Wednesday, 15 May 2024

 

 

ਖ਼ਾਸ ਖਬਰਾਂ ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼; ਮੁੱਖ ਸੰਚਾਲਕ ਗੁਰਵਿੰਦਰ ਸ਼ੇਰਾ ਸਮੇਤ ਚਾਰ ਮੈਂਬਰ ਕਾਬੂ ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ

 

ਹਲਕਾ ਫਤਹਿਗੜ੍ਹ ਸਾਹਿਬ ਦੀਆਂ ਪੰਚਾਇਤਾਂ ਨੇ ਵਿਕਾਸ ਪੱਖੋਂ ਰਚਿਆ ਇਤਿਹਾਸ

ਸੂਬੇ ਵਿਚੋਂ ਸਭ ਤੋਂ ਵੱਧ ਵਿਕਾਸ ਹਲਕਾ ਫਤਹਿਗੜ੍ਹ ਸਾਹਿਬ ਦੀਆਂ ਪੰਚਾਇਤਾਂ ਨੇ ਕਰਵਾਇਆ

Kuljit Singh Nagra, Punjab Pradesh Congress Committee, Congress, Punjab Congress, Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 30 Dec 2021

ਹਲਕਾ ਫਤਹਿਗੜ੍ਹ ਸਾਹਿਬ ਦੀਆਂ ਪੰਚਾਇਤਾਂ ਨੇ ਆਪਣੀ ਕਾਰਗੁਜ਼ਾਰੀ ਨਾਲ ਵਿਕਾਸ ਪੱਖੋਂ ਇਤਿਹਾਸ ਰਚਿਆ ਹੈ, ਜਿਸ ਲਈ ਹਲਕੇ ਦੀਆਂ ਪੰਚਾਇਤਾਂ ਦੀ ਜਿੰਨੀ ਸ਼ਲਾਘਾ ਕੀਤੀ ਜਾਵੇ, ਓਨੀ ਥੋੜ੍ਹੀ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਫਤਹਿਗੜ੍ਹ ਸਾਹਿਬ ਦੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਪਿੰਡ ਪੰਡਰਾਲੀ ਦੇ ਕਮਿਊਨਿਟੀ ਸੈਂਟਰ ਵਿਖੇ ਹਲਕੇ ਦੀਆਂ ਪੰਚਾਇਤਾਂ ਦੇ ਸਨਮਾਨ ਲਈ ਰੱਖੇ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਸ. ਨਾਗਰਾ ਨੇ ਕਿਹਾ ਕਿ ਪੰਚਾਇਤਾਂ ਨੂੰ ਹਾਲੇ ਤਿੰਨ ਸਾਲ ਹੀ ਹੋਏ ਹਨ ਤੇ ਕਈ ਪੰਚਾਇਤਾਂ ਨੇ ਆਪਣੇ ਪਿੰਡਾਂ ਦੇ ਸਾਰੇ ਵਿਕਾਸ ਕਾਰਜ ਨੇਪਰੇ ਚਾੜ੍ਹ ਦਿੱਤੇ ਹਨ ਤੇ ਬਾਕੀਆਂ ਪੰਚਾਇਤਾਂ ਵਿਚ ਵਿਕਾਸ ਕਾਰਜ ਜੰਗੀ ਪੱਧਰ ਉੱਤੇ ਜਾਰੀ ਹਨ। ਚੰਗੀ ਕਾਰਗੁਜ਼ਾਰੀ ਲਈ ਕਈ ਪੰਚਾਇਤਾਂ ਦਾ ਕੌਮੀ ਪੱਧਰ ਉੱਤੇ ਸਨਮਾਨ ਵੀ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਜਿੰਨਾ ਵਿਕਾਸ ਹਲਕਾ ਫਤਹਿਗੜ੍ਹ ਸਾਹਿਬ ਦੇ ਪਿੰਡਾਂ ਦਾ ਹੋਇਆ ਹੈ, ਓਨਾ ਸ਼ਾਇਦ ਹੀ ਕਿਸੇ ਹੋਰ ਹਲਕੇ ਦੇ ਪਿੰਡਾਂ ਦਾ ਹੋਇਆ ਹੋਵੇ। ਉਹਨਾਂ ਨੇ ਦਿਨ ਰਾਤ ਇੱਕ ਕਰ ਕੇ ਪਿੰਡਾਂ ਦੇ ਵਿਕਾਸ ਕਾਰਜ ਕਰਵਾਏ ਹਨ ਤੇ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਤੇ ਨਾਂ ਹੀ ਘੱਟ ਆਉਣ ਦੇਣਗੇ। ਪਿੰਡਾਂ ਨੂੰ ਆਪਸ ਵਿੱਚ ਜੋੜਨ ਵਾਲੀਆਂ ਲਿੰਕ ਸੜਕਾਂ ਦੀ ਵਿਸੇਸ਼ ਮੁਰੰਮਤ ਅਤੇ ਨਵਨਿਰਮਾਣ ਕੀਤਾ ਗਿਆ ਹੈ, ਜਿਸ ਨਾਲ ਲੋਕਾਂ ਨੂੰ ਪਿਛਲੇ ਲੰਮੇ ਸਮੇਂ ਤੋਂ ਆਵਾਜਾਈ ਵਿੱਚ ਆ ਰਹੀਆਂ ਦਿੱਕਤਾਂ ਤੋਂ ਛੁਟਕਾਰਾ ਮਿਲਿਆ ਹੈ। 

ਪਿੰਡਾਂ ਦੇ ਕਰਵਾਏ ਜਾਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਵਿੱਚ ਸੀਵਰੇਜ ਸਿਸਟਮ, ਟੋਭਿਆਂ ਦੀ ਕਾਇਆ ਕਲਪ, ਗਲੀਆਂ, ਨਾਲੀਆਂ ਪੱਕੀਆਂ ਕਰਨਾ, ਪਾਰਕਾਂ ਦਾ ਨਿਰਮਾਣ, ਖੇਡ ਮੈਦਾਨ, ਸਟੇਡੀਅਮ, ਜਿਮਨੇਜ਼ੀਅਮ, ਕਮਿਊਨਿਟੀ ਹਾਲ, ਗ੍ਰਾਮ ਸਭਾ ਹਾਲ, ਧਰਮਸ਼ਾਲਾ, ਸਟਰੀਟ ਲਾਈਟਾਂ, ਪਿੰਡਾਂ ਦੀਆਂ ਪ੍ਰਮੁੱਖ ਥਾਵਾਂ 'ਤੇ ਸੀ.ਸੀ.ਟੀ.ਵੀ ਕੈਮਰੇ ਲਗਾਉਣੇ, ਬੱਸ ਸ਼ੈਲਟਰਾਂ ਦੀ ਉਸਾਰੀ, ਸਮਸ਼ਾਨਘਾਟ/ਕਬਰਸਤਾਨ, ਪੀਣ ਵਾਲੇ ਪਾਣੀ ਦੀ ਸਪਲਾਈ, ਕਮਿਊਨਿਟੀ ਲਾਇਬਰੇਰੀ, ਕੂੜਾ ਕਰਕਟ ਦੀ ਸੁਚੱਜੀ ਸੰਭਾਲ, ਕਮਿਊਨਿਟੀ ਇਮਾਰਤਾਂ ਨੂੰ ਵਿਲੱਖਣ ਸਮਰੱਥਾ ਵਾਲੇ ਵਿਅਕਤੀਆਂ ਦੇ ਜਾਣ ਲਈ ਯੋਗ ਬਣਾਉਣਾ, ਸਕੂਲ, ਆਦਿ ਦਾ ਵਿਕਾਸ ਸ਼ਾਮਲ ਹਨ।ਸ. ਨਾਗਰਾ ਨੇ ਕਿਹਾ ਕਿ ਉਹ ਹਲਕਾ ਫਤਹਿਗੜ੍ਹ ਸਾਹਿਬ ਦੇ ਪਿੰਡਾਂ ਨੂੰ ਵਿਕਾਸ ਪੱਖੋਂ ਦੁਨੀਆਂ ਦੇ ਨਕਸ਼ੇ ਉਤੇ ਉਭਾਰਨ ਲਈ ਵਚਨਬੱਧ ਹਨ ਤੇ ਇਹ ਕਾਰਜ ਸਿਰੇ ਚੜ੍ਹਾਉਣ ਲਈ ਉਹ ਕੋਈ ਕਸਰ ਬਾਕੀ ਨਹੀਂ ਛੱਡਣਗੇ। ਇਸ ਮੌਕੇ ਜਿੱਥੇ ਵਿਧਾਇਕ ਨਾਗਰਾ ਨੇ ਪੰਚਾਇਤਾਂ ਦੇ ਮੈਂਬਰਾਂ ਦਾ ਸਨਮਾਨ ਕੀਤਾ, ਓਥੇ ਪੰਚਾਇਤਾਂ ਵਲੋਂ ਵਿਧਾਇਕ ਨਾਗਰਾ ਦਾ ਵੀ ਉਚੇਚੇ ਤੌਰ ਉਤੇ ਸਨਮਾਨ ਕੀਤਾ ਗਿਆ। ਇਸ ਮੌਕੇ ਵਿਧਾਇਕ ਨਾਗਰਾ ਦੀ ਧਰਮਪਤਨੀ ਸ਼੍ਰੀਮਤੀ ਮਨਦੀਪ ਕੌਰ ਨਾਗਰਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਕੰਵਲਜੀਤ ਸਿੰਘ, ਬਲਾਕ ਸੰਮਤੀਆਂ ਤੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਤੇ ਮੈਂਬਰ, ਪਿੰਡਾਂ ਦੇ ਪੰਚ ਸਰਪੰਚ ਤੇ ਵੱਖ ਵੱਖ ਸੰਸਥਾਵਾਂ ਦੇ ਅਹੁਦੇਦਾਰ, ਪਤਵੰਤੇ ਤੇ ਵੱਡੀ ਗਿਣਤੀ ਪਿੰਡਾਂ ਦੇ ਲੋਕ ਹਾਜ਼ਰ ਸਨ।

 

Tags: Kuljit Singh Nagra , Punjab Pradesh Congress Committee , Congress , Punjab Congress , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD