Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਬੱਲਾਂ ਵਿਖੇ 50 ਕਰੋੜ ਰੁਪਏ ਦੀ ਲਾਗਤ ਨਾਲ ਅਤਿ-ਆਧੁਨਿਕ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਸਥਾਪਤ ਕਰਨ ਦਾ ਐਲਾਨ

ਅਧਿਐਨ ਕੇਂਦਰ ਨੂੰ ਗੁਰੂ ਜੀ ਦੇ ਜੀਵਨ ਅਤੇ ਫ਼ਲਸਫ਼ੇ ਦੇ ਦੁਨੀਆ ਭਰ ਵਿੱਚ ਪਸਾਰ ਲਈ ਅਹਿਮ ਦੱਸਿਆ

Charanjit Singh Channi, Punjab Pradesh Congress Committee, Congress, Punjab Congress, Government of Punjab, Punjab Government, Punjab, Chief Minister Of Punjab, Dera Sachkhand Ballan, Sant Niranjan Dass ji, Adhiyan Centre, Guru Ravidass Bani Adhiyan, Ballan, Jalandhar, Pargat Singh

Web Admin

Web Admin

5 Dariya News

ਬੱਲਾਂ (ਜਲੰਧਰ) , 31 Dec 2021

Last updated on: Dec 31, 2021, 00:00 IST

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਬੱਲਾਂ ਵਿਖੇ 50 ਕਰੋੜ ਰੁਪਏ ਦੀ ਲਾਗਤ ਨਾਲ ਅਤਿ-ਆਧੁਨਿਕ ਗੁਰੂ ਰਵਿਦਾਸ ਬਾਣੀ ਅਧਿਐਨ (ਖੋਜ) ਕੇਂਦਰ ਸਥਾਪਤ ਕਰਨ ਦਾ ਐਲਾਨ ਕੀਤਾ ਅਤੇ ਇਸ ਮੰਤਵ ਲਈ ਮੌਕੇ `ਤੇ 25 ਕਰੋੜ ਰੁਪਏ ਦਾ ਚੈੱਕ ਸੌਂਪਿਆ।ਡੇਰਾ ਸੱਚਖੰਡ ਬੱਲਾਂ ਵਿਖੇ ਡੇਰੇ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਦੀ ਹਾਜ਼ਰੀ ਵਿੱਚ ਮੱਥਾ ਟੇਕਦੇ ਹੋਏ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਹ ਅਧਿਐਨ ਕੇਂਦਰ ਭਗਤੀ ਲਹਿਰ ਦੇ ਮੋਢੀ ਗੁਰੂ ਰਵਿਦਾਸ ਜੀ ਦੀ ਬਾਣੀ ਸਬੰਧੀ ਵਿਆਪਕ ਖੋਜ ਅਤੇ ਅਧਿਐਨ ਕਰਨ ਲਈ ਅਹਿਮ ਸਾਬਤ ਹੋਵੇਗਾ। ਇਸ ਤੋਂ ਇਲਾਵਾ ਇਹ ਕੇਂਦਰ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦੇ ਦੁਨੀਆਂ ਦੇ ਕੋਨੇ-ਕੋਨੇ ਵਿੱਚ ਪਸਾਰ ਵਿੱਚ ਵੀ ਕਾਫ਼ੀ ਮਦਦਗਾਰ ਸਿੱਧ ਹੋਵੇਗਾ।ਮੁੱਖ ਮੰਤਰੀ ਚੰਨੀ ਨੇ ਇਸ ਕੇਂਦਰ ਦੇ ਸਮੁੱਚੇ ਮਾਮਲਿਆਂ ਦੇ ਪ੍ਰਬੰਧਨ ਲਈ ਸੰਤ ਨਿਰੰਜਨ ਦਾਸ ਜੀ ਦੀ ਅਗਵਾਈ ਵਾਲੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਪ੍ਰਬੰਧਕ ਕਮੇਟੀ ਦੇ ਗਠਨ ਦਾ ਵੀ ਐਲਾਨ ਕੀਤਾ ਅਤੇ ਉਨ੍ਹਾਂ ਕਿਹਾ ਕਿ ਕਮੇਟੀ ਵਿੱਚ ਮੁੱਖ ਮੰਤਰੀ, ਸਕੱਤਰ ਸੈਰ ਸਪਾਟਾ ਅਤੇ ਸਥਾਨਕ ਡਿਪਟੀ ਕਮਿਸ਼ਨਰ ਸਰਕਾਰ ਦੇ ਨੁਮਾਇੰਦੇ ਹੋਣਗੇ। 

ਇਹ ਕਮੇਟੀ ਇਸ ਮੰਤਵ ਲਈ ਲੋੜੀਂਦੀ ਜ਼ਮੀਨ ਦੀ ਖਰੀਦ ਸਮੇਤ ਇਸ ਕੇਂਦਰ ਦੇ ਵਿਕਾਸ ਦੇ ਸਬੰਧ ਵਿੱਚ ਅਗਲੇਰੀ ਕਾਰਵਾਈ ਦਾ ਫੈਸਲਾ ਕਰੇਗੀ।ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਹ ਕੇਂਦਰ ਗੁਰੂ ਰਵਿਦਾਸ ਜੀ ਦੀ ਵਿਚਾਰਧਾਰਾ ਨੂੰ ਹੋਰ ਅੱਗੇ ਵਧਾਉਣ ਲਈ ਅਹਿਮ ਸਾਬਤ ਹੋਵੇਗਾ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਉਨ੍ਹਾਂ ਦੀ ਬਾਣੀ ਤੋਂ ਪ੍ਰੇਰਨਾ ਲੈ ਸਕਣ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਹ ਕੇਂਦਰ ਵਿਦਿਆਰਥੀਆਂ ਅਤੇ ਖੋਜ ਵਿਦਵਾਨਾਂ ਨੂੰ ਗੁਰੂ ਜੀ ਦੇ ਜੀਵਨ ਅਤੇ ਫਲਸਫੇ ਦਾ ਅਧਿਐਨ ਕਰਨ ਅਤੇ ਗੁਰੂ ਰਵਿਦਾਸ ਜੀ ਦੀ ਪਾਵਨ ਬਾਣੀ ਦੇ ਵੱਖ-ਵੱਖ ਪਹਿਲੂਆਂ `ਤੇ ਖੋਜ ਕਰਨ ਲਈ ਸਹੂਲਤ ਪ੍ਰਦਾਨ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ।ਇਸ ਮੌਕੇ ਸੰਤ ਨਿਰੰਜਨ ਦਾਸ ਜੀ ਨੇ ਮੁੱਖ ਮੰਤਰੀ ਚੰਨੀ ਨੂੰ ਪਵਿੱਤਰ ਚੋਲਾ ਭੇਟ ਕੀਤਾ।ਇਸ ਮੌਕੇ ਮੁੱਖ ਮੰਤਰੀ ਚੰਨੀ ਦੇ ਨਾਲ ਕੈਬਨਿਟ ਮੰਤਰੀ ਪਰਗਟ ਸਿੰਘ, ਵਿਧਾਇਕ ਸੁਰਿੰਦਰ ਚੌਧਰੀ, ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ, ਸਾਬਕਾ ਮੰਤਰੀ ਮਹਿੰਦਰ ਸਿੰਘ ਕੇਪੀ ਤੋਂ ਇਲਾਵਾ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ ਅਤੇ ਗਾਇਕ ਕੰਠ ਕਲੇਰ ਵੀ ਹਾਜ਼ਰ ਸਨ।     

 

Tags: Charanjit Singh Channi , Punjab Pradesh Congress Committee , Congress , Punjab Congress , Government of Punjab , Punjab Government , Punjab , Chief Minister Of Punjab , Dera Sachkhand Ballan , Sant Niranjan Dass ji , Adhiyan Centre , Guru Ravidass Bani Adhiyan , Ballan , Jalandhar , Pargat Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD