂ ਕੀਤੇ ਗਏ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਆਪਣੇ ਸੰਬੋਧਨ ਵਿਚ ਕਿਹਾ ਕਿ ਸੀ ਜੀ ਸੀ ਝੰਜੇੜੀ ਕੈਂਪਸ ਦਾ ਵਿਹੜਾ ਫ਼ਾਰਮੂਲਾ ਵਨ ਰੇਸ ਵਾਂਗ ਨਜ਼ਰ ਆ ਰਿਹਾ ਹੈ। ਇਸ ਦੌਰਾਨ ਮੁੱਖ ਮਹਿਮਾਨ ਕੈਬਿਨੇਟ ਮੰਤਰੀ ਰਾਜ ਕੁਮਾਰ ਵੇਰਕਾ, ਸੀ ਈ ੳ ਨਵਜੋਤ ਸਿੰਘ ਰੰਧਾਵਾ ਅਤੇ ਪੀ ਟੀ ਯੂ ਦੇ ਡੀਨ ਅਕਾਦਮਿਕ ਡਾ. ਵਿਕਾਸ ਚਾਵਲਾ, ਪ੍ਰੈਜ਼ੀਡੈਂਟ ਰਛਪਾਲ ਸਿੰਘ ਧਾਲੀਵਾਲ ਅਤੇ ਐਮ ਡੀ ਅਰਸ਼ ਧਾਲੀਵਾਲ ਨੇ ਸਭ ਖਿਡਾਰੀਆਂ ਨੂੰ ਮਿਲਦੇ ਹੋਏ ਉਨ੍ਹਾਂ ਦੀਆਂ ਬਣਾਈਆਂ ਤਕਨੀਕੀ  ਕਾਰਾਂ ਦੀ ਪੇਸ਼ਕਾਰੀ ਕੀਤੀ।

 

Tags: Dr. Raj Kumar Verka , Congress , Punjab Congress , Raj Kumar Verka , Asia's largest Electric Solar Vehicle Championship 8.0. , CGC Jhanjeri , Chandigarh Group Of Colleges , Satnam Singh Sandhu , Rashpal Singh Dhaliwal , Jhanjeri , CGC Jhanjeri Campus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD