Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸਰਕਾਰ ਕੋਰੋਨਾ ਦੀ ਤੀਜੀ ਲਹਿਰ ਨਾਲ ਨਿਪਟਣ ਲਈ ਪੂਰੀ ਤਰ੍ਹਾਂ ਤਿਆਰ : ਓਮ ਪ੍ਰਕਾਸ਼ ਸੋਨੀ

ਸੂਬੇ ਦੇ 61 ਲੱਖ ਪਰਿਵਾਰਾਂ ਨੂੰ ਜੋੜ੍ਹਿਆ ਜਾਵੇਗਾ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨਾਲ

O P Soni, Om Parkash Soni, Om Prakash Soni, Punjab Pradesh Congress Committee, Congress, Punjab Congress, Government of Punjab, Punjab Government, Punjab, Amritsar

Web Admin

Web Admin

5 Dariya News

ਅੰਮ੍ਰਿਤਸਰ , 01 Jan 2022

Last updated on: Jan 01, 2022, 00:00 IST

ਪੰਜਾਬ ਸਰਕਾਰ ਕੋਰੋਨਾ ਦੀ ਤੀਜੀ ਲਹਿਰ ਨਾਲ ਨਿਪਟਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਸਿਹਤ ਵਿਭਾਗ ਵਲੋਂ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਇਸ ਲਹਿਰ ਨਾਲ ਨਿਪਟਣ ਲਈ ਮੁਕੰਮਲ ਪ੍ਰਬੰਧ ਕੀਤੇ ਹੋਏ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਉਪ ਮੁੱਖ ਮੰਤਰੀ ਪੰਜਾਬ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਅੰਮ੍ਰਿਤਸਰ ਕੈਮਿਸਟ ਐਸ਼ੋਸੀਏਸ਼ਨ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।ਸ੍ਰੀ ਸੋਨੀ ਨੇ ਕਿਹਾ ਕਿ ਕੋਰੋਨਾ ਦੀ ਤੀਜੀ ਲਹਿਰ ਨਾਲ ਨਿਪਟਣ ਲਈ ਸਿਹਤ ਵਿਭਾਗ ਦੀਆਂ ਟੀਮਾਂ ਘਰ ਘਰ ਜਾ ਕੇ ਲੋਕਾਂ ਨੂੰ ਕੋਰੋਨਾ ਟੀਕੇ ਦੀ ਦੂਜੀ ਡੋਜ ਲਗਾ ਰਹੀਆਂ ਹਨ। ਉਨਾਂ ਦੱਸਿਆ ਕਿ 85 ਫੀਸਦੀ ਤੋਂ ਜ਼ਿਆਦਾ ਲੋਕਾਂ ਨੇ ਕੋਰੋਨਾ ਦੀ ਪਹਿਲੀ ਡੋਜ ਅਤੇ 46 ਫੀਸਦੀ ਤੋਂ ਜਿਅਦਾ ਕੋਰੋਨਾ ਦੀ ਦੂਜੀ ਡੋਜ ਲੈ ਲਈ ਹੈ। ਉਨਾਂ ਦੱਸਿਆ ਕਿ ਸੂਬੇ ਵਿੱਚ 100 ਫੀਸਦੀ ਲੋਕਾਂ ਨੂੰ ਕੋਰੋਨਾ ਦੀ ਡੋਜ ਦੇਣ ਲਈ ਸਿਹਤ ਵਿਭਾਗ ਘਰ ਘਰ ਦਸਤਕ ਦੇ ਰਿਹਾ ਹੈ ਤਾਂ ਜੋ ਕੋਰੋਨਾ ਦੀ ਤੀਜੀ ਲਹਿਰ ਨਾਲ ਨਿਪਟਿਆ ਜਾ ਸਕੇ। ਸ੍ਰੀ ਸੋਨੀ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਖੁਦ ਦੂਜੀ ਡੋਜ ਲਗਵਾਉਣ ਲਈ ਅੱਗੇ ਆਉਣ ਤਾਂ ਜੋ ਇਸ ਬਿਮਾਰੀ ਤੇ ਜਿੱਤ ਪ੍ਰਾਪਤ ਕੀਤੀ ਜਾ ਸਕੇ।ਸ੍ਰੀ ਸੋਨੀ ਨੇ ਦੱਸਿਆ ਕਿ ਰਾਜ ਦੇ 61 ਲੱਖ ਪਰਿਵਾਰਾਂ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨਾਲ ਜੋੜਿਆ ਜਾ ਰਿਹਾ ਹੈ। ਉਨਾਂ ਦੱਸਿਆ ਕਿ ਪਹਿਲਾਂ 40 ਲੱਖ ਪਰਿਵਾਰਾਂ ਅਤੇ 6 ਲੱਖ ਮੁਲਾਜ਼ਮਾਂ ਨੂੰ ਇਸ ਨਾਲ ਜੋੜਿਆ ਗਿਆ ਸੀ ਅਤੇ ਹੁਣ ਬਾਕੀ ਰਹਿੰਦੇ 15 ਲੱਖ ਪਰਿਵਾਰਾਂ ਨੂੰ ਵੀ ਇਸ ਯੋਜਨਾ ਨਾਲ ਜੋੜਨ ਦਾ ਨੋਟਿਸ ਜਾਰੀ ਹੋ ਚੁੱਕਾ ਹੈ, ਜਿਸ ਨਾਲ ਪੰਜਾਬ ਵਿੱਚ ਰਹਿਣ ਵਾਲਾ ਹਰੇਕ ਵਿਅਕਤੀ 5 ਲੱਖ ਰੁਪਏ ਤੱਕ ਦਾ ਆਪਣਾ ਮੁਫ਼ਤ ਇਲਾਜ ਸਰਕਾਰੀ ਜਾਂ ਪੰਜੀਕ੍ਰਿਤ ਗੈਰ ਸਰਕਾਰੀ ਹਸਪਤਾਲਾਂ ਤੋਂ ਕਰਵਾ ਸਕੇਗਾ।  ਉਨਾਂ ਦੱਸਿਆ ਕਿ ਇਸ ’ਤੇ 1200 ਕਰੋੜ ਰੁਪਏ ਖਰਚ ਆਉਣਗੇ।

ਸ੍ਰੀ ਸੋਨੀ ਨੇ ਅੰਮ੍ਰਿਤਸਰ ਕੈਮਿਸਟ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੋਰੋਨਾ ਦੌਰਾਨ ਤੁਹਾਡੀਆਂ ਸੇਵਾਵਾਂ ਸ਼ਲਾਘਾਯੋਗ ਰਹੀਆਂ ਹਨ ਅਤੇ ਕੋਰੋਨਾ ਦੀ ਪਹਿਲੀ ਅਤੇ ਦੂਜੀ ਲੜਾਈ ਤੁਹਾਡੇ ਸਹਿਯੋਗ ਨਾਲ ਜਿੱਤੀ ਜਾ ਸਕੀ ਹੈ। ਸ੍ਰੀ ਸੋਨੀ ਨੇ ਕੈਮਿਸਟ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਸਰਕਾਰ ਵਲੋਂ ਬੈਨ ਕੀਤੀਆਂ ਦਵਾਈਆਂ ਨੂੰ ਨਾ ਵੇਚਿਆ ਜਾਵੇ ਅਤੇ ਡਾਕਟਰ ਦੀ ਪਰਚੀ ਤੋਂ ਬਿਨਾਂ ਦਵਾਈਆਂ ਨਾ ਦਿੱਤੀਆਂ ਜਾਣ।  ਉਪ ਮੁੱਖ ਮੰਤਰੀ ਨੇ ਕਿਹਾ ਕਿ ਮੇਰੇ ਘਰ ਦੇ ਦਰਵਾਜੇ ਤੁਹਾਡੇ ਲਈ 24 ਘੰਟੇ ਖੁਲ੍ਹੇ ਹਨ। ਉਨਾਂ ਦੱਸਿਆ ਕਿ ਉਦਯੋਗਪਤੀਆਂ ਅਤੇ ਮੈਡੀਕਲ ਇੰਡਸਰਟੀ ਵਾਲਿਆਂ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਰਾਜ ਸਰਕਾਰ ਨੇ ਵਪਾਰੀਆਂ ਵਿਰੁੱਧ ਵੈਟ ਨਾਲ ਸਬੰਧ 40 ਹਜ਼ਾਰ ਕੇਸ ਵਾਪਿਸ ਲੈ ਲਏ ਹਨ, ਜਿਸ ਨਾਲ ਵਪਾਰੀਆਂ ਨੂੰ ਵੱਡੀ ਰਾਹਤ ਮਿਲੀ ਹੈ।ਸ੍ਰੀ ਸੋਨੀ ਨੇ ਕਿਹਾ ਕਿ ਸਾਡੀ ਸਰਕਾਰ ਹਰੇਕ ਵਰਗ ਦੀ ਭਲਾਈ ਲਈ ਵਚਨਬੱਧ ਹੈ। ਉਨਾਂ ਦੱਸਿਆ ਕਿ ਸਰਕਾਰ ਵਲੋਂ 7 ਕਿਲੋਵਾਟ ਤੱਕ ਤਿੰਨ ਰੁਪਏ ਪ੍ਰਤੀ ਯੂਨਿਟ ਬਿਜਲੀ ਸਸਤੀ ਕਰਕੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ ਅਤੇ ਇਸਦੇ ਨਾਲ ਹੀ 2 ਕਿਲੋਵਾਟ ਤੱਕ ਦੇ ਲੋਡ ਵਾਲਿਆਂ ਦੇ ਸਾਰੇ ਬਕਾਏ ਮਾਫ਼ ਕਰ ਦਿੱਤੇ ਗਏ ਹਨ।ਇਸ ਮੌਕੇ ਅੰਮ੍ਰਿਤਸਰ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਸੁਰਿੰਦਰ ਦੁੱਗਲ ਨੇ ਵਿਸ਼ਵਾਸ਼ ਦਵਾਇਆ ਕਿ ਉਹ ਖੁਦ ਨਸ਼ਿਆਂ ਦੇ ਖਿਲਾਫ਼ ਹਨ ਅਤੇ ਮਾਰਕਿਟ ਵਿੱਚ ਕਿਸੇ ਨੂੰ ਵੀ ਨਸ਼ਿਆਂ ਵਾਲੀਆਂ ਦਵਾਈਆਂ ਨਹੀਂ ਵੇਚਣ ਦਿੱਤੀਆਂ ਜਾਣਗੀਆਂ। ਇਸ ਮੌਕੇ ਅੰਮ੍ਰਿਤਸਰ ਕੈਮਿਸਟ ਐਸੋਸੀਏਸ਼ਨ ਵਲੋਂ ਸ੍ਰੀ ਸੋਨੀ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ।ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਸ੍ਰੀ ਅਰੁਣ ਪੱਪਲ, ਕੌਂਸਲਰ ਵਿਕਾਸ ਸੋਨੀ, ਕੌਂਸਲਰ ਸ੍ਰੀਮਤੀ ਰਾਜਬੀਰ ਕੌਰ, ਸਿਵਲ ਸਰਜਨ ਡਾ. ਚਰਨਜੀਤ ਸਿੰਘ, ਪੰਜਾਬ ਵਪਾਰ ਮੰਡਲ ਦੇ ਪ੍ਰਧਾਨ ਸ੍ਰੀ ਪਿਆਰੇ ਲਾਲ ਸੇਠ, ਸ੍ਰੀ ਸਮੀਰ ਜੈਨ, ਸ੍ਰੀ ਪਰਜੀਤ ਸਿੰਘ ਚੋਪੜਾ, ਸ੍ਰੀ ਰਾਜੀਵ ਕਪੂਰ, ਸ੍ਰੀ ਰਾਕੇਸ਼ ਦੁੱਗਲ, ਸ੍ਰੀ ਮਨਜੀਤ ਸੂਦ, ਅਮਨਦੀਪ ਸੂਦ, ਸ੍ਰੀ ਕਰਨ ਸਚਦੇਵਾ, ਸ੍ਰੀ ਵਿਵੇਕ ਰਾਣਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕੈਮਿਸਟ ਐਸੋਸੀਏਸ਼ਨ ਦੇ ਮੈਂਬਰ ਹਾਜ਼ਰ ਸਨ।

 

Tags: O P Soni , Om Parkash Soni , Om Prakash Soni , Punjab Pradesh Congress Committee , Congress , Punjab Congress , Government of Punjab , Punjab Government , Punjab , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD