Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨੇ ਮੋਹਾਲੀ ਵਿੱਚ 800 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੇ ਰੱਖੇ ਨੀਂਹ ਪੱਥਰ

ਮੋਹਾਲੀ ਨਗਰ ਨਿਗਮ ਦਾ ਘੇਰਾ ਤਿੰਨ ਕਿਲੋਮੀਟਰ ਤੱਕ ਵਧਾਉਣ ਤੇ ਸਿਟੀ ਬੱਸ ਸਰਵਿਸ ਸ਼ੁਰੂ ਕਰਨ ਦਾ ਕੀਤਾ ਐਲਾਨ

Amarjit Singh Jiti Sidhu, Mohali Municipal Corporation, Amrik Singh Somal, Kuljit Singh Bedi, S.A.S.Nagar, Mohali, S.A.S. Nagar Mohali, Punjab Congress, Sahibzada Ajit Singh  Nagar, Brahm Mahindra, Balbir Singh Sidhu, Amarjit Singh Jiti Sidhu

Web Admin

Web Admin

5 Dariya News

ਐਸ.ਏ.ਐਸ. ਨਗਰ , 31 Dec 2021

Last updated on: Dec 31, 2021, 00:00 IST

ਮੋਹਾਲੀ ਸ਼ਹਿਰ ਵਿੱਚ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਵਿਕਾਸ ਕਾਰਜਾਂ ਨੂੰ ਦੁੱਗਣੀ ਰਫ਼ਤਾਰ ਦਿੰਦਿਆਂ ਅੱਜ ਸ਼ਹਿਰ ਵਿੱਚ 800 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਵੱਖ ਵੱਖ ਵਿਕਾਸ ਪ੍ਰਾਜੈਕਟਾਂ ਦੇ ਨੀਂਹ ਪੱਥਰ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਵੱਲੋਂ ਰੱਖੇ ਗਏ। ਇਸ ਮੌਕੇ ਉਨ੍ਹਾਂ ਨਾਲ ਉਚੇਚੇ ਤੌਰ ਉਤੇ ਵਿਧਾਇਕ ਸ੍ਰੀ ਬਲਬੀਰ ਸਿੰਘ ਸਿੱਧੂ, ਮੇਅਰ ਸ੍ਰੀ ਅਮਰਜੀਤ ਸਿੰਘ ਸਿੱਧੂ, ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ, ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਨਵਜੋਤ ਸਿੰਘ ਮਾਹਲ, ਨਗਰ ਨਿਗਮ ਕਮਿਸ਼ਨਰ ਕਮਲ ਕੁਮਾਰ ਗਰਗ, ਜ਼ਿਲ੍ਹਾ ਕਾਂਗਰਸ ਪ੍ਰਧਾਨ ਰਿਸ਼ਵ ਜੈਨ ਤੋਂ ਇਲਾਵਾ ਵੱਡੀ ਗਿਣਤੀ ਪਤਵੰਤੇ ਅਤੇ ਨਗਰ ਨਿਗਮ ਦੇ ਨੁਮਾਇੰਦੇ ਤੇ ਅਧਿਕਾਰੀ ਹਾਜ਼ਰ ਸਨ।ਇਨ੍ਹਾਂ ਵਿਕਾਸ ਪ੍ਰਾਜੈਕਟਾਂ ਦੇ ਨੀਂਹ ਪੱਥਰ ਸਮਾਗਮਾਂ ਦੌਰਾਨ ਕੈਬਨਿਟ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਇਕੱਠਾਂ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ ਅੱਜ ਉਨ੍ਹਾਂ ਪਿੰਡ ਸੀਂਹਪੁਰ ਵਿੱਚ 375 ਕਰੋੜ ਰੁਪਏ ਨਾਲ ਬਣ ਰਹੇ ਵਾਟਰ ਟਰੀਟਮੈਂਟ ਪਲਾਂਟ ਦੇ ਪਹਿਲੇ ਪੜਾਅ ਦਾ ਉਦਾਘਟਨ ਕੀਤਾ ਤੇ ਦੂਜੇ ਪੜਾਅ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਸੈਕਟਰ-77 ਵਿੱਚ ਮੋਹਾਲੀ ਦੇ 150 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਨਵੇਂ ਬੱਸ ਅੱਡੇ, ਸੈਕਟਰ-78 ਵਿੱਚ 15 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਭਗਤ ਆਸਾ ਰਾਮ ਬੈਦਵਾਣ ਆਡੀਟੋਰੀਅਮ ਅਤੇ ਸੈਕਟਰ-83 ਵਿਖੇ 145 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਜਾਣ ਵਾਲੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਮੋਹਾਲੀ ਵਾਸੀਆਂ ਨੂੰ ਨਵੇਂ ਸਾਲ ਦਾ ਤੋਹਫ਼ਾ ਦਿੰਦੇ ਹੋਏ ਸਿਟੀ ਬੱਸ ਸਰਵਿਸ` ਸ਼ੁਰੂ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ ਅਤੇ ਇਨ੍ਹਾਂ ਸਾਰੇ ਪ੍ਰਾਜੈਕਟਾਂ ਦਾ ਨਿਰਮਾਣ ਕਾਰਜ ਮਿੱਥੇ ਸਮੇਂ ਵਿੱਚ ਨੇਪਰੇ ਚਾੜ੍ਹਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਏਅਰਪੋਰਟ ਰੋਡ ਉਤੇ 14 ਏਕੜ ਰਕਬੇ ਵਿੱਚ ਸ਼ਹਿਰ ਦੇ ਕੇਂਦਰੀ ਸਥਾਨ ਉਤੇ ਬੱਸ ਅੱਡਾ ਬਣਨ ਮਗਰੋਂ ਸਵਾਰੀਆਂ ਨੂੰ ਚੰਡੀਗੜ੍ਹ ਦੇ ਸੈਕਟਰ-43 ਸਥਿਤ ਬੱਸ ਅੱਡੇ ਅਤੇ ਚੰਡੀਗੜ੍ਹ ਤੋਂ ਵਾਇਆ ਮੋਹਾਲੀ ਪੰਜਾਬ ਦੇ ਹੋਰ ਸ਼ਹਿਰਾਂ ਵਿੱਚ ਜਾਣ ਵਿੱਚ ਸੌਖ ਹੋਵੇਗੀ।

ਬ੍ਰਹਮ ਮਹਿੰਦਰਾ ਨੇ ਸੈਕਟਰ-78 ਵਿੱਚ ਹੋਏ ਸਮਾਗਮ ਦੌਰਾਨ ਆਖਿਆ ਕਿ ਮੋਹਾਲੀ ਦੇ ਨੇੜਲੇ ਇਲਾਕਿਆਂ ਦੀ ਲੰਮੇ ਸਮੇਂ ਦੀ ਮੰਗ ਨੂੰ ਪੂਰਾ ਕਰਦਿਆਂ ਪੰਜਾਬ ਸਰਕਾਰ ਨੇ ਮੋਹਾਲੀ ਨਗਰ ਨਿਗਮ ਦਾ ਘੇਰਾ ਤਿੰਨ ਕਿਲੋਮੀਟਰ ਤੱਕ ਵਧਾਉਣ ਦਾ ਫੈਸਲਾ ਕਰ ਲਿਆ ਹੈ, ਜਿਸ ਨਾਲ ਸ਼ਹਿਰ ਦੇ ਨੇੜਲੇ ਇਲਾਕਿਆਂ ਵਿੱਚ ਤਰੱਕੀ ਤੇ ਖ਼ੁਸ਼ਹਾਲੀ ਦਾ ਨਵਾਂ ਦੌਰ ਸ਼ੁਰੂ ਹੋਵੇਗਾ।ਇਸ ਮੌਕੇ ਸਾਬਕਾ ਸਿਹਤ ਮੰਤਰੀ ਸ੍ਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪਿੰਡ ਸੀਂਹਪੁਰ ਦਾ ਵਾਟਰ ਟਰੀਟਮੈਂਟ ਪਲਾਂਟ ਮੋਹਾਲੀ ਸ਼ਹਿਰ ਦੀ ਅਗਲੀ 20 ਸਾਲ ਤੱਕ ਦੀ ਪੀਣ ਵਾਲੇ ਪਾਣੀ ਦੀ ਜ਼ਰੂਰਤ ਨੂੰ ਪੂਰਾ ਕਰੇਗਾ। ਉਨ੍ਹਾਂ ਦੱਸਿਆ ਕਿ ਗਮਾਡਾ ਵੱਲੋਂ 80 ਐਮ.ਜੀ.ਡੀ ਸਮਰੱਥਾ ਦੀ ਪਾਣੀ ਦੀ ਪਾਇਪ ਲਾਇਨ 200 ਕਰੋੜ ਦੀ ਲਾਗਤ ਉੱਤੇ ਭਾਖੜਾ ਮੇਨ ਲਾਇਨ ਕਜੋਲੀ ਤੋਂ ਪਿੰਡ ਸੀਂਹਪੁਰ ਤੱਕ ਪਾਈ ਗਈ ਹੈ। ਇਸ ਵਿੱਚੋਂ 45 ਐਮ.ਜੀ.ਡੀ. ਹਿੱਸਾ ਮੋਹਾਲੀ ਸ਼ਹਿਰ ਦਾ ਹੈ, ਜਿਸ ਨੂੰ ਸੋਧਣ ਲਈ ਪਹਿਲੇ ਪੜਾਅ ਅਧੀਨ 20 ਐਮ.ਜੀ.ਡੀ. ਸਮਰੱਥਾ ਦਾ ਇਹ ਟਰੀਟਮੈਂਟ ਪਲਾਂਟ 115.80 ਕਰੋੜ ਰੁਪਏ ਦੀ ਲਾਗਤ ਉੱਤੇ ਉਸਾਰਿਆ ਗਿਆ ਹੈ ਅਤੇ ਦੂਜੇ ਪੜਾਅ ਅਧੀਨ 25 ਐਮ.ਜੀ.ਡੀ. ਸਮਰੱਥਾ ਦੇ ਵਾਟਰ ਟਰੀਟਮੈਂਟ ਪਲਾਂਟ ਦੇ ਟੈਂਡਰ (ਲਾਗਤ 192 ਕਰੋੜ ਰੁਪਏ) ਮੰਗੇ ਗਏ ਹਨ। ਉਨ੍ਹਾਂ ਕਿਹਾ ਕਿ ਦੂਜੇ ਪੜਾਅ ਅਧੀਨ ਬਣਨ ਵਾਲੇ ਵਾਟਰ ਟਰੀਟਮੈਂਟ ਪਲਾਂਟ ਵਿੱਚੋਂ 6 ਐਮ.ਜੀ.ਡੀ ਪਾਣੀ ਖਰੜ ਅਤੇ ਮੋਰਿੰਡਾ ਨੂੰ ਵੀ ਦਿੱਤਾ ਜਾਵੇਗਾ। ਸ. ਸਿੱਧੂ ਨੇ ਦੱਸਿਆ ਕਿ ਸੈਕਟਰ-78 ਵਿੱਚ ਭਗਤ ਆਸਾ ਰਾਮ ਬੈਦਵਾਣ ਆਡੀਟੋਰੀਅਮ ਵਿੱਚ ਉੱਘੇ ਨਾਟਕਕਾਰ ਗੁਰਸ਼ਰਨ ਸਿੰਘ ਉਰਫ਼ ਭਾਈ ਮੰਨਾ ਜੀ ਦੇ ਨਾਮ ਉਤੇ ਹਾਲ ਉਸਾਰਿਆ ਜਾਵੇਗਾ ਤਾਂ ਜੋ ਨਵੇਂ ਉੱਭਰਦੇ ਨਾਟ ਰੰਗ ਕਰਮੀ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਆਪਣੇ ਹੁਨਰ ਨੂੰ ਤਰਾਸ਼ ਸਕਣ।ਇਸ ਤੋਂ ਪਹਿਲਾਂ ਸਮਾਗਮ ਦੌਰਾਨ ਮੇਅਰ ਅਮਰਜੀਤ ਸਿੰਘ ਸਿੱਧੂ ਨੇ ਕੈਬਨਿਟ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਤੇ ਹੋਰ ਪੁੱਜੀਆਂ ਸ਼ਖ਼ਸੀਅਤਾਂ ਦਾ ਸਵਾਗਤ ਕੀਤਾ ਅਤੇ ਸ਼ਹਿਰ ਦੀਆਂ ਮੰਗਾਂ ਤੇ ਮੁਸ਼ਕਲਾਂ ਬਾਰੇ ਜਾਣੂੰ ਕਰਵਾਉਂਦਿਆਂ ਦੱਸਿਆ ਕਿ ਸਾਬਕਾ ਸਿਹਤ ਮੰਤਰੀ ਸ੍ਰੀ ਬਲਬੀਰ ਸਿੰਘ ਸਿੱਧੂ ਦੀ ਮਿਹਨਤ ਤੇ ਅਗਵਾਈ ਹੇਠ ਅੱਜ ਉਨ੍ਹਾਂ ਵੱਲੋਂ ਉਲੀਕੇ ਗਏ ਇਨ੍ਹਾਂ ਸਮੂਹ ਵਿਕਾਸ ਪ੍ਰਾਜੈਕਟਾਂ ਦੇ ਨੀਂਹ ਪੱਥਰ ਪੰਜਾਬ ਸਰਕਾਰ ਵੱਲੋਂ ਰੱਖੇ ਗਏ ਹਨ। ਉਨ੍ਹਾਂ ਮੋਹਾਲੀ ਵਾਸੀਆਂ ਨੰਇ ਇਹ ਅਪੀਲ ਵੀ ਕੀਤੀ ਕਿ ਦੁੱਖ-ਸੁੱਖ ਦੀ ਘੜੀ ਵਿੱਚ ਉਨ੍ਹਾਂ ਨਾਲ ਖੜ੍ਹੇ ਰਹਿਣ ਵਾਲੇ ਸ੍ਰੀ ਸਿੱਧੂ ਨੂੰ ਅਸੀਂ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਰਿਕਾਰਡ ਤੋੜ ਵੋਟਾਂ ਨਾਲ ਜਿਤਾਈਏ ਅਤੇ ਇਸ ਦੇ ਨਾਲ ਹੀ ਕੁੱਝ ਅਜਿਹੇ ਫ਼ਸਲੀ ਬਟੇਰੇ ਜੋ ਵੋਟਾਂ ਵੇਲੇ ਹੀ ਪਾਰਟੀਆਂ ਬਦਲਦੇ ਹਨ, ਉਨ੍ਹਾਂ ਨੂੰ ਮੂੰਹ ਤੋੜ ਜਵਾਬ ਦੇਈਏ।

   

 

Tags: Amarjit Singh Jiti Sidhu , Mohali Municipal Corporation , Amrik Singh Somal , Kuljit Singh Bedi , S.A.S.Nagar , Mohali , S.A.S. Nagar Mohali , Punjab Congress , Sahibzada Ajit Singh Nagar , Brahm Mahindra , Balbir Singh Sidhu , Amarjit Singh Jiti Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD