Monday, 20 May 2024

 

 

ਖ਼ਾਸ ਖਬਰਾਂ ਪੰਜਾਬ 'ਚ ਆਮ ਆਦਮੀ ਪਾਰਟੀ ਲਗਾਤਾਰ ਹੋ ਰਹੀ ਹੈ ਮਜ਼ਬੂਤ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਨੇਤਾ 'ਆਪ' 'ਚ ਹੋਏ ਸ਼ਾਮਲ ਭਾਜਪਾ ਔਰਤਾਂ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ ਕਰੇਗੀ : ਜੈ ਇੰਦਰ ਕੌਰ ਢਾਈ ਸਾਲਾਂ ਵਿੱਚ ਇੱਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ ਆਮ ਆਦਮੀ ਪਾਰਟੀ : ਪ੍ਰਨੀਤ ਕੌਰ ਚੰਡੀਗੜ੍ਹ ਲਈ ਕਾਂਗਰਸ-ਆਪ ਚੋਣ ਮਨੋਰਥ ਪੱਤਰ ਨੇ ਦੋਵਾਂ ਪਾਰਟੀਆਂ ਦਾ ਪੰਜਾਬ ਵਿਰੋਧੀ ਚੇਹਰਾ ਬੇਨਕਾਬ ਕੀਤਾ: ਸੁਖਬੀਰ ਸਿੰਘ ਬਾਦਲ ਅਗਲੀ ਅਕਾਲੀ ਦਲ ਦੀ ਸਰਕਾਰ ਸਰਹੱਦੀ ਪੱਟੀ ਦੇ ਕਿਸਾਨਾਂ ਨੂੰ ਉਹਨਾਂ ਵੱਲੋਂ ਵਾਹੀ ਜਾ ਰਹੀ ਜ਼ਮੀਨ ਦੇ ਮਾਲਕਾਨਾ ਹੱਕ ਦੇਵੇਗੀ : ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਐਤਕੀਂ ਵੀ ਝੋਨਾ ਪਾਲਣ ਲਈ ਡੀਜ਼ਲ ਨਹੀਂ ਫੂਕਣਾ ਪਵੇਗਾ: ਮੀਤ ਹੇਅਰ ਕਾਂਗਰਸ ਦੀ ਸਰਕਾਰ ਆਉਣ ਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਗੁਰਜੀਤ ਸਿੰਘ ਔਜਲਾ ਰਾਜਾ ਵੜਿੰਗ ਨੂੰ ਗਿੱਲ ਅਤੇ ਆਤਮਾ ਨਗਰ ਵਿੱਚ ਜ਼ੋਰਦਾਰ ਸਮਰਥਨ ਮਿਲਿਆ; ਕਾਂਗਰਸ ਦੀਆਂ ਪ੍ਰਾਪਤੀਆਂ ਗਿਣਾਈਆਂ ਪੱਤਰਕਾਰਾਂ, ਨੌਜਵਾਨਾਂ ਅਤੇ ਮਹਿਲਾਵਾਂ ਲਈ ਕਾਂਗਰਸ ਦਾ ਵੱਡਾ ਵਾਅਦਾ: ਸੱਪਲ ਦੀ ਭਾਰਤ ਲਈ ਸਾਹਸੀ ਯੋਜਨਾ ਮੈਂ ਭਗਵਾਨ ਸ਼੍ਰੀ ਰਾਮ ਦੀ ਜਨਮ ਭੂਮੀ ਤੋਂ ਆਇਆ ਹਾਂ, ਚੰਡੀਗੜ੍ਹ ਨੂੰ ਜੈ ਸ਼੍ਰੀ ਰਾਮ ਮਜੀਠਾ ਵਿਖੇ ਕਾੰਗਰਸ ਨੂੰ ਮਿਲਿਆ ਭਰਵਾਂ ਹੁੰਗਾਰਾ ਪੰਜਾਬ 'ਚ ਕਾਨੂੰਨ ਵਿਵਸਥਾ ਜ਼ੀਰੋ, ਯੋਗੀ ਤੋਂ ਟ੍ਰੇਨਿੰਗ ਲੈਣ ਭਗਵੰਤ ਮਾਨ : ਡਾ: ਸੁਭਾਸ਼ ਸ਼ਰਮਾ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੀ ਬਣ ਸਕਦਾ ਹੈ ਵਿਕਸਿਤ ਭਾਰਤ - ਅਰਵਿੰਦ ਖੰਨਾ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਮੱਧ ਪ੍ਰਦੇਸ਼ ਵਿਖੇ ਨਵੀਂ ਬਣਾਈ ਸਰਾਂ ਦਾ ਉਦਘਾਟਨ ਅੰਮ੍ਰਿਤਸਰ ਤੋੰ ਖਏ ਏਮਜ਼ ਨੂੰ ਫਿਰ ਲਿਆਉੰਣਗੇ ਗੁਰਜੀਤ ਸਿੰਘ ਔਜਲਾ ਐਲਪੀਯੂ ਫੈਸ਼ਨ ਵਿਦਿਆਰਥੀ ਨੇ ਗੁੜਗਾਓਂ ਵਿੱਚ ਲਾਈਫਸਟਾਈਲ ਵੀਕ ਵਿੱਚ ਆਪਣੇ ਸੰਗ੍ਰਹਿ ਦਾ ਪ੍ਰਦਰਸ਼ਨ ਕੀਤਾ ਜ਼ਿਲ੍ਹਾ ਚੋਣ ਅਫ਼ਸਰ ਤੇ ਖ਼ਰਚਾ ਅਬਜਰਵਰ ਵੱਲੋਂ ਵੋਟਰ ਜਾਗਰੂਕਤਾ ਗੀਤ ”ਤੂੰ ਵੋਟ ਕਰ” ਰਲੀਜ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਾਂ ਪੈਣ ਵਾਲੇ ਦਿਨ ਹਰ ਇੱਕ ਪੋਲਿੰਗ ਬੂਥ ‘ਤੇ ਸ਼ੈੱਡ, ਛਬੀਲ, ਪੱਖੇ ਤੇ ਕੂਲਰ ਆਦਿ ਦੇ ਹੋਣਗੇ ਇੰਤਜ਼ਾਮ- ਸੰਦੀਪ ਕੁਮਾਰ ਚੰਡੀਗੜ੍ਹ ਨਗਰ ਨਿਗਮ ਚੋਣ ਲੜੇ ਰਵੀ ਸਿੰਘ ਆਪਣੀ ਟੀਮ ਸਮੇਤ ਹੋਏ ਆਪ ਵਿੱਚ ਸ਼ਾਮਿਲ ਬਿਜਲੀ ਦੇ ਲੱਗ ਰਹੇ ਕੱਟਾਂ ਕਾਰਨ ਮੋਹਾਲੀ ਵਿੱਚ ਹਾਹਾਕਾਰ ਖਰਚਾ ਅਬਜ਼ਰਬਰ ਵਲੋਂ ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਨੂੰ ਪ੍ਰਚਾਰ ਦੌਰਾਨ ਕੀਤੇ ਜਾਣ ਵਾਲੇ ਖ਼ਰਚੇ ਦਾ ਮੁਕੰਮਲ ਰਿਕਾਰਡ ਰੱਖਣ ਦੀ ਹਦਾਇਤ

 

ਪੰਜਾਬ ਕਰੋਨਾ ਦੀ ਤੀਜੀ ਲਹਿਰ ਜਾਂ ਓਮਰੀਕ੍ਰੋਨ ਨਾਲ ਨਜਿੱਠਣ ਲਈ ਪੂਰੀ ਤਰਾਂ ਤਿਆਰ : ਚਰਨਜੀਤ ਸਿੰਘ ਚੰਨੀ

ਕਰੋਨਾ ਦੀ ਪਹਿਲੀ ਅਤੇ ਦੂਜੀ ਲਹਿਰ ਦੌਰਾਨ ਕੇਜਰੀਵਾਲ ਦਾ ਬਹੁ-ਪ੍ਰਚਾਰਿਆ ਸਿਹਤ ਮਾਡਲ ਅਸਫਲ ਰਿਹਾ

ਪੰਜਾਬ ਕਰੋਨਾ ਦੀ ਤੀਜੀ ਲਹਿਰ ਜਾਂ ਓਮਰੀਕ੍ਰੋਨ ਨਾਲ ਨਜਿੱਠਣ ਲਈ ਪੂਰੀ ਤਰਾਂ ਤਿਆਰ : ਚਰਨਜੀਤ ਸਿੰਘ ਚੰਨੀ

Web Admin

Web Admin

5 Dariya News

ਚਮਕੌਰ ਸਾਹਿਬ/ਮੋਰਿੰਡਾ , 01 Jan 2022

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਨਵੇਂ ਸਾਲ ਮੌਕੇ ਗੁਰਦੁਆਰਾ ਸ੍ਰੀ ਕਤਲਗੜ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਮੁੱਖ ਮੰਤਰੀ ਨੇ ਸ੍ਰੀ ਚਮਕੌਰ ਸਾਹਿਬ ਦੇ ਲੋਕਾਂ ਨੂੰ ਨਵੇਂ ਸਾਲ ਦਾ ਤੋਹਫਾ ਦੇਣ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਸ੍ਰੀ ਚਮਕੌਰ ਸਾਹਿਬ ਵਿਖੇ ਸਿਟੀ ਸੈਂਟਰ ਲੋਕ ਅਰਪਣ ਕੀਤਾ। 5.60 ਕਰੋੜ ਰੁਪਏ ਦੀ ਲਾਗਤ ਵਾਲਾ ਇਹ ਸਿਟੀ ਸੈਂਟਰ ਚਾਰ ਏਕੜ ਦੇ ਰਕਬੇ ’ਚ ਫੈਲਿਆ ਹੈ।  ਪਹਿਲਾਂ ਇਹ ਜ਼ਮੀਨ ਗੰਦੇ ਪਾਣੀ ਦਾ ਛੱਪੜ ਸੀ ,ਜਿਸਦੀ ਹੁਣ ਨੁਹਾਰ ਬਿਲਕੁਲ ਬਦਲ ਦਿੱਤੀ ਗਈ ਹੈ।  ਇਸ ਸਿਟੀ ਸੈਂਟਰ ਵਿੱਚ ਕੈਫੇਟੇਰੀਆ, ਲੜਕੀਆਂ ਲਈ ਜਿਮਨੇਜ਼ੀਅਮ , 2 ਬਹੁਮੰਤਵੀ ਹਾਲ ਅਤੇ ਵਿਸ਼ੇਸ਼ ਤੌਰ ‘ਤੇ ਲੜਕੀਆਂ ਲਈ 2 ਏਕੜ ਦੇ ਖੇਡ ਮੈਦਾਨ ਦਾ ਪ੍ਰਬੰਧ ਹੈ। ਇਸ ਤੋਂ ਇਲਾਵਾ ਇਸ ਸਿਟੀ ਸੈਂਟਰ ਨੂੰ ਲੋਕਾਂ ਦੇ ਜਨਤਕ ਇਕੱਠਾਂ ਲਈ ਵਰਤਿਆ ਜਾ ਸਕੇਗਾ।ਮੁੱਖ ਮੰਤਰੀ ਚੰਨੀ ਨੇ ਸ੍ਰੀ ਚਮਕੌਰ ਸਾਹਿਬ ਦੇ ਸਰਕਾਰੀ ਹਸਪਤਾਲ ਵਿਖੇ 200 ਐਲ.ਪੀ.ਐਮ. ਪੀਸੀਏ ਆਕਸੀਜਨ ਜਨਰੇਸ਼ਨ ਪਲਾਂਟ ਦਾ ਉਦਘਾਟਨ ਵੀ ਕੀਤਾ। ਇਸ ਮੌਕੇ  ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਕੋਰੋਨਾ ਦੀ ਤੀਜੀ ਲਹਿਰ ਜਾਂ ਓਮੀਕ੍ਰੋਨ ਦੇ ਖਤਰੇ ਨਾਲ ਨਜਿੱਠਣ ਲਈ ਪੂਰੀ ਤਰਾਂ ਤਿਆਰ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੇਜਰੀਵਾਲ ਦਾ ਦਿੱਲੀ ਹੈਲਥ ਮਾਡਲ ਕੋਰੋਨਾ ਦੀ ਪਹਿਲੀ ਅਤੇ ਦੂਜੀ ਲਹਿਰ ਦੌਰਾਨ ਪੂਰੀ ਤਰਾਂ ਫੇਲ ਹੋ ਗਿਆ ਸੀ, ਜਿਸ ਕਾਰਨ ਹਜਾਰਾਂ ਲੋਕਾਂ ਨੂੰ ਉਸ ਦੌਰਾਨ ਇਲਾਜ ਲਈ ਦਿੱਲੀ ਤੋਂ ਪੰਜਾਬ ਭੱਜਣਾ ਪਿਆ । 

ਉਨਾਂ ਕਿਹਾ ਕਿ ਹੁਣ ਕੇਜਰੀਵਾਲ ਪੰਜਾਬ ਵਿੱਚ ਦਿੱਲੀ ਸਿਹਤ ਅਤੇ ਸਿੱਖਿਆ ਮਾਡਲਾਂ ਦੇ ਅਜਿਹੇ ਝੂਠੇ ਵਾਅਦੇ ਕਰ ਰਿਹਾ ਹੈ, ਪਰ ਪੰਜਾਬ ਦੇ ਲੋਕ ਉਸਦੇ ਦੇ ਇੰਨਾਂ ਝਾਂਸਿਆਂ ਤੋਂ ਭਲੀਭਾਂਤ ਜਾਣੂ ਹਨ। ਉਨਾਂ ਕਿਹਾ ਕਿ ਜਿਹੜਾ ਵਿਅਕਤੀ ਇੱਕ ਸ਼ਹਿਰ ਵਰਗੇ ਸੂਬੇ ਨੂੰ ਵੀ ਸਹੀ ਢੰਗ ਨਾਲ ਨਹੀਂ ਸੰਭਾਲ ਸਕਿਆ, ਉਹ ਪੰਜਾਬ ਨੂੰ ਕਿਵੇਂ ਸੰਭਾਲੇਗਾ।ਮੁੱਖ ਮੰਤਰੀ ਚੰਨੀ ਨੇ ਸੂਬੇ ਦੇ ਨੌਜਵਾਨਾਂ ਨੂੰ ਖੇਡ ਸੱਭਿਆਚਾਰ ਲਈ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਨਵੇਂ ਸਾਲ ਦਾ ਤੋਹਫਾ ਦਿੰਦਿਆਂ 2 ਹਾਕੀ ਸਟੇਡੀਅਮਾਂ ਤੇ 5 ਫੁੱਟਬਾਲ ਸਟੇਡੀਅਮਾਂ ਲਈ 7 ਆਰਟੀਫੀਸ਼ਲ ਟਰਫ ਵਿਛਾਉਣ ਨੂੰ ਮਨਜ਼ੂਰੀ ਦਿੱਤੀ। ਸਟੇਡੀਅਮਾਂ ਲਈ ਐਸਟ੍ਰੋਟਰਫਾਂ ਦੀ ਇਸ ਸਹੂਲਤ ਦਾ ਸ੍ਰੀ ਚਮਕੌਰ ਸਾਹਿਬ, ਪਿੰਡ ਕਕਰਾਲੀ, ਮਹਿਟੋਤ, ਢੰਗਰਾਲੀ, ਬਹਿਰਾਮਪੁਰ ਜਿਮੀਦਾਰਾ, ਬਲਮਗੜ ਮੰਡਵਾੜਾ ਅਤੇ ਜ਼ਿਲਾ ਮੋਹਾਲੀ ਦੇ ਖਰੜ ਸ਼ਹਿਰ ਨੂੰ ਭਰਪੂਰ ਲਾਭ ਹੋਵੇੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਸ ਪ੍ਰੋਜੈਕਟ ‘ਤੇ 5. 50 ਕਰੋੜ  ਰੁਪਏ ਦੀ ਲਾਗਤ ਆਵੇਗੀ।ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਮੁੱਖ ਸਕੱਤਰ ਸੰਜੇ ਕੁਮਾਰ, ਸੈਰ-ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਵਿਭਾਗ ਦੇ ਡਾਇਰੈਕਟਰ ਕਮਲਪ੍ਰੀਤ ਕੌਰ ਬਰਾੜ ,ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਅਤੇ ਐਸ.ਐਸ.ਪੀ ਵਿਕਾਸ ਐਸ. ਸੋਨੀ ਵੀ ਹਾਜ਼ਰ ਸਨ। 

 

Tags: Charanjit Singh Channi , Punjab Pradesh Congress Committee , Congress , Punjab Congress , Government of Punjab , Punjab Government , Punjab , Chief Minister Of Punjab , Chamkaur Sahib , Morinda

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD