Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਨੇ ਪੱਤਰਕਾਰਾਂ ਨੂੰ ਲੋਕਤੰਤਰ ਦੀ ਸਜਗ ਚੇਤਨਾ ਦੱਸਿਆ, ਕਿਹਾ- ਸੱਚ ਅਤੇ ਜ਼ਿੰਮੇਵਾਰੀ ਹੀ ਪੱਤਰਕਾਰੀ ਦੀ ਅਸਲ ਤਾਕਤ ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ : ਹਰਜੋਤ ਸਿੰਘ ਬੈਂਸ ਅੰਮ੍ਰਿਤਸਰ 'ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਕੀਤਾ ਹਮਲਾ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2,300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ₹6.5 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਗਿਆ ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਅਰਵਿੰਦ ਕੇਜਰੀਵਾਲ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ

 

ਕਪੂਰਥਲਾ ਪੁਲਿਸ ਨੇ 45 ਲੱਖ ਰੁਪਏ ਦੀ ਫਗਵਾੜਾ ਲੁੱਟ ਤੇ ਅਗਵਾ ਕਾਂਡ ਦਾ ਕੀਤਾ ਪਰਦਾਫਾਸ਼

ਅਪਰਾਧ ਦੀ ਸਾਜ਼ਿਸ਼ ਰਚਣ ਵਾਲੇ ਕਿੰਗਪਿਨ ਨੂੰ ਕੀਤਾ ਗ੍ਰਿਫਤਾਰ

Crime News Punjab, Punjab Police, Police, Crime News, Kapurthala Police, Kapurthala

Web Admin

Web Admin

5 Dariya News

ਕਪੂਰਥਲਾ , 30 Dec 2021

Last updated on: Dec 30, 2021, 00:00 IST

ਕਪੂਰਥਲਾ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਫਗਵਾੜਾ ਵਿੱਚ ਮਨੀ ਚੇਂਜਰ ਦੇ ਕਰਮਚਾਰੀ ਤੋਂ 45 ਲੱਖ ਰੁਪਏ ਦੀ ਸਨਸਨੀਖੇਜ਼ ਲੁੱਟ ਦੀ ਗੁੱਥੀ ਨੂੰ ਸੁਲਝਾਉਂਦਿਆਂ ਮਾਸਟਰ ਮਾਈਂਡ ਨੂੰ ਗ੍ਰਿਫਤਾਰ ਕਰਕੇ ਲੁੱਟੀ ਗਈ 22 ਲੱਖ ਰੁਪਏ ਦੀ ਰਕਮ ਅਤੇ ਦੋ ਕਾਰਾਂ ਬਰਾਮਦ ਕੀਤੀਆਂ ਹਨ।ਫੜੇ ਗਏ ਮੁਲਜ਼ਮ ਦੀ ਪਛਾਣ ਸੈਕਟਰ 51-ਏ ਚੰਡੀਗੜ੍ਹ ਦੇ ਮਕਾਨ ਨੰਬਰ 122-ਏ ਦੇ ਰਹਿਣ ਵਾਲੇ ਅਖਿਲ ਰਾਵਤ ਉਰਫ ਸੋਨੂੰ ਵਜੋਂ ਹੋਈ ਹੈ।ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ (ਐਸ.ਐਸ.ਪੀ.) ਹਰਕਮਲਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ 25 ਦਸੰਬਰ ਦੀ ਸ਼ਾਮ ਨੂੰ ਫਗਵਾੜਾ ਸ਼ਹਿਰ ਦੇ ਮੇਨ ਚੌਕ ਨੇੜੇ ਸਨਸਨੀਖੇਜ਼ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ, ਜਦੋਂ ਹੁਸ਼ਿਆਰਪੁਰ ਸਥਿਤ ਮਨੀ ਐਕਸਚੇਂਜਰ ਪ੍ਰਾਈਵੇਟ ਫਰਮ ਦੇ ਕਰਮਚਾਰੀ ਸ਼ੰਕਰ ਮੈਣੀ ਨਾਮਕ ਵਿਅਕਤੀ ਨੂੰ ਪੇਪਰ ਰੋਡ ਤੋਂ ਤਿੰਨ ਨਕਾਬਪੋਸ਼ ਅਪਰਾਧੀ ਦੁਆਰਾਂ ਅਗਵਾ ਕਰ ਲਿਆ ਗਿਆ ਸੀ ਜੋ ਸਿਲਵਰ ਸਕੋਡਾ ਕਾਰ ਵਿੱਚ ਸਵਾਰ ਹੋ ਆਏ ਸੀ ਤੇ ਸ਼ੰਕਰ ਮੈਣੀ ਨੂੰ ਲੁਧਿਆਣਾ ਵਾਲੇ ਪਾਸੇ ਲੈਕੇ ਭੱਜ ਗਏ ਸਨ।  ਬਾਅਦ ਵਿਚ ਜਾਂਚ ਦੌਰਾਨ ਪਤਾ ਲੱਗਾ ਕਿ ਸ਼ੰਕਰ ਮੈਣੀ ਨੂੰ ਲੁੱਟਣ ਦੇ ਮਕਸਦ ਨਾਲ ਅਗਵਾ ਕੀਤਾ ਗਿਆ ਸੀ ਕਿਉਂਕਿ ਉਹ ਆਪਣੇ ਨਾਲ 45 ਲੱਖ ਰੁਪਏ ਲੈ ਕੇ ਜਾ ਰਿਹਾ ਸੀ।ਉਨ੍ਹਾਂ ਦੱਸਿਆ ਕਿ ਪੁਲੀਸ ਨੇ ਥਾਣਾ ਸਿਟੀ ਫਗਵਾੜਾ ਵਿਖੇ ਤਿੰਨ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਧਾਰਾ 365-ਆਈਪੀਸੀ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।ਐਸਐਸਪੀ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਲਈ ਐਸਪੀ ਡੀ ਕਪੂਰਥਲਾ ਜਗਜੀਤ ਸਿੰਘ ਸਰੋਆ, ਐਸਪੀ ਫਗਵਾੜਾ ਹਰਿੰਦਰਪਾਲ ਸਿੰਘ, ਡੀਐਸਪੀ ਫਗਵਾੜਾ ਆਸ਼ਰੂ ਰਾਮ ਸ਼ਰਮਾ ਅਤੇ ਸੀਆਈਏ ਸਟਾਫ ਕਪੂਰਥਲਾ ਦੇ ਇੰਚਾਰਜ ਸਬ ਇੰਸਪੈਕਟਰ ਸਿਕੰਦਰ ਸਿੰਘ ਦੀ ਨਿਗਰਾਨੀ ਵਿੱਚ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਟੀਮ ਵੱਖ-ਵੱਖ ਥਿਊਰੀਆਂ ਤੋਂ ਬਾਅਦ, ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਅਖਿਲ ਰਾਵਤ ਨੂੰ ਲੱਭ ਲਿਆ, ਜਿਸ ਦੀਆਂ ਗਤੀਵਿਧੀਆਂ ਪੁਲਿਸ ਨੂੰ ਸ਼ੱਕੀ ਜਾਪਦੀਆਂ ਸਨ, ਇਸ ਲਈ ਤੁਰੰਤ ਕਾਰਵਾਈ ਕਰਦੇ ਹੋਏ, ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ, ਜੋ ਪੁੱਛਗਿੱਛ ਦੌਰਾਨ ਅਪਰਾਧ ਕਬੂਲ ਕਰ ਲਿਆ।ਐਸ.ਐਸ.ਪੀ. ਨੇ ਦੱਸਿਆ ਕਿ ਪੁਲਿਸ ਟੀਮ ਨੇ 22 ਲੱਖ ਰੁਪਏ ਦੀ ਨਕਦੀ ਅਤੇ ਹੌਂਡਾ ਕਾਰ ਨੰਬਰ ਸੀ.ਐਚ.04-ਬੀ-0421 ਵੀ ਬਰਾਮਦ ਕੀਤੀ ਹੈ, ਜੋ ਕਿ ਅਪਰਾਧ ਵਿੱਚ ਵਰਤੀ ਗਈ ਸੀ।ਮੁੱਢਲੀ ਪੁੱਛਗਿੱਛ ਦੌਰਾਨ ਅਖਿਲ ਨੇ ਖੁਲਾਸਾ ਕੀਤਾ ਕਿ ਉਸ ਨੇ 25 ਦਸੰਬਰ ਨੂੰ ਫਗਵਾੜਾ ਸ਼ਹਿਰ ਵਿੱਚ ਆਪਣੇ ਦੋਸਤਾਂ ਨਾਲ ਮਿਲ ਕੇ 45 ਲੱਖ ਰੁਪਏ ਦੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ।ਸ਼ੰਕਰ ਪੈਸਿਆਂ ਵਾਲਾ ਬੈਗ ਲੈ ਕੇ ਬੱਸ ਵਿੱਚ ਫਗਵਾੜਾ ਵੱਲ ਆਇਆ ਤਾਂ ਮੁਲਜ਼ਮਾਂ ਨੇ ਆਪਣੇ ਸਾਥੀਆਂ ਨੂੰ ਉਸ ਦਾ ਪਿੱਛਾ ਕਰਨ ਦੀ ਸੂਚਨਾ ਦਿੱਤੀ।  ਫਿਰ ਉਨ੍ਹਾਂ ਨੇ ਉਸ ਨੂੰ ਜਾਅਲੀ ਨੰਬਰ ਪੀਬੀ-10-ਸੀ-1111 (ਅਸਲ ਨੰਬਰ ਐਚਆਰ26-ਵੀਬੀ-8026) ਵਾਲੀ ਸਕੋਡਾ ਕਾਰ ਵਿੱਚ ਅਗਵਾ ਕਰ ਲਿਆ ਅਤੇ ਉਸ ਤੋਂ ਨਕਦੀ ਲੁੱਟਣ ਤੋਂ ਬਾਅਦ ਗੁਰਾਇਆ ਸ਼ਹਿਰ ਨੇੜੇ ਛੱਡ ਦਿੱਤਾ ਸੀ।ਮੁਲਜ਼ਮਾਂ ਦੀ ਪਛਾਣ ਅਮਨਦੀਪ ਸਿੰਘ ਮੱਖਣ ਗੁਰੂਸਰ ਸ਼ਾਹ ਨਾਲਾ 126, ਗੁਰਦੁਆਰਾ ਫਤਿਹਾਬਾਦ, ਹਰਿਆਣਾ, ਸ਼ਮੀ ਸ਼ਰਮਾ ਪੁੱਤਰ ਪ੍ਰਿਥਵੀ ਰਾਮ ਸ਼ਰਮਾ ਵਾਸੀ ਹਰ ਮਿਲਾਪ ਨਗਰ ਬਲਟਾਣਾ, ਐਸ.ਏ.ਐਸ ਨਗਰ ਮੁਹਾਲੀ ਵਜੋਂ ਹੋਈ ਹੈ।ਪੁਲੀਸ ਟੀਮਾਂ ਨੇ ਇਨ੍ਹਾਂ ’ਤੇ ਛਾਪੇਮਾਰੀ ਕਰਕੇ ਮੁਲਜ਼ਮ ਅਮਨਦੀਪ ਬੁੱਟਰ ਦੇ ਘਰੋਂ ਦੂਜੀ ਕਾਰ ਸਿਲਵਰ ਸਕੋਡਾ ਬਰਾਮਦ ਕੀਤੀ ਹੈ।ਜਾਂਚ ਦੌਰਾਨ ਪਤਾ ਲੱਗਾ ਹੈ ਕਿ ਮੁਲਜ਼ਮ ਨੇ ਸਕੋਡਾ ਕਾਰ ਦੀ ਨੰਬਰ ਪਲੇਟ ਬਦਲ ਕੇ ਜਾਅਲੀ ਨੰਬਰ (ਪੀ.ਬੀ.10-ਸੀ-1111) ਦੀ ਵਰਤੋਂ ਕੀਤੀ ਹੈ ਪਰ ਕਾਰ ਦਾ ਅਸਲ ਨੰਬਰ ਐਚਆਰ-26-ਬੀਵੀ-8026 ਹੈ।ਉਨ੍ਹਾਂ ਕਿਹਾ ਕਿ ਪੁਲਿਸ ਇਸ ਮਾਮਲੇ ਵਿੱਚ 379-ਬੀ, 472  ਆਈਪੀਸੀ ਅਤੇ 25-54-59 ਆਰਮਜ਼ ਐਕਟ ਦੀਆਂ ਹੋਰ ਧਾਰਾਵਾਂ ਸ਼ਾਮਲ ਕਰੇਗੀ ਕਿਉਂਕਿ ਇਸ ਮਾਮਲੇ ਵਿੱਚ ਹੋਰ ਵੀ ਖੁਲਾਸੇ ਹੋ ਰਹੇ ਹਨ।ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਹੋਰ ਪੁੱਛ-ਗਿੱਛ ਲਈ ਰਿਮਾਂਡ 'ਤੇ ਲਿਆ ਗਿਆ ਹੈ ਅਤੇ ਰੈਕੇਟ ਦੇ ਬਾਕੀ ਮੈਂਬਰਾਂ ਦੇ ਟਿਕਾਣਿਆਂ ਦਾ ਪਤਾ ਲਗਾਇਆ ਜਾ ਰਿਹਾ ਹੈ।

 

Tags: Crime News Punjab , Punjab Police , Police , Crime News , Kapurthala Police , Kapurthala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD