Tuesday, 14 May 2024

 

 

ਖ਼ਾਸ ਖਬਰਾਂ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ, ਹਰ ਵਰਗ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ: ਵਿਜੇ ਇੰਦਰ ਸਿੰਗਲਾ

 

ਆਬਕਾਰੀ ਵਿਭਾਗ ਅਤੇ ਪੰਜਾਬ ਪੁਲਿਸ ਵੱਲੋਂ ਪੰਜਾਬ ਵਿੱਚ 250 ਪੇਟੀਆਂ ਨਜਾਇਜ਼ ਸ਼ਰਾਬ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼

Crime News Punjab, Punjab Police, Police, Crime News, Ropar Police, Ropar, Rupnagar, Rupnagar Police

Web Admin

Web Admin

5 Dariya News

ਚੰਡੀਗੜ੍ਹ/ਮੋਰਿੰਡਾ , 30 Dec 2021

ਪੰਜਾਬ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼ਰਾਬ ਦੀ ਗੈਰ-ਕਾਨੂੰਨੀ ਤਸਕਰੀ ਅਤੇ ਵੰਡ ਨੂੰ ਰੋਕਣ ਲਈ ਵਿੱਢੀ ਮੁਹਿੰਮ ਤਹਿਤ ਗੁਆਂਢੀ ਸੂਬਿਆਂ ਚੰਡੀਗੜ੍ਹ ਅਤੇ ਹਰਿਆਣਾ ਤੋਂ ਸ਼ਰਾਬ ਦੀ ਗੈਰ-ਕਾਨੂੰਨੀ ਤਸਕਰੀ ਕਰਨ ਵਾਲੇ ਇੱਕ ਗਰੋਹ ਦਾ ਪਰਦਾਫਾਸ਼ ਕੀਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜਾਇੰਟ ਆਬਕਾਰੀ ਕਮਿਸ਼ਨਰ, ਪੰਜਾਬ ਸ੍ਰੀ ਨਰੇਸ਼ ਦੂਬੇ ਨੇ ਦੱਸਿਆ ਕਿ ਆਬਕਾਰੀ ਕਮਿਸ਼ਨਰ ਸ੍ਰੀ ਰਜਤ ਅਗਰਵਾਲ ਦੇ ਮਾਰਗਦਰਸ਼ਨ ਅਤੇ ਜਾਇੰਟ ਕਮਿਸ਼ਨਰ (ਆਬਕਾਰੀ) ਸ੍ਰੀ ਨਰੇਸ਼ ਦੂਬੇ ਅਤੇ ਸ੍ਰੀ ਰਾਜਪਾਲ ਸਿੰਘ ਡਿਪਟੀ ਕਮਿਸ਼ਨਰ (ਆਬਕਾਰੀ) ਪਟਿਆਲਾ ਰੇਂਜ ਅਤੇ ਸ੍ਰੀ ਵਿਵੇਕ ਸ਼ੀਲ ਸੋਨੀ ਐੱਸ.ਐੱਸ.ਪੀ. ਰੂਪਨਗਰ ਦੀ ਅਗਵਾਈ ਹੇਠ ਆਬਕਾਰੀ ਵਿਭਾਗ ਪੰਜਾਬ ਅਤੇ ਪੰਜਾਬ ਪੁਲਿਸ ਨੇ ਇੱਕ ਵਾਰ ਫਿਰ ਸ਼ਰਾਬ ਦੀ ਤਸਕਰੀ ਕਰਨ ਵਾਲੇ ਵਿਅਕਤੀਆਂ 'ਤੇ ਸ਼ਿਕੰਜਾ ਕੱਸਿਆ ਹੈ। ਆਬਕਾਰੀ ਵਿਭਾਗ ਦੇ ਸਪੈਸ਼ਲ ਆਪ੍ਰੇਸ਼ਨ ਗਰੁੱਪ, ਰੋਪੜ ਆਬਕਾਰੀ ਸਟਾਫ਼ ਅਤੇ ਜ਼ਿਲ੍ਹਾ ਪੁਲਿਸ ਰੂਪਨਗਰ ਦੇ ਸਹਿਯੋਗ ਨਾਲ ਗੁਆਂਢੀ ਸੂਬਿਆਂ ਚੰਡੀਗੜ੍ਹ ਅਤੇ ਹਰਿਆਣਾ ਤੋਂ ਸ਼ਰਾਬ ਦੀ ਗੈਰ-ਕਾਨੂੰਨੀ ਤਸਕਰੀ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਗਿਆ। ਇੱਕ ਟਰੱਕ ਨੰ. ਪੀਬੀ 30 ਕੇ 2561 ਨੂੰ ਜਿਲਾ ਰੂਪਨਗਰ ਦੇ ਮੋਰਿੰਡਾ ਵਿਖੇ ਕਾਬੂ ਕੀਤਾ ਗਿਆ  ਜੋ 250 ਪੇਟੀਆਂ (3000 ਬੋਤਲਾਂ) 999 ਮਾਰਕਾ ਦੀ ਨਜਾਇਜ਼ ਸ਼ਰਾਬ ਲੈ ਜਾ ਰਿਹਾ ਸੀ ਜਿਸ ਦੀ ਚੰਡੀਗੜ ਵਿਖੇ ਵਿਕਰੀ ਕੀਤੀ ਜਾਣੀ ਸੀ। ਦੋਸ਼ੀ ਇਸ ਖੇਪ ਸਬੰਧੀ ਕੋਈ ਵੀ ਯੋਗ ਦਸਤਾਵੇਜ਼ ਪੇਸ਼ ਨਹੀਂ ਕਰ ਸਕੇ। ਦੋ ਮੁਲਜ਼ਮਾਂ ਮਨਪ੍ਰੀਤ ਸਿੰਘ ਪੁੱਤਰ ਚਰਨ ਸਿੰਘ ਵਾਸੀ ਪਿੰਡ ਕੰਦਿਆਲ, ਧਰਮਕੋਟ, ਜ਼ਿਲ੍ਹਾ ਮੋਗਾ ਅਤੇ ਪ੍ਰੇਮ ਸਿੰਘ ਵਾਸੀ ਤਰਨਤਾਰਨ ਜੋ ਕਿ ਮੌਜੂਦਾ ਸਮੇਂ ਮੋਗਾ ਵਿੱਚ ਰਹਿੰਦੇ ਹਨ, ਨੂੰ ਮੌਕੇ 'ਤੇ ਹੀ ਕਾਬੂ ਕਰ ਲਿਆ ਗਿਆ ਹੈ। 

ਮੁਲਜ਼ਮਾਂ ਨੇ ਕੂਬਲ ਕੀਤਾ ਹੈ ਕਿ ਉਹਨਾਂ ਨੇ ਚੰਡੀਗੜ੍ਹ ਤੋਂ ਪੰਜਾਬ ਵਿੱਚ ਕਈ ਵਾਰ ਸ਼ਰਾਬ ਦੀ ਤਸਕਰੀ ਕੀਤੀ ਹੈ ਅਤੇ ਇਹ ਸ਼ਰਾਬ ਜ਼ਿਲ੍ਹਾ ਮੋਗਾ ਵਿੱਚ ਸੰਗਠਿਤ ਬੂਟਲੈਗਰ ਨੈੱਟਵਰਕ ਨੂੰ ਸਪਲਾਈ ਕਰਦੇ ਸਨ।ਸ਼ਰਾਬ ਦੀ ਖੇਪ ਚੰਡੀਗੜ੍ਹ ਦੇ ਇੱਕ ਠੇਕੇ ਤੋਂ ਲਿਆਂਦੀ ਗਈ ਸੀ ਅਤੇ ਮੋਗਾ ਲਿਜਾਈ ਜਾ ਰਹੀ ਸੀ। ਦੋਸ਼ੀਆਂ ਵਿਰੁੱਧ ਐਫ.ਆਈ.ਆਰ. ਨੰ. 159 ਮਿਤੀ 30-12-21 ਨੂੰ ਧਾਰਾ 61-1-14,78(2) ਤਹਿਤ ਥਾਣਾ ਮੋਰਿੰਡਾ ਜ਼ਿਲ੍ਹਾ ਰੂਪਨਗਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।ਆਬਕਾਰੀ ਕਮਿਸ਼ਨਰ, ਪੰਜਾਬ ਸ੍ਰੀ ਰਜਤ ਅਗਰਵਾਲ ਨੇ ਕਿਹਾ ਕਿ ਆਬਕਾਰੀ ਵਿਭਾਗ ਵੱਲੋਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼ਰਾਬ ਦੀ ਤਸਕਰੀ ਜਾਂ ਆਬਕਾਰੀ ਨਾਲ ਸਬੰਧਤ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀਆਂ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਈ ਜਾ ਰਹੀ ਹੈ ਅਤੇ ਇਸ ਸਬੰਧੀ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ ਅਤੇ ਕਾਨੂੰਨ ਅਨੁਸਾਰ ਸਖਤ ਕਾਰਵਾਈ ਕੀਤੀ ਜਾਵੇਗੀ। ਤਸਕਰੀ ਕੀਤੀ ਸ਼ਰਾਬ ਦੇ ਮੁੱਖ ਸਪਲਾਇਰਾਂ ਅਤੇ ਪ੍ਰਾਪਤਕਰਤਾਵਾਂ ਦਾ ਪਤਾ ਲਗਾਉਣ ਲਈ ਸੰਪਰਕਾਂ ਦੀ ਪੜਤਾਲ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਜੇਕਰ ਕੋਈ ਸ਼ਰਾਬ ਠੇਕੇਦਾਰ ਇਸ ਰੈਕੇਟ ਵਿੱਚ ਸ਼ਾਮਲ ਪਾਇਆ ਗਿਆ ਤਾਂ ਉਸ ਖ਼ਿਲਾਫ਼ ਕਾਨੂੰਨ ਤਹਿਤ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਹਨਾਂ ਅੱਗੇ ਕਿਹਾ ਕਿ ਅਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵਿਭਾਗ ਵੱਲੋਂ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਚੌਕਸੀ ਵਧਾ ਦਿੱਤੀ ਗਈ ਹੈ। ਅੰਤਰਰਾਜੀ ਸਰਹੱਦਾਂ ਅਤੇ ਤਸਕਰੀ ਵਾਲੇ ਖੇਤਰਾਂ ਵਿੱਚ ਵਿਸ਼ੇਸ਼ ਗਸ਼ਤ ਅਤੇ ਨਾਕਾਬੰਦੀ ਕੀਤੀ ਜਾ ਰਹੀ ਹੈ। ਆਬਕਾਰੀ ਅਤੇ ਕਰ ਵਿਭਾਗ ਵੱਲੋਂ ਜਾਗਰੂਕ ਨਾਗਰਿਕਾਂ ਲਈ ਇਸ ਸਬੰਧੀ ਸ਼ਿਕਾਇਤਾਂ ਦਰਜ ਕਰਵਾਉਣ ਵਾਸਤੇ ਪਹਿਲਾਂ ਹੀ ਟੋਲ ਫਰੀ ਨੰਬਰ 98759 61126 ਕਾਰਜਸ਼ੀਲ ਕਰ ਦਿੱਤਾ ਗਿਆ ਹੈ।

 

Tags: Crime News Punjab , Punjab Police , Police , Crime News , Ropar Police , Ropar , Rupnagar , Rupnagar Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD