Wednesday, 15 May 2024

 

 

ਖ਼ਾਸ ਖਬਰਾਂ ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼; ਮੁੱਖ ਸੰਚਾਲਕ ਗੁਰਵਿੰਦਰ ਸ਼ੇਰਾ ਸਮੇਤ ਚਾਰ ਮੈਂਬਰ ਕਾਬੂ ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ

 

ਮੁੱਖ ਮੰਤਰੀ ਚੰਨੀ ਵੱਲੋਂ ਲੋਕਾਂ ਨੂੰ ਕਾਂਗਰਸ ਸਰਕਾਰ ਦੁਆਰਾ ਵੱਡੇ ਪੱਧਰ `ਤੇ ਕੀਤੇ ਵਿਕਾਸ ਕਾਰਜਾਂ ਵਿੱਚ ਭਰੋਸਾ ਕਰਨ ਦੀ ਅਪੀਲ

105 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਵੈਟਰਨਰੀ ਸਾਇੰਸ ਕਾਲਜ ਦੀ ਇਮਾਰਤ ਕੀਤੀ ਸਮਰਪਿਤ

Charanjit Singh Channi, Punjab Pradesh Congress Committee, Congress, Punjab Congress, Government of Punjab, Punjab Government, Punjab, Chief Minister Of Punjab, Gurpreet Singh Kangar, Rampura, Bathinda, Mohammad Sadique, Ravinder Amla

Web Admin

Web Admin

5 Dariya News

ਰਾਮਪੁਰਾ (ਬਠਿੰਡਾ) , 30 Dec 2021

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਲੋਕਾਂ ਨੂੰ ਕਾਂਗਰਸ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ `ਤੇ ਕੀਤੇ ਗਏ ਵਿਕਾਸ ਕਾਰਜਾਂ ਵਿੱਚ ਭਰੋਸਾ ਰੱਖਣ ਅਤੇ ਹਰ ਹਾਲਾਤ ਵਿੱਚ ਲੋਕਾਂ ਦੇ ਨਾਲ ਖੜ੍ਹਨ ਵਾਲੀ ਸਰਕਾਰ ਦੀ ਚੋਣ ਕਰਨ ਦਾ ਸੱਦਾ ਦਿੱਤਾ।ਇੱਥੇ ਅਨਾਜ ਮੰਡੀ ਵਿਖੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਸਰਵਪੱਖੀ ਵਿਕਾਸ ਲਈ 10 ਕਰੋੜ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ। ਇਸ ਤੋਂ ਇਲਾਵਾ ਲੋਕਾਂ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਨੂੰ ਪੂਰਾ ਕਰਦੇ ਹੋਏ ਮੁੱਖ ਮੰਤਰੀ ਚੰਨੀ ਨੇ ਸਿਵਲ ਹਸਪਤਾਲ-ਰਾਮਪੁਰਾ ਨੂੰ ਅਪਗ੍ਰੇਡ ਕਰਨ ਦਾ ਐਲਾਨ ਕੀਤਾ ਅਤੇ ਰਾਮਪੁਰਾ ਸਿਟੀ ਫਲਾਈਓਵਰ ਦਾ ਨੀਂਹ ਪੱਥਰ ਵੀ ਰੱਖਿਆ ਜਿਸ ਨਾਲ ਪੂਰੇ ਸ਼ਹਿਰ ਦੀ ਆਵਾਜਾਈ ਸੁਚਾਰੂ ਅਤੇ ਸੁਖਾਲੀ ਹੋ ਜਾਵੇਗੀ। ਇਹ ਫਲਾਈਓਵਰ ਰੇਲਵੇ ਸਟੇਸ਼ਨ ਅਤੇ ਗੀਤਾ ਭਵਨ ਰੋਡ ਵਿਚਕਾਰ 63.55 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਜਾਵੇਗਾ।ਦਿੱਲੀ ਦੇ ਆਪਣੇ ਹਮਰੁਤਬਾ ਅਰਵਿੰਦ ਕੇਜਰੀਵਾਲ ਨੂੰ ਸੂਬੇ ਤੋਂ ਬਾਹਰਲਾ ਵਿਅਕਤੀ ਆਖਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪੰਜਾਬ ਦੇ ਲੋਕ ਸਮਝਦਾਰ ਹਨ ਅਤੇ ਸੂਬੇ ਨੂੰ ਚਲਾਉਣ ਲਈ ਕਿਸੇ ਬਾਹਰੀ ਵਿਅਕਤੀ ਨੂੰ ਮੌਕਾ ਦੇਣ ਦੀ ਬਜਾਏ ਪੰਜਾਬੀ ਨੂੰ ਮੌਕਾ ਦੇਣਗੇ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਲੋਕ ਕੈਪਟਨ ਅਤੇ ਬਾਦਲ ਪਰਿਵਾਰ ਦੀ ਕਾਰਜਸ਼ੈਲੀ ਨੂੰ ਦੇਖ ਚੁੱਕੇ ਹਨ, ਪਰ ਹੁਣ ਸਮਾਂ ਉਸ ਸਰਕਾਰ ਨੂੰ ਵੋਟ ਪਾਉਣ ਦਾ ਹੈ ਜੋ ਸ਼ਾਂਤੀ, ਸਦਭਾਵਨਾ ਅਤੇ ਪੰਜਾਬ ਦਾ ਵਿਕਾਸ ਕਰਨ ਵਿੱਚ ਵਿਸ਼ਵਾਸ ਰੱਖਦੀ ਹੈ।

ਇਸ ਮੌਕੇ ਬੋਲਦਿਆਂ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਮੁੱਖ ਮੰਤਰੀ ਵਜੋਂ ਚੰਨੀ ਦੀ ਭੂਮਿਕਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਸਿਰਫ 90 ਦਿਨਾਂ ਵਿੱਚ 99 ਫੈਸਲੇ ਲਏ ਹਨ।ਉਨ੍ਹਾਂ ਕਿਹਾ ਕਿ ਰਾਮਪੁਰਾ ਸ਼ਹਿਰ ਵਿੱਚ ਜਲਦੀ ਹੀ ਦੋ ਆਈ.ਟੀ.ਆਈਜ਼ ਬਣਨਗੀਆਂ, ਜਿਨ੍ਹਾਂ ਦਾ ਅੱਜ ਮੁੱਖ ਮੰਤਰੀ ਵੱਲੋਂ ਨੀਂਹ ਪੱਥਰ ਰੱਖਿਆ ਗਿਆ। 6 ਕਰੋੜ ਰੁਪਏ ਦੀ ਉਸਾਰੀ ਲਾਗਤ ਤੋਂ ਇਲਾਵਾ ਆਈ.ਟੀ.ਆਈਜ਼ ਲਈ ਲੋੜੀਂਦੇ ਬੁਨਿਆਦੀ ਢਾਂਚੇ ਦੀ ਖਰੀਦ `ਤੇ ਵੀ 3.6 ਕਰੋੜ ਰੁਪਏ ਖਰਚ ਕੀਤੇ ਜਾਣਗੇ।ਮੰਤਰੀ ਨੇ ਇਹ ਵੀ ਕਿਹਾ ਕਿ ਗੁਰੂ ਗੋਬਿੰਦ ਸਿੰਘ ਰਿਫਾਈਨਰੀ-ਬਠਿੰਡਾ ਦੀ ਲੋੜ ਅਨੁਸਾਰ ਇਨ੍ਹਾਂ ਆਈ.ਟੀ.ਆਈਜ਼ ਵਿੱਚ ਕੋਰਸ ਕਰਵਾਏ ਜਾਣਗੇ ਤਾਂ ਜੋ ਇਸ ਖੇਤਰ ਦੇ ਨੌਜਵਾਨਾਂ ਨੂੰ ਰਿਫਾਈਨਰੀ ਵਿੱਚ ਨੌਕਰੀਆਂ ਮਿਲ ਸਕਣ।ਇਸ ਮੌਕੇ ਸਾਬਕਾ ਮੰਤਰੀ ਅਤੇ ਰਾਮਪੁਰਾ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ ਨੇ ਵੀ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਚੰਨੀ ਅਸਲ ਵਿੱਚ ਆਮ ਆਦਮੀ ਦੇ ਦਿਲਾਂ ’ਤੇ ਰਾਜ ਕਰ ਰਹੇ ਹਨ ਅਤੇ ਅਸਲ ਵਿੱਚ ਆਮ ਆਦਮੀ ਹਨ। ਕਾਂਗੜ ਨੇ ਬਸਪਾ ਦੇ ਮੱਖਣ ਸਿੰਘ ਭਾਈਰੂਪਾ ਦਾ ਕਾਂਗਰਸ ਵਿੱਚ ਆਉਣ `ਤੇ ਸਵਾਗਤ ਵੀ ਕੀਤਾ। ਉਨ੍ਹਾਂ ਨੇ ਇਸ ਖਿੱਤੇ ਲਈ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਦੇਣ ਅਤੇ ਆਪਣੇ ਮੌਜੂਦਾ ਦੌਰੇ ਨੂੰ ਯਾਦਗਾਰ ਬਣਾਉਣ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ।ਇਸ ਤੋਂ ਪਹਿਲਾਂ ਮੁੱਖ ਮੰਤਰੀ ਚੰਨੀ ਨੇ ਰਾਮਪੁਰਾ ਦੇ ਲੋਕਾਂ ਨੂੰ 105 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਵੈਟਰਨਰੀ ਸਾਇੰਸ ਕਾਲਜ ਦੀ ਇਮਾਰਤ ਵੀ ਸਮਰਪਿਤ ਕੀਤੀ। 67 ਏਕੜ ਦੇ ਖੇਤਰ ਵਿੱਚ ਬਣਿਆ ਕਾਲਜ ਪਸ਼ੂਆਂ ਦੀ ਦੇਖਭਾਲ ਦੇ ਖੇਤਰ ਵਿੱਚ ਵਧਦੀ ਮੰਗ ਨੂੰ ਪੂਰਾ ਕਰਨ ਲਈ ਤਜਰਬੇਕਾਰ ਵੈਟਰਨਰੀ ਮਾਹਰ ਤਿਆਰ ਕਰ ਰਿਹਾ ਹੈ।ਸ ਮੌਕੇ ਹੋਰਨਾਂ ਤੋਂ ਇਲਾਵਾ ਫਰੀਦਕੋਟ ਤੋਂ ਸੰਸਦ ਮੈਂਬਰ ਮੁਹੰਮਦ ਸਦੀਕ ਅਤੇ ਜਲਾਲਾਬਾਦ ਤੋਂ ਵਿਧਾਇਕ ਰਵਿੰਦਰ ਆਵਲਾ ਤੋਂ ਇਲਾਵਾ ਡੀਸੀ ਬਠਿੰਡਾ ਅਰਵਿੰਦਪਾਲ ਸਿੰਘ ਸੰਧੂ, ਆਈਜੀ ਜਸਕਰਨ ਸਿੰਘ, ਐਸਐਸਪੀ ਅਜੈ ਮਲੂਜਾ, ਐਸਡੀਐਮ ਨਵਦੀਪ ਕੁਮਾਰ ਆਦਿ ਹਾਜ਼ਰ ਸਨ।

 

Tags: Charanjit Singh Channi , Punjab Pradesh Congress Committee , Congress , Punjab Congress , Government of Punjab , Punjab Government , Punjab , Chief Minister Of Punjab , Gurpreet Singh Kangar , Rampura , Bathinda , Mohammad Sadique , Ravinder Amla

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD