Tuesday, 14 May 2024

 

 

ਖ਼ਾਸ ਖਬਰਾਂ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ ਮੋਹਕਮਪੁਰਾ ਤੋਂ ਆਮ ਆਦਮੀ ਪਾਰਟੀ ਦੇ ਪ੍ਰਧਾਨ ਕਾਂਗਰਸ ਵਿੱਚ ਸ਼ਾਮਲ ਜਨਰਲ ਅਬਜਰਵਰ ਦੀ ਨਿਗਰਾਨੀ ਹੇਠ ਚੋਣ ਅਮਲੇ ਦੀ ਹੋਈ ਰੈਂਡੇਮਾਈਜੇਸ਼ਨ ਕੇਸ ਵਿੱਚੋਂ ਨਾਮ ਕੱਢਣ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ 5ਵੇਂ ਦਿਨ ਅੱਜ 19 ਨਾਮਜ਼ਦਗੀ ਪੱਤਰ ਹੋਏ ਦਾਖਲ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ

 

ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਮੋਹਾਲੀ ਵਿਖੇ ਨਰਸਿੰਗ ਕਾਲਜ ਦਾ ਰੱਖਿਆ ਨੀਂਹ ਪੱਥਰ

Dr. Raj Kumar Verka, Congress, Punjab Congress, Raj Kumar Verka, Alok Shekhar, Isha Kalia, Dr. Avinash, Balbir Singh Sidhu, Kuljit Singh Bedi, Amarjit Singh Sidhu, Rishav Jain, S.A.S.Nagar, Mohali, S.A.S. Nagar Mohali, Sahibzada Ajit Singh Nagar

Web Admin

Web Admin

5 Dariya News

ਐਸ.ਏ.ਐਸ. ਨਗਰ , 31 Dec 2021

ਪੰਜਾਬ ਦੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਸਰਕਾਰੀ ਕਾਲਜ ਮੋਹਾਲੀ ਦੇ ਮੈਦਾਨ ਨੇੜੇ ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਅਧੀਨ ਬਣਨ ਵਾਲੇ ਸਰਕਾਰੀ ਨਰਸਿੰਗ ਕਾਲਜ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਸ਼੍ਰੀ ਵੇਰਕਾ ਨੇ ਦੱਸਿਆ ਕਿ ਮੁਹਾਲੀ ਵਿਖੇ ਸਰਕਾਰੀ ਮੈਡੀਕਲ ਕਾਲਜ ਅਤੇ ਇਸ ਨਰਸਿੰਗ ਕਾਲਜ ਤੋਂ ਇਲਾਵਾ ਇਸ ਇਲਾਕੇ ਦੀ ਬਿਹਤਰੀ ਲਈ ਪੰਜਾਬ ਸਰਕਾਰ ਵਲੋਂ ਕਰੀਬ 600 ਕਰੋੜ ਰੁਪਏ ਖਰਚੇ ਜਾ ਰਹੇ ਹਨ।ਸ਼੍ਰੀ ਵੇਰਕਾ ਨੇ ਕਿਹਾ ਕਿ ਇਸ ਕਾਲਜ ਸਦਕਾ ਜਿੱਥੇ ਲੋਕਾਂ ਨੂੰ ਸਸਤਾ ਇਲਾਜ ਮਿਲੇਗਾ, ਉਥੇ ਸੂਬੇ ਦੇ ਮੈਡੀਕਲ ਦੇ ਵਿਦਿਆਰਥੀਆਂ ਨੂੰ ਵੀ ਵੱਡਾ ਲਾਭ ਹੋਵੇਗਾ। ਉਨ੍ਹਾਂ ਨੇ ਇਸ ਪ੍ਰਾਜੈਕਟ ਲਈ ਸਾਬਕਾ ਮੰਤਰੀ ਤੇ ਵਿਧਾਇਕ ਬਲਬੀਰ ਸਿੰਘ ਸਿੱਧੂ ਦੀ ਸ਼ਲਾਘਾ ਵੀ ਕੀਤੀ। ਉਨ੍ਹਾਂ ਕਿਹਾ ਕਿ ਇਹ ਕਾਲਜ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਵੱਲੋਂ ਮੋਹਾਲੀ ਨੂੰ ਦਿੱਤਾ ਗਿਆ ਤੋਹਫ਼ਾ ਹੈ, ਜਿਸ ਲਈ ਉਨ੍ਹਾਂ ਨੇ ਸ. ਚੰਨੀ ਦਾ ਉਚੇਚਾ ਧੰਨਵਾਦ ਕੀਤਾ।ਇਸ ਦੌਰਾਨ ਉਨ੍ਹਾਂ ਸਿਹਤ ਦੇ ਖੇਤਰ ਵਿੱਚ ਪੰਜਾਬ ਨੂੰ ਇੱਕ ਮਾਡਲ ਸੂਬਾ ਬਣਾਉਣ ਦਾ ਵੀ ਐਲਾਨ ਕੀਤਾ।

ਕਿਸੇ ਵੀ ਸਮਾਜ ਲਈ ਸਿਹਤ ਤੇ ਸਿੱਖਿਆ ਨੂੰ ਮਹੱਤਵਪੂਰਨ ਦੱਸਦੇ ਹੋਏ ਡਾ. ਵੇਰਕਾ ਨੇ ਕਿਹਾ ਕਿ ਸੂਬੇ ਵਿੱਚ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਕੰਮ ਨੂੰ ਅੱਗੇ ਵਧਾਉਣ ਦੀ ਹਰ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਸੂਬੇ ਦੇ ਲੋਕਾਂ ਨੂੰ ਸਰਕਾਰੀ ਹਸਪਤਾਲਾਂ ਵਿੱਚ ਇਲਾਜ ਦੀਆਂ ਵਧੀਆ ਸਹੂਲਤਾਂ ਪ੍ਰਾਪਤ ਹੋ ਸਕਣ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਮੈਡੀਕਲ ਸਿੱਖਿਆ ਅਤੇ ਖੋਜ ਦੇ ਖੇਤਰ ਵਿੱਚ ਸਾਰੀਆਂ ਘਾਟਾਂ-ਕਮਜ਼ੋਰੀਆਂ ਨੂੰ ਦੂਰ ਕੀਤਾ ਜਾ ਰਿਹਾ ਹੈ।ਇਸ ਮੌਕੇ ਸਾਬਕਾ ਮੰਤਰੀ ਤੇ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ 45 ਸਾਲ ਬਾਅਦ ਸੂਬੇ ਵਿੱਚ ਮੈਡੀਕਲ ਕਾਲਜ ਹੋਂਦ ਵਿੱਚ ਆਇਆ ਹੈ ਤੇ ਉਹ ਮੋਹਾਲੀ ਨੂੰ ਮਿਲਿਆ ਹੈ।ਹੁਣ ਮੋਹਾਲੀ ਵਿਖੇ ਹੀ ਨਰਸਿੰਗ ਕਾਲਜ ਸਦਕਾ ਪੂਰੇ ਸੂਬੇ ਨੂੰ ਹੀ ਲਾਭ ਹੋਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਸੁਫ਼ਨਾ ਹੈ ਕਿ ਇਨ੍ਹਾਂ ਕਾਲਜਾਂ ਦੇ ਨਾਲ-ਨਾਲ ਇੱਥੇ ਸਰਕਾਰੀ ਡੈਂਟਲ ਕਾਲਜ ਅਤੇ ਹੋਮੀਓਪੈਥੀ ਕਾਲਜ ਵੀ ਬਣਨ, ਜਿਸ ਨਾਲ ਮੋਹਾਲੀ ਇਕ ਮੈਡੀਕਲ ਹੱਬ ਬਣੇਗਾ ਤੇ ਇਹ ਸ਼ਹਿਰ ਮੈਡੀਕਲ ਖੇਤਰ ਵਿਚ ਵੀ ਨਾਮਣਾ ਖੱਟੇਗਾ।ਇਸ ਮੌਕੇ ਪ੍ਰਮੁੱਖ ਸਕੱਤਰ ਮੈਡੀਕਲ ਸਿੱਖਿਆ ਸ਼੍ਰੀ ਅਲੋਕ ਸ਼ੇਖਰ, ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ, ਡੀ.ਆਰ.ਐਮ.ਈ. ਡਾ. ਅਵਿਨਾਸ਼, ਡਾ. ਬੀ ਆਰ ਅੰਬੇਦਕਰ ਸਟੇਟ ਇੰਸਟੀਚਊਟ ਆਫ ਮੈਡੀਕਲ ਸਾਇੰਸਜ਼ ਮੋਹਾਲੀ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਭਵਨੀਤ, ਮੋਹਾਲੀ ਦੇ ਮੇਅਰ ਅਮਰਜੀਤ ਸਿੰਘ ਸਿੱਧੂ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਜ਼ਿਲ੍ਹਾ ਕਾਂਗਰਸ ਪ੍ਰਧਾਨ ਸ੍ਰੀ ਰਿਸ਼ਵ ਜੈਨ ਸਮੇਤ ਪਤਵੰਤੇ ਤੇ ਸ਼ਹਿਰ ਵਾਸੀ ਹਾਜ਼ਰ ਸਨ।

 

Tags: Dr. Raj Kumar Verka , Congress , Punjab Congress , Raj Kumar Verka , Alok Shekhar , Isha Kalia , Dr. Avinash , Balbir Singh Sidhu , Kuljit Singh Bedi , Amarjit Singh Sidhu , Rishav Jain , S.A.S.Nagar , Mohali , S.A.S. Nagar Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD