Wednesday, 15 May 2024

 

 

ਖ਼ਾਸ ਖਬਰਾਂ ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼; ਮੁੱਖ ਸੰਚਾਲਕ ਗੁਰਵਿੰਦਰ ਸ਼ੇਰਾ ਸਮੇਤ ਚਾਰ ਮੈਂਬਰ ਕਾਬੂ ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ

 

ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਕੀਤੇ ਪੂਰੇ : ਓਮ ਪ੍ਰਕਾਸ਼ ਸੋਨੀ

ਵਾਰਡ ਨੰ: 49 ਵਿਖੇ 60 ਲੱਖ ਦੀ ਲਾਗਤ ਨਾਲ ਬਣੇ ਪਾਰਕ ਦਾ ਕੀਤਾ ਉਦਘਾਟਨ

O P Soni, Om Parkash Soni, Om Prakash Soni, Punjab Pradesh Congress Committee, Congress, Punjab Congress, Government of Punjab, Punjab Government, Punjab, Amritsar

Web Admin

Web Admin

5 Dariya News

ਅੰਮ੍ਰਿਤਸਰ , 27 Dec 2021

ਚੋਣਾਂ ਦੋਰਾਨ ਜੋ ਵੀ ਵਾਅਦੇ ਕੀਤੇ ਗਏ ਸਨ ਨੂੰ 100 ਫੀਸਦੀ ਦੇ ਲਗਭਗ ਮੁਕੰਮਲ ਕਰ ਦਿੱਤਾ ਗਿਆ ਹੈ ਅਤੇ ਕੇਂਦਰੀ ਵਿਧਾਨ ਸਭਾ ਹਲਕੇ ਦਾ ਕੋਈ ਵੀ ਵਾਰਡ ਵਿਕਾਸ ਪੱਖੋ ਸੱਖਣਾ ਨਹੀ ਰਹਿਣ ਦਿੱਤਾ ਹੈ। ਇੰਨਾ੍ਹ ਸ਼ਬਦਾਂ ਦਾ ਪ੍ਰਗਟਾਵਾ ਉਪ ਮੁੱਖ ਮੰਤਰੀ ਪੰਜਾਬ ਸ਼੍ਰੀ ਓਮ ਪ੍ਰਕਾਸ਼ ਸੋਨੀ ਨੇ ਵਾਰਡ ਨੰ: 49  ਦੇ ਅਧੀਨ ਪੈਦੇ ਇਲਾਕ ਕੱਟੜਾ ਮੋਤੀ ਰਾਮ  ਵਿਖੇ  60 ਲੱਖ ਰੁਪਏ ਦੀ ਲਾਗਤ ਨਾਲ ਬਣੇ ਨਵੇ ਪਾਰਕ ਦਾ ਉਦਘਾਟਨ ਕਰਨ ਸਮੇ ਕੀਤਾ।ਸ਼੍ਰੀ ਸੋਨੀ ਨੇ ਕਿਹਾ ਕਿ ਚੋਣਾ ਦੋਰਾਨ ਵਾਰਡ ਨੰ: 49 ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਇਕ ਵਧੀਆ ਪਾਰਕ ਨਾ ਨਿਰਮਾਣ ਕੀਤਾ ਜਾਵੇਗਾ ਜਿਸ ਨੂੰ ਕਿ ਅੱਜ ਪੂਰਾ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਪਾਰਕ ਵਿਚ ਬੱਚਿਆਂ ਲਈ ਝੂਲੇ, ਬਜ਼ਰੁਗਾਂ ਦੇ ਸੈਰ ਕਰਨ ਲਈ ਫੁੱਟਪਾਥ ਅਤੇ ਬੈਠਣ ਲਈ ਬੈਂਚ ਵੀ ਲਗਾਏ ਗਏ ਹਨ। ਸ਼੍ਰੀ ਸੋਨੀ ਨੇ ਕਿਹਾ ਕਿ ਪਾਰਕ ਵਿਚ ਰੰਗ ਬਿਰੰਗੀਆਂ ਲਾਇਟਾਂ ਦੇ ਨਾਲ ਨਾਲ ਵੰਨ ਸੁਵੰਨੇ ਫੁੱਲ ਵੀ ਲਗਾਏ ਹਨ।ਉਨਾਂ ਕਿਹਾ ਕਿ ਕੇਂਦਰੀ ਵਿਧਾਨ ਸਭਾ  ਹਲਕੇ ਅੰਦਰ ਕੋਈ ਵੀ ਵਾਰਡ ਵਿਕਾਸ ਪੱਖੋਂ ਸਖਨਾ ਨਹੀਂ ਰਹਿਣ ਦਿੱਤਾ ਗਿਆ।     

ਸ਼੍ਰੀ ਸੋਨੀ ਨੇ ਦੱਸਿਆ ਕਿ ਸਾਡੀ ਸਰਕਾਰ ਨੇ ਹਰਕੇ ਵਰਗ ਦੀ ਭਲਾਈ ਲਈ ਅਨੇਕਾਂ ਸਕੀਮਾਂ ਚਲਾਈਆਂ ਹਨ ਅਤੇ ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਨੇ ਲੋਕ ਹਿਤੂ ਫੈਸਲੇ ਲੈ ਕੇ ਜਮੀਨੀ ਪੱਧਰ ਤੱਕ ਇਨ੍ਹਾਂ ਨੂੰ ਲਾਗੂ ਵੀ ਕਰਵਾਇਆ ਹੈ। ਸ਼੍ਰੀ ਸੋਨੀ ਨੇ ਦੱਸਿਆ ਕਿ ਲਾਲ ਲਕੀਰ ਦੇ ਅੰਦਰ ਲੋਕਾਂ ਨੂੰ ਮਾਲਕੀ ਹੱਕ ਦੇਣ ਲਈ ਮੇਰਾ ਘਰ ਮੇਰੇ ਨਾਮ ਸਕੀਮ ਲਾਗੂ ਕੀਤੀ  ਗਈ ਜਿਸ ਤਹਿਤ 55 ਪਿੰਡਾਂ ਦੇ 4846 ਘਰਾਂ ਨੂੰ ਲਾਭ ਦਿੱਤਾ ਜਾ ਚੁੱਕਾ ਹੈ, ਜਦਕਿ ਦਸੰਬਰ 2022 ਤੱਕ ਲਾਲ ਲਕੀਰ ਅੰਦਰ ਸਾਰੇ ਘਰਾਂ ਨੂੰ ਸ਼ਾਮਲ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸੇ ਤਰਾ੍ਹ ਪੇਡੂ ਇਲਾਕਿਆਂ ਦੇ ਯੋਗ ਪਰਿਵਾਰਾਂ ਨੂੰ 5-5 ਮਰਲੇ ਦੇ ਪਲਾਟ ਅਲਾਟ ਕਰਨ ਦਾ ਕੰਮ ਵੀ ਜੰਗੀ ਪੱਧਰ ਤੇ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਲ 2022 ਵਿਚ ਕਾਂਗਰਸ ਸਰਕਾਰ ਮੁੜ ਸੱਤਾ ਵਿਚ ਆਵੇਗੀ।ਇਸ ਮੌਕੇ ਕੋਸਲਰ ਵਿਕਾਸ ਸੋਨੀ, ਲਖਨ ਸ਼ਰਮਾ, ਸ: ਪਰਮਜੀਤ ਸਿੰਘ ਚੋਪੜਾ, ਸ੍ਰੀ ਗੌਰਵ ਖੰਨਾ, ਸ੍ਰੀ ਮੰਨੂ ਮਹਾਜਨ, ਸ੍ਰੀ ਜਸਬੀਰ ਰਿੰਕੂ, ਮਨਜੀਤ ਸਿੰਘ ਬੋਬੀ, ਅਬੀ ਪਹਿਲਵਾਰ, ਗੌਰਵ ਭੱਲਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜਰ ਸਨ।

 

Tags: O P Soni , Om Parkash Soni , Om Prakash Soni , Punjab Pradesh Congress Committee , Congress , Punjab Congress , Government of Punjab , Punjab Government , Punjab , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD