Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਪੰਜਾਬ ਦੇ ਟਰੱਕ ਓਪਰੇਟਰਾਂ ਅਤੇ ਟਰਾਂਸਪੋਰਟਰਾਂ ਦੀਆਂ ਮੰਗਾਂ ਪਹਿਲ ਦੇ ਆਧਾਰ 'ਤੇ ਮੰਨੇਗੀ 'ਆਪ' ਦੀ ਸਰਕਾਰ : ਅਰਵਿੰਦ ਕੇਜਰੀਵਾਲ

ਟਰਾਂਸਪੋਰਟਰਾਂ ਅਤੇ ਟਰੱਕ ਓਪਰੇਟਰਾਂ ਦੀ ਭਾਗੀਦਾਰੀ ਨਾਲ ਬਣੇਗਾ ਸਰਕਾਰੀ ਕਮਿਸ਼ਨ, ਸਿਫ਼ਾਰਸ਼ਾਂ ਹੋਣਗੀਆਂ ਲਾਗੂ

Arvind Kejriwal, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਜ਼ੀਰਕਪੁਰ , 30 Dec 2021

Last updated on: Dec 30, 2021, 00:00 IST

ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਟਰੱਕ ਓਪਰੇਟਰਾਂ ਨਾਲ ਵਾਅਦਾ ਕੀਤਾ ਕਿ ਸੂਬੇ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਟਰਾਂਸਪੋਰਟਰਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਣਗੀਆਂ। ਟਰਾਂਸਪੋਰਟ ਮਾਫ਼ੀਆ ਖ਼ਤਮ ਕੀਤਾ ਜਾਵੇਗਾ। ਟਰੱਕ ਓਪਰੇਟਰਾਂ ਅਤੇ ਟਰਾਂਸਪੋਰਟਰਾਂ ਦੀ ਭਾਗੀਦਾਰੀ ਵਾਲਾ ਇੱਕ ਕਮਿਸ਼ਨ ਬਣਾਇਆ ਜਾਵੇਗਾ, ਜਿਸ ਦੇ ਫ਼ੈਸਲਿਆਂ ਨੂੰ 'ਆਪ' ਦੀ ਸਰਕਾਰ ਲਾਗੂ ਕਰੇਗੀ। ਕੇਜਰੀਵਾਲ ਨੇ ਇਹ ਐਲਾਨ ਜ਼ੀਰਕਪੁਰ ਵਿਖੇ ਪੰਜਾਬ ਸਰਕਾਰ ਖ਼ਿਲਾਫ਼ ਧਰਨੇ 'ਤੇ ਬੈਠੇ ਟਰੱਕ ਓਪਰੇਟਰਾਂ ਨੂੰ ਸੰਬੋਧਨ ਕਰਦਿਆਂ ਕੀਤਾ, ਜੋ ਅੱਜ 'ਆਪ' ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਹੋਰ ਆਗੂਆਂ ਨਾਲ ਟਰਾਂਸਪੋਰਟਰਾਂ ਦੇ ਧਰਨੇ ਵਿੱਚ ਸ਼ਾਮਲ ਹੋਏ ਸਨ।ਵੀਰਵਾਰ ਨੂੰ ਟਰੱਕ ਓਪਰੇਟਰਾਂ ਦੇ ਧਰਨੇ ਵਿੱਚ ਪਹੁੰਚੇ ਅਰਵਿੰਦ ਕੇਜਰੀਵਾਲ ਨੇ ਧਰਨਾਕਾਰੀਆਂ ਤੋਂ ਮੰਗ ਪੱਤਰ ਲੈਣ ਤੋਂ ਬਾਅਦ ਐਲਾਨ ਕੀਤਾ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਟਰੱਕ ਓਪਰੇਟਰਾਂ ਦੀਆਂ ਸਾਰੀਆਂ ਮੰਗਾਂ ਮੰਨਦੀ ਹੈ ਅਤੇ ਸੂਬੇ ਵਿੱਚ 'ਆਪ' ਦੀ ਸਰਕਾਰ ਬਣਨ 'ਤੇ ਪੰਜਾਬ ਦੇ ਟਰਾਂਸਪੋਰਟਰਾਂ ਦੀਆਂ ਸਮੱਸਿਆਵਾਂ ਦਾ ਪੱਕਾ ਹੱਲ ਕੀਤਾ ਜਾਵੇਗਾ। 

ਕੇਜਰੀਵਾਲ ਨੇ ਕਿਹਾ, ''ਮੈਂ ਤੁਹਾਡਾ ਭਰਾ ਬਣ ਕੇ ਤੁਹਾਡੇ ਕੋਲ਼ ਆਇਆ ਹਾਂ, ਕੋਈ ਰਾਜਨੀਤਿਕ ਆਗੂ ਬਣ ਕੇ ਨਹੀਂ। ਜੇ ਮੈਂ ਤੁਹਾਡੀਆਂ ਸਮੱਸਿਆਵਾਂ ਹੱਲ ਕਰ ਦੇਵਾਂ, ਤੁਹਾਡਾ ਰੋਜ਼ਗਾਰ ਬਚਾਅ ਦੇਵਾਂ ਤਾਂ ਇਹ ਮੇਰਾ ਸੁਭਾਗ ਹੋਵੇਗਾ। ਇਸ ਦੇ ਲਈ ਮੈਨੂੰ ਤੁਹਾਡੀ ਲੋੜ ਹੈ। ਇਸ ਲਈ ਇੱਕ ਮੌਕਾ 'ਆਪ' ਨੂੰ ਦੇਵੋ। ਫਿਰ ਤੁਹਾਨੂੰ ਧਰਨੇ ਪ੍ਰਦਰਸ਼ਨਾਂ 'ਤੇ ਬੈਠਣਾ ਨਹੀਂ ਪਵੇਗਾ।'' ਪੰਜਾਬ ਦੇ ਟਰਾਂਸਪੋਰਟਰਾਂ ਦੀਆਂ ਦਿੱਲੀ ਸੂਬੇ ਨਾਲ ਸੰਬੰਧਿਤ ਸਮੱਸਿਆਵਾਂ ਹੱਲ ਕਰਨ ਦਾ ਭਰੋਸਾ ਦਿੰਦਿਆਂ ਕੇਜਰੀਵਾਲ ਨੇ ਟਰੱਕ ਓਪਰੇਟਰਾਂ ਨੂੰ ਦਿੱਲੀ ਆਉਣ ਦਾ ਸੱਦਾ ਵੀ ਦਿੱਤਾ ਤਾਂ ਜੋ ਟਰਾਂਸਪੋਰਟਰਾਂ ਅਤੇ ਦਿੱਲੀ ਦੇ ਅਧਿਕਾਰੀਆਂ ਦੀ ਬੈਠਕ ਕਰਕੇ ਉਚਿੱਤ ਹੱਲ ਕੀਤਾ ਜਾਵੇ।ਪੰਜਾਬ ਦੇ ਟਰਾਂਸਪੋਰਟਰਾਂ ਦੀਆਂ ਸਮੱਸਿਆਵਾਂ ਦਾ ਪੱਕਾ ਹੱਲ ਕਰਨ ਦਾ ਵਾਅਦਾ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ, ''ਪੰਜਾਬ 'ਚ ਟਰਾਂਸਪੋਰਟ ਸੈਕਟਰ ਲਈ 10 ਤੋਂ 15 ਮੈਂਬਰਾਂ ਦਾ ਇੱਕ ਕਮਿਸ਼ਨ ਬਣਾਇਆ ਜਾਵੇਗਾ, ਜਿਸ ਵਿੱਚ ਸੂਬੇ ਦੀਆਂ ਟਰਾਂਸਪੋਰਟਰ ਯੂਨੀਅਨਾਂ ਦੇ ਨੁਮਾਇੰਦੇ ਸ਼ਾਮਲ ਹੋਣਗੇ। ਇਹ ਕਮਿਸ਼ਨ ਹੀ ਨਵੀਂ ਟਰਾਂਸਪੋਰਟ ਪਾਲਿਸੀ ਬਣਾਏਗਾ ਨਾ ਕਿ ਏ.ਸੀ. ਕਮਰਿਆਂ ਵਿੱਚ ਬੈਠੇ ਅਧਿਕਾਰੀ ਅਤੇ ਮੰਤਰੀ ਬਣਾਉਣਗੇ। 'ਆਪ' ਦੀ ਸਰਕਾਰ ਇਸ ਕਮਿਸ਼ਨ ਦੇ ਫ਼ੈਸਲਿਆਂ ਨੂੰ ਲਾਗੂ ਕਰੇਗੀ ਤਾਂ ਜੋ ਟਰੱਕ ਓਪਰੇਟਰਾਂ ਸਮੇਤ ਇਸ ਕਾਰੋਬਾਰ ਨਾਲ ਜੁੜੇ ਲੋਕਾਂ ਦੀਆਂ ਸਮੇਂ- ਸਮੇਂ ਸਿਰ ਪੈਦਾ ਹੋਣ ਵਾਲੀਆਂ ਸਮੱਸਿਆਵਾਂ ਦਾ ਵੀ ਹੱਲ ਹੁੰਦਾ ਰਹੇ।'' 

ਕੇਜਰੀਵਾਲ ਨੇ ਮੰਗ ਪੱਤਰ ਵਿੱਚ ਦੱਸੀਆਂ ਮੰਗਾਂ ਪ੍ਰਵਾਨ ਕਰਦਿਆਂ ਕਿਹਾ ਕਿ ਟਰਾਂਸਪੋਰਟ ਖੇਤਰ ਵਿੱਚੋਂ ਠੇਕੇਦਾਰੀ ਪ੍ਰਥਾ ਬੰਦ ਹੋਣੀ ਚਾਹੀਦੀ ਹੈ। ਓਵਰ ਲੋਡਿੰਗ ਬੰਦ ਹੋਣੀ ਚਾਹੀਦੀ ਹੈ। ਕਿੱਲੋਮੀਟਰ ਪਾਲਿਸੀ ਲਾਗੂ ਹੋਣੀ ਚਾਹੀਦੀ ਹੈ ਅਤੇ ਕੋਵਿਡ ਕਾਲ ਸਮੇਂ ਦੇ ਸਾਰੇ ਟੈਕਸ ਮੁਆਫ਼ ਹੋਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਟਰਾਂਸਪੋਰਟਰਾਂ ਨੇ ਹੀ ਆਮ ਆਦਮੀ ਪਾਰਟੀ ਦਾ ਪ੍ਰਚਾਰ ਕੀਤਾ ਸੀ ਅਤੇ ਪੰਜਾਬ ਵਿਚੋਂ ਪਾਰਟੀ ਦੇ ਚਾਰ ਲੋਕ ਸਭਾ ਮੈਂਬਰ ਜਿਤਾ ਕੇ ਦਿੱਲੀ ਭੇਜੇ ਸਨ।'ਆਪ' ਦੇ ਕੌਮੀ ਕਨਵੀਨਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਵਪਾਰੀਆਂ ਅਤੇ ਟਰੱਕ ਓਪਰੇਟਰਾਂ ਵਿਚਕਾਰ ਟੱਕਰਾਅ ਚੱਲ ਰਿਹਾ ਹੈ ਅਤੇ ਇਸ ਟੱਕਰਾਅ ਨੂੰ 'ਆਪ' ਦੀ ਸਰਕਾਰ ਖ਼ਤਮ ਕਰੇਗੀ ਤਾਂ ਜੋ ਵਪਾਰੀ ਆਪਣਾ ਵਪਾਰ ਕਰਨ ਅਤੇ ਟਰੱਕ ਓਪਰੇਟਰ ਵੀ ਆਪਣਾ ਰੋਜ਼ਗਾਰ ਚੱਲਦਾ ਰੱਖਣ। ਉਨ੍ਹਾਂ ਕਿਹਾ ਕਿ ਵਪਾਰ ਵਧਣ ਦੇ ਨਾਲ ਟਰਾਂਸਪੋਰਟ ਦਾ ਕਾਰੋਬਾਰ ਵੀ ਵਧੇਗਾ। ਇਸ ਲਈ ਪੰਜਾਬ ਵਿਚੋਂ ਭ੍ਰਿਸ਼ਟਾਚਾਰ ਖ਼ਤਮ ਕੀਤਾ ਜਾਵੇਗਾ, ਜਿਵੇਂ ਉਨ੍ਹਾਂ ਦਿੱਲੀ ਵਿਚੋਂ ਖ਼ਤਮ ਕੀਤਾ ਹੈ। ਭਾਵੇਂ ਨਰਿੰਦਰ ਮੋਦੀ ਨੇ ਪ੍ਰਧਾਨ ਮੰਤਰੀ ਬਣ ਕੇ ਦਿੱਲੀ ਸਰਕਾਰ ਕੋਲੋਂ ਸ਼ਕਤੀਆਂ ਖੋਹ ਲਈਆਂ ਹਨ, ਪਰ ਫਿਰ ਵੀ ਦਿੱਲੀ ਵਿਚੋਂ ਭ੍ਰਿਸ਼ਟਾਚਾਰ ਖ਼ਤਮ ਕੀਤਾ ਗਿਆ ਹੈ।ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਦਿੱਲੀ ਵਾਸੀਆਂ ਨੂੰ ਚੰਗੀ ਅਤੇ ਸਸਤੀ ਸਿੱਖਿਆ, ਇਲਾਜ, ਬਿਜਲੀ, ਮੁਫ਼ਤ ਪਾਣੀ ਸਮੇਤ ਹੋਰ ਵੀ ਸਹੂਲਤਾਂ ਦਿੱਤੀਆਂ ਹਨ। ਜਿਹੜੀਆਂ ਸਹੂਲਤਾਂ ਦਿੱਲੀ ਵਾਸੀਆਂ ਮਿਲਦੀਆਂ ਹਨ, ਪੰਜਾਬ ਦੇ ਲੋਕਾਂ ਨੂੰ 'ਆਪ' ਦੀ ਸਰਕਾਰ ਵੱਲੋਂ ਦਿੱਤੀਆਂ ਜਾਣਗੀਆਂ। ਇਸ ਮੌਕੇ 'ਆਪ' ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਡੇਰਾਬਸੀ ਤੋਂ ਪਾਰਟੀ ਉਮੀਦਵਾਰ ਕੁਲਜੀਤ ਸਿੰਘ ਰੰਧਾਵਾ ਨੇ ਵੀ ਸੰਬੋਧਨ ਕੀਤਾ ਅਤੇ ਟਰੱਕ ਓਪਰੇਟਰਾਂ ਵੱਲੋਂ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦਾ ਸਨਮਾਨ ਵੀ ਕੀਤਾ ਗਿਆ।

 

Tags: Arvind Kejriwal , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD