Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਸਰਕਾਰ ਨੇ ਪਿੰਡਾਂ ਵਿਚ ਹਰ ਬੁਨਿਆਦੀ ਸੁਵਿਧਾਵਾਂ ਪਹੁੰਚਾ ਕੇ ਲੋਕਾਂ ਦੇ ਜੀਵਨ ਪੱਧਰ ਨੂੰ ਉਚਾ ਉਠਾਉਣ ਦਾ ਕੀਤਾ ਯਤਨ : ਸੁੰਦਰ ਸ਼ਾਮ ਅਰੋੜਾ

ਵਿਧਾਇਕ ਨੇ ਪਿੰਡ ਨੰਦਨ ਦੀ ਪੰਚਾਇਤ ਨੂੰ ਸੌਂਪਿਆ 19.5 ਲੱਖ ਰੁਪਏ ਦਾ ਚੈਕ

Sunder Sham Arora, Punjab Pradesh Congress Committee, Congress, Chandigarh, Punjab Congress, Government of Punjab, Punjab Government, Punjab, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 30 Dec 2021

Last updated on: Dec 30, 2021, 00:00 IST

ਵਿਧਾਇਕ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਿੰਡਾਂ ਦੇ ਲੋਕਾਂ ਤੱਕ ਹਰ ਬੁਨਿਆਦੀ ਸੁਵਿਧਾਵਾਂ ਪਹੁੰਚਾਉਣ ਦੇ ਨਾਲ-ਨਾਲ ਉਨ੍ਹਾਂ ਦੇ ਜੀਵਨ ਪੱਧਰ ਨੂੰ ਉਚਾ ਚੁੱਕਣ ਲਈ ਕੋਈ ਕਮੀ ਨਹੀਂ ਛੱਡੀ ਹੈ ਅਤੇ ਇਹ ਯਤਨ ਲਗਾਤਾਰ ਜਾਰੀ ਹਨ। ਉਹ ਪਿੰਡ ਨੰਦਨ ਦੀ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ 19.5 ਲੱਖ ਰੁਪਏ ਦਾ ਚੈਕ ਸੌਂਪਣ ਦੌਰਾਨ ਸੰਬੋਧਨ ਕਰ ਰਹੇ ਸਨ।ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਮੇਸ਼ਾਂ ਵਿਕਾਸ ਕਾਰਜਾਂ ਨੂੰ ਪਹਿਲ ਦਿੰਦੀ ਹੈ ਅਤੇ ਇਹ ਯਕੀਨੀ ਬਣਾਉਂਦੀ ਹੈ ਕਿ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਦਾ ਲਾਭ ਹਰ ਲਾਭਪਾਤਰੀ ਤੱਕ ਪਹੁੰਚੇ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਲੈ ਕੇ ਪੰਜਾਬ ਸਰਕਾਰ ਗੰਭੀਰ ਹੈ ਜਿਸ ਤਹਿਤ ਸਰਕਾਰ ਦੁਆਰਾ ਪਿੰਡਾਂ ਵਿਚ ਬੁਨਿਆਦੀ ਸੁਵਿਧਾਵਾਂ ਉਪਲੱਬਧ ਕਰਵਾਉਣ ਲਈ ਯਤਨ ਲਗਾਤਾਰ ਜਾਰੀ ਹਨ।

ਸੁੰਦਰ ਸ਼ਾਮ ਅਰੋੜਾ ਨੇ ਪਿੰਡ ਦੀ ਪੰਚਾਇਤ ਨੂੰ ਵਿਸ਼ਵਾਸ ਦਿਵਾਇਆ ਕਿ ਜਿਥੇ ਵਿਕਾਸ ਪੱਖੋਂ ਪਿੰਡ ਵਿਚ ਕੋਈ ਕਮੀ ਨਹੀਂ ਛੱਡੀ ਜਾਵੇਗੀ ਉਥੇ ਯੋਗ ਵਿਅਕਤੀ ਨੂੰ ਵੱਖ-ਵੱਖ ਯੋਜਨਾਵਾਂ ਤਹਿਤ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਨੂੰ ਵੀ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਵਿਚ ਹਰ ਸੁਵਿਧਾ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਪਿੰਡਾਂ ਵਿਚ ਪਹਿਲ ਦੇ ਆਧਾਰ ’ਤੇ ਵਿਕਾਸ ਕੰਮ ਕਰਵਾਏ ਜਾ ਰਹੇ ਹਨ। ਇਸ ਦੌਰਾਨ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਇਨ੍ਹਾਂ ਦਾ ਜਲਦ ਤੋਂ ਜਲਦ ਹੱਲ ਕਰਵਾਉਣ ਦਾ ਭਰੋਸਾ ਵੀ ਦਿੱਤਾ।ਇਸ ਮੌਕੇ ਦਿਹਾਤੀ ਕਾਂਗਰਸ ਪ੍ਰਧਾਨ ਕੈਪਟਨ ਕਰਮ ਚੰਦ, ਸਰਪੰਚ ਪਵਨ ਕੁਮਾਰ, ਪੰਚ ਭੁਪਿੰਦਰ ਸਿੰਘ, ਅਮਰ ਚੰਦ, ਕੁਲਵਿੰਦਰ ਕੌਰ, ਪਰਮਿੰਦਰ ਕੌਰ, ਜਗਤਾਰ ਸਿੰਘ, ਦਰਸ਼ਨ ਲਾਲ, ਸਰਪੰਚ ਤਜਿੰਦਰ ਸਿੰਘ, ਸਰਪੰਚ ਕੁਲਦੀਪ ਅਰੋੜਾ, ਬਲਾਕ ਸੰਮਤੀ ਮੈਂਬਰ ਕਿਰਨ ਮੱਲੀ, ਸੰਜੀਵ ਮਿੰਟੂ, ਰਿਟਾਇਰਡ ਇੰਸ: ਮਨਜੀਤ ਸਿੰਘ ਆਦਿ ਵੀ ਮੌਜੂਦ ਸਨ।

 

Tags: Sunder Sham Arora , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD