Thursday, 16 May 2024

 

 

ਖ਼ਾਸ ਖਬਰਾਂ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ ਗੁਰਜੀਤ ਸਿੰਘ ਔਜਲਾ ਨੇ ਲਿਤ੍ਤਾ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ

 

ਨਵੇਂ ਸਾਲ ਦੀ ਆਮਦ 'ਤੇ 'ਆਪ' ਵੱਲੋਂ ਕਾਂਗਰਸ ਅਤੇ ਬਸਪਾ ਨੂੰ ਝਟਕੇ

ਦਿੱਗਜ ਕਾਂਗਰਸੀ ਆਗੂ ਲਾਲੀ ਮਜੀਠੀਆ ਸੈਂਕੜੇ ਸਾਥੀਆਂ ਨਾਲ ਹੋਏ 'ਆਪ' 'ਚ ਸ਼ਾਮਲ, ਮਜੀਠਾ ਤੋਂ ਲੜਨਗੇ ਚੋਣ

Bhagwant Mann, AAP, Aam Aadmi Party, Aam Aadmi Party Punjab, AAP Punjab, Lalli Majithia, Dr. Baljit Kaur, Gurbaksh Singh, Raghav Chadha, Harpal Singh Cheema

Web Admin

Web Admin

5 Dariya News

ਅੰਮ੍ਰਿਤਸਰ , 01 Jan 2022

ਆਮ ਆਦਮੀ ਪਾਰਟੀ (ਆਪ) ਪੰਜਾਬ ਨੂੰ ਨਵੇਂ ਸਾਲ ਦੀ ਆਮਦ 'ਤੇ ਵੱਡਾ ਹੁਲਾਰਾ ਮਿਲਿਆ, ਜਦੋਂ ਕਾਂਗਰਸ ਦੇ ਵੱਡੇ ਆਗੂ ਅਤੇ ਪਨਗਰੇਨ ਦੇ ਸਾਬਕਾ ਚੇਅਰਮੈਨ ਸੁਖਜਿੰਦਰਰਾਜ ਸਿੰਘ ਲਾਲੀ ਮਜੀਠੀਆ, ਬਹੁਜਨ ਸਮਾਜ ਪਾਰਟੀ (ਬਸਪਾ) ਦੇ ਦੋ ਸੂਬਾ ਜਨਰਲ ਸਕੱਤਰ ਗੁਰਬਖਸ਼ ਸਿੰਘ ਅਤੇ ਸ਼ਵਿੰਦਰ ਸਿੰਘ ਛੱਜਲਵਿੱਡੀ, ਖਜਾਨ ਸਿੰਘ, ਹਰਭਜਨ ਸਿੰਘ, ਰਾਮ ਸਿੰਘ, ਅੱਖਾਂ ਦੀ ਉਘੀ ਡਾਕਟਰ ਬੀਬਾ ਬਲਜੀਤ ਕੌਰ ਸਮੇਤ ਕਾਂਗਰਸ- ਬਸਪਾ ਦੇ ਸੈਂਕੜੇ ਵਰਕਰ 'ਆਪ' ਵਿੱਚ ਸ਼ਾਮਲ ਹੋ ਗਏ। 'ਆਪ' ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਅਤੇ ਵਿਧਾਇਕਾ ਬੀਬਾ ਬਲਜਿੰਦਰ ਕੌਰ ਨੇ ਇਨਾਂ ਸਾਰੇ ਆਗੂਆਂ ਨੂੰ ਪਾਰਟੀ 'ਚ ਰਸਮੀ ਤੌਰ 'ਤੇ ਸ਼ਾਮਲ ਕਰਕੇ ਇਹਨਾਂ ਦਾ ਜ਼ੋਰਦਾਰ ਸਵਾਗਤ ਕੀਤਾ।ਸਿਆਸੀ ਆਗੂਆਂ ਨੂੰ 'ਆਪ' ਵਿੱਚ ਸ਼ਾਮਲ ਕਰਨ ਲਈ ਕਰਵਾਏ ਸਾਦੇ, ਪਰ ਪ੍ਰਭਾਵਸ਼ਾਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਪਰਿਵਾਰ ਲਗਾਤਾਰ ਵਧਦਾ ਜਾ ਰਿਹਾ ਹੈ ਅਤੇ ਹਰ ਦਿਨ ਵੱਡੇ ਆਗੂ, ਪੱਤਰਕਾਰ, ਵਕੀਲ, ਕਲਾਕਾਰ, ਡਾਕਟਰ, ਅਤੇ ਅਫ਼ਸਰ 'ਆਪ' ਦੇ ਪਰਿਵਾਰ ਦਾ ਹਿੱਸਾ ਬਣ ਰਹੇ ਹਨ। ਇਸੇ ਕੜੀ ਤਹਿਤ ਮਾਝੇ ਦੇ ਸਿਰਕੱਢ ਕਾਂਗਰਸੀ ਆਗੂ ਲਾਲੀ ਮਜੀਠੀਆ ਆਪਣੇ ਸਾਥੀਆਂ ਨਾਲ 'ਆਪ' ਦੇ ਪਰਿਵਾਰ ਵਿੱਚ ਸ਼ਾਮਲ ਹੋਏ ਹਨ। ਮਾਨ ਨੇ ਲਾਲੀ ਮਜੀਠੀਆ ਅਤੇ ਉਨਾਂ ਦੇ ਸਾਥੀਆਂ ਦਾ ਰਸਮੀ ਤੌਰ 'ਤੇ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਲਾਲੀ ਮਜੀਠੀਆ ਨੇ ਗਲਤ ਨੀਤੀਆਂ ਖ਼ਿਲਾਫ਼ ਵੱਡੀ ਲੜਾਈ ਲੜੀ ਹੈ। ਮਜੀਠੀਆ ਦੇ 'ਆਪ' ਵਿੱਚ ਸ਼ਾਮਲ ਹੋਣ 'ਤੇ ਜਿੱਥੇ ਪਾਰਟੀ ਨੂੰ ਮਾਝੇ ਵਿੱਚ ਵੱਡਾ ਹੁਲਾਰਾ ਮਿਲਿਆ ਹੈ, ਉਥੇ ਹੀ ਉਨਾਂ (ਮਜੀਠੀਆ) ਦਾ ਤਜਰਬਾ ਪਾਰਟੀ ਦੇ ਕੰਮ ਆਵੇਗਾ।

ਭਗਵੰਤ ਮਾਨ ਨੇ ਦੱਸਿਆ ਕਿ 'ਆਪ' ਦੇ ਸਾਬਕਾ ਸੰਸਦ ਮੈਂਬਰ ਅਤੇ ਸੀਨੀਅਰ ਸਾਥੀ ਪ੍ਰੋ. ਸਾਧੂ ਸਿੰਘ ਦੀ ਬੇਟੀ ਡਾ. ਬਲਜੀਤ ਕੌਰ ਸਰਕਾਰੀ ਡਾਕਟਰ ਵਜੋਂ ਸੇਵਾਵਾਂ ਦੇ ਰਹੇ ਸਨ। ਡਾ. ਬਲਜੀਤ ਕੌਰ ਨੇ ਸਰਕਾਰੀ ਨੌਕਰੀ ਛੱਡ ਕੇ ਪਾਰਟੀ 'ਚ ਸ਼ਾਮਲ ਹੋਣ ਦਾ ਵੱਡਾ ਫ਼ੈਸਲਾ ਲਿਆ ਹੈ। ਜਿਸ 'ਤੇ ਪਾਰਟੀ ਨੂੰ ਮਾਣ ਹੈ। ਉਨਾਂ ਕਿਹਾ ਕਿ ਫ਼ਰੀਦਕੋਟ ਅਤੇ ਸ੍ਰੀ ਮੁਕਤਸਰ ਸਾਹਿਬ ਇਲਾਕੇ 'ਚ ਬਤੌਰ ਡਾਕਟਰ ਬਲਜੀਤ ਕੌਰ ਦੀ ਇਮਾਨਦਾਰ, ਸਾਫ਼ ਸੁਥਰੀ ਅਤੇ ਸ਼ਾਨਦਾਰ ਛਬੀ ਕਰਕੇ ਆਮ ਆਦਮੀ ਪਾਰਟੀ ਹੋਰ ਮਜ਼ਬੂਤ ਹੋਵੇਗੀ।ਇਸ ਮੌਕੇ ਰਾਘਵ ਚੱਢਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਕੋਈ ਸਮਝੌਤਾਵਾਦੀ ਪਾਰਟੀ ਨਹੀਂ ਹੈ, ਸਗੋਂ ਕਾਂਗਰਸ- ਅਕਾਲੀ ਦਲ ਦੇ ਸਮਝੌਤੇ ਨੂੰ ਤੋੜਨ ਵਾਲੀ ਪਾਰਟੀ ਹੈ। ਰਾਘਵ ਚੱਢਾ ਨੇ ਦਾਅਵਾ ਕੀਤਾ ਕਿ ਲੀਲੀ ਮਜੀਠੀਆ ਵਿਧਾਨ ਸਭਾ ਹਲਕਾ ਮਜੀਠਾ ਤੋਂ ਸੀਟ ਜਿੱਤ ਕੇ ਪਾਰਟੀ ਦੀ ਝੋਲੀ ਵਿੱਚ ਪਾਉਣਗੇ।ਪਨਗਰੇਨ ਦੇ ਸਾਬਕਾ ਚੇਅਰਮੈਨ ਸੁਖਜਿੰਦਰ ਸਿੰਘ ਲਾਲੀ ਮਜੀਠੀਆ ਨੇ ਦੱਸਿਆ ਕਿ ਉਨਾਂ 40 ਸਾਲ ਕਾਂਗਰਸ ਪਾਰਟੀ ਦੀ ਸੇਵਾ ਕੀਤੀ ਹੈ, ਪਰ ਹੁਣ ਕਾਂਗਰਸ ਪਾਰਟੀ ਵਿੱਚ ਉਨਾਂ ਦਾ ਸਾਹ ਘੁਟ ਰਿਹਾ ਸੀ। ਉਨਾਂ ਦਾ ਮਜੀਠੀਆ ਹਲਕੇ ਤੋਂ ਬਿਕਰਮ ਸਿੰਘ ਮਜੀਠੀਆ ਨਾਲ ਮੁਕਾਬਲਾ ਹੁੰਦਾ ਰਿਹਾ ਹੈ, ਪਰ ਕਾਂਗਰਸੀ ਅਤੇ ਅਕਾਲੀ ਦਲ ਵਾਲੇ ਮਿਲ ਕੇ ਉਨਾਂ ਨੂੰ ਹਰਾਉਂਦੇ ਰਹੇ ਹਨ। ਪੰਜਾਬ ਵਾਸੀਆਂ ਨੂੰ ਬੇਅਦਬੀ, ਨਸ਼ੇ ਅਤੇ ਮਾਫੀਆ ਰਾਜ ਜਿਹੇ ਮੁੱਦਿਆਂ 'ਤੇ ਇਨਸਾਫ਼ ਨਹੀਂ ਮਿਲਿਆ। ਭਾਵੇਂ ਹਾਈਕੋਰਟ ਦੇ ਹੁਕਮਾਂ 'ਤੇ ਬਿਕਰਮ ਸਿੰਘ ਮਜੀਠੀਆ ਖਿਲਾਫ਼ ਪਰਚਾ ਜ਼ਰੂਰ ਦਰਜ ਕੀਤਾ ਗਿਆ, ਪਰ ਗ੍ਰਿਫਤਾਰੀ ਅਜੇ ਤੱਕ ਨਹੀਂ ਕੀਤੀ ਗਈ। ਲਾਲੀ ਮਜੀਠੀਆ ਨੇ 'ਆਪ' ਆਗੂਆਂ ਨੂੰ ਭਰੋਸਾ ਦਿਵਾਇਆ ਕਿ ਮਜੀਠੀਆ ਹਲਕੇ ਤੋਂ ਡੱਟ ਕੇ ਚੋਣ ਲੜੇਗੀ ਜਾਵੇਗੀ ਅਤੇ ਵਿਰੋਧੀਆਂ ਨਾਲ ਕੋਈ ਵੀ ਸਮਝੌਤਾ ਨਹੀਂ ਕੀਤਾ ਜਾਵੇਗਾ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Lalli Majithia , Dr. Baljit Kaur , Gurbaksh Singh , Raghav Chadha , Harpal Singh Cheema

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD