Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕੈਪਟਨ ਅਮਰਿੰਦਰ ਨੂੰ ਭਾਜਪਾ-ਪੰਜਾਬ ਲੋਕ ਕਾਂਗਰਸ-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੀ ਜਿੱਤ ਦਾ ਭਰੋਸਾ

Captain Amarinder Singh, Amarinder Singh, Punjab Lok Congress

Web Admin

Web Admin

5 Dariya News

ਚੰਡੀਗਡ਼੍ਹ , 27 Dec 2021

Last updated on: Dec 27, 2021, 00:00 IST

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਰੋਸਾ ਪ੍ਰਗਟਾਇਆ ਹੈ ਕਿ ਪੰਜਾਬ ਲੋਕ ਕਾਂਗਰਸ ਸਣੇ ਤਿੰਨੇ ਪਾਰਟੀਆਂ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਆਉਂਦੀਆਂ ਵਿਧਾਨ ਸਭਾ ਚੋਣਾਂ ਚ ਸ਼ਾਨਦਾਰ ਬਹੁਮਤ ਹਾਸਿਲ ਕਰਕੇ ਪੰਜਾਬ ਚ ਅਗਲੀ ਸਰਕਾਰ ਬਣਾਉਣਗੀਆਂ।ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਪ੍ਰਧਾਨ ਜੇਪੀ ਨੱਡਾ, ਭਾਜਪਾ ਪੰਜਾਬ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ ਅਤੇ ਸ਼੍ਰੋਮਣੀ ਅਕਾਲ ਦਲ ਸੰਯੁਕਤ ਦੇ ਮੁਖੀ ਸੁਖਦੇਵ ਸਿੰਘ ਢੀਂਡਸਾ ਨਾਲ ਦਿੱਲੀ ਚ ਮੀਟਿੰਗ ਤੋਂ ਬਾਅਦ ਕੈਪਟਨ ਅਮਰਿੰਦਰ ਨੇ ਇਕ ਬਿਆਨ ਜਾਰੀ ਕਰਕੇ ਕਿਹਾ ਕਿ ਉਹ ਦੇਸ਼ ਦੀ ਸੁਰੱਖਿਆ ਅਤੇ ਪੰਜਾਬ ਦੀ ਭਲਾਈ ਤੇ ਤਰੱਕੀ ਲਈ ਇਕੱਠੇ ਆ ਕੇ ਖੁਸ਼ ਹਨ।ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਉਹ ਖੁਸ਼ ਹਨ ਕਿ ਤਿੰਨੇ ਪਾਰਟੀਆਂ ਪੰਜਾਬ ਨੂੰ ਇੱਕ ਵਾਰ ਫਿਰ ਤੋਂ ਖੁਸ਼ਹਾਲੀ ਦੇ ਮਾਰਗ ਤੇ ਲਿਆਉਣ ਲਈ ਇਕੱਠੇ ਚੋਣ ਲੜਨ ਤੇ ਰਾਜ਼ੀ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਕੇਂਦਰ ਤੇ ਪੰਜਾਬ ਚ ਭਾਜਪਾ ਦੀਆਂ ਸਰਕਾਰਾਂ ਨਾਲ ਡਬਲ ਇੰਜਣ ਰਾਹੀਂ ਪੰਜਾਬ ਇੱਕ ਵਾਰ ਫਿਰ ਤੋਂ ਤਰੱਕੀ ਅਤੇ ਵਿਕਾਸ ਦੇ ਮਾਰਗ ਤੇ ਪਰਤੇਗਾ। 

ਉਨ੍ਹਾਂ ਕਿਹਾ ਕਿ ਸੂਬੇ ਦੇ ਸਾਰੇ ਵਰਗਾਂ ਦੀਆਂ ਲੋੜਾਂ ਦੇ ਮੱਦੇਨਜ਼ਰ ਮੈਨੀਫੈਸਟੋ ਤਿਆਰ ਕੀਤਾ ਜਾ ਰਿਹਾ ਹੈ।ਕੈਪਟਨ ਅਮਰਿੰਦਰ ਨੇ ਸਪੱਸ਼ਟ ਕੀਤਾ ਕਿ ਤਿੰਨਾਂ ਪਾਰਟੀਆਂ ਵਿਚਾਲੇ ਸੀਟਾਂ ਸਬੰਧੀ ਤਾਲਮੇਲ ਜਲਦ ਹੀ ਪੂਰਾ ਕਰ ਲਿਆ ਜਾਵੇਗਾ। ਉਨ੍ਹਾਂ ਨੇ ਇਕ ਵਾਰ ਫਿਰ ਤੋਂ ਦੁਹਰਾਇਆ ਕਿ ਉਮੀਦਵਾਰਾਂ ਦੀ ਚੋਣ ਉਨ੍ਹਾਂ ਦੀ ਜਿੱਤਣ ਦੀ ਕਾਬਲੀਅਤ ਦੇ ਆਧਾਰ ਤੇ ਹੋਵੇਗੀ, ਨਾ ਕਿ ਉਹ ਕਿਸ ਪਾਰਟੀ ਤੋਂ ਚੋਣ ਲੜਦੇ ਹਨ। ਉਨ੍ਹਾਂ ਖੁਲਾਸਾ ਕੀਤਾ ਕਿ ਪਾਰਟੀ ਤੋਂ ਨਾਮਜ਼ਦਗੀ ਹਾਸਲ ਕਰਨ ਲਈ ਉਨ੍ਹਾਂ ਨੂੰ ਸੂਬੇ ਭਰ ਤੋਂ ਭਾਰੀ ਸਮਰਥਨ ਅਤੇ ਉਤਸ਼ਾਹ ਮਿਲ ਰਿਹਾ ਹੈ। ਉਨ੍ਹਾਂ ਭਰੋਸਾ ਹੈ ਕਿ ਪੰਜਾਬ ਚ ਨਵੀਂ ਸਿਆਸਤ ਦੀ ਸ਼ੁਰੂਆਤ ਹੋਵੇਗੀ। ਅਸੀਂ ਸ਼ਾਨਦਾਰ ਚੋਣਾਂ ਦੀ ਜਿੱਤ ਦਾ ਰਿਕਾਰਡ ਕਾਇਮ ਕਰਾਂਗੇ।ਇਸ ਦੌਰਾਨ ਉਨ੍ਹਾਂ ਨੇ ਨੌਜਵਾਨਾਂ ਅਤੇ ਕਿਸਾਨਾਂ ਸਣੇ ਪੰਜਾਬ ਦੇ ਸਾਰੇ ਵਰਗਾਂ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਉਨ੍ਹਾਂ ਦੇ ਹਿੱਤਾਂ ਦੀ ਕਿਸੇ ਵੀ ਕੀਮਤ ਤੇ ਰਾਖੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਖੇਤੀ ਪੰਜਾਬ ਦੀ ਤਰੱਕੀ ਦਾ ਇਕ ਅਭਿੰਨ ਅੰਗ ਹੈ ਅਤੇ ਇਸ ਖੇਤਰ ਤੇ ਜ਼ਿਆਦਾ ਜ਼ੋਰ ਦਿੱਤਾ ਜਾਵੇਗਾ। ਪੰਜਾਬ ਚ ਰੋਜ਼ਗਾਰ ਪੈਦਾ ਕਰਨ ਲਈ ਨਵੇਂ ਸਰੋਤ ਸਥਾਪਿਤ ਕੀਤੇ ਜਾਣਗੇ, ਤਾਂ ਜੋ ਨੌਜਵਾਨਾਂ ਨੂੰ ਵਿਦੇਸ਼ਾਂ ਦਾ ਰੁਖ ਨਾ ਕਰਨਾ ਪਵੇ।

 

Tags: Captain Amarinder Singh , Amarinder Singh , Punjab Lok Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD