Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੇਂਦਰੀ ਜੇਲ੍ਹ ਕਪੂਰਥਲਾ ਵਿਖੇ ‘ ਰੇਡੀਓ ਉਜਾਲਾ’ ਦੀ ਸ਼ੁਰੂਆਤ

ਵਧੀਕ ਡੀ.ਜੀ.ਪੀ. ਪੀ.ਕੇ. ਸਿਨਹਾ ਨੇ ਕੀਤਾ ਉਦਘਾਟਨ

Radio Ujala Punjab, Central Jail Kapurthala, Praveen Kumar Sinha, Amneet kondal, Police, Punjab Police

Web Admin

Web Admin

5 Dariya News

ਕਪੂਰਥਲਾ , 27 Dec 2021

Last updated on: Dec 27, 2021, 00:00 IST

ਪੰਜਾਬ ਸਰਕਾਰ ਵਲੋਂ ਜੇਲ੍ਹ ਸੁਧਾਰਾਂ ਦੀ ਲੜੀ ਤਹਿਤ ਕੇਂਦਰੀ ਜੇਲ੍ਹ ਕਪੂਰਥਲਾ ਵਿਖੇ ਅੱਜ ‘ਰੇਡੀਓ ਉਜਾਲਾ’ ਦੀ ਸ਼ੁਰੂਆਤ ਵਧੀਕ ਡੀ.ਜੀ.ਪੀ. ਜੇਲ੍ਹਾਂ ਸ਼੍ਰੀ ਪ੍ਰਵੀਨ ਕੁਮਾਰ ਸਿਨਹਾ ਵਲੋਂ ਕੀਤੀ ਗਈ, ਜਿਸਨੂੰ ਜੇਲ੍ਹ ਦੇ ਬੰਦੀਆਂ ਵਲੋਂ ਹੀ ਚਲਾਇਆ ਜਾਵੇਗਾ।ਰੇਡੀਓ ਉਜਾਲਾ ਲਈ ਪੂਰਾ ਅਤਿ ਆਧੁਨਿਕ ਸਟੂਡੀਓ ਵੀ ਤਿਆਰ ਕੀਤਾ ਗਿਆ ਹੈ, ਜਿਸ ਵਿਚ ਮਹਾਨ ਗਾਇਕਾਂ ਲਤਾ ਮੰਗੇਸ਼ਕਰ, ਗਜ਼ਲ ਗਾਇਕ ਜਗਜੀਤ ਸਿੰਘ, ਮੁਹੰਮਦ ਰਫੀ ਵਰਗੇ ਮਹਾਨ ਫਨਕਾਰਾਂ ਦੇ ਚਿੱਤਰ ਵੀ ਲਗਾਏ ਗਏ ਹਨ। ਅੱਜ ਕੇਂਦਰੀ ਜੇਲ੍ਹ ਵਿਖੇ ਸੁਰਿੰਦਰ ਸਿੰਘ ਸੈਣੀ ਡੀ.ਆਈ.ਜੀ. ਹੈਡਕੁਆਟਰ, ਅਮਨੀਤ ਕੌਂਡਲ ਡੀ.ਆਈ.ਜੀ. ਹੈਡਕੁਆਟਰ ਸਮੇਤ ਇਸਦੀ ਸ਼ੁਰੂਆਤ ਕਰਨ ਮੌਕੇ ਵਧੀਕ ਡੀ.ਜੀ.ਪੀ. ਨੇ ਕਿਹਾ ਕਿ ਪੰਜਾਬ ਦੀਆਂ 6 ਜੇਲ੍ਹਾਂ ਅੰਦਰ ‘ ਰੇਡੀਓ ਉਜਾਲਾ’ ਸ਼ੁਰੂ ਕੀਤੇ ਗਏ ਹਨ , ਜਿਨ੍ਹਾਂ ਉਪਰ ਬੰਦੀ ਰੋਜ਼ਾਨਾ 3 ਤੋਂ 4 ਘੰਟੇ ਤੱਕ ਪ੍ਰੋਗਰਾਮ ਪੇਸ਼ ਕਰਨਗੇ।ਇਹ ਪ੍ਰੋਗਰਾਮ ਧਾਰਮਿਕ, ਸਮਾਜਿਕ ਤੇ ਸੱਭਿਆਚਾਰਕ ਵਿਸ਼ਿਆਂ ਨਾਲ ਸਬੰਧਿਤ ਹੋਣਗੇ ਅਤੇ  ਬੰਦੀ ਹੀ ਆਪਣੇ ਸ਼ੌਂਕ, ਹੁਨਰ ਤੇ ਕਲਾ ਦੇ ਅਨੁਸਾਰ ਅਨਾਉਂਸਰ, ਰੇਡੀਓ ਜਾਕੀ ਦੀ ਭੂਮਿਕਾ ਨਿਭਾਉਣਗੇ।

ਉਨ੍ਹਾਂ ਕਿਹਾ ਕਿ ਅਨੇਕਾਂ ਵਾਰ ਲੋਕ ਇਕ ਵਾਰ ਕੀਤੀ ਗਲਤੀ ਨਾਲ ਜੇਲ੍ਹ ਵਿਚ ਆ ਜਾਂਦੇ ਹਨ, ਜਿਸ ਕਰਕੇ ਉਨ੍ਹਾਂ ਨੂੰ ਸੁਧਾਰਕੇ ਦੁਬਾਰਾ ਮੁੱਖ ਧਾਰਾ ਵਿਚ ਲਿਆਕੇ ਸਮਾਜਿਕ ਤੇ ਆਰਥਿਕ ਵਿਕਾਸ ਵਿਚ ਭਾਗੀਦਾਰ ਬਣਾਉਣ ਦੇ ਮਕਸਦ ਨਾਲ ‘ਰੇਡੀਓ ਸਰਵਿਸ ਸ਼ੁਰੂ ਕੀਤੀ ਗਈ ਹੈ। ਇਹ ਰੇਡੀਓ ਸੇਵਾ ਇੰਡੀਆ ਵਿਜ਼ਨ ਫਾਊਂਡੇਸ਼ਨ ਤੇ ਐਚ ਆਰ ਟੂਲਜ਼ ਦੀ ਸਹਾਇਤਾ ਨਾਲ ਸ਼ੁਰੂ ਕੀਤੀ ਗਈ ਹੈ। ਜੇਲ੍ਹ ਦੇ ਸਾਰੇ ਵਾਰਡਾਂ ਤੇ ਬੈਰਕਾਂ ਨੂੰ ਰੇਡੀਓ ਨਾਲ ਜੋੜਨ ਲਈ ਸਪੀਕਰ ਲਗਾਏ ਗਏ ਹਨ। ਸ਼੍ਰੀ ਸਿਨਹਾ ਨੇ ਇਹ ਵੀ ਕਿਹਾ ਕਿ ਬੰਦੀਆਂ ਵਲੋਂ ਪੇਸ਼ ਕੀਤੇ ਪ੍ਰੋਗਰਾਮ ਦੀ ਰਿਕਾਰਡਿੰਗ ਉਨ੍ਹਾਂ ਦੇ ਪਰਿਵਾਰਾਂ ਨੂੰ ਭੇਜਣ ਸਬੰਧੀ ਵੀ ਵਿਵਸਥਾ ਕੀਤੀ ਜਾ ਰਹੀ ਹੈ। ਅੱਜ ਕਪੂਰਥਲਾ ਜੇਲ੍ਹ ਵਿਖੇ ਰੇਡੀਓ ਉਜਾਲਾ ਦੀ ਸ਼ੁਰੂਆਤ ਵੇਲੇ ਪਹਿਲਾ ਪ੍ਰੋਗਰਾਮ ਰੇਡੀਓ ਜਾਕੀ ਮੇਘਨਾ ਤੇ ਲਖਵਿੰਦਰ ਸਿੰਘ ਨੇ ਪ੍ਰੋਗਰਾਮ ਪੇਸ਼ ਕੀਤਾ। ਇਸ ਤੋਂ ਇਲਾਵਾ ਬੰਦੀਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ।  ਇਸ ਤੋਂ ਪਹਿਲਾਂ ਐਸ.ਐਸ.ਪੀ. ਕਪੂਰਥਲਾ ਦੀ ਤਰਫੋਂ ਐਸ ਪੀ ਜਗਜੀਤ ਸਿੰਘ ਸਰੋਆ, ਜੇਲ੍ਹ ਸੁਪਰਡੈਂਟ ਗੁਰਨਾਮ ਲਾਲ ਨੇ ਸ੍ਰੀ ਸਿਨਹਾ ਤੇ ਹੋਰ ਉੱਚ ਅਧਿਕਾਰੀਆਂ ਦਾ ਸਵਾਗਤ ਕੀਤਾ ਤੇ ਪੰਜਾਬ ਪੁਲਿਸ ਦੀ ਇਕ ਟੁਕੜੀ ਵਲੋਂ ਉਨ੍ਹਾਂ ਨੂੰ ਗਾਰਡ ਆਫ ਆਨਰ ਵੀ ਪੇਸ਼ ਕੀਤਾ ਗਿਆ। ਇਸ ਮੌਕੇ ਐਚ.ਆਰ. ਗਰੁੱਪ ਦੇ ਐਮ.ਡੀ. ਸੁਦਰਸ਼ਨ ਸ਼ਰਮਾ, ਵਿਨੈ ਗੁਪਤਾ, ਰਾਜੀਵ ਗੁਪਤਾ, ਸਹਾਇਕ ਜੇਲ੍ਹ ਸੁਪਰਡੈਂਟ ਹੇਮੰਤ ਸ਼ਰਮਾ ਵੀ ਹਾਜ਼ਰ ਸਨ।  

 

 

Tags: Radio Ujala Punjab , Central Jail Kapurthala , Praveen Kumar Sinha , Amneet kondal , Police , Punjab Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD