Thursday, 04 June 2026

 

 

ਖ਼ਾਸ ਖਬਰਾਂ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ

 

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪੰਜਾਬ ਪੁਲਿਸ ਦੇ ਜਵਾਨਾਂ ਲਈ ਨਵੇਂ ਸਾਲ `ਤੇ ਤੋਹਫ਼ਾ

ਬਹਾਦਰ ਜਵਾਨਾਂ ਲਈ ਕਈ ਪਹਿਲਕਦਮੀਆਂ ਦਾ ਕੀਤਾ ਐਲਾਨ

Charanjit Singh Channi, Punjab Pradesh Congress Committee, Congress, Punjab Congress, Government of Punjab, Punjab Government, Punjab, Chief Minister Of Punjab, Sukhjinder Singh Randhawa, Dr. Raj Kumar Verka, Siddharth Chattopadhyaya, Punjab Police

Web Admin

Web Admin

5 Dariya News

ਜਲੰਧਰ , 31 Dec 2021

Last updated on: Dec 31, 2021, 00:00 IST

ਪੰਜਾਬ ਪੁਲਿਸ ਦੇ ਮੁਲਾਜ਼ਮਾਂ ਲਈ ਨਵੇਂ ਸਾਲ ਦੇ ਤੋਹਫੇ ਵਜੋਂ ਪੰਜਾਬ ਦੇ ਮੁੱਖ ਮੰਤਰੀਚਰਨਜੀਤ ਸਿੰਘ ਚੰਨੀ ਨੇ ਅੱਜ ਪੁਲਿਸ ਮੁਲਾਜ਼ਮਾਂ ਲਈ ਕਈ ਪਹਿਲਕਦਮੀਆਂ ਦਾ ਐਲਾਨ ਕੀਤਾ।ਅੱਜ ਇੱਥੇ ਪੀ.ਏ.ਪੀ. ਕੰਪਲੈਕਸ ਵਿਖੇ ਹੋਏ ਇੱਕ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਪੁਲਿਸ ਮੁਲਾਜ਼ਮਾਂ ਨਾਲ ਭਾਵੁਕ ਹੁੰਦਿਆਂ ਕਿਹਾ ਕਿ ਹਥਿਆਰਬੰਦ ਬਲਾਂ ਅਤੇ ਪੁਲਿਸ ਵਿੱਚ ਸੇਵਾ ਇੱਕ ਚੁਣੌਤੀਪੂਰਨ ਕੰਮ ਹੈ ਅਤੇ ਸਿਰਫ਼ ਉਹੀ ਲੋਕ ਹੀ ਇਨ੍ਹਾਂ ਵਿੱਚ ਸ਼ਾਮਲ ਹੁੰਦੇ ਹਨ ਜਿਨ੍ਹਾਂ ਵਿੱਚ ਦੇਸ਼ ਅਤੇ ਇਸ ਦੇ ਲੋਕਾਂ ਦੀ ਸੇਵਾ ਕਰਨ ਦਾ ਜਜ਼ਬਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਪੰਜਾਬ ਪੁਲਿਸ ਦੇ ਵੱਡਮੁੱਲੇ ਯੋਗਦਾਨ ਨੂੰ ਮੰਨਦੀ ਹੈ ਅਤੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪੰਜਾਬ ਵਿੱਚ ਪੁਲਿਸ ਮੁਲਾਜ਼ਮਾਂ ਦੇ ਹਿੱਤਾਂ ਦੀ ਰਾਖੀ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਪਾਬੰਦ ਹੈ।ਮੁੱਖ ਮੰਤਰੀ ਚੰਨੀ ਨੇ ਪੁਲਿਸ ਮੁਲਾਜ਼ਮਾਂ ਦੀ ਵੱਡੀ ਮੰਗ ਨੂੰ ਪ੍ਰਵਾਨ ਕਰਦਿਆਂ ਆਉਂਦੇ ਨਵੇਂ ਸਾਲ ਤੋਂ ਵਰਦੀ ਭੱਤਾ ਮੁੜ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਮੁਲਾਜ਼ਮਾਂ ਨੂੰ ਚੰਗੀ ਕੁਆਲਿਟੀ ਦੀ ਵਰਦੀ ਮੁਹੱਈਆ ਕਰਵਾਈ ਜਾਵੇਗੀ, ਜਿਸ ਦਾ ਪੂਰਾ ਭੁਗਤਾਨ ਸਰਕਾਰ ਵੱਲੋਂ ਕੀਤਾ ਜਾਵੇਗਾ। ਮੁੱਖ ਮੰਤਰੀ ਚੰਨੀ ਨੇ ਸਰਕਾਰੀ ਬੱਸਾਂ ਵਿੱਚ ਕਿਸੇ ਵੀ ਡਿਊਟੀ ਵਾਲੇ ਪੁਲਿਸ ਮੁਲਾਜ਼ਮ ਲਈ ਮੁਫਤ ਬੱਸ ਯਾਤਰਾ ਦਾ ਐਲਾਨ ਕੀਤਾ ਅਤੇ ਕਿਹਾ ਕਿ ਪੁਲਿਸ ਮੁਲਾਜ਼ਮਾਂ ਨੂੰ 13 ਮਹੀਨਿਆਂ ਦੀ ਤਨਖਾਹ ਮਿਲਦੀ ਰਹੇਗੀ।

ਇਸੇ ਤਰ੍ਹਾਂ ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਬੰਬ ਨਕਾਰਾ ਕਰਨ ਵਾਲੀਆਂ ਯੂਨਿਟਾਂ ਡਿਊਟੀ ਦੌਰਾਨ ਆਪਣੀ ਜਾਨ ਨੂੰ ਖਤਰੇ ਵਿੱਚ ਪਾਉਂਦੀਆਂ ਹਨ ਅਤੇ ਇਸ ਨੂੰ ਦੇਖਦਿਆਂ ਸੂਬਾ ਸਰਕਾਰ ਉਨ੍ਹਾਂ ਨੂੰ ਜੋਖਮ ਭੱਤਾ ਮੁਹੱਈਆ ਕਰਵਾਏਗੀ। ਉਨ੍ਹਾਂ ਨੇ ਕੈਂਪਾਂ ਦੌਰਾਨ ਪੰਜਾਬ ਪੁਲਿਸ ਦੇ ਖਿਡਾਰੀਆਂ ਲਈ ਡਾਈਟ ਵਾਸਤੇ ਮਿਲਦੀ ਰਾਸ਼ੀ ਮੌਜੂਦਾ 150 ਰੁਪਏ ਤੋਂ ਵਧਾ ਕੇ 250 ਰੁਪਏ ਪ੍ਰਤੀ ਦਿਨ ਕਰਨ ਦਾ ਵੀ ਐਲਾਨ ਕੀਤਾ। ਮੁੱਖ ਮੰਤਰੀ ਚੰਨੀ ਨੇ ਖੇਡਾਂ ਨੂੰ ਹੁਲਾਰਾ ਦੇਣ ਲਈ ਪੀਏਪੀ ਕੈਂਪਸ ਵਿੱਚ 1 ਕਰੋੜ ਰੁਪਏ ਦੀ ਲਾਗਤ ਨਾਲ ਗਰਾਊਂਡ ਦੀ ਮੁਰੰਮਤ ਦਾ ਵੀ ਐਲਾਨ ਕੀਤਾ।ਮੁੱਖ ਮੰਤਰੀ ਚੰਨੀ ਨੇ ਇਹ ਵੀ ਕਿਹਾ ਕਿ ਸੂਬੇ ਵਿੱਚ ਆਉਣ ਵਾਲੇ ਪ੍ਰਵਾਸੀ ਭਾਰਤੀਆਂ ਦੀ ਸਹੂਲਤ ਲਈ ਅੰਮ੍ਰਿਤਸਰ ਅਤੇ ਮੁਹਾਲੀ ਹਵਾਈ ਅੱਡਿਆਂ ’ਤੇ ਪੁਲੀਸ ਸਾਂਝ ਕੇਂਦਰ ਖੋਲ੍ਹੇ ਜਾਣਗੇ। ਉਨ੍ਹਾਂ ਨੇ ਪੁਲਿਸ ਫੋਰਸ ਵਿੱਚ 250 ਵਾਹਨਾਂ ਦੀ ਖਰੀਦ ਲਈ ਲੋੜੀਂਦੇ ਫੰਡਾਂ ਦਾ ਐਲਾਨ ਵੀ ਕੀਤਾ। ਮੁੱਖ ਮੰਤਰੀ ਚੰਨੀ ਨੇ ਅਗਲੇ ਬਜਟ ਤੋਂ ਪੁਲਿਸ ਭਲਾਈ ਫੰਡ ਨੂੰ ਮੌਜੂਦਾ 10 ਕਰੋੜ ਰੁਪਏ ਤੋਂ ਵਧਾ ਕੇ 15 ਕਰੋੜ ਰੁਪਏ ਕਰਨ ਦਾ ਵੀ ਐਲਾਨ ਕੀਤਾ।ਮੁੱਖ ਮੰਤਰੀ ਚੰਨੀ ਨੇ ਦੇਸ਼ ਵਿੱਚ ਅਮਨ-ਸ਼ਾਂਤੀ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਵਿੱਚ ਪੁਲਿਸ ਵੱਲੋਂ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੁਲਿਸ ਤੋਂ ਬਿਨਾਂ ਦੇਸ਼ ਦੀ ਤਰੱਕੀ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਪੁਲਿਸ ਸੱਚੇ ਲੋਕਾਂ ਦੀ ਦੋਸਤ ਹੁੰਦੀ ਹੈ ਜਦਕਿ ਅਪਰਾਧੀ ਪੁਲਿਸ ਤੋਂ ਡਰਦੇ ਹਨ। ਮੁੱਖ ਮੰਤਰੀ ਚੰਨੀ ਨੇ ਸਪੱਸ਼ਟ ਤੌਰ `ਤੇ ਕਿਹਾ ਕਿ ਪੁਲਿਸ ਦੀ ਇਮਾਨਦਾਰੀ `ਤੇ ਕੋਈ ਵੀ ਪ੍ਰਸ਼ਨ ਚਿੰਨ੍ਹ ਲਾਉਣ ਦਾ ਮਤਲਬ ਨਹੀਂ ਬਣਦਾ।

ਮੁੱਖ ਮੰਤਰੀ ਚੰਨੀ ਨੇ ਅੱਤਵਾਦ ਦੇ ਕਾਲੇ ਦਿਨਾਂ ਤੋਂ ਬਾਅਦ ਸੂਬੇ ਦੇ ਹਾਲਾਤ ਆਮ ਵਾਂਗ ਕਰਨ ਵਿੱਚ ਪੰਜਾਬ ਪੁਲਿਸ ਦੀ ਭੂਮਿਕਾ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੀਆਂ ਸ਼ਾਨਦਾਰ ਸੇਵਾਵਾਂ ਦਾ ਦੁਨੀਆਂ ਭਰ ਵਿੱਚ ਸ਼ਾਇਦ ਹੀ ਕੋਈ ਮੁਕਾਬਲਾ ਹੋਵੇ। ਮੁੱਖ ਮੰਤਰੀ ਚੰਨੀ ਨੇ ਇਹ ਵੀ ਉਮੀਦ ਜ਼ਾਹਰ ਕੀਤੀ ਕਿ ਪੰਜਾਬ ਪੁਲਿਸ ਸੂਬੇ ਵਿੱਚੋਂ ਨਸ਼ਿਆਂ ਦੇ ਕੋਹੜ ਦਾ ਸਫਾਇਆ ਕਰਕੇ ਸੂਬੇ ਦੀ ਸੇਵਾ ਕਰਨ ਦੀ ਆਪਣੀ ਅਮੀਰ ਪਰੰਪਰਾ ਨੂੰ ਕਾਇਮ ਰੱਖੇਗੀ।ਮੁੱਖ ਮੰਤਰੀ ਚੰਨੀ ਨੇ ਇਹ ਵੀ ਕਿਹਾ ਕਿ ਚੋਣਾਂ ਦੇ ਮੱਦੇਨਜ਼ਰ ਸੂਬਾ ਵਿਰੋਧੀ ਤਾਕਤਾਂ ਪੰਜਾਬ ਦੀ ਅਮਨ ਸ਼ਾਂਤੀ ਨੂੰ ਭੰਗ ਕਰਨ `ਤੇ ਤੁਲੀਆਂ ਹੋਈਆਂ ਹਨ। ਹਾਲਾਂਕਿ, ਉਨ੍ਹਾਂ ਕਿਹਾ ਪੰਜਾਬੀਆਂ ਨੇ ਹਮੇਸ਼ਾ ਹੀ ਦੇਸ਼ ਦੀ ਏਕਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਲੜਾਈ ਲੜੀ ਹੈ ਅਤੇ ਕਿਹਾ ਕਿ ਹੁਣ ਵੀ ਪੰਜਾਬੀ ਦੇਸ਼ ਦੀ ਸੇਵਾ ਲਈ ਸਭ ਤੋਂ ਅੱਗੇ ਹੋਣਗੇ। ਮੁੱਖ ਮੰਤਰੀ ਚੰਨੀ ਨੇ ਆਸ ਪ੍ਰਗਟ ਕੀਤੀ ਕਿ ਲੋਕਾਂ ਦੇ ਭਰਵੇਂ ਸਹਿਯੋਗ ਨਾਲ ਇਨ੍ਹਾਂ ਚੁਣੌਤੀਆਂ `ਤੇ ਜਲਦੀ ਹੀ ਕਾਬੂ ਪਾਇਆ ਜਾਵੇਗਾ।ਇਸ ਤੋਂ ਪਹਿਲਾਂ ਆਪਣੇ ਸੰਬੋਧਨ ਵਿੱਚ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਮੁੱਖ ਮੰਤਰੀ ਦਾ ਸਵਾਗਤ ਕੀਤਾ। ਉਨ੍ਹਾਂ ਨੇ ਦੇਸ਼ ਪ੍ਰਤੀ ਮਿਸਾਲੀ ਸੇਵਾਵਾਂ ਨਿਭਾਉਣ ਲਈ ਪੰਜਾਬ ਪੁਲਿਸ ਦੀ ਵੀ ਸ਼ਲਾਘਾ ਕੀਤੀ। ਰੰਧਾਵਾ ਨੇ ਇਹ ਵੀ ਕਿਹਾ ਕਿ ਸੂਬੇ ਵਿੱਚ ਪੁਲਿਸ ਮੁਲਾਜ਼ਮਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਇਸ ਦੌਰਾਨ ਕੈਂਪਸ ਪਹੁੰਚਣ `ਤੇ ਸੀ.ਐਮ.ਚੰਨੀ ਨੂੰ ਪੀਏਪੀ ਕੰਪਲੈਕਸ ਵਿਖੇ ਗਾਰਡ ਆਫ਼ ਆਨਰ ਦਿੱਤਾ ਗਿਆ। ਉਨ੍ਹਾਂ ਨੇ ਸ਼ਹੀਦੀ ਸਮਾਰਕ `ਤੇ ਫੁੱਲ ਮਾਲਾਵਾਂ ਚੜ੍ਹਾ ਕੇ ਪੁਲਿਸ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਵੀ ਦਿੱਤੀ। ਮੁੱਖ ਮੰਤਰੀ ਚੰਨੀ ਨੇ ਵੈਲਫੇਅਰ ਮੀਟਿੰਗ ਦੌਰਾਨ ਪੰਜਾਬ ਪੁਲਿਸ ਦੇ ਅਧਿਕਾਰੀਆਂ ਨਾਲ ਵੀ ਗੱਲਬਾਤ ਕੀਤੀ।ਇਸ ਮੌਕੇ ਹੋਰਨਾਂ ਤੋਂ ਇਲਾਵਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਵੇਰਕਾ, ਡੀਜੀਪੀ ਪੰਜਾਬ ਸਿਧਾਰਥ ਚਟੋਪਾਧਿਆਏ, ਡੀਜੀਪੀ ਪੀਏਪੀ ਆਈਪੀਐਸ ਸਹੋਤਾ ਅਤੇ  ਹਾਜ਼ਰ ਸਨ।     

 

Tags: Charanjit Singh Channi , Punjab Pradesh Congress Committee , Congress , Punjab Congress , Government of Punjab , Punjab Government , Punjab , Chief Minister Of Punjab , Sukhjinder Singh Randhawa , Dr. Raj Kumar Verka , Siddharth Chattopadhyaya , Punjab Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD