Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਸਹਿਕਾਰੀ ਸਭਾ ਸੌਂਢਾ ਦੇ ਮੁਨਾਫਾ ਵੰਡ ਸਮਾਰੋਹ ਵਿੱਚ 02 ਲੱਖ 63 ਹਜਾਰ ਰੁਪਏ ਦਾ ਮੁਨਾਫਾ ਵੰਡਿਆ

ਸਹਿਕਾਰੀ ਸਭਾ ਦੇ ਮੈਂਬਰਾਂ ਨੂੰ ਕਿਸਾਨਾਂ ਦੀ ਭਲਾਈ ਲਈ ਕੰਮ ਕਰਨ ਲਈ ਕੀਤਾ ਪ੍ਰੇਰਤ

Kuljit Singh Nagra, Punjab Pradesh Congress Committee, Congress, Punjab Congress, Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 22 Dec 2021

Last updated on: Dec 22, 2021, 00:00 IST

ਸਹਿਕਾਰੀ ਸਭਾਵਾਂ ਕਿਸਾਨਾਂ ਦੀਆਂ ਮਿੱਤਰ ਸਭਾਵਾਂ ਹਨ ਕਿਉਂਕਿ ਇਹ ਸਹਿਕਾਰੀ ਸਭਾਵਾਂ ਕਿਸਾਨਾਂ ਨੂੰ ਆਧੁਨਿਕ ਖੇਤੀ ਸੰਦ ਘੱਟ ਕਿਰਾਏ ’ਤੇ ਮੁਹੱਈਆ ਕਰਵਾਉਂਦੀਆਂ ਹਨ ਤੇ ਖੇਤੀ ਸਬੰਧੀ ਵਿੱਤੀ ਸਹਾਇਤਾ ਦੇ ਨਾਲ ਨਾਲ ਹੋਰ ਲੋੜਾਂ ਦੀ ਪੂਰਤੀ ਵੀ ਕਰਦੀ ਹੈ।  ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਨੇ ਸਹਿਕਾਰੀ ਸਭਾ ਸੌਢਾਂ ਦੇ ਮੁਨਾਫਾ ਵੰਡ ਸਮਾਰੋਹ ਮੌਕੇ ਸਭਾ ਦੇ ਮੈਂਬਰਾਂ ਨੂੰ ਸਾਲ 2020-21 ਦਾ 02 ਲੱਖ 63 ਹਜ਼ਾਰ ਰੁਪਏ ਦਾ ਮੁਨਾਫਾ ਵੰਡਣ ਉਪਰੰਤ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਨੇ ਸਭਾ ਦੇ ਨਵੇਂ ਬਣੇ ਦਫਤਰ ਦਾ ਉਦਘਾਟਨ ਵੀ ਕੀਤਾ।ਵਿਧਾਇਕ ਨਾਗਰਾ ਨੇ ਸਹਿਕਾਰੀ ਸਭਾ ਦੇ ਮੈਂਬਰਾਂ ਨੂੰ ਕਿਹਾ ਕਿ ਉਹ ਸਹਿਕਾਰੀ ਸਭਾ ਵਿੱਚ ਘਰੇਲੂ ਵਰਤੋਂ ਵਾਲਾ ਸਮਾਨ ਵੀ ਰੱਖਣ ਤਾਂ ਜੋ ਕਿਸਾਨਾਂ ਨੂੰ ਆਪਣੀ ਜਰੂਰਤ ਦਾ ਸਮਾਨ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਮਿਲ ਸਕੇ।

ਸ. ਨਾਗਰਾ ਨੇ ਇਹ ਵੀ ਕਿਹਾ ਕਿ ਫਸਲਾਂ ਦੀ ਰਹਿੰਦ ਖੂੰਹਦ ਨੂੰ ਖੇਤਾਂ ਵਿੱਚ ਹੀ ਵਾਹੁਣ ਲਈ ਸਰਕਾਰ ਵੱਲੋਂ ਸਬਸਿਡੀ ’ਤੇ ਦਿੱਤੀ ਜਾਂਦੀ ਆਧੁਨਿਕ ਖੇਤੀ ਮਸ਼ੀਨਰੀ ਕਿਸਾਨਾਂ ਨੂੰ ਘੱਟ ਕਿਰਾਏ ’ਤੇ ਮੁਹੱਈਆ ਕਰਵਾਈ ਜਾਵੇ ਤਾਂ ਜੋ ਕਿਸਾਨ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਸਾਡਾ ਵਾਤਾਵਰਣ ਪ੍ਰਦੂਸ਼ਣ ਤੋਂ ਬਚਿਆ ਰਹਿ ਸਕੇ। ਉਨ੍ਹਾਂ ਕਿਹਾ ਕਿ ਸਹਿਕਾਰੀ ਸਭਾ ਸੌਂਢਾਂ ਦੇ ਮੈਂਬਰਾਂ ਵੱਲੋਂ ਇਮਾਨਦਾਰੀ ਨਾਲ ਕੀਤੇ ਕੰਮਾਂ ਕਾਰਨ ਇਸ ਸਭਾ ਨੂੰ 02 ਲੱਖ 63 ਹਜਾਰ ਦਾ ਮੁਨਾਫਾ ਹੋਇਆ ਸੀ ਜੋ ਕਿ ਸਭਾ ਦੇ ਮੈਂਬਰਾਂ ਵਿੱਚ ਵੰਡਿਆ ਗਿਆ ਹੈ। ਇਸ ਮੌਕੇ ਜਿਲਾ ਮੈਨੇਜਰ ਰਾਕੇਸ਼ ਗੋਇਲ,ਸਰਪੰਚ ਦਵਿੰਦਰ ਸਿੰਘ ਜੱਲਾ,ਸਰਪੰਚ ਤੀਰਥ ਸਿੰਘ ਸੌਢਾ,ਸਰਪੰਚ ਜਸਵਿੰਦਰ ਸਿੰਘ,ਸਹਿਕਾਰੀ ਸਭਾ ਜੱਲਾ ਦੇ ਪ੍ਰਧਾਨ ਗੁਰਜੰਟ ਸਿੰਘ,ਮੋਹਨ ਸਿੰਘ ਪ੍ਰਧਾਨ ਸਹਿਕਾਰੀ ਸਭਾ ਸੌਢਾ, ਬਲਜੀਤ ਸਿੰਘ ਸੀਨੀਅਰ ਮੀਤ ਪ੍ਰਧਾਨ, ਗੁਰਜੰਟ ਸਿੰਘ ਮੀਤ ਪ੍ਰਧਾਨ, ਸੁਰਜੀਤ ਸਿੰਘ ਜੁਨੀਅਰ ਮੀਤ ਪ੍ਰਧਾਨ, ਮੈਂਬਰ ਜਸਪ੍ਰੀਤ ਸਿੰਘ , ਹਰਦੇਵ ਸਿੰਘ, ਹਰਿੰਦਰ ਸਿੰਘ, ਹਰਜਿੰਦਰ ਸਿੰਘ, ਗੁਰਦੀਪ ਸਿੰਘ, ਕੁਲਵੰਤ ਕੌਰ, ਹਰਦੀਪ ਕੌਰ, ਜਸਵੀਰ ਸਿੰਘ,ਹਰਮਨਦੀਪ ਸਿੰਘ ਗੋਗੀ,ਗੁਰਪਾਲ ਸਿੰਘ ਹੈਪੀ,ਪਰਵਿੰਦਰ ਸਿੰਘ ਸੇਲਜਮੈਨ ਸਮੇਤ ਹੋਰ ਪੰਤਵੰਤੇ ਵੀ ਹਾਜਰ ਸਨ।

 

Tags: Kuljit Singh Nagra , Punjab Pradesh Congress Committee , Congress , Punjab Congress , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD