Wednesday, 22 July 2026

 

 

ਖ਼ਾਸ ਖਬਰਾਂ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

 

ਸਿੱਖਿਆ ਮੰਤਰੀ ਪੰਜਾਬ ਪਰਗਟ ਸਿੰਘ ਵੱਲੋਂ ਵਲਟੋਹਾ ਅਤੇ ਸਾਹਬਾਜ਼ਪੁਰ ਵਿਖੇ ਦੋ ਡਿਗਰੀ ਕਾਲਜਾਂ ਦੀ ਸ਼ੁਰੂਆਤ

ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਮਾਣੋਚਾਹਲ ਅਤੇ ਵਲਟੋਹਾ ਵਿਖੇ ਸਟੇਡੀਅਮ ਬਣਾਉਣ ਦਾ ਵੀ ਕੀਤਾ ਐਲਾਨ

Pargat Singh, Congress, Punjab Congress, Government of Punjab, Punjab Government, Punjab

Web Admin

Web Admin

5 Dariya News

ਵਲਟੋਹਾ, ਸਾਹਬਾਜ਼ਪੁਰ (ਤਰਨ ਤਾਰਨ) , 30 Dec 2021

Last updated on: Dec 30, 2021, 00:00 IST

ਖੇਡਾਂ ਅਤੇ ਸਿੱਖਿਆ ਮੰਤਰੀ ਪੰਜਾਬ ਪਰਗਟ ਸਿੰਘ ਨੇ ਜਿੱਥੇ ਅੱਜ ਖਡੂਰ ਸਾਹਿਬ ਹਲਕੇ ਦੇ ਪਿੰਡ ਸਾਹਬਾਜ਼ਪੁਰ ਵਿਖੇ ਕਰੀਬ 11 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਡਿਗਰੀ ਕਾਲਜ ਦਾ ਉਦਘਾਟਨ ਕੀਤਾ, ਉਥੇ ਹਲਕਾ ਖੇਮਕਰਨ ਦੇ ਕਸਬਾ ਵਲਟੋਹਾ ਵਿਖੇ 15 ਕਰੋੜ ਰੁਪਏ ਨਾਲ ਬਣਨ ਵਾਲੇ ਡਿਗਰੀ ਕਾਲਜ ਦੀ ਵੀ ਸ਼ੁਰੂਆਤ ਕੀਤੀ।ਉਕਤ ਦੋਵਾਂ ਸਥਾਨਾਂ ਉਤੇ ਹੋਏ ਭਰਵੇਂ ਇਕੱਠਾਂ ਨੂੰ ਸੰਬੋਧਨ ਕਰਦੇ ਸਿੱਖਿਆ ਮੰਤਰੀ ਸ੍ਰੀ ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਦੀ ਤਰੱਕੀ ਲਈ ਸਾਨੂੰ ਆਪਣੀ ਸਿਹਤ ਅਤੇ ਸੋਚ ਉਤੇ ਧਿਆਨ ਦੇਣਾ ਪਵੇਗਾ। ਉਨ੍ਹਾਂ ਕਿਹਾ ਕਿ ਅੱਜ ਮੈਂ ਜਿੱਥੇ ਆਉਣ ਵਾਲੀਆਂ ਪੀੜੀਆਂ ਦੇ ਰਾਹ ਦਸੇਰੇ ਵਜੋਂ ਉਚ ਸਿੱਖਿਆ ਦੇਣ ਲਈ ਕਾਲਜਾਂ ਦੀ ਸ਼ੁਰੂਆਤ ਕਰ ਰਿਹਾ ਹਾਂ, ਉਥੇ ਇਸ ਇਲਾਕੇ ਦੇ ਨੌਜਵਾਨਾਂ ਦੀ ਚੰਗੀ ਸਿਹਤ ਅਤੇ ਤਰੱਕੀ ਲਈ ਮਾਣੋਚਾਹਲ ਅਤੇ ਵਲਟੋਹਾ ਵਿਖੇ ਖੇਡ ਸਟੇਡੀਅਮ ਵੀ ਬਣਾ ਕੇ ਦਿਆਂਗਾ। ਉਨ੍ਹਾਂ ਐਲਾਨ ਕੀਤਾ ਕਿ ਉਕਤ ਕਾਲਜਾਂ ਵਿੱਚ ਵੀ ਖੇਡਾਂ ਦੇ ਵਿੰਗ ਇਲਾਕਾ ਵਾਸੀਆਂ ਦੀ ਲੋੜ ਅਨੁਸਾਰ ਦਿੱਤੇ ਜਾਣਗੇ, ਤਾਂ ਜੋ ਇਸ ਇਲਾਕੇ ਦੇ ਬੱਚੇ ਖੇਡਾਂ ਵਿੱਚ ਵੀ ਦੇਸ਼ ਦੀ ਅਗਵਾਈ ਕਰਨ ਲਈ ਅੱਗੇ ਆ ਸਕਣ। ਉਨ੍ਹਾਂ ਕਿਹਾ ਕਿ ਅੱਜ ਮੈਂ ਜਿਸ ਮੁਕਾਮ ਉਤੇ ਹਾਂ ਉਹ ਖੇਡ ਕਰਕੇ ਹੀ ਹਾਂ, ਸੋ ਨੌਜਵਾਨ ਜੇਕਰ ਕਿਸੇ ਵੀ ਖੇਡ ਵਿੱਚ ਮਿਹਨਤ ਕਰਨ ਤਾਂ ਦੁਨੀਆਂ ਦੀ ਕੋਈ ਤਾਕਤ ਉਨ੍ਹਾਂ ਨੂੰ ਅੱਗੇ ਆਉਣ ਤੋਂ ਰੇਕਾਬ ਨਹੀਂ ਸਕਦੀ।ਇਲਾਕੇ ਦੋ ਅੱਠ ਸਕੂਲਾਂ ਨੂੰ ਅਪਗਰੇਡ ਕਰਨ ਦਾ ਐਲਾਨ ਕਰਦੇ ਉਨ੍ਹਾਂ ਨੇ ਇਲਾਕਾ ਵਾਸੀਆਂ ਨੂੰ ਸੱਦਾ ਦਿੱਤਾ ਕਿ ਇਸ ਕੰਮ ਲਈ ਉਹ ਸਦਾ ਹਾਜ਼ਰ ਹਨ ਅਤੇ ਤੁਸੀਂ ਜੇਕਰ ਹੋਰ ਵੀ ਕਿਧਰੇ ਲੋੜ ਸਮਝੋ ਤਾਂ ਸਕੂਲ ਅਪਗਰੇਡ ਕੀਤੇ ਜਾ ਸਕਦੇ ਹਨ। ਉਨ੍ਹਾਂ ਹਲਕਾ ਖੇਮਕਰਨ ਵਿਚ ਲੋਕਾਂ ਦੀ ਮੰਗ ਉਪਰ ਕਿਸੇ ਵੀ ਪਿੰਡ ਵਿੱਚ ਖੇਡ ਪਾਰਕ ਬਨਾਉਣ ਲਈ 50 ਲੱਖ ਰੁਪਏ ਅਤੇ ਸਰਕਾਰੀ ਸਕੂਲ ਵਰਨਾਲਾ ਲਈ 5 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ।

ਇਸ ਮੌਕੇ ਕੈਬਨਿਟ ਮੰਤਰੀ ਸ੍ਰ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਆਪਣੇ ਸੰਬੋਧਨ ਵਿਚ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਕਲਿਆਣ ਯੋਜਨਾਵਾਂ ਦਾ ਹਵਾਲਾ ਦਿੰਦੇ ਆ ਰਹੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਦੀ ਮਜਬੂਤੀ ਲਈ ਦਿਨ ਰਾਤ ਮਿਹਨਤ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਮੁੱਖ ਮੰਤਰੀ ਸ ਚਰਨਜੀਤ ਸਿੰਘ ਚੰਨੀ ਦਾ ਹਵਾਲਾ ਦਿੰਦੇ ਕਿਹਾ ਕਿ ਜਿਸ ਤਰ੍ਹਾਂ ਇਕ ਆਮ ਪਰਿਵਾਰ ਦੇ ਵਿਅਕਤੀ ਨੂੰ ਮੁੱਖ ਮੰਤਰੀ ਦੀ ਕੁਰਸੀ ਕਾਂਗਰਸ ਨੇ ਦਿੱਤੀ ਹੈ ਉਹ ਪਾਰਟੀ ਜਾਬਤੇ ਅਤੇ ਲੋਕਤੰਤਰ ਪ੍ਣਾਲੀ ਦੀ ਇਕ ਮਿਸਾਲ ਹੈ।ਇਸ ਮੌਕੇ ਸੰਬੋਧਨ ਕਰਦੇ ਲੋਕ ਸਭਾ ਮੈਂਬਰ ਸ੍ਰੀ ਜਸਬੀਰ ਸਿੰਘ ਡਿੰਪਾ ਨੇ ਹਲਕਾ ਵਿਧਾਇਕ ਸ੍ਰੀ ਸੁਖਪਾਲ ਸਿੰਘ ਭੁੱਲਰ ਵੱਲੋਂ ਹਲਕੇ ਵਿੱਚ ਕਰਵਾਏ ਵਿਕਾਸ ਕੰਮਾਂ ਦਾ ਹਵਾਲਾ ਦਿਦੇ ਖੇਮਕਰਨ ਨਗਰ ਪੰਚਾਇਤ ਲਈ 10 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ।ਇਸ ਮੌਕੇ ਸੰਬੋਧਨ ਕਰਦੇ ਵਿਧਾਇਕ ਸ੍ਰੀ ਸੁਖਪਾਲ ਸਿੰਘ ਭੁੱਲਰ ਨੇ ਕਿਹਾ ਕਿ ਮੈਂ ਆਪਣੇ ਹਲਕੇ ਵਿੱਚ ਜਿੰਨੇ ਵਿਕਾਸ ਦੇ ਕੰਮ ਕਰਵਾਏ ਹਨ ਉਨੇ ਪਿਛਲੀਆਂ ਸਰਕਾਰਾਂ ਵਿੱਚ ਕਦੇ ਵੀ ਨਹੀਂ ਹੋਏ। ਉਨ੍ਹਾਂ ਮੁੱਖ ਮੰਤਰੀ ਸ ਚਰਨਜੀਤ ਸਿੰਘ ਚੰਨੀ ਵਲੋਂ ਕੀਤੀਆਂ ਪਹਿਲ ਕਦਮੀਆਂ ਦਾ ਸਵਾਗਤ ਕਰਦੇ ਕਿਹਾ ਕਿ ਇਸ ਨਾਲ ਲੋਕ ਪੱਖੀ ਫੈਸਲੇ ਹੋਏ ਹਨ, ਜੋ ਕਿ ਪਾਰਟੀ ਨੂੰ ਮੁੜ ਸਰਕਾਰ ਵਿੱਚ ਲਿਆਉਣ ਲਈ ਬੇਹੱਦ ਜਰੂਰੀ ਸਨ। ਉਨ੍ਹਾਂ ਹਲਕੇ ਵਿੱਚ ਡਿਗਰੀ ਕਾਲਜ ਦੇਣ ਲਈ ਸਿੱਖਿਆ ਮੰਤਰੀ ਸ ਪ੍ਗਟ ਸਿੰਘ ਹੁਰਾਂ ਦਾ ਵਿਸ਼ੇਸ਼ ਧੰਨਵਾਦ ਕੀਤਾ।ਸਾਹਬਾਜ਼ਪੁਰ ਵਿਖੇ ਸੰਬੋਧਨ ਕਰਦੇ ਹੋਏ ਵਿਧਾਇਕ ਸ੍ਰ. ਰਮਨਜੀਤ ਸਿੰਘ ਸਿੱਕੀ ਨੇ ਕਿਹਾ ਕਿ ਮੈਂ ਜਦੋਂ ਇੱਥੇ ਵੋਟਾਂ ਲਈ ਆਇਆ ਸੀ ਤਾਂ ਲੋਕਾਂ ਨੇ ਕਾਲਜ ਦੀ ਮੰਗ ਕੀਤੀ ਸੀ ਅਤੇ ਅੱਜ ਸਰਕਾਰ ਦੇ ਸਹਿਯੋਗ ਨਾਲ ਇਹ ਮੰਗ ਪੂਰੀ ਕਰਕੇ ਮੈਨੂੰ ਵੱਡਾ ਸਕੂਨ ਮਿਲਿਆ ਹੈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਮੰਤਰੀ ਸ ਗੁਰਚੇਤ ਸਿੰਘ ਭੁੱਲਰ, ਸ੍ਰੀ ਰਾਜਬੀਰ ਸਿੰਘ ਭੁੱਲਰ, ਸ੍ੀ ਜਰਮਨਜੀਤ ਸਿੰਘ ਅਤੇ ਹੋਰ ਪਤਵੰਤੇ ਵੀ ਹਾਜਰ ਸਨ।

 

Tags: Pargat Singh , Congress , Punjab Congress , Government of Punjab , Punjab Government , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD