ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਮੁਹਾਲੀ ਦੇ ਸਾਬਕਾ ਪ੍ਰਧਾਨ ਸੁਖਵਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਯਾਦ ਵਿਚ ਹਰ ਸਾਲ ਬਾਲ ਦਿਵਸ ਦਾ ਆਯੋਜਨ ਕੀਤਾ ਜਾਣਾ ਚਾਹੀਦਾ ਹੈ। ਗੋਲਡੀ ਅੱਜ ਖਾਨਪੁਰ ਸਥਿਤ ਗੁਲਮੋਹਰ ਹਾਈਟਸ ਮਾਰਕੀਟ ਕੰਪਲੈਕਸ ਵਿਚ ਆਯੋਜਿਤ ਲੰਗਰ ਵਿਚ ਸੇਵਾ ਕਰਨ ਤੋਂ ਬਾਅਦ ਮੌਜੂਦ ਲੋਕਾਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਦੀ ਯਾਦ ਵਿਚ ਹਰ ਸਾਲ ਵੱਖ ਵੱਖ ਆਯੋਜਨ ਕੀਤਾ ਜਾਂਦੇ ਹਨ। ਦਸਮ ਪਿਤਾ ਦੇ ਚਾਰ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ, ਬਾਬਾ ਜੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰ ਕੌਰ ਜੀ ਨੂੰ ਸੱਚੀ ਸ਼ਰਧਾਂਜਲੀ ਉਦੋਂ ਹੀ ਹੋਵੇਗੀ ਜਦੋਂ ਸ਼ਹਾਦਤ ਦਿਵਸ ਨੂੰ ਬਾਲ ਦਿਵਸ ਦੇ ਰੂਪ ਵਿਚ ਮਨਾਇਆ ਜਾਵੇ। ਉਨ੍ਹਾਂ ਕਿਹਾ ਕਿ ਚਾਰ ਸਾਹਿਬਜ਼ਾਦਿਆਂ ਦੀ ਕੁਰਬਾਨੀ ਤੋਂ ਵੱਡੀ ਕੋਈ ਕੁਰਬਾਨੀ ਨਹੀਂ ਹੈ। ਗੁਰੂਆਂ ਦੇ ਦਰਸਾਏ ਮਾਰਗ ’ਤੇ ਚੱਲਣ ਦੀ ਅਪੀਲ ਕਰਦਿਆਂ ਗੋਲਡੀ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੇ ਧਰਮ ਅਤੇ ਸਮਾਜ ਦੀ ਰੱਖਿਆ ਲਈ ਹਮੇਸ਼ਾ ਅੱਗੇ ਰਹਿਣਾ ਚਾਹੀਦਾ ਹੈ। ਇਸ ਮੌਕੇ ਗੋਲਡੀ ਨੇ ਆਸਪਾਸ ਦੇ ਦੁਕਾਨਦਾਰਾਂ ਦੇ ਨਾਲ ਜਿਥੇ ਲੰਗਰ ਵਿਚ ਸੇਵਾ ਕੀਤੀ। ਇਸ ਮੌਕੇ ਸਥਾਨਕ ਆਗੂ ਸੁਨੀਲ ਕੁਮਾਰ, ਸੁਖਦੇਵ ਸਿੰਘ ਨੇ ਸੁਖਵਿੰਦਰ ਸਿੰਘ ਗੋਲਡੀ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਜਸਵਿੰਦਰ ਸਿੰਘ, ਕੁਲਵਿੰਦਰ ਸਿੰਘ ਤੋਂ ਇਲਾਵਾ ਹੋਟਲ ਮਿਲਾਰਡ ਦੇ ਕਰਮਚਾਰੀਆਂ ਨੇ ਵੀ ਸੇਵਾ ਕੀਤੀ।