Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਕਪੂਰਥਲਾ ਜਿਲ੍ਹੇ ਵਿਚ ਵਿਧਾਨ ਸਭਾ ਚੋਣਾਂ ਲਈ 793 ਪੋਲਿੰਗ ਬੂਥ ਸਥਾਪਿਤ

ਜਿਲ੍ਹਾ ਚੋਣ ਅਫਸਰ ਵਲੋਂ ਪੋਲਿੰਗ ਬੂਥਾਂ ਦਾ ਦੌਰਾ-ਤਿਆਰੀਆਂ ਦਾ ਲਿਆ ਜਾਇਜ਼ਾ

DC Kapurthala, Deepti Uppal, Deputy Commissioner Kapurthala, Kapurthala

Web Admin

Web Admin

5 Dariya News

ਕਪੂਰਥਲਾ , 30 Dec 2021

Last updated on: Dec 30, 2021, 00:00 IST

ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਕਪਰੂਥਲਾ ਜਿਲ੍ਹੇ ਦੇ 4 ਵਿਧਾਨ ਸਭਾ ਹਲਕਿਆਂ ਅੰਦਰ ਵੋਟਾਂ ਲਈ 793 ਪੋਲਿੰਗ ਬੂਥ ਸਥਾਪਿਤ ਕੀਤੇ ਗਏ ਹਨ, ਜਿਸ ਵਿਚ ਫ਼ਗਵਾੜਾ ਲਈ ਸਭ ਤੋਂ ਵੱਧ 227, ਕਪੂਰਥਲਾ ਲਈ 196,ਸੁਲਤਾਨਪੁਰ ਲੋਧੀ ਲਈ 195 ਅਤੇ ਭੁਲੱਥ ਲਈ 175 ਪੋਲਿੰਗ ਬੂਥ ਬਣਾਏ ਗਏ ਹਨ।ਇਸ  ਸਬੰਧੀ ਡਿਪਟੀ ਕਮਿਸ਼ਨਰ ਕਪੂਰਥਲਾ ਕਮ ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਦੀਪਤੀ ਉੱਪਲ ਵਲੋਂ ਅੱਜ ਕਪੂਰਥਲਾ ਹਲਕੇ ਦੇ ਪੋਲਿੰਗ ਬੂਥਾਂ ਦਾ ਦੌਰਾ ਕਰਕੇ ਪੰਜਾਬ ਵਿਧਾਨ ਸਭਾ ਚੋਣਾ 2022 ਦੇ ਮੱਦੇਨਜ਼ਰ ਵੱਖ-ਵੱਖ ਪੋਲਿੰਗ ਬੂਥਾਂ ਦੇ ਦੌਰਾ ਕਰਕੇ ਵੋਟਰਾਂ ਦੀ ਸਹੂਲਤ ਤੇ ਹੋਰ ਪ੍ਰਬੰਧਾਂ ਦਾ ਜਾਇਜਾ ਲਿਆ ਗਿਆ। ਰਿਟਰਨਿੰਗ ਅਫਸਰ ਕਮ ਐਸ.ਡੀ.ਐਮ ਕਪੂਰਥਲਾ ਡਾ. ਜੈਇੰਦਰ ਸਿੰਘ ਸਮੇਤ ਉਨ੍ਹਾਂ 10 ਤੋਂ ਜਿਆਦਾ ਬੂਥਾਂ ਦਾ ਦੌਰਾ ਕਰਕੇ ਅਧਿਕਾਰੀਆਂ ਨੂੰ ਲੋੜ ਅਨੁਸਾਰ ਤਬਦੀਲੀਆਂ ਕਰਨ ਦੇ ਨਿਰਦੇਸ਼ ਦਿੱਤੇ।ਇਨਾਂ ਵਿਚ ਸਰਕਾਰੀ ਮਿਡਲ ਸਕੂਲ ਮਨਸੂਰਵਾਲ ਦੋਨਾ ਬੂਥ ਨੰਬਰ 135, ਬੀ.ਪੀ.ਈ.ਓ. ਦਫਤਰ ਕਪੂਰਥਲਾ ਬੂਥ ਨੰਬਰ 71 ਤੇ 72, ਨਗਰ ਨਿਗਮ ਕਪੂਰਥਲਾ , ਡਾ. ਬੀ.ਆਰ. ਅੰਬੇਦਕਰ ਬੂਥ ਨੰਬਰ 125 ਤੇ 126, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਕਪੂਰਥਲਾ, ਮਾਰਕੀਟ ਕਮੇਟੀ ਬੂਥ ਨੰਬਰ 116, ਤੇ ਧਾਲੀਵਾਲ ਦੋਨਾ ਵਿਖੇ ਬੂਥਾਂ ਦਾ ਦੌਰਾ ਕੀਤਾ। 

ਉਨ੍ਹਾਂ ਚੋਣ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਬੀ.ਪੀ.ਈ.ਓ. ਦਫਤਰ ਵਿਖੇ ਬਣਨ ਵਾਲੇ ਪੋਲਿੰਗ ਬੂਥ ਨੂੰ ਆਦਰਸ਼ ਪੋਲਿੰਗ ਬੂਥ ਵਜੋਂ ਬਣਾਉਣ ਦੇ ਹੁਕਮ ਦਿੱਤੇ। ਜਿਲ੍ਹਾ ਚੋਣ ਅਫਸਰ ਵਲੋਂ ਉਨ੍ਹਾਂ ਕਪੂਰਥਲਾ ਹਲਕੇ ਦੇ ਵੱਖ-ਵੱਖ ਪੋਲਿੰਗ ਬੂਥਾਂ ਦੇ ਦੌਰੇ ਦੌਰਾਨ ਵੋਟਰਾਂ ਦੀ ਸਹੂਲਤ ਲਈ ਲਗਾਏ ਜਾ ਰਹੇ ਬੂਥ ਪੱਧਰੀ ਕੈਪਾਂ ਦਾ ਵੀ ਨਿਰੀਖਣ ਕੀਤਾ। ਉਨ੍ਹਾਂ ਚੋਣ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਪੋਲਿੰਗ ਬੂਥਾਂ ਵਿਖੇ ਵੋਟਰਾਂ ਦੀ ਸਹੂਲਤ ਤੋਂਂ ਇਲਾਵਾ ਪੀਣ ਵਾਲੇ ਪਾਣੀ,ਰੋਸ਼ਨੀ,ਨਿਰਵਿਘਣ ਬਿਜਲੀ ਸਪਲਾਈ ਯਕੀਨੀ ਬਣਾਉਣ।ਇਸ ਤੋਂ ਇਲਾਵਾ ਸਰੀਰਕ ਤੌਰ ’ਤੇ ਅਸਮਰਥ ਵੋਟਰਾਂ ਦੀ ਸਹੂਲਤ ਲਈ ਪੋਲਿੰਗ ਬੂਥਾਂ ਉੱਪਰ ਢੁਕਵੇਂ ਰੈਂਪ ਅਤੇ ਵੀ੍ਹਲ ਚੇਅਰ ਦਾ ਲਾਜ਼ਮੀ ਪ੍ਰਬੰਧ ਕੀਤਾ ਜਾਵੇ.।ਉਨ੍ਹਾਂ ਪੋਲਿੰਗ ਬੂਥਾਂ ਉੱਪਰ ਤਾਇਨਾਤ ਬੀ.ਐਲ.ਓਜ਼ ਨੂੰ 18 ਤੇ 19 ਸਾਲ ਦੇ ਨੌਜਵਾਨਾਂ ਨੂੰ ਵੋਟਰ ਵਜੋਂ ਰਜਿਸਟਰ ਕਰਨ ਦੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ ਦਿੰਦਿਆਂ ਕਿਹਾ ਕਿ ਕੋਈ ਵੀ ਜੋ ਵਿਅਕਤੀ ਵੋਟ ਬਣਾਉਣ ਤੋਂ ਵਾਂਝਾਂ ਨਾ ਰਹੇ।

 

Tags: DC Kapurthala , Deepti Uppal , Deputy Commissioner Kapurthala , Kapurthala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD