Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਿਪਟੀ ਕਮਿਸਨਰ ਪਠਾਨਕੋਟ ਨੇ ਚੋਣਾਂ ਦੋਰਾਨ ਉਮੀਦਵਾਰਾਂ ਨੂੰ ਪਾਏ ਜਾਣ ਵਾਲੇ ਵੱਖ ਵੱਖ ਖਰਚਿਆਂ ਸਬੰਧੀ ਵਿਭਾਗੀ ਅਧਿਕਾਰੀਆਂ ਨਾਲ ਕੀਤੀ ਵਿਸੇਸ ਮੀਟਿੰਗ

DC Pathankot, Deputy Commissioner Pathankot, Sanyam Aggarwal, Pathankot

Web Admin

Web Admin

5 Dariya News

ਪਠਾਨਕੋਟ , 27 Dec 2021

Last updated on: Dec 27, 2021, 00:00 IST

ਜਿਲ੍ਹਾ ਪ੍ਰਸਾਸਨ ਪਠਾਨਕੋਟ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ-2022 ਅਧੀਨ ਉਮੀਦਵਾਰਾਂ ਨੂੰ ਪਾਏ ਜਾਣ ਵਾਲੇ ਚੋਣ ਖਰਚਿਆਂ ਸਬੰਧੀ ਵੱਖ ਵੱਖ ਵਿਭਾਗਾਂ ਦੇ ਮੁੱਖੀਆਂ ਨਾਲ ਇੱਕ ਵਿਸੇਸ ਮੀਟਿੰਗ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸਥਿਤ ਮੀਟਿੰਗ ਹਾਲ ਵਿੱਚ ਆਯੋਜਿਤ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸਨਰ ਪਠਾਨਕੋਟ ਵੱਲੋਂ ਕੀਤੀ ਗਈ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਸੁਭਾਸ ਚੰਦਰ ਵਧੀਕ ਡਿਪਟੀ ਕਮਿਸਨਰ (ਜ), ਲਖਵਿੰਦਰ ਸਿੰਘ ਰੰਧਾਵਾ ਵਧੀਕ ਡਿਪਟੀ ਕਮਿਸਨਰ (ਵਿਕਾਸ), ਸਰਬਜੀਤ ਸਿੰਘ ਤਹਿਸੀਲਦਾਰ ਚੋਣਾਂ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ, ਤਰਸੇਮ ਰਾਜ ਆਈ.ਟੀ.ਓ., ਅਨੀਸ ਸਰਮਾ ਇੰਸਪੈਕਟਰ ਇਨਕਮ ਟੈਕਸ,ਵਿਜੈ ਕੁਮਾਰ ਇੰਸਪੈਕਟਰ ਇੰਨਕਮ ਟੈਕਸ, ਯਸਪਾਲ ਸਿੰਘ ਚੀਫ ਸਿਕਊਰਟੀ ਅਫਸਰ,ਅਨੀਤਾ ਗੁਲੇਰੀਆ ਏ.ਸੀ.ਐਸ.ਟੀ. ਪਠਾਨਕੋਟ,ਬਬਲੀਨ ਕੌਰ ਡਰੱਗ ਕੰਟਰੋਲਰ ਅਫਸਰ ਪਠਾਨਕੋਟ,ਓ.ਪੀ. ਮੀਨਾ ਏ.ਸੀ. ਕਸਟਮ,ਵਿਪਨ ਕੁਮਾਰ ਡੀ.ਐਸ.ਪੀ.ਅਤੇ ਹੋਰ ਵੱਖ ਵੱਖ ਵਿਭਾਗੀ ਅਧਿਕਾਰੀ ਹਾਜਰ ਸਨ।ਮੀਟਿੰਗ ਨੂੰ ਸੰਬੋਧਤ ਕਰਦਿਆਂ ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸਨਰ ਪਠਾਨਕੋਟ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ-2022 ਨਜਦੀਕ ਹਨ ਅਤੇ ਜਿਲ੍ਹਾ ਪਠਾਨਕੋਟ ਵਿੱਚ ਵੀ ਚੋਣਾਂ ਸਬੰਧੀ ਸਾਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ। ਚੋਣਾਂ ਸਬੰਧੀ ਵੱਖ ਵੱਖ ਕਾਰਜਾਂ ਲਈ ਲਗਾਈਆਂ ਗਈਆਂ ਅਧਿਕਾਰੀਆਂ ਦੀਆਂ ਡਿਊਟੀਆਂ ਸਬੰਧੀ ਵੀ ਤਿੰਨ ਟ੍ਰੇੰਨੰਗਾਂ ਦਿੱਤੀਆਂ ਜਾ ਚੁੱਕੀਆਂ ਹਨ।

ਉਨ੍ਹਾਂ ਕਿਹਾ ਕਿ ਚੋਣਾਂ ਸਬੰਧੀ ਬੱਸ ਸਟੈਂਡ ਪਠਾਨਕੋਟ, ਏਅਰ ਪੋਰਟ, ਰੇਲਵੇ ਸਟੇਸਨ ਆਦਿ ਤੇ ਉਮੀਰਵਾਰਾਂ ਨੂੰ ਪਾਏ ਜਾਣ ਵਾਲੇ ਖਰਚਿਆਂ ਸਬੰਧੀ ਪੂਰੀ ਤਰ੍ਹਾਂ ਵਿਸਥਾਰਪੂਰਵਕ ਢੰਗ ਨਾਲ ਸਮਝਾਇਆ ਅਤੇ ਹਦਾਇਤ ਕੀਤੀ ਕਿ ਜਿਵੈ ਹੀ ਚੋਣ ਜਾਬਤਾ ਲਾਗੂ ਹੁੰਦਾ ਹੈ ਇਨ੍ਹਾਂ ਤਿੰਨ ਸਥਾਨਾਂ ਤੇ ਚੈਕਿੰਗ ਵਧਾਈ ਜਾਵੇਗੀ ਤਾਂ ਜੋ ਜਿਲ੍ਹੇ ਅੰਦਰ ਸਰਾਬ, ਨਿਰਧਾਰਤ ਰਾਸੀ ਤੋਂ ਜਿਆਦਾ ਰਾਸੀ ਆਦਿ ਦੇ ਦਾਖਲ ਹੋਣ ਤੇ ਨਜਰ ਰੱਖੀ ਜਾ ਸਕੇ। ਇਸ ਤੋਂ ਇਲਾਵਾ ਬਾਹਰ ਤੋਂ ਜਿਲ੍ਹੇ ਅੰਦਰ ਪਹੁੰਚ ਰਹੇ ਸਟਾਰ ਕੰਪੇਨਰ ਜਾਂ ਹੋਰ ਵੀ.ਆਈ.ਪੀ. ਆਦਿ ਦੇ ਆਉਂਣ ਦਾ ਖਰਚਾ ਉਮੀਦਵਾਰ ਦੇ ਖਾਤੇ ਵਿੱਚ ਜੋੜਨ ਆਦਿ  ਦਾ ਕਾਰਜ ਜਿਮ੍ਹੇਵਾਰੀ ਨਾਲ ਕੀਤਾ ਜਾਵੇ। ਉਨ੍ਹਾਂ ਰੇਲਵੇ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਵੀ ਕੀਤੀ ਕਿ ਰੇਲਵੇ ਸਟੇਸਨਾਂ ਤੇ ਰੇਲਵੇ ਪੁਲਿਸ ਦੀ ਸੰਖਿਆ ਵਧਾਈ ਜਾਵੇ ਤਾਂ ਜੋ ਬਾਹਰ ਤੋਂ ਆਉਂਣ ਵਾਲੇ ਯਾਤਰੀਆਂ ਦੇ ਸਮਾਨ ਦੀ ਚੈਕਿੰਗ ਪਾਰਦਰਸਿਤ ਢੰਗ ਨਾਲ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਜਿਵੈ ਹੀ ਚੋਣਾਂ ਦੇ ਅਧੀਨ ਚੋਣ ਜਾਬਤਾ ਲਾਗੂ ਹੁੰਦਾ ਹੈ ਸਾਰੇ ਅਧਿਕਾਰੀ ਅਪਣੀਆਂ ਡਿਊਟੀਆਂ ਪੂਰੀ ਮੂਸਤੈਦੀ ਨਾਲ ਕਰਨਗੇ। ਇਸ ਮੋਕੇ ਤੇ ਚੋਣਾਂ ਸਬੰਧੀ ਉਮੀਦਵਾਰਾਂ ਨੂੰ ਪਾਏ ਜਾਣ ਵਾਲੇ ਖਰਚਿਆਂ ਲਈ ਚੋਣ ਕਮਿਸਨ ਵੱਲੋਂ ਦਿੱਤੀਆਂ ਹਦਾਇਤਾਂ ਦੀਆਂ ਹਾਰਡ ਕਾਪੀਆਂ ਵੀ ਦਿੱਤੀਆਂ ਗਈਆਂ।

 

Tags: DC Pathankot , Deputy Commissioner Pathankot , Sanyam Aggarwal , Pathankot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD