Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਪੰਜਾਬ ਦੀ ਵਿਰਾਸਤ ਨੂੰ ਬਚਾਉਣ ਲਈ ਨਰੋਈ ਸਿਹਤ ਅਤੇ ਨਰੋਈ ਸੋਚ ‘ਤੇ ਪਹਿਰਾ ਦੇਣਾ ਬਹੁਤ ਜ਼ਰੂਰੀ-ਕੈਬਨਿਟ ਮੰਤਰੀ ਪੰਜਾਬ ਪਰਗਟ ਸਿੰਘ

ਇਤਿਹਾਸਿਕ ਕਸਬਾ ਗੋਇੰਦਵਾਲ ਸਾਹਿਬ ਵਿਖੇ ਸਾਢੇ ਪੰਜ ਏਕੜ ਵਿੱਚ ਬਣਾਏ ਜਾਣ ਵਾਲੇ ਸ੍ਰੀ ਗੁਰੂ ਅਮਰਦਾਸ ਸਪੋਰਟਸ ਪਾਰਕ ਦਾ ਰੱਖਿਆ ਨੀਂਹ ਪੱਥਰ

Pargat Singh, Congress, Punjab Congress, Government of Punjab, Punjab Government, Punjab

Web Admin

Web Admin

5 Dariya News

ਤਰਨ ਤਾਰਨ , 30 Dec 2021

Last updated on: Dec 30, 2021, 00:00 IST

ਪੰਜਾਬ ਦੀ ਵਿਰਾਸਤ ਨੂੰ ਬਚਾਉਣ ਲਈ ਨਰੋਈ ਸਿਹਤ ਅਤੇ ਨਰੋਈ ਸੋਚ ‘ਤੇ ਪਹਿਰਾ ਦੇਣਾ ਬਹੁਤ ਜ਼ਰੂਰੀ ਹੈ ਅਤੇ ਨੌਜਵਾਨਾਂ ਨੂੰ ਚੰਗੀ ਸਿਹਤ ਅਤੇ ਚੰਗੀ ਸੇਧ ਦੇਣ ਲਈ ਸਾਨੂੰ ਸਭ ਨੰੁ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ ਤਾਂ ਜੋ ਨਰੋਏ ਸਮਾਜ ਦੀ ਸਿਰਜਣਾ ਹੋ ਸਕੇ।ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਸ੍ਰੀ ਪਰਗਟ ਸਿੰਘ ਨੇ ਅੱਜ ਜ਼ਿਲ੍ਹਾ ਤਰਨ ਤਾਰਨ ਦੇ ਇਤਿਹਾਸਿਕ ਕਸਬਾ ਗੋਇੰਦਵਾਲ ਸਾਹਿਬ ਵਿਖੇ ਲੱਗਭੱਗ ਸਾਢੇ ਪੰਜ ਏਕੜ ਵਿੱਚ ਬਣਾਏ ਜਾਣ ਵਾਲੇ ਸ੍ਰੀ ਗੁਰੂ ਅਮਰਦਾਸ ਸਪੋਰਟਸ ਪਾਰਕ ਦਾ ਨੀਂਹ ਪੱਥਰ ਰੱਖਣ ਉਪਰੰਤ ਕੀਤਾ।ਇਸ ਮੌਕੇ ਹਲਕਾ ਵਿਧਾਇਕ ਖਡੂਰ ਸਾਹਿਬ ਸ੍ਰੀ ਰਮਨਜੀਤ ਸਿੰਘ ਸਿੱਕੀ, ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਅਤੇ ਐੱਸ. ਐੱਸ. ਪੀ. ਤਰਨ ਤਾਰਨ ਸ੍ਰੀ ਹਰਵਿੰਦਰ ਸਿੰਘ ਵਿਰਕ ਤੋਂ ਇਲਾਵਾ ਹੋਰ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਇਲਾਕੇ ਦੇ ਪਤਵੰਤੇ ਹਾਜ਼ਰ ਸਨ।ਇਸ ਮੌਕੇ ਹਾਜ਼ਰ ਲੋਕਾਂ ਨੂੰ ਸੰਬੋਧਨ ਕਰਦਿਆਂ ਕਿ ਜੇਕਰ ਅਸੀਂ ਆਉਣ ਵਾਲੀ ਪੀੜ੍ਹੀ ਨੰੁ ਸਮੇਂ ਦੇ ਹਾਣੀ ਨਾ ਬਣਾ ਸਕੇ ਤਾਂ ਕਿਸੇ ਵੀ ਤਰ੍ਹਾਂ ਦੇ ਵਿਕਾਸ ਦਾ ਕੋਈ ਮੁੱਲ ਨਹੀਂ ਹੈ। ਉਹਨਾਂ ਕਿ ਇਸ ਲਈ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਸੁਧਾਰ ਲਿਆਉਣ ਲਈ ਉਚਿਤ ਕਦਮ ਚੁੱਕੇ ਗਏ ਹਨ ਤਾਂ ਜੋ ਪੜ੍ਹਾਈ ਕਰਨ ਉਪਰੰਤ ਨੌਜਵਾਨ ਪੀੜ੍ਹੀ ਨੰ ਰੋਜ਼ਗਾਰ ਮਿਲ ਸਕੇ। 

ਉਹਨਾਂ ਕਿਹਾ ਕਿ ਪੰਜਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਲੋੜੀਂਦੀਆਂ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।ਉਹਨਾਂ ਕਿਹਾ ਕਿ ਗੋਇੰਦਵਾਲ ਸਾਹਿਬ ਵਿਖੇ ਬਣਾਏ ਜਾਣ ਵਾਲੇ ਸ੍ਰੀ ਗੁਰੂ ਅਮਰਦਾਸ ਸਪੋਰਟਸ ਪਾਰਕ ਦੀ ਉਸਾਰੀ ਦਾ ਕੰਮ ਜਲਦੀ ਹੀ ਸ਼ੁਰੂ ਕੀਤਾ ਜਾ ਰਿਹਾ ਹੈ, ਇਸ ਲਈ ਲੋੜੀਂਦੀ ਪ੍ਰਕਿਰਿਆ ਸ਼ੂਰੂ ਹੋ ਚੁੱਕੀ ਹੈ।ਉਹਨਾਂ ਦੱਸਿਆ ਕਿ ਇਸ ਸਪੋਰਟਸ ਪਾਰਕ ਵਿੱਚ ਵੱਖ-ਵੱਖ ਖੇਡ ਗਰਾਊਂਡਾਂ ਬਣਾਉਣ ਦੇ ਨਾਲ-ਨਾਲ ਫੁਹਾਰਾ ਸਿਸਟਮ, ਚਾਰਦਿਵਾਰੀ ਅਤੇ ਪਲਾਂਟੇਸ਼ਨ ਦਾ ਕੰਮ ਵੀ ਕੀਤਾ ਜਾਵੇਗਾ।ਇਸ ਉਪਰੰਤ ਕੈਬਨਿਟ ਮੰਤਰੀ ਪੰਜਾਬ ਸ੍ਰੀ ਪਰਗਟ ਸਿੰਘ ਨੇ ਚੋਹਲਾ ਸਾਹਿਬ ਵਿਖੇ ਕਰਵਾਏ ਗਏ ਇੱਕ ਸਮਾਗਮ ਵਿੱਚ ਸ਼ਿਰਕਤ ਕਰਦਿਆਂ ਨੌਜਵਾਨ ਖਿਡਾਰੀਆਂ ਨੂੰ ਖੇਡਾਂ ਨਾਲ ਜੁੜਨ ਲਈ ਹੱਲਾਸ਼ੇਰੀ ਦਿੱਤੀ।ਇਸ ਮੌਕੇ ਉਹਨਾਂ ਹਲਕਾ ਵਿਧਾਇਕ ਖਡੂਰ ਸਾਹਿਬ ਸ੍ਰੀ ਰਮਨਜੀਤ ਸਿੰਘ ਸਿੱਕੀ ਦੀ ਮੰਗ ਉੱਤੇ ਖੇਡ ਸਟੇਡੀਅਮ ਚੋਹਲਾ ਸਾਹਿਬ ਵਿਖੇ ਹਾਕੀ ਗਰਾਂਊਂਡ ਵਿੱਚ 6ਏ ਸਾਈਡ ਐਸਟੋਟਰਫ਼ ਲਗਾਉਣ, ਓਪਨ ਜਿੰਮ ਬਣਾਉਣ ਅਤੇ ਹਾਕੀ ਵਿੰਗ ਬਣਾਉਣ ਦੀ ਪ੍ਰਕਿਰਿਆ ਸ਼ੁਰੂ ਕਰਨ ਦਾ ਐਲਾਨ ਕੀਤਾ।ਇਸ ਮੌਕੇ ਉਹਨਾਂ ਵੱਲੋਂ ਯੋਗ ਲਾਭਪਾਤਰੀਆਂ ਨੂੰ ਪੰਜ-ਪੰਜ ਮਰਲੇ ਦੇ ਪਲਾਟ ਮੁਹੱਈਆ ਕਰਵਾਉਣ ਲਈ ਸਨਦਾਂ ਵੀ ਵੰਡੀਆਂ ਗਈਆਂ।ਇਸ ਮੌਕੇ ਹਲਕਾ ਵਿਧਾਇਕ ਸ੍ਰੀ ਰਮਨਜੀਤ ਸਿੰਘ ਸਿੱਕੀ ਨੇ ਕੈਬਨਿਟ ਮੰਤਰੀ ਪੰਜਾਬ ਸ੍ਰੀ ਪਰਗਟ ਸਿੰਘ ਨੂੰ ਜੀ ਆਇਆ ਨੂੰ ਆਖਦਿਆਂ ਹਲਕੇ ਦੇ ਵਿਕਾਸ ਕਾਰਜਾਂ ਲਈ ਧੰਨਵਾਦ ਕੀਤਾ।

 

Tags: Pargat Singh , Congress , Punjab Congress , Government of Punjab , Punjab Government , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD