Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਖਰੜ ਹਲਕਾ ਵਾਸੀਆਂ ਦੇ ਦੋਸ਼ੀ ਆਪ ਆਗੂ ਮੰਗਣ ਮੁਆਫੀ : ਸੁਖਵਿੰਦਰ ਸਿੰਘ ਗੋਲਡੀ

ਕਈ ਪਾਰਟੀਆਂ ਦੇ ਵਰਕਰਾਂ ਨੇ ਫੜਿਆ ਭਾਜਪਾ ਦਾ ਪੱਲਾ

Narinder Rana, BJP, Sukhwinder Singh Goldy, Kharar, Kharar News

Web Admin

Web Admin

5 Dariya News

ਖਰੜ , 27 Dec 2021

Last updated on: Dec 27, 2021, 00:00 IST

ਭਾਰਤੀ ਜਨਤਾ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਸੀਨੀਅਰ ਭਾਜਪਾ ਆਗੂ ਸੁਖਵਿੰਦਰ ਸਿੰਘ ਗੋਲਡੀ ਨੇ ਆਮ ਆਦਮੀ ਪਾਰਟੀ ਨੂੰ ਖਰੜ ਵਾਸੀਆਂ ਦੇ ਦੋਸ਼ੀ ਕਰਾਰ ਕਰਦਿਆਂ ਕਿਹਾ ਕਿ ਜਨਤਾ ਦੀ ਅਦਾਲਤ ਵਿਚ ਜਾਣ ਤੋਂ ਪਹਿਲਾਂ ਆਪ ਨੇਤਾ ਇਥੋਂ ਦੇ ਲੋਕਾਂ ਤੋਂ ਮੁਆਫੀ ਮੰਗਣ। ਗੋਲਡੀ ਅੱਜ ਇਥੇ ਐਡਵੋਕੇਟ ਅਰੁਣ ਵਤਸ ਵਲੋਂ ਆਯੋਜਿਤ ਸਮਾਗਮ ਦੌਰਾਨ ਵੱਖ ਵੱਖ ਰਾਜਨੀਤਿਕ ਪਾਰਟੀਆਂ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਣ ਵਾਲੇ ਆਗੂਆਂ ਦਾ ਸਵਾਗਤ ਕਰਨ ਤੋਂ ਬਾਅਦ ਉਨ੍ਹਾਂ ਨੂੰ ਸੰਬੋਧਨ ਕਰ ਰਹੇ ਸਨ।ਗੋਲਡੀ ਨੇ ਕਿਹਾ ਕਿ ਖਰੜ ਦੇ ਲੋਕ ਆਮ ਆਦਮੀ ਪਾਰਟੀ ਨੂੰ ਵਿਧਾਨ ਸਭਾ ਦੀ ਜਿੰਮੇਵਾਰੀ ਦੇ ਕੇ ਅੱਜ ਤੱਕ ਪਛਤਾ ਰਹੇ ਹਨ। ਆਪ ਦੇ ਵਿਧਾਇਕ ਨੇ ਕਦੇ ਵੀ ਵਿਧਾਨ ਸਭਾ ਵਿਚ ਇਸ ਖੇਤਰ ਦੀ ਆਵਾਜ਼ ਨਹੀਂ ਉਠਾਈ।

 ਭਾਜਪਾ ਆਗੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਨੇਤਾ ਪੰਜਾਬ ਵਿਚ ਆ ਕੇ ਗਰੰਟੀਆਂ ਦੇ ਰਹੇ ਹਨ ਜਦਕਿ ਪਿਛਲੇ ਪੰਜ ਸਾਲਾਂ ਦੌਰਾਲ ਚੋਣ ਜਿੱਤ ਵਾਲੇ ਜ਼ਿਆਦਾਤਰ ਵਿਧਾਇਕ ਪਾਰਟੀ ਤੋਂ ਬਾਗੀ ਹੋਏ ਹਨ ਅਤੇ ਆਪਣੇ ਆਪਣੇ ਵਿਧਾਨ ਸਭਾ ਹਲਕਿਆਂ ਦੀ ਆਵਾਜ਼ ਉਠਾਉਣ ਵਿਚ ਫੇਲ ਹੋਏ ਹਨ।ਗੋਲਡੀ ਨੇ ਆਸ਼ੂ ਪੁਰੀ, ਯੋਗੇਸ਼ ਪੁਰੀ, ਸੁਭਮ ਸ਼ਰਮਾ, ਅਨੁਭਵ ਸ਼ਰਮਾ, ਵਿਸ਼ਾਲ ਕਾਹਲੋਂ, ਪ੍ਰਦੀਪ ਸ਼ਰਮਾ, ਸਪਨਾ ਸ਼ਰਮਾ, ਪੁਲਕਿਤ ਸ਼ਰਮਾ ਸਮੇਤ ਕਈ ਹੋਰ ਭਾਜਪਾ ਵਿਚ ਸ਼ਾਮਲ ਹੋਣ ’ਤੇ ਸਵਾਗਤ ਕਰਦੇ ਹੋਏ ਕਿਹਾ ਕਿ ਭਾਰਤੀ ਜਨਤਾ ਪਾਰਟੀ ਹੀ ਇਕ ਅਜਿਹੀ ਪਾਰਟੀ ਹੈ ਜੋ ਪੰਜਾਬ ਵਾਸੀਆਂ ਨੂੰ ਸਥਿਰ ਸਰਕਾਰ ਦੇ ਸਕਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵਿਚ ਸ਼ਾਮਲ ਹੋਣ ਵਾਲੇ ਸਾਰੇ ਆਗੂਆਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਇਸ ੌਕੇ ਪਾਰਟੀ ਆਗੂ ਨਰਿੰਦਰ ਰਾਣਾ, ਰਾਜਿੰਦਰ ਸ਼ਰਮਾ, ਪ੍ਰਵੇਸ਼ ਭਾਰਤੀ, ਡਾ. ਸੁਸ਼ੀਲ ਅਤੇ ਕੁਸ਼ ਰਾਣਾ ਸਮੇਤ ਕਈ ਹੋਰ ਹਾਜ਼ਰ ਸਨ।

 

Tags: Narinder Rana , BJP , Sukhwinder Singh Goldy , Kharar , Kharar News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD