Friday, 03 May 2024

 

 

ਖ਼ਾਸ ਖਬਰਾਂ ਕਾਂਗਰਸ ਸਕੱਤਰ ਅਤੇ ਸੰਯੁਕਤ ਸਕੱਤਰ ਸਮੇਤ 300 ਦੇ ਕਰੀਬ ਭਾਜਪਾ ਚ ਸ਼ਾਮਲ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਨਿਰਵਿਘਨ ਨਾਮਜ਼ਦਗੀ ਪ੍ਰਕਿਰਿਆ ਲਈ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਕੀਤੀ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਲੁਧਿਆਣਾ ਪ੍ਰਸ਼ਾਸਨ ਕਣਕ ਦੀ ਨਿਰਵਿਘਨ ਖਰੀਦ ਸੀਜ਼ਨ ਨੂੰ ਯਕੀਨੀ ਬਣਾ ਰਿਹਾ ਹੈ - ਡਿਪਟੀ ਕਮਿਸਸ਼ਨਰ ਜੇਕਰ ਭਾਜਪਾ ਇੱਕ ਵਾਰ ਫਿਰ ਸੱਤਾ 'ਚ ਆਈ ਤਾਂ ਰਾਖਵਾਂਕਰਨ ਖ਼ਤਮ ਕਰ ਦੇਵੇਗੀ : ਪ੍ਰਤਾਪ ਸਿੰਘ ਬਾਜਵਾ ਰਾਜਾ ਵੜਿੰਗ ਦਾ ਸ਼ਹਿਰ ਵਾਸੀਆਂ ਨੇ ਕੀਤਾ ਨਿੱਘਾ ਸਵਾਗਤ, ਹਜ਼ਾਰਾਂ ਕਾਂਗਰਸੀ ਵਰਕਰ ਪਹੁੰਚੇ ਸ਼ਹਿਰ ਦੀ ਸਾਫ਼-ਸਫਾਈ ’ਚ ਭਾਗ ਲੈਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਮਿਸ਼ਨਰ ਨੇ ਕੀਤਾ ਸਨਮਾਨਿਤ ਜਿਲ੍ਹੇ ਵਿੱਚ ਹੁਣ ਤੱਕ 440280 ਮੀਟਰਿਕ ਟਨ ਕਣਕ ਦੀ ਹੋਈ ਆਮਦ–ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਘਨਸ਼ਾਮ ਥੋਰੀ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਵਿਨੀਤ ਕੁਮਾਰ ਦੀ ਨਿਗਰਾਨੀ ਵਿਚ ਹੋਈ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਅਤੇ ਬੀ.ਐੱਸ.ਐੱਫ. ਦੇ ਜਵਾਨਾਂ ਨੇ ਕੱਢਿਆ ਫਲੈਗ ਮਾਰਚ ਸਿਆਸੀ ਪਾਰਟੀਆਂ ਦੀ ਮੌਜੂਦਗੀ ’ਚ ਵੋਟਿੰਗ ਮਸ਼ੀਨਾਂ ਦੀ ਹੋਈ ਪਹਿਲੀ ਰੈਂਡੇਮਾਈਜ਼ੇਸ਼ਨ ਡੀ.ਸੀ. ਆਸ਼ਿਕਾ ਜੈਨ ਨੇ ਮੈਰਿਟ ਵਿੱਚ ਆਏ ਸਰਕਾਰੀ ਸਕੂਲਾਂ ਦੇ 10ਵੀਂ ਅਤੇ 10+2 ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਮੈਡਲਾਂ ਨਾਲ ਸਨਮਾਨ ਕਰ ਮਨੋਬਲ ਵਧਾਇਆ ਪਟਿਆਲਾ ਜ਼ਿਲ੍ਹੇ ਦੇ 52 ਵਿਦਿਆਰਥੀਆਂ ਬਾਰਵੀਂ ਦੀ ਮੈਰਿਟ ਸੂਚੀ ’ਚ, ਸਰਕਾਰੀ ਸਕੂਲਾਂ 33 ਵਿਦਿਆਰਥੀ ਚਮਕੇ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਗਰਮੀ ਦੇ ਚੱਲਦਿਆਂ ਪੋਲਿੰਗ ਬੂਥਾਂ ਤੇ ਕੀਤੇ ਜਾਣਗੇ ਖਾਸ ਪ੍ਰਬੰਧ ਸੀਜੀਸੀ ਲਾਂਡਰਾਂ ਵਿਖੇ ਵਿਗਆਨ ਅਤੇ ਤਕਨਾਲੋਜੀ ਵਿੱਚ ਕੰਪਿਊਟੇਸ਼ਨਲ ਵਿਧੀਆਂ ਸੰਬੰਧੀ ਚੌਥੀ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ ਜ਼ਿਲ੍ਹਾ ਚੋਣ ਅਫਸਰ ਡਾ ਸੇਨੂ ਦੁੱਗਲ ਵੱਲੋਂ ਅਬੋਹਰ ਅਤੇ ਬੱਲੂਆਣਾ ਦੇ ਗਿਣਤੀ ਕੇਂਦਰਾਂ ਦਾ ਦੌਰਾ ਭਗਵੰਤ ਮਾਨ ਨੇ ਫਗਵਾੜਾ 'ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕਰਕੇ 'ਆਪ' ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਕਾਂਗਰਸ ਦੀ ਜਿੱਤ ਤੋਂ ਬਾਅਦ ਸਭ ਤੋਂ ਪਹਿਲਾਂ ਅਗਨੀਵੀਰ ਵਰਗੀਆਂ ਸਕੀਮਾਂ ਨੂੰ ਖਤਮ ਕਰਨਾ ਹੋਵੇਗਾ

 

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਆਸ਼ਾ ਅਤੇ ਮਿਡ ਡੇ ਮੀਲ ਵਰਕਰਾਂ ਲਈ ਨਵੇਂ ਸਾਲ `ਤੇ 125 ਕਰੋੜ ਰੁਪਏ ਦਾ ਤੋਹਫ਼ਾ

ਆਸ਼ਾ ਵਰਕਰਾਂ ਅਤੇ ਮਿਡ ਡੇ ਮੀਲ ਵਰਕਰਾਂ ਨੂੰ ਹੁਣ 1 ਜਨਵਰੀ, 2022 ਤੋਂ ਮਿਲੇਗਾ ਕ੍ਰਮਵਾਰ 2500 ਅਤੇ 3000 ਰੁਪਏ ਮਹੀਨਾਵਾਰ ਫਿਕਸਡ ਭੱਤਾ

Charanjit Singh Channi, Punjab Pradesh Congress Committee, Congress, Punjab Congress, Government of Punjab, Punjab Government, Punjab, Chief Minister Of Punjab, Rana Gurjit Singh, Aruna Chaudhary, Randeep Singh Nabha, OP Soni, Balbir Singh Sidhu, Chamkaur Sahib

Web Admin

Web Admin

5 Dariya News

ਚਮਕੌਰ ਸਾਹਿਬ (ਰੂਪਨਗਰ) , 30 Dec 2021

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਸ਼ਾ ਅਤੇ ਮਿਡ ਡੇ ਮੀਲ ਵਰਕਰਾਂ ਨੂੰ ਨਵੇਂ ਸਾਲ ਦੇ ਤੋਹਫੇ ਵਜੋਂ 124.25 ਕਰੋੜ ਰੁਪਏ ਦਾ ਲਾਭ ਦਿੰਦੇ ਹੋਏ ਅੱਜ ਆਸ਼ਾ ਵਰਕਰਾਂ ਨੂੰ ਪ੍ਰੋਤਸਾਹਨ ਦੇ ਆਧਾਰ `ਤੇ ਪਹਿਲਾਂ ਮਿਲਦੀ ਵਿੱਤੀ ਰਾਸ਼ੀ ਦੇ ਮੁਕਾਬਲੇ 2500 ਰੁਪਏ ਮਹੀਨਾਵਾਰ ਫਿਕਸਡ ਭੱਤਾ ਦੇਣ ਦਾ ਐਲਾਨ ਕੀਤਾ ਜਿਸ ਨਾਲ ਲਗਭਗ 22,000 ਆਸ਼ਾ ਵਰਕਰਾਂ ਨੂੰ ਲਾਭ ਹੋਵੇਗਾ ਅਤੇ ਸਰਕਾਰੀ ਖਜ਼ਾਨੇ `ਤੇ 60 ਕਰੋੜ ਰੁਪਏ ਦਾ ਬੋਝ ਪਵੇਗਾ। ਇਸੇ ਤਰ੍ਹਾਂ ਆਸ਼ਾ ਵਰਕਰਾਂ ਵੀ ਹੁਣ 5 ਲੱਖ ਰੁਪਏ ਤੱਕ ਦੀ ਨਕਦੀ ਰਹਿਤ ਸਿਹਤ ਬੀਮਾ ਯੋਜਨਾ ਦੀ ਸਹੂਲਤ ਲਈ ਹੱਕਦਾਰ ਹੋਣਗੀਆਂ ਜੋ ਕਿ ਸੂਬਾ ਸਰਕਾਰ ਵੱਲੋਂ ਮੁਫ਼ਤ ਕੀਤੀ ਜਾਵੇਗੀ ਤਾਂ ਜੋ ਆਪਣੀ ਡਿਊਟੀ ਕਰਦੇ ਸਮੇਂ ਕਿਸੇ ਛੂਤ ਵਾਲੀ ਬਿਮਾਰੀ ਫੈਲਣ ਦੇ ਸੰਭਾਵੀ ਖਤਰੇ ਵਿਰੁੱਧ ਉਨ੍ਹਾਂ ਨੂੰ ਕਵਰ ਕੀਤਾ ਜਾ ਸਕੇ।ਇਸੇ ਤਰ੍ਹਾਂ ਸੂਬੇ ਭਰ ਦੇ 19,700 ਸਰਕਾਰੀ/ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਕੰਮ ਕਰ ਰਹੇ 42,500 ਦੇ ਕਰੀਬ ਮਿਡ ਡੇ ਮੀਲ ਵਰਕਰਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਚੰਨੀ ਨੇ ਉਨ੍ਹਾਂ ਦੇ ਫਿਕਸਡ ਭੱਤੇ ਨੂੰ 2200 ਰੁਪਏ ਤੋਂ ਵਧਾ ਕੇ 3000 ਰੁਪਏ ਪ੍ਰਤੀ ਮਹੀਨਾ ਕਰਨ ਦਾ ਵੀ ਐਲਾਨ ਕੀਤਾ ਹੈ, ਜਿਸ ਨਾਲ ਸਰਕਾਰੀ ਖਜ਼ਾਨੇ `ਤੇ 64.25 ਕਰੋੜ ਰੁਪਏ ਦਾ ਬੋਝ ਪਵੇਗਾ।ਇਸ ਤੋਂ ਇਲਾਵਾ ਮੁੱਖ ਮੰਤਰੀ ਚੰਨੀ ਨੇ ਇਹ ਵੀ ਐਲਾਨ ਕੀਤਾ ਕਿ ਸੂਬੇ ਭਰ ਵਿੱਚ ਕੰਮ ਕਰ ਰਹੀਆਂ ਸਾਰੀਆਂ ਆਸ਼ਾ ਵਰਕਰਾਂ ਅਤੇ ਮਿਡ ਡੇ ਮੀਲ ਵਰਕਰਾਂ ਨੂੰ ਹੁਣ ਰੈਗੂਲਰ ਆਧਾਰ ਉੱਤੇ `ਕੰਮ ਕਰ ਰਹੀਆਂ ਹੋਰ ਮਹਿਲਾ ਸਰਕਾਰੀ ਕਰਮਚਾਰੀਆਂ ਦੀ ਤਰਜ਼ `ਤੇ ਪ੍ਰਸੂਤਾ ਛੁੱਟੀ ਦਾ ਪੂਰਾ ਲਾਭ ਦਿੱਤਾ ਜਾਵੇਗਾ। ਮੁੱਖ ਮੰਤਰੀ ਚੰਨੀ ਨੇ ਅੱਗੇ ਐਲਾਨ ਕੀਤਾ ਕਿ ਸਾਰੀਆਂ ਆਸ਼ਾ ਵਰਕਰਾਂ ਅਤੇ ਮਿਡ ਡੇ ਮੀਲ ਵਰਕਰਾਂ ਨੂੰ ਹੁਣ 1 ਜਨਵਰੀ 2022 ਤੋਂ ਵਧਿਆ ਹੋਇਆ ਫਿਕਸਡ ਭੱਤਾ ਮਿਲੇਗਾ ਅਤੇ ਭਵਿੱਖ ਵਿੱਚ ਉਨ੍ਹਾਂ ਨੂੰ ਇਹ ਭੱਤੇ ਪਹਿਲਾਂ ਵਾਂਗ 10 ਮਹੀਨਿਆਂ ਦੀ ਬਜਾਏ ਹੁਣ 12 ਮਹੀਨਿਆਂ ਲਈ ਮਿਲਣਗੇ।

ਇੱਥੇ ਦਾਣਾ ਮੰਡੀ ਵਿਖੇ ਵਿਸ਼ੇਸ਼ ਤੌਰ `ਤੇ ਇਕੱਠੇ ਹੋਏ ਆਸ਼ਾ ਅਤੇ ਮਿਡ ਡੇ ਮੀਲ ਵਰਕਰਾਂ ਦੀ ਇੱਕ ਜਨਤਕ ਰੈਲੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਅੱਜ ਇਹ ਇੱਕ ਸ਼ੁਭ ਅਵਸਰ ਹੈ ਕਿਉਂ ਕਿ ਸੂਬੇ ਭਰ ਤੋਂ ਉਨ੍ਹਾਂ ਦੀਆਂ ਸਾਰੀਆਂ ਭੈਣਾਂ ਆਪਣੇ ਭਰਾ ਦੇ ਘਰ ਆਈਆਂ ਹਨ ਅਤੇ ਆਪਣੀਆਂ ਪਿਆਰੀਆਂ ਭੈਣਾਂ ਲਈ ਇਹ ਰਾਹਤ ਉਪਾਵਾਂ ਦਾ ਐਲਾਨ ਕਰਨਾ ਉਨ੍ਹਾਂ ਦੀ ਖੁਸ਼ਕਿਸਮਤੀ ਹੈ। ਔਰਤਾਂ ਦੇ ਸਸ਼ਕਤੀਕਰਨ ਲਈ ਆਪਣੀ ਸਰਕਾਰ ਵੱਲੋਂ ਕੀਤੀਆਂ ਵੱਡੀਆਂ ਪਹਿਲਕਦਮੀਆਂ ਦੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਔਰਤਾਂ ਲਈ ਸਰਕਾਰੀ ਨੌਕਰੀਆਂ ਵਿੱਚ 33 ਫੀਸਦੀ ਰਾਖਵਾਂਕਰਨ, ਪੀਆਰਆਈਜ਼ ਅਤੇ ਯੂਐਲਬੀਜ਼ ਵਿੱਚ 50 ਫੀਸਦੀ ਰਾਖਵਾਂਕਰਨ ਅਤੇ ਮੁਫ਼ਤ ਬੱਸ ਯਾਤਰਾ ਦੀ ਸਹੂਲਤ ਅੱਜ ਆਸ਼ਾ ਅਤੇ ਮਿਡ ਡੇ ਮੀਲ ਵਰਕਰਾਂ ਲਈ ਐਲਾਨੇ ਗਏ ਮਹਿਲਾ ਪੱਖੀ ਫੈਸਲਿਆਂ ਦੇ ਅਨੁਰੂਪ ਹਨ।ਪਹਿਲੇ ਸਿੱਖ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸਿੱਖ ਧਰਮ ਦੇ ਬਾਨੀ ਨੇ ਸਮਾਜ ਵਿੱਚ ਔਰਤਾਂ ਨਾਲ ਹੁੰਦੇ ਮਾੜੇ ਵਿਵਹਾਰ ਅਤੇ ਵਿਤਕਰੇ ਵਿਰੁੱਧ ਆਵਾਜ਼ ਬੁਲੰਦ ਕੀਤੀ ਅਤੇ ਉਨ੍ਹਾਂ ਨੂੰ ਬਰਾਬਰ ਹੱਕ ਦੇਣ ਦੀ ਲੋੜ `ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਔਰਤਾਂ ਖਾਸ ਕਰਕੇ ਸਾਡੀਆਂ ਮਾਵਾਂ, ਭੈਣਾਂ ਅਤੇ ਧੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤੇ ਬਿਨਾਂ ਕੋਈ ਵੀ ਸਮਾਜ ਤਰੱਕੀ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਔਰਤਾਂ ਨੂੰ ਬਣਦਾ ਮਾਣ-ਸਤਿਕਾਰ ਦੇਣਾ ਹੀ ਉਹ ਆਧਾਰ ਹੈ ਜਿਸ `ਤੇ ਕੋਈ ਵੀ ਸਦਭਾਵਨਾ ਜਾਂ ਬਰਾਬਰੀ ਵਾਲਾ ਸਮਾਜ ਟਿਕਿਆ ਹੋਇਆ ਹੈ।ਸਮਾਜ ਵਿੱਚ ਔਰਤਾਂ ਨੂੰ ਬਰਾਬਰ ਮੌਕੇ ਦੇਣ ਦੀ ਵਕਾਲਤ ਕਰਦੇ ਹੋਏ ਮੁੱਖ ਮੰਤਰੀ ਚੰਨੀ ਨੇ ਉਨ੍ਹਾਂ ਨੂੰ ਵਿਕਾਸ ਦੀ ਪ੍ਰਕਿਰਿਆ ਵਿੱਚ ਬਰਾਬਰ ਦੀਆਂ ਹਿੱਸੇਦਾਰ ਬਣਾਉਣ ਦੀ ਲੋੜ `ਤੇ ਜ਼ੋਰ ਦਿੱਤਾ ਤਾਂ ਜੋ ਸਮੁੱਚੇ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਔਰਤਾਂ ਨੂੰ ਵੱਖ-ਵੱਖ ਖੇਤਰਾਂ ਵਿੱਚ ਚੰਗੀ ਕਾਰਗੁਜ਼ਾਰੀ ਵਿਖਾਉਣ ਲਈ ਅਨੁਕੂਲ ਮਾਹੌਲ ਪ੍ਰਦਾਨ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਉਹ ਸਿਆਸਤਦਾਨਾਂ, ਸਮਾਜ ਸੇਵਕਾਂ, ਸਿੱਖਿਆ ਸ਼ਾਸਤਰੀਆਂ, ਪੇਸ਼ੇਵਰਾਂ ਅਤੇ ਸਭ ਤੋਂ ਵੱਧ ਲੋਕ ਭਾਵਨਾ ਵਾਲੇ ਵਿਅਕਤੀਆਂ ਦੀਆਂ ਵੱਖ-ਵੱਖ ਭੂਮਿਕਾਵਾਂ ਵਿੱਚ ਸਮਾਜ ਦੀ ਸੇਵਾ ਕਰਨ ਦੇ ਯੋਗ ਹੋ ਸਕਣ।ਇਸ ਮੌਕੇ ਹੋਰਨਾਂ ਤੋਂ ਇਲਾਵਾ ਉਪ ਮੁੱਖ ਮੰਤਰੀ ਓ.ਪੀ.ਸੋਨੀ, ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ, ਅਰੁਣਾ ਚੌਧਰੀ ਅਤੇ ਰਣਦੀਪ ਸਿੰਘ ਨਾਭਾ, ਪੇਡਾ ਦੇ ਚੇਅਰਮੈਨ ਐਚ.ਐਸ.ਹੰਸਪਾਲ, ਸਾਬਕਾ ਕੈਬਨਿਟ ਮੰਤਰੀ ਤੇ ਵਿਧਾਇਕ ਐਸ.ਏ.ਐਸ.ਨਗਰ ਬਲਬੀਰ ਸਿੰਘ ਸਿੱਧੂ, ਵਿਧਾਇਕ ਦਰਸ਼ਨ ਲਾਲ ਮੰਗੂਪੁਰ, ਨਾਜ਼ਰ ਸਿੰਘ, ਡਾ. ਹਰਜੋਤ ਕਮਲ, ਅਮਰੀਕ ਸਿੰਘ ਢਿੱਲੋਂ, ਚੌਧਰੀ ਸੁਰਿੰਦਰ ਸਿੰਘ ਅਤੇ ਹਰਪ੍ਰਤਾਪ ਸਿੰਘ ਤੋਂ ਇਲਾਵਾ ਕਾਂਗਰਸ ਪਾਰਟੀ ਦੇ ਕਈ ਆਗੂ ਤੇ ਵਰਕਰ ਮੌਜੂਦ ਸਨ।

 

Tags: Charanjit Singh Channi , Punjab Pradesh Congress Committee , Congress , Punjab Congress , Government of Punjab , Punjab Government , Punjab , Chief Minister Of Punjab , Rana Gurjit Singh , Aruna Chaudhary , Randeep Singh Nabha , OP Soni , Balbir Singh Sidhu , Chamkaur Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD