Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਪਟਿਆਲਾ ਪੁਲਿਸ ਵੱਲੋ ਅਣਪਛਾਤੇ ਹਮਲਾਵਰਾਂ ਵੱਲੋਂ ਨੌਜਵਾਨ ਦੇ ਗੋਲੀਆਂ ਮਾਰਨ ਦੀ ਗੱਥੀ ਸੁਲਝਾਈ

ਹਮਲੇ ਵਿੱਚ ਸਾਮਲ 02 ਦੋਸ਼ੀ ਅਤੇ 01 ਦੋਸ਼ਣ, ਨਜਾਇਜ ਅਸਲੇ ਸਮੇਤ ਗ੍ਰਿਫਤਾਰ

Crime News Punjab, Punjab Police, Police, Crime News, Patiala  Police, Patiala

Web Admin

Web Admin

5 Dariya News

ਪਟਿਆਲਾ , 30 Dec 2021

Last updated on: Dec 30, 2021, 00:00 IST

ਹਰਚਰਨ ਸਿੰਘ ਭੁੱਲਰ, ਆਈ.ਪੀ.ਐਸ ਸੀਨੀਅਰ ਕਪਤਾਨ ਪੁਲਿਸ ਪਟਿਆਲਾ ਨੇ ਪ੍ਰੈਸ ਕਾਨਫਰੰਸ ਰਾਂਹੀ ਦੱਸਿਆ ਕਿ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਪਟਿਆਲਾ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋ ਮਿਤੀ 25.12.2021 ਨੂੰ ਰਾਤ ਸਮੇ ਪਿੰਡ ਘੰਗਰੋਲੀ ਥਾਣਾ ਸਦਰ ਸਮਾਣਾ ਵਿਖੇ ਗੁਰਜੀਤ ਸਿੰਘ ਉਰਫ ਜੀਤਾ ਤੇ ਅਣਪਛਾਤੇ ਮੋਟਰਸਾਇਕਲ ਸਵਾਰ ਵਿਅਕਤੀਆਂ ਵੱਲੋਂ ਫਾਇਰ ਕਰਕੇ ਉਸ ਪਰ ਜਾਨਲੇਵਾ ਹਮਲਾ ਕੀਤਾ ਗਿਆ ਸੀ, ਜੋ ਉਕਤ ਹਮਲੇ ਵਿੱਚ ਸ਼ਾਮਲ ਤਿੰਨ੍ਹ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।ਸ੍ਰ: ਭੁੱਲਰ ਨੇ ਅੱਗੇ ਜਾਣਕਾਰੀ ਦਿੰਦਿਆ ਦੱਸਿਆ ਕਿ ਮਿਤੀ 25.12.2021 ਨੂੰ ਪਿੰਡ ਘੰਗਰੋਲੀ ਵਿਖੇ ਗੁਰਜੀਤ ਸਿੰਘ ਉਰਫ ਜੀਤਾ ਪੁੱਤਰ ਜਰਨੈਲ ਸਿੰਘ ਵਾਸੀ ਪਿੰਡ ਘੰਗਰੋਲੀ ਥਾਣਾ ਸਦਰ ਸਮਾਣਾ ਜੋ ਕਿ ਪਿੰਡ ਵਿੱਚ ਹੀ ਇਲੈਕਟ੍ਰੀਸਨ ਦਾ ਕੰਮ ਕਰਦਾ ਹੈ ਅਤੇ ਸ਼ਾਮ ਵੇਲੇ ਆਪਣੇ ਮੋਟਰਸਾਇਕਲ ਤੇ ਸਵਾਰ ਹੋਕੇ ਆਪਣੇ ਘਰ ਵੱਲ ਨੂੰ ਜਾ ਰਿਹਾ ਸੀ ਤਾਂ ਦੋ ਅਣਪਛਾਤੇ ਮੋਟਰਸਾਇਕਲ ਸਵਾਰ ਨੋਜਵਾਨ ਵਿਅਕਤੀਆਂ ਵੱਲੋਂ ਫਾਇਰ ਕਰਕੇ ਉਸ ਨੂੰ ਮਾਰਨ ਦੀ ਨੀਅਤ ਨਾਲ ਜਾਨਲੇਵਾ ਹਮਲਾ ਕੀਤਾ ਗਿਆ ਸੀ।ਇਹ ਹਮਲਾ ਹੋਣ ਤੋਂ ਬਾਅਦ ਗੁਰਜੀਤ ਸਿੰਘ ਉਰਫ ਜੀਤਾ ਨੂੰ ਜਖਮੀ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ ਜੋ ਕਿ ਹੁੱਣ ਡੀ.ਐਮ.ਸੀ ਹਸਪਤਾਲ ਲੁਧਿਆਣਾ ਵਿਖੇ ਸੀਰੀਅਸ ਹਾਲਤ ਵਿੱਚ ਦਾਖਲ ਹੈ।ਇਸ ਵਾਰਦਾਤ ਸਬੰਧੀ ਉਸਦੇ ਭਰਾ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਘੰਗਰੋਲੀ ਦੇ ਬਿਆਨ ਦੇ ਅਧਾਰ ਤੇ ਮੁੱਕਦਮਾ ਨੰਬਰ 278 ਮਿਤੀ 26-12-2021 ਅ/ਧ 307,34 ਹਿੰ:ਦੰ: 25,27/54/59 ਅਸਲਾ ਐਕਟ ਥਾਣਾ ਸਦਰ ਸਮਾਣਾ ਵਿਖੇ ਅਣਪਛਾਤੇ ਵਿਅਕਤੀਆਂ ਖਿਲਾਫ ਦਰਜ ਕੀਤਾ ਗਿਆ।ਸ੍ਰ: ਭੁੱਲਰ ਨੇ ਅੱਗੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆ ਦੱਸਿਆ ਕਿ ਉਕਤ ਮੁਕੱਦਮਾ ਨੂੰ ਟਰੇਸ ਕਰਨ ਲਈ ਡਾ. ਮਹਿਤਾਬ ਸਿੰਘ, ਆਈਪੀਐਸ, ਕਪਤਾਨ ਪੁਲਿਸ ਇੰਨਵੈਸਟੀਗੇਸ਼ਨ ਪਟਿਆਲਾ, ਸ੍ਰੀ ਅਜੇਪਾਲ ਸਿੰਘ, ਪੀਪੀਐਸ, ਉਪ ਕਪਤਾਨ ਪੁਲਿਸ ਡਿਟੈਕਟਿਵ ਪਟਿਆਲਾ ਅਤੇ ਸ੍ਰੀ ਦਲਬੀਰ ਸਿੰਘ, ਪੀਪੀਅਸ, ਉਪ ਕਪਤਾਨ ਪੁਲਿਸ ਸਮਾਣਾ ਦੀ ਨਿਗਰਾਨੀ ਹੇਠ ਇੰਸਪੈਕਟਰ ਸ਼ਮਿੰਦਰ ਸਿੰਘ ਸਪੈਸ਼ਲ ਬ੍ਰਾਂਚ ਪਟਿਆਲਾ ਦੀ ਅਗਾਵਈ ਹੇਠ ਟੀਮ ਗਠਿਤ ਕੀਤੀ ਗਈ।

ਜਿੰਨ੍ਹਾ ਵੱਲੋ ਕੀਤੀ ਗਈ ਤਫਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਗੁਰਜੀਤ ਸਿੰਘ ਉਰਫ ਜੀਤਾ ਦੀ ਪਤਨੀ ਚਰਨਜੀਤ ਕੌਰ ਜੋ ਕਿ ਰੇਸ਼ਮ ਸਿੰਘ ਪੁੱਤਰ ਕੇਵਲ ਸਿੰਘ ਵਾਸੀ ਪਿੰਡ ਧਰਮਗੜ੍ਹ ਥਾਣਾ ਸਦਰ ਸਮਾਣਾ ਜਿਲਾ ਪਟਿਆਲਾ ਜੋ ਕਿ ਰਿਸ਼ਤੇ ਵਿੱਚ ਉਸ ਦਾ ਦਿਓਰ ਲਗਦਾ ਸੀ, ਦੇ ਸੰਪਰਕ ਵਿੱਚ ਸੀ।ਜਦੋ ਗੁਰਜੀਤ ਸਿੰਘ ਉਰਫ ਜੀਤਾ ਨੂੰ ਇੰਨ੍ਹਾਂ ਦੇ ਆਪਸ ਵਿੱਚ ਸੰਪਰਕ ਹੋਣ ਬਾਰੇ ਪਤਾ ਲੱਗਾ ਤਾਂ ਗੁਰਜੀਤ ਸਿੰਘ ਉਰਫ ਜੀਤਾ ਅਤੇ ਰੇਸ਼ਮ ਸਿੰਘ ਦੀ ਆਪਸ ਵਿੱਚ ਰੰਜਿਸ ਰਹਿਣ ਲੱਗ ਪਈ ਅਤੇ ਉਸ ਦਾ ਆਪਣੀ ਪਤਨੀ ਚਰਨਜੀਤ ਕੌਰ ਨਾਲ ਵੀ ਲੜਾਈ ਝਗੜਾ ਰਹਿਣ ਲੱਗ ਪਿਆ।ਇਸ ਲਈ ਇੰਨ੍ਹਾ ਸਾਰਿਆਂ ਨੇ ਆਪਸ ਵਿੱਚ ਸਾਜਬਾਜ ਹੋਕੇ ਗੁਰਜੀਤ ਸਿੰਘ ਨੂੰ ਆਪਣੇ ਰਸਤੇ ਵਿੱਚੋਂ ਹਟਾਉਣ ਦੀ ਸਾਜਿਸ਼ ਘੜੀ ਅਤੇ ਮਿਤੀ 25.12.2021 ਨੂੰ ਰੇਸ਼ਮ ਸਿੰਘ ਨੇ ਆਪਣੇ ਪਿੰਡ ਦੇ ਹੀ ਦੋਸਤ ਜ਼ਗਤਾਰ ਸਿੰਘ ਉਰਫ ਤਾਰੀ ਪੁੱਤਰ ਗੁਰਮੀਤ ਸਿੰਘ ਵਾਸੀ ਪਿੰਡ ਧਰਮਗੜ੍ਹ ਥਾਣਾ ਸਦਰ ਸਮਾਣਾ ਜਿਲਾ ਪਟਿਆਲਾ ਨਾਲ ਮਿਲਕੇ ਮਾਰ ਦੇਣ ਦੀ ਨਿਯਤ ਨਾਲ ਜਦੋਂ ਗੁਰਜੀਤ ਸਿੰਘ ਆਪਣੇ ਮੋਟਰਸਾਇਕਲ ਪਰ ਸਵਾਰ ਹੋਕੇ ਪਿੰਡ ਘੰਗਰੋਲੀ ਗੁਰੂਦੁਆਰਾ ਸਾਹਿਬ ਤੋਂ ਆਪਣੇ ਘਰ ਨੂੰ ਜਾ ਰਿਹਾ ਸੀ ਤਾਂ ਪਿੰਡ ਬੱਘਰੋਲ ਰੋਡ ਤੇ ਮੌਕਾ ਵੇਖਕੇ ਰੇਸਮ ਸਿੰਘ ਅਤੇ ਉਸਦੇ ਦੋਸਤ ਜਗਤਾਰ ਸਿੰਘ ਉਕਤ ਨੇ ਆਪਣੀ 12 ਬੋਰ ਪਿਸਤੋਲ ਨਾਲ ਗੁਰਜੀਤ ਸਿੰਘ ਤੇ ਫਾਇਰ ਕਰਕੇ ਉਸਤੇ ਜਾਨਲੇਵਾ ਹਮਲਾ ਕਰ ਦਿੱਤਾ।ਮੁਲਜਮਾਂ ਦੀ ਗ੍ਰਿਫਤਾਰੀ: - ਮੁਕੱਦਮਾ ਦੀ ਤਫਤੀਸ਼ ਦੌਰਾਨ ਸੀ.ਆਈ.ਏ ਸਟਾਫ ਪਟਿਆਲਾ ਦੀ ਟੀਮ ਪਾਸ ਕੁੱਝ ਅਹਿਮ ਸੁਰਾਗ ਲੱਗੇ, ਜਿਸਦੇ ਆਧਾਰ ਤੇ ਹੀ ਮਿਤੀ 30-12-2021 ਨੂੰ ਦੋਸ਼ੀਆਨ ਰੇਸ਼ਮ ਸਿੰਘ, ਜ਼ਗਤਾਰ ਸਿੰਘ ਉਰਫ ਤਾਰੀ ਨੂੰ ਪਿੰਡ ਕੁਲਾਰਾਂ ਸੂਆ ਪਾਸੋਂ ਗ੍ਰਿਫਤਾਰ ਕੀਤਾ ਗਿਆ ਅਤੇ ਚਰਨਜੀਤ ਕੌਰ ਨੂੰ ਪਿੰਡ ਘੰਗਰੋਲੀ ਤੋਂ ਗ੍ਰਿਫਤਾਰ ਕਰ ਲਿਆ ਗਿਆ।ਦੋਸੀ ਰੇਸਮ ਸਿੰਘ ਪਾਸੋ ਵਾਰਦਾਤ ਵਿੱਚ ਵਰਤਿਆ ਗਿਆ 12 ਬੋਰ ਦੇਸੀ ਕੱਟਾ ਸਮੇਤ 03 ਰੌਂਦ ਅਤੇ 01 ਖੋਲ 12 ਬੋਰ ਅਤੇ ਇਸਤੋਂ ਇਲਾਵਾ ਦੋਸੀ ਜਗਤਾਰ ਸਿੰਘ ਪਾਸੋਂ 315 ਬੋਰ ਦੇਸੀ ਕੱਟਾ ਸਮੇਤ 01 ਰੋਂਦ 315 ਬੋਰ ਬ੍ਰਾਮਦ ਕੀਤਾ ਗਿਆ।ਰੇਸਮ ਸਿੰਘ ਜੋ ਕਿ ਆਪਣੇ ਤੂੜੀ ਬਣਾਉਣ ਵਾਲੇ ਰੀਪਰਾਂ ਨੂੰ ਲੈਕੇ ਯੂ.ਪੀ. ਵਗੈਰਾ ਜਾਂਦਾ ਰਹਿੰਦਾ ਸੀ ਉੱਥੋਂ ਹੀ ਇਹ ਦੋਵੇਂ ਨਜਾਇਜ ਅਸਲੇ ਲੈਕੇ ਆਇਆ ਸੀ।ਗ੍ਰਿਫਤਾਰ ਕੀਤੇ ਗਏ ਦੋਸ਼ੀਆਨ ਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੁੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਜਿੰਨ੍ਹਾਂ ਪਾਸੋ ਹੋਰ ਵੀ ਅਹਿਮ ਇੰਕਸਾਫ ਹੋਣ ਸੰਭਾਵਨਾ ਹੈ।

 

Tags: Crime News Punjab , Punjab Police , Police , Crime News , Patiala Police , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD