Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਮੰਡੀ ਗੋਬਿੰਦਗੜ੍ਹ ਦੇ ਵਿਕਾਸ ਵਿੱਚ ਨਹੀਂ ਛੱਡੀ ਜਾ ਰਹੀ ਕਸਰ : ਰਣਦੀਪ ਸਿੰਘ ਨਾਭਾ

ਖੇਤੀਬਾੜੀ ਮੰਤਰੀ ਨੇ ਜੀ.ਟੀ. ਰੋਡ ਤੋਂ ਅੰਬੇ ਮਾਜਰਾ ਸੜਕ ਦੀ ਸਪੈਸ਼ਲ ਮੁਰਮੰਤ ਦੇ ਕੰਮ ਦੀ ਕਾਰਵਾਈ ਸ਼ੁਰੂਆਤ

Randeep Singh Nabha, Congress, Punjab Congress, Mandi Govindgarh

Web Admin

Web Admin

5 Dariya News

ਮੰਡੀ ਗੋਬਿੰਦਗੜ੍ਹ , 31 Dec 2021

Last updated on: Dec 31, 2021, 00:00 IST

ਪੰਜਾਬ ਦੀ ਆਰਥਿਕ ਤਰੱਕੀ ਵਿਚ ਮੰਡੀ ਗੋਬਿੰਦਗੜ੍ਹ ਦਾ ਅਹਿਮ ਯੋਗਦਾਨ ਹੈ ਤੇ ਇਸ ਸ਼ਹਿਰ ਦੀ ਤਰੱਕੀ ਵਾਸਤੇ ਪੰਜਾਬ ਸਰਕਾਰ ਦਿਨ ਰਾਤ ਇਕ ਕਰ ਕੇ ਕੰਮ ਕਰ ਰਹੀ ਹੈ ਤੇ ਇਸ ਸਬੰਧੀ ਕਿਸੇ ਕਿਸਮ ਦੀ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਸ. ਰਣਦੀਪ ਸਿੰਘ ਨਾਭਾ ਨੇ ਜੀ.ਟੀ. ਰੋਡ ਤੋਂ ਅੰਬੇ ਮਾਜਰਾ ਸੜਕ ਦੀ ਸਪੈਸ਼ਲ ਮੁਰਮੰਤ ਦੇ ਕੰਮ ਦੀ ਸ਼ੁਰੂਆਤ ਕਰਵਾਉਣ ਮੌਕੇ ਕੀਤਾ। ਉਹਨਾਂ ਦੱਸਿਆ ਕਿ 04.40 ਕਰੋੜ ਰੁਪਏ ਦੀ ਲਾਗਤ ਨਾਲ 01.870 ਕਿਲੋਮੀਟਰ ਲੰਮੀ ਇਸ ਸੜਕ ਦੀ ਸਪੈਸ਼ਲ ਮੁਰੰਮਤ ਕੀਤੀ ਜਾ ਰਹੀ ਹੈ, ਜਿਸ ਨਾਲ ਆਮ ਲੋਕਾਂ, ਇੰਡਸਟਰੀ ਅਤੇ ਖਾਸ ਕਰਕੇ ਅੰਬੇਮਾਜਰਾ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ ਤੇ ਆਵਾਜਾਈ ਸਬੰਧੀ ਦਿੱਕਤਾਂ ਦੂਰ ਹੋਣਗੀਆ। ਸ. ਨਾਭਾ ਨੇ ਦੱਸਿਆ ਕਿ ਮੰਡੀ ਗੋਬਿੰਦਗੜ੍ਹ ਨਗਰ ਕੌਂਸਲ ਦੇ 94 ਕੰਮ ਇਕੱਠੇ ਚਲ ਰਹੇ ਹਨ। ਜੀ. ਟੀ. ਰੋਡ ਉੱਤੇ ਪੁੱਲ ਬਨਾਉਣ ਦਾ ਕੰਮ ਜੰਗੀ ਪੱਧਰ ਉੱਤੇ ਜਾਰੀ ਹੈ। ਭਵਾਨੀਗੜ੍ਹ-ਮੰਡੀ ਗੋਬਿੰਦਗੜ੍ਹ ਸੜਕ ਦੀ ਹਾਲਤ ਠੀਕ ਨਹੀਂ ਹੈ ਤੇ ਉਸ ਦਾ ਹਲਕਾ ਅਮਲੋਹ ਵਿਚਲਾ ਹਿੱਸਾ ਕਰੀਬ 02.5 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਜਾ ਰਿਹਾ ਹੈ। ਨਗਰ ਕੌਂਸਲ ਵਲੋਂ ਵਿਸ਼ੇਸ ਅੰਡਰ ਗਰਾਊਂਡ ਪਾਰਕਿੰਗ ਬਨਾਉਣ ਦੀ ਪ੍ਰਕਿਰਿਆ ਉੱਤੇ ਕੰਮ ਜਾਰੀ ਹੈ ਤੇ ਆਉਣ ਵਾਲੇ ਸਮੇਂ ਵਿੱਚ ਫਲੋਟਿੰਗ ਦੇ ਨੇੜੇ ਟਰੱਕਾਂ ਲਈ ਵੀ ਵਿਸ਼ੇਸ ਥਾਂ ਬਣਾਉਣ ਸਬੰਧੀ ਪ੍ਰਕਿਰਿਆ ਉੱਤੇ ਵੀ ਕੰਮ ਜਾਰੀ ਹੈ। ਸ. ਨਾਭਾ ਨੇ ਦੱਸਿਆ ਕਿ ਸ਼ਹਿਰ ਦੇ ਮੇਨ ਚੌਕ ਦਾ ਸੁੰਦਰੀਕਰਨ ਕੀਤਾ ਜਾ ਰਿਹਾ ਹੈ ਤੇ ਇਸ ਚੌਕ ਦਾ ਨਾਮ ਵੀ ਦੇਸ਼ ਭਗਤ ਚੌਕ ਰੱਖਿਆ ਗਿਆ ਹੈ।  ਜਿੱਥੇ ਲੋਹਾ ਨਗਰੀ ਵਜੋਂ ਮੰਡੀ ਗੋਬਿੰਦਗੜ੍ਹ ਦੀ ਦੁਨੀਆਂ ਭਰ ਵਿੱਚ ਵੱਖਰੀ ਪਛਾਣ ਹੈ, ਓਥੇ ਇਕ ਸੁੰਦਰ ਸ਼ਹਿਰ ਵਜੋਂ ਵੀ ਮੰਡੀ ਗੋਬਿੰਦਗੜ੍ਹ ਇਕ ਵਿਲੱਖਣ ਪਛਾਣ ਬਣਾ ਰਿਹਾ ਹੈ। 

ਇਸ ਸ਼ਹਿਰ ਦੇ ਵਿਕਾਸ, ਸਾਫ਼ ਸਫ਼ਾਈ ਤੇ ਸੁੰਦਰੀਕਰਨ ਲਈ ਉਪਰਾਲੇ ਜੰਗੀ ਪੱਧਰ ਉੱਤੇ ਜਾਰੀ ਹਨ ਤੇ ਲੋਕਾਂ ਨੂੰ ਸਹੂਲਤਾਂ ਮੁਹਈਆ ਕਰਵਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਸ. ਨਾਭਾ ਨੇ ਦੱਸਿਆ ਕਿ 52 ਪਿੰਡਾਂ 'ਤੇ ਅਧਾਰਤ ਮਾਰਕਿਟ ਕਮੇਟੀ ਮੰਡੀ ਗੋਬਿੰਦਗੜ੍ਹ ਹੋਂਦ ਵਿੱਚ ਆ ਗਈ ਹੈ ਤੇ ਇਸ ਦੀ ਇਮਾਰਤ ਦਾ ਕਰੀਬ 05 ਲੱਖ ਰੁਪਏ ਦੀ ਲਾਗਤ ਨਾਲ ਸੁੰਦਰੀਕਰਨ ਕੀਤਾ ਗਿਆ ਹੈ। ਮਾਰਕਿਟ ਬਣਨ ਨਾਲ ਕਿਸਾਨਾਂ ਨੂੰ ਬਹੁਤ ਵੱਡੀ ਸਹੂਲਤ ਮਿਲੀ ਹੈ। ਮੰਡੀ ਨੇੜੇ ਰੇਲਵੇ ਲਾਈਨ ਉੱਤੇ ਪੁਲ ਬਣ ਰਿਹਾ ਹੈ, ਜਿਸ ਨਾਲ ਆਵਾਜਾਈ ਨਿਰਵਿਘਨ ਹੋ ਜਾਵੇਗੀ। ਇਸ ਲਈ ਮੰਡੀ ਵਿਖੇ ਇੱਕ ਵਿਸ਼ੇਸ਼ ਸ਼ੈੱਡ ਬਣਾਇਆ ਜਾਵੇਗਾ, ਜਿੱਥੇ ਵਿਸ਼ੇਸ਼ ਤੌਰ ਉੱਤੇ ਸਬਜ਼ੀ ਅਤੇ ਫਲਾਂ ਦੀ ਵਿਕਰੀ ਲਈ ਪ੍ਰਬੰਧ ਕੀਤਾ ਜਾਵੇਗਾ। ਮੰਡੀ ਵਿਚ ਫੜ੍ਹ ਤੇ ਸ਼ੈੱਡ ਦਾ 01 ਕਰੋੜ 65 ਲੱਖ ਰੁਪਏ ਦੀ ਲਾਗਤ ਨਾਲ ਨਿਰਮਾਣ ਕੀਤਾ ਜਾਵੇਗਾ ਅਤੇ 01 ਕਰੋੜ 06 ਲੱਖ ਰੁਪਏ ਦੀ ਲਾਗਤ ਨਾਲ ਸੜਕਾਂ ਦੀ ਕਾਇਆ ਕਲਪ ਕੀਤੀ ਜਾਵੇਗੀ। ਸ. ਨਾਭਾ ਨੇ ਕਿਹਾ ਕਿ ਮੁੱਖ ਮੰਤਰੀ ਸ.ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕ ਹਿਤ ਵਿਚ ਵੱਡੀ ਗਿਣਤੀ ਫ਼ੈਸਲੇ ਤੇ ਕੰਮ ਕੀਤੇ ਹਨ। ਉਹਨਾਂ ਕਿਹਾ ਕਿ ਇਤਿਹਾਸ ਉੱਤੇ ਝਾਤ ਮਾਰ ਕਿ ਦੇਖ ਲਈ ਜਾਵੇ ਤਾਂ ਕੇਵਲ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸਰਕਾਰ ਹੈ, ਜਿਸ ਨੇ ਤੇਲ ਕੀਮਤਾਂ ਵਿੱਚ ਕਟੌਤੀ ਕੀਤੀ ਤੇ ਬਿਜਲੀ ਸਸਤੀ ਕੀਤੀ ਹੈ। 02 ਕਿਲੋ ਵਾਟ ਤੱਕ ਦੇ ਮੀਟਰਾਂ ਦੇ ਬਕਾਇਆ ਬਿਲ ਮੁਆਫ਼ ਕੀਤੇ ਹਨ ਤੇ ਕੱਟੇ ਕੁਨੈਕਸ਼ਨ ਬਹਾਲ ਕੀਤੇ ਹਨ। ਇਸ ਮੌਕੇ ਹਰਪ੍ਰੀਤ ਸਿੰਘ ਪ੍ਰਿੰਸ ਪ੍ਰਧਾਨ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ, ਸੰਜੀਵ ਦੱਤਾ ਬਲਾਕ ਪ੍ਰਧਾਨ,ਰਜਿੰਦਰ ਬਿੱਟੂ ਕਾਰਜਕਾਰੀ ਪ੍ਰਧਾਨ, ਮੀਤ ਪ੍ਰਧਾਨ ਅਸ਼ੋਕ ਸ਼ਰਮਾ, ਜੋਗਿੰਦਰ ਸਿੰਘ ਮੈਨੀ, ਰਣਧੀਰ ਸਿੰਘ ਕੌਂਸਲਰ, ਅਮਿਤ ਠਾਕੁਰ ਜਿਲ੍ਹਾ ਮੀਤ ਪ੍ਰਧਾਨ,  ਡ.ਮਨਮੋਹਨ ਕੌਸ਼ਲ, ਪੀ ਏ ਰਾਮ ਕ੍ਰਿਸ਼ਨ ਭੱਲਾ, ਕ੍ਰਿਸ਼ਨ ਚੋਪੜਾ, ਜੇ ਪੀ ਸ਼ਰਮਾ, ਨਿਤਿਨ, ਅਸ਼ਵਨੀ, ਨਰਿੰਦਰ ਸੇਖੋਂ, ਸਨੀ ਸੇਖੋਂ,  ਗੁਰਦੀਪ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ, ਚਰਨਜੀਤ ਕੌਰ ਸਾਬਕਾ ਸਰਪੰਚ,ਕੁਲਵਿੰਦਰ  ਸਿੰਘ, ਹਰਵਿੰਦਰ ਸਿੰਘ, ਰਣਜੀਤ  ਸਿੰਘ,  ਅਮਰਿੰਦਰ ਸਿੰਘ ਨਬਰਦਰ, ਜਸਪਾਲ ਸਿੰਘ, ਸੰਦੀਪ ਸਿੰਘ,  ਸਕਿੰਦਰ ਸਿੰਘ, ਹਰਦਿਆਲ ਸਿੰਘ ਸਮੇਤ ਪਤਵੰਤੇ ਹਾਜ਼ਰ ਸਨ।

 

Tags: Randeep Singh Nabha , Congress , Punjab Congress , Mandi Govindgarh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD