Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੀ.ਐਸ.ਆਈ.ਡੀ.ਸੀ. ਦੇ ਚੇਅਰਮੈਨ ਕੇ.ਕੇ. ਬਾਵਾ ਨੇ ਬੋਰਡ ਆਫ਼ ਡਾਇਰੈਕਟਰਜ਼ ਦੀ ਮੀਟਿੰਗ ਦੀ ਕੀਤੀ ਪ੍ਰਧਾਨਗੀ

Krishan Kumar Bawa, Punjab Pradesh Congress Committee, Congress, Punjab Congress, Punjab State Industrial Development Corporation, PSIDC

Web Admin

Web Admin

5 Dariya News

ਚੰਡੀਗੜ੍ਹ , 30 Dec 2021

Last updated on: Dec 30, 2021, 00:00 IST

ਪੰਜਾਬ ਰਾਜ ਉਦਯੋਗਿਕ ਵਿਕਾਸ ਨਿਗਮ (ਪੀ.ਐਸ.ਆਈ.ਡੀ.ਸੀ.) ਦੇ ਚੇਅਰਮੈਨ ਕ੍ਰਿਸ਼ਨ ਕੁਮਾਰ ਬਾਵਾ ਨੇ ਅੱਜ ਇੱਥੇ ਉਦਯੋਗ ਭਵਨ ਵਿਖੇ ਬੋਰਡ ਆਫ਼ ਡਾਇਰੈਕਟਰਜ਼ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ।ਮੀਟਿੰਗ ਦੌਰਾਨ ਚੇਅਰਮੈਨ ਕੇ.ਕੇ. ਬਾਵਾ ਨੇ ਬੋਰਡ ਨੂੰ ਦੱਸਿਆ ਕਿ ਪੀ.ਐਸ.ਆਈ.ਡੀ.ਸੀ. ਨੇ 2021-22 (30.11.2021 ਤੱਕ) ਦੌਰਾਨ ਬਾਂਡ ਧਾਰਕਾਂ ਨਾਲ ਵਨ ਟਾਈਮ ਸੈਟਲਮੈਂਟ (ਓ.ਟੀ.ਐਸ.) ਕੀਤੀ ਜਿਸ ਨਾਲ 13.96 ਕਰੋੜ ਰੁਪਏ ਦੀ ਦੇਣਦਾਰੀ ਦਾ ਨਿਪਟਾਰਾ ਕੀਤਾ ਗਿਆ ਹੈ ਜਿਸ ਦੇ ਨਤੀਜੇ ਵਜੋਂ ਵਿਆਜ ਦੇ ਤੌਰ 'ਤੇ ਲਗਭਗ 8.73 ਕਰੋੜ ਰੁਪਏ ਦੀ ਬਚਤ ਹੋਈ ਹੈ। ਉਹਨਾਂ ਅੱਗੇ ਕਿਹਾ ਕਿ ਕਾਰਪੋਰੇਸ਼ਨ ਨੇ ਸਾਲ 2021-22 (30.11.2021 ਤੱਕ) ਦੌਰਾਨ ਕਰਜ਼ੇ/ਇਕੁਵਿਟੀ ਤੋਂ 9.29 ਕਰੋੜ ਰੁਪਏ ਦੀ ਵਸੂਲੀ ਵੀ ਕੀਤੀ ਹੈ, ਜਿਸ ਵਿੱਚ 3.19 ਕਰੋੜ ਰੁਪਏ ਵੀ ਸ਼ਾਮਲ ਹਨ ਜੋ ਇਕੁਇਟੀ 2018 ਲਈ ਓਟੀਐਸ ਨੀਤੀ ਤਹਿਤ ਵਸੂਲੇ ਗਏ ਹਨ।

ਸ੍ਰੀ ਬਾਵਾ ਨੇ ਬੋਰਡ ਮੈਂਬਰਾਂ ਨੂੰ ਅੱਗੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਸਰਕਾਰ ਨੇ ਪੰਜਾਬ ਵਿੱਚ ਉਦਯੋਗਾਂ ਦੇ ਮੁੜ ਵਸੇਬੇ ਅਤੇ ਪੁਨਰ ਸੁਰਜੀਤੀ ਲਈ ਓ.ਟੀ.ਐੱਸ. ਨੀਤੀ-2021 ਦਾ ਐਲਾਨ ਕੀਤਾ ਹੈ, ਜਿਸ ਨਾਲ ਪੀਐਸਆਈਡੀਸੀ ਅਤੇ ਪੰਜਾਬ ਵਿੱਤ ਕਾਰਪੋਰੇਸ਼ਨ (ਪੀਐਫਸੀ) ਦੀਆਂ ਕਰਜ਼ਾ ਲੈਣ ਵਾਲੀਆਂ ਕੰਪਨੀਆਂ ਦੇ ਉੱਦਮੀਆਂ ਨੂੰ ਇੱਕ ਵਿਲੱਖਣ ਮੌਕਾ ਪ੍ਰਦਾਨ ਕੀਤਾ ਗਿਆ ਹੈ।ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਪਹਿਲਕਦਮੀ ਕਾਰਪੋਰੇਸ਼ਨਾਂ ਅਤੇ ਨਿੱਜੀ ਨਿਵੇਸ਼ਕਾਂ ਦਰਮਿਆਨ ਲੰਬਿਤ ਮੁਕੱਦਮੇਬਾਜ਼ੀ ਨੂੰ ਸੁਲਝਾਉਣ ਦੇ ਨਾਲ-ਨਾਲ ਪੰਜਾਬ ਰਾਜ ਵਿੱਚ ਵਪਾਰ ਪੱਖੀ ਮਾਹੌਲ ਸਿਰਜਣ ਵਿੱਚ ਸਹਾਈ ਹੋਵੇਗੀ।ਮੀਟਿੰਗ ਦੌਰਾਨ ਹੋਰਨਾਂ ਤੋਂ ਇਲਾਵ ਮੈਨੇਜਿੰਗ ਡਾਇਰੈਕਟਰ ਸ੍ਰੀ ਸਿਬਿਨ ਸੀ, ਆਈ.ਏ.ਐਸ. ਅਤੇ ਡਾਇਰੈਕਟਰ ਸ੍ਰੀ ਸ਼ਿਵਰਿੰਦਰ ਉੱਪਲ, ਸ੍ਰੀ ਰਾਜੇਸ਼ ਘਾਰੂ, ਸ੍ਰੀ ਬਲਜਿੰਦਰ ਸਿੰਘ ਜੰਡੂ, ਵਿਸ਼ੇਸ਼ ਤੌਰ 'ਤੇ ਸ਼ਾਮਲ ਏ.ਐਮ.ਡੀ., ਪੀ.ਐਸ.ਆਈ.ਈ.ਸੀ. ਪਰਮਵੀਰ ਸਿੰਘ, ਆਈ.ਏ.ਐਸ., ਅੰਡਰ ਸੈਕਟਰੀ ਉਦਯੋਗ ਅਤੇ ਵਣਜ ਮੋਨਿਕਾ ਸਰੀਨ, ਲੇਖਾ ਕਮ ਕਾਨੂੰਨੀ ਸਲਾਹਕਾਰ ਐਸ.ਕੇ. ਅਹੁਜਾ ਅਤੇ ਕੰਪਨੀ ਸਕੱਤਰ ਸ੍ਰੀਮਤੀ ਸੁਕ੍ਰਿਤੀ ਸੈਣੀ ਸਮੇਤ ਸੀਨੀਅਰ ਅਧਿਕਾਰੀ ਸ਼ਾਮਲ ਸਨ।

 

Tags: Krishan Kumar Bawa , Punjab Pradesh Congress Committee , Congress , Punjab Congress , Punjab State Industrial Development Corporation , PSIDC

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD