Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੇ ਮੁੱਦਕੀ ਵਿਖੇ 3.71 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਬੱਸ ਸਟੈਂਡ ਦਾ ਰੱਖਿਆ ਨੀਂਹ ਪੱਥਰ

ਵਿਭਾਗ ਦੇ ਮਾਲੀਏ 'ਚ ਹੋਇਆ 1.28 ਕਰੋੜ ਪ੍ਰਤੀ ਦਿਨ ਦਾ ਇਜ਼ਾਫ਼ਾ

Amrinder Singh Raja Warring, Congress, Punjab Congress, Punjab Transport Minister, Transport Minister of Punjab, Amarinder Singh Raja Warring, Ferozepur

Web Admin

Web Admin

5 Dariya News

ਫਿਰੋਜ਼ਪੁਰ , 27 Dec 2021

Last updated on: Dec 27, 2021, 00:00 IST

ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਫਿਰੋਜ਼ਪੁਰ ਦੇ ਮੁੱਦਕੀ ਵਿਖੇ ਇਲਾਕੇ ਦੇ ਬੁਨਿਆਦੀ ਢਾਂਚੇ ਨੂੰ ਵਧਾਵਾ ਦਿੰਦੇ ਹੋਏ ਸੋਮਵਾਰ ਨੂੰ 3.71 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਬੱਸ ਸਟੈਂਡ ਦਾ ਨੀਂਹ ਪੱਥਰ ਰੱਖਿਆ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਹਿਨੁਮਾਈ ਹੇਠ ਉਸਾਰਿਆ ਜਾਣ ਵਾਲਾ ਇਹ ਬੱਸ ਅੱਡਾ, ਆਧੁਨਿਕ ਸਹੂਲਤਾਂ ਨਾਲ ਲੈਸ ਹੋਵੇਗਾ। ਇਹ ਬੱਸ ਅੱਡਾ ਲਗਭਗ 17 ਕਨਾਲ ਜ਼ਮੀਨ 'ਤੇ ਉਸਾਰਿਆ ਜਾਵੇਗਾ।ਇਸ ਮੌਕੇ ਕੈਬਿਨੇਟ ਮੰਤਰੀ ਸ੍ਰੀ ਰਾਜਾ ਵੜਿੰਗ ਨੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਇਲਾਕੇ ਦੀ ਇਸ ਪੁਰਾਣੀ ਮੰਗ ਨੂੰ ਪੂਰਾ ਕਰਨ ਦੀ ਲੋੜ ਸੀ ਜਿਸਦੀ ਅੱਜ ਇਹ ਨੀਂਹ ਪੱਥਰ ਰੱਖਣ ਨਾਲ ਸ਼ੁਰੂਆਤ ਹੋ ਚੁੱਕੀ ਹੈ।ਇਸ ਮੌਕੇ ਟਰਾਂਸਪੋਰਟ ਮੰਤਰੀ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬਾਦਲਾਂ ਨੂੰ ਉਨ੍ਹਾਂ ਦੇ 10 ਸਾਲਾਂ ਦੇ ਕੁਸ਼ਾਸਨ ਕਾਰਨ ਕਰੜੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਲ ਦੌਰਾਨ ਆਪਣੀਆਂ ਨਿੱਜੀ ਬੱਸਾਂ ਦੁਆਰਾ ਟਰਾਂਸਪੋਰਟ ਮਾਫ਼ੀਆ ਕਾਇਮ ਕਰ ਕੇ ਸੂਬੇ ਦੇ ਮਾਲੀਏ ਦੀ ਅੰਨੇਵਾਹ ਲੁੱਟ ਕੀਤੀ ਤੇ ਅਪਣਾ ਘਰ ਭਰਦਾ ਰਿਹਾ। ਉਨ੍ਹਾਂ ਕਿਹਾ ਕਿ ਬਾਦਲਾਂ ਨੇ ਆਪਣੇ ਕੁਸ਼ਾਸਨ ਦੌਰਾਨ ਰੇਤ ਮਾਫੀਆ, ਡਰਗ ਮਾਫੀਆ, ਕੇਬਲ ਮਾਫੀਆ ਤੇ ਟਰਾਂਸਪੋਰਟ ਮਾਫੀਆ ਬਣਾ ਕੇ ਸੂਬੇ ਦੇ ਲੋਕਾਂ ਦੀ ਬੇਤਹਾਸ਼ਾ ਲੁੱਟ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਚੰਨੀ ਸਰਕਾਰ ਨੇ ਉਨ੍ਹਾਂ ਤੇ ਭਰੋਸਾ ਵਿਖਾ ਕੇ ਟਰਾਂਸਪੋਰਟ ਮੰਤਰੀ ਬਣਾਇਆ ਹੈ। 

ਉਨ੍ਹਾਂ ਦੱਸਿਆ ਕਿ ਮਹਿਕਮੇ ਦੇ ਮੰਤਰੀ ਦੇ ਤੌਰ 'ਤੇ ਪਿਛਲੇ ਢਾਈ ਮਹੀਨਿਆਂ ਦੌਰਾਨ ਹੀ ਉਨ੍ਹਾਂ ਨੇ ਵਿਭਾਗ ਦੇ ਮਾਲੀਏ 'ਚ 1.28 ਕਰੋੜ ਪ੍ਰਤੀ ਦਿਨ ਵਾਧਾ ਕੀਤਾ ਹੈ ਤੇ ਉਨ੍ਹਾਂ ਦਾ ਉਦੇਸ਼ ਇਸ ਮਾਲੀਏ ਨੂੰ 2 ਕਰੋੜ ਪ੍ਰਤੀ ਦਿਨ ਕਰਨਾ ਹੈ। ਉਨ੍ਹਾਂ ਕਾਂਗਰਸ ਸਰਕਾਰ ਨੂੰ ਸੱਚੀ ਲੋਕ ਹਿਤੈਸ਼ੀ ਪਾਰਟੀ ਦੱਸਦਿਆਂ ਕਿਹਾ ਕਿ ਪਾਰਟੀ ਸੂਬੇ ਦੇ ਲੋਕਾਂ ਦੀ ਭਲਾਈ ਤੇ ਵਿਕਾਸ ਲਈ ਹਰ ਸੰਭਵ ਕਦਮ ਚੁੱਕਣ ਲਈ ਤੱਤਪਰ ਹੈ। ਉਨ੍ਹਾਂ ਕਿਹਾ ਕਿ ਚੰਨੀ ਸਰਕਾਰ ਨੇ ਟੈਕਸ ਚੋਰਾਂ ਨਾਲ ਨਿਬੜਨ ਮੈਨੂੰ ਖੁੱਲ੍ਹਾ ਹੱਥ ਦਿੱਤਾ ਹੈ ਤਾਂ ਕਿ ਅਸੀਂ ਬਾਦਲਾਂ ਵਰਗੇ ਟੈਕਸ ਡਿਫਾਲਟਰਾਂ ਨੂੰ ਕਾਬੂ ਕਰ ਕੇ ਸੂਬਾ ਸਰਕਾਰ ਦੇ ਮਾਲੀਏ ਵਿੱਚ ਵਾਧਾ ਕਰ ਸਕੀਏ ਅਤੇ ਇਸ ਮਾਲੀਏ ਨਾਲ ਸੂਬੇ ਦੇ ਵਿਚ ਵੱਧ ਤੋਂ ਵੱਧ ਭਲਾਈ ਕਾਰਜਾਂ ਨੂੰ ਨੇਪਰੇ ਚਾੜ੍ਹ ਸਕੀਏ। ਇਸ ਮੌਕੇ ਵਿਧਾਇਕਾ ਸਤਕਾਰ ਕੌਰ ਗਹਿਰੀ ਨੇ ਟਰਾਂਸਪੋਰਟ ਮੰਤਰੀ ਸ੍ਰੀ ਰਾਜਾ ਵੜਿੰਗ ਦਾ ਇਲਾਕੇ ਨੂੰ ਇਸ ਦੇਣ (ਬੱਸ ਅੱਡੇ) ਲਈ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਇਲਾਕੇ ਵਿਚ ਹੁਣ ਤੱਕ  7.74 ਕਰੋੜ ਰੁਪਏ ਦੀ ਰਾਸ਼ੀ ਨਾਲ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਿਆ ਗਿਆ। ਇਸ ਤੋਂ ਇਲਾਵਾ ਪਿੰਡਾਂ ਵਿਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਤੇ ਖੇਡਾਂ ਨਾਲ ਜੋੜਨ ਲਈ ਕਈ ਖੇਡ ਕਿੱਟਾਂ ਤੇ ਜਿੰਮ ਖੋਲੇ ਗਏ ਹਨ। ਇਸ ਮੌਕੇ ਏਡੀਸੀ ਜਰਨਲ ਫਿਰੋਜ਼ਪੁਰ ਓਮ ਪ੍ਰਕਾਸ਼, ਜਨਰਲ ਮੈਨੇਜਰ ਰੋਡਵੇਜ ਫਿਰੋਜ਼ਪੁਰ ਅਮਿਤ ਅਰੋੜਾ, ਕਾਰਜਸਾਧਕ ਅਫ਼ਸਰ ਨਗਰ ਪੰਚਾਇਤ ਮੁੱਦਕੀ ਨਰਿੰਦਰ ਕੁਮਾਰ, ਆਰਟੀਏ ਪ੍ਰਦੀਪ ਸਿੰਘ ਢਿੱਲੋਂ ਤੋਂ ਇਲਾਵਾ ਜਸਮੇਲ ਸਿੰਘ ਲਾਡੀ ਗਹਿਰੀ ਤੇ ਹੋਰ ਕਾਂਗਰਸੀ ਆਗੂ ਤੇ ਭਾਰੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ। 

 

Tags: Amrinder Singh Raja Warring , Congress , Punjab Congress , Punjab Transport Minister , Transport Minister of Punjab , Amarinder Singh Raja Warring , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD