Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਆਪਸੀ ਭਾਈਚਾਰੇ ਨੂੰ ਮਜ਼ਬੂਤ ਬਣਾਉਣ ’ਚ ਧਾਰਮਿਕ ਸੰਗਠਨਾਂ ਦੀ ਅਹਿਮ ਭੂਮਿਕਾ : ਸੁੰਦਰ ਸ਼ਾਮ ਅਰੋੜਾ

ਵਿਧਾਇਕ ਨੇ ਸ੍ਰੀ ਬਾਂਕੇ ਬਿਹਾਰੀ ਸੇਵਾ ਮੰਡਲ ਵੈਲਫੇਅਰ ਕਮੇਟੀ ਨੂੰ ਸੌਂਪਿਆ 5 ਲੱਖ ਰੁਪਏ ਦਾ ਚੈਕ

Sunder Sham Arora, Punjab Pradesh Congress Committee, Congress, Chandigarh, Punjab Congress, Government of Punjab, Punjab Government, Punjab, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 31 Dec 2021

Last updated on: Dec 31, 2021, 00:00 IST

ਵਿਧਾਇਕ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਸ਼ਹਿਰ ਦੀਆਂ ਧਾਰਮਿਕ ਸੰਸਥਾਵਾਂ ਨੇ ਖੇਤਰ ਵਿਚ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਕੇ ਹੁਸ਼ਿਆਰਪੁਰ ਦਾ ਮਾਣ ਵਧਾਇਆ ਹੈ। ਸ਼ਹਿਰ ਦੀਆਂ ਧਾਰਮਿਕ ਸੰਗਠਨਾਂ ਵਲੋਂ ਲਗਾਤਾਰ ਕਰਵਾਏ ਜਾਣ ਵਾਲੇ ਧਾਰਮਿਕ ਸਮਾਗਮਾਂ ਕਾਰਨ ਹੀ ਹੁਸ਼ਿਆਰਪੁਰ ਸੰਤਾਂ ਦੀ ਨਗਰੀ ਦੇ ਨਾਮ ਨਾਲ ਜਾਣਿਆ ਜਾਂਦਾ ਹੈ। ਉਹ ਸ੍ਰੀ ਬਾਂਕੇ ਬਿਹਾਰੀ ਸੇਵਾ ਮੰਡਲ ਵੈਲਫੇਅਰ ਕਮੇਟੀ ਨੂੰ 5 ਲੱਖ ਰੁਪਏ ਦਾ ਚੈਕ ਸੌਂਪਣ ਦੌਰਾਨ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ ਵੀ ਮੌਜੂਦ ਸਨ।ਵਿਧਾਇਕ ਨੇ ਕਿਹਾ ਕਿ ਸਮਾਜ ਨੂੰ ਇਕਜੁੱਟ ਕਰਕੇ ਮਾਨਵਤਾ ਦੀ ਸੇਵਾ ਲਈ ਪ੍ਰੇਰਿਤ ਕਰਨ ਵਿਚ ਧਾਰਮਿਕ ਸੰਗਠਨਾਂ ਦੀ ਅਹਿਮ ਭੂਮਿਕਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਵੀ ਲੋਕਾਂ ਦੀ ਧਾਰਮਿਕ ਆਸਥਾ ਦਾ ਸਨਮਾਨ ਕਰਦੇ ਹੋਏ ਵੱਖ-ਵੱਖ ਧਾਰਮਿਕ ਥਾਵਾਂ ਦੇ ਵਿਕਾਸ ਲਈ ਅਹਿਮ ਭੂਮਿਕਾ ਨਿਭਾਈ ਹੈ।

ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਹੁਸ਼ਿਆਰਪੁਰ ਖੇਤਰ ਵਿਚ 12 ਮਹੀਨੇ ਵੱਖ-ਵੱਖ ਧਾਰਮਿਕ ਆਯੋਜਨ ਹੁੰਦੇ ਰਹਿੰਦੇ ਹਨ ਅਤੇ ਸਾਰੇ ਵਰਗਾਂ ਦੇ ਲੋਕ ਇਨ੍ਹਾਂ ਧਾਰਮਿਕ ਪ੍ਰੋਗਰਾਮਾਂ ਵਿਚ ਸ਼ਰਧਾ ਨਾਲ ਸ਼ਿਰਕਤ ਕਰਦੇ ਹਨ ਜੋ ਕਿ ਸਾਡੇ ਸ਼ਹਿਰ ਦੀ ਪਹਿਚਾਣ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਦੇ ਧਾਰਮਿਕ ਸੰਗਠਨਾਂ ਨੂੰ ਕਦੇ ਵੀ ਫੰਡਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ।ਇਸ ਮੌਕੇ ਹਰਪਾਲ ਸਿੰਘ ਪਾਲਾ, ਸਰਫਰਾਜ ਸਿੰਘ ਸਫੀ, ਯੁਵਰਾਜ ਸਿੰਘ, ਹਰਭਜਨ ਸਿੰਘ, ਮਨੋਹਰ ਸਿੰਘ, ਅਮਰਜੀਤ ਚੌਧਰੀ, ਹਰਕਿਰਤ ਸਿੰਘ, ਮਨਮੋਹਨ ਸਿੰਘ ਕਪੂਰ, ਐਡਵੋਕੇਟ ਗੁਰਿੰਦਰ ਸਿੰਘ, ਐਡਵੋਕੇਟ ਨਰਿੰਦਰ ਸਿੰਘ, ਕੁਬੇਰ ਸ਼ਾਰਦਾ, ਪੰਡਤ ਸੰਜੀਵ ਐਰੀ, ਸੁੱਚਾ ਸਿੰਘ ਆਦਿ ਵੀ ਮੌਜੂਦ ਸਨ।  

 

Tags: Sunder Sham Arora , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD