Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਤੰਦਰੁਸਤ ਰਹਿਣ ਵੱਲ ਧਿਆਨ ਦੇਣਾ ਲਾਜ਼ਮੀ : ਰਣਦੀਪ ਸਿੰਘ ਨਾਭਾ

ਸ਼ੁਧ ਖਾਣ ਪੀਣ ਦੇ ਨਾਲ ਨਾਲ ਵਾਤਾਵਰਣ ਨੂੰ ਸਾਫ ਰੱਖਣ ਲਈ ਯੋਗਦਾਨ ਪਾਉਣਾ ਦੀ ਅਪੀਲ

Randeep Singh Nabha, Congress, Punjab Congress

Web Admin

Web Admin

5 Dariya News

ਮੰਡੀ ਗੋਬਿੰਦਗੜ੍ਹ , 02 Jan 2022

Last updated on: Jan 02, 2022, 00:00 IST

ਜੋਗਿੰਦਰ ਵੈੱਲਫੇਅਰ ਟਰੱਸਟ ਵੱਲੋਂ ਆਰੀਆ ਕਾਲਜ, ਮੰਡੀ ਗੋਬਿੰਦਗੜ੍ਹ ਵਿਖੇ ਵਿਸ਼ੇਸ਼ ਮੈਡੀਕਲ ਚੈਕਅਪ ਕੈਂਪ ਲਗਾਇਆ ਗਿਆ, ਜਿਸ ਵਿਚ ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਸ. ਰਣਦੀਪ ਸਿੰਘ ਨਾਭਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸ. ਨਾਭਾ ਨੇ ਟਰੱਸਟ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮਨੁੱਖੀ ਜਾਨਾਂ ਬਚਾਉਣ ਲਈ ਕੀਤੇ ਜਾ ਰਹੇ ਉਪਰਾਲੇ ਬਹੁਤ ਹੀ ਪੁੰਨ ਦਾ ਕਾਰਜ ਹਨ। ਉਨ੍ਹਾਂ ਇਸ ਮੌਕੇ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੀ ਨੱਠ-ਭੱਜ ਦੀ ਜ਼ਿੰਦਗੀ ਵਿੱਚ ਸਰੀਰਿਕ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਵਿਸੇਸ਼ ਧਿਆਨ ਦੇਣ। ਉਨ੍ਹਾਂ ਕਿਹਾ ਕਿ ਅੱਜ ਵਾਤਾਵਰਨ ਖਰਾਬ ਹੈ, ਜਿਸ ਨਾਲ ਕੈਂਸਰ,ਸ਼ੂਗਰ ਤੇ ਬਲੱਡ ਪ੍ਰੈਸ਼ਰ ਵਰਗੀਆਂ ਬਿਮਾਰੀਆਂ ਆਮ ਹੋ ਗਈਆਂ ਹਨ,ਇਸ ਲਈ ਸਾਨੂੰ ਸ਼ੁੱਧ ਖਾਣ ਪੀਣ ਦੇ ਨਾਲ ਨਾਲ ਵਾਤਾਵਰਣ ਨੂੰ ਸ਼ੁਧ ਰੱਖਣ ਲਈ ਆਪਣਾ ਪੂਰਾ ਪੂਰਾ ਯੋਗਦਾਨ ਪਾਉਣਾ ਚਾਹੀਦਾ ਹੈ ਤਾਂ ਜੋ ਅਸੀਂ ਨਿਰੋਗ ਜ਼ਿੰਦਗੀ ਜੀਅ ਸਕੀਏ।ਸ. ਨਾਭਾ ਨੇ ਕਿਹਾ ਕਿ ਅੱਜ ਦੇ ਇਸ ਕੈਂਪ ਦਾ ਵੱਡੀ ਗਿਣਤੀ ਲੋਕਾਂ ਨੂੰ ਲਾਭ ਹੋਵੇਗਾ।

ਹਨਾਂ ਨੇ ਹੋਰ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਕਿ ਉਹ ਅਜੇਹੇ ਸਮਾਜ ਭਲਾਈ ਦੇ ਕਾਰਜ ਕਰਨ ਜਿਸ ਨਾਲ ਗਰੀਬ ਅਤੇ ਲੋੜਵੰਦਾਂ ਦੀ ਮਦਦ ਕੀਤੀ ਜਾ ਸਕੇ। ਇਸ ਮੌਕੇ ਉਹਨਾਂ ਨੇ ਟਰੱਸਟ ਨੂੰ 02 ਲੱਖ ਰੁਪਏ ਗ੍ਰਾਂਟ ਦੇਣ ਦਾ ਐਲਾਨ ਵੀ ਕੀਤਾ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਕਰੋਨਾ ਦੇ ਕੇਸ ਮੁੜ ਵੱਧ ਰਹੇ ਹਨ। ਇਸ ਲਈ ਜ਼ਰੂਰੀ ਹੈ ਕਿ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ ਤਾਂ ਜੋ ਇਹ ਬਿਮਾਰੀ ਅੱਗੇ ਨਾ ਫੈਲੇ ਤੇ ਜਾਨਾਂ ਦਾ ਬਚਾਅ ਹੋ ਸਕੇ।ਇਸ ਮੌਕੇ ਡਾਕਟਰ ਹਤਿੰਦਰ ਸੂਰੀ, ਰਾਣਾ ਹਸਪਤਾਲ, ਵਲੋਂ ਜਰਨਲ ਬਿਮਾਰੀਆਂ ਸਬੰਧੀ, ਡਾਕਟਰ ਸਾਈਂ ਦੀਪ ਢੰਡ ,ਸਾਈਂ ਹਸਪਤਾਲ, ਅੱਖਾਂ ਸਬੰਧੀ ਅਤੇ ਭਾਰਤ ਵਿਕਾਸ ਪ੍ਰੀਸ਼ਦ, ਲੁਧਿਆਣਾ, ਵਲੋਂ ਸ਼੍ਰੀ ਆਨੰਦ ਤਿਵਾੜੀ ਦੀ ਟੀਮ ਵੱਲੋਂ ਨਕਲੀ ਅੱਗਾਂ ਸਬੰਧੀ ਚੈੱਕਅਪ ਕੀਤਾ ਗਿਆ ਤੇ ਅਪਰੇਸ਼ਨਾਂ ਸਬੰਧੀ ਸਮਾਂ ਵੀ ਦਿੱਤਾ ਗਿਆ। ਇਸ ਮੌਕੇ ਸ. ਨਾਭਾ ਦੀ ਧਰਮ ਪਤਨੀ ਸ਼੍ਰੀਮਤੀ ਬਹਿਸ਼ਤਾ ਸਿੰਘ, ਮਾਰਕਿਟ ਕਮੇਟੀ ਅਮਲੋਹ ਦੇ ਵਾਇਸ ਚੇਅਰਮੈਨ ਰਾਜਿੰਦਰ ਬਿੱਟੂ, ਨਗਰ ਕੌਂਸਲ ਦੇ ਪ੍ਰਧਾਨ ਹਰਪ੍ਰੀਤ ਪ੍ਰਿੰਸ, ਪੀ ਪੀ ਸੀ ਸੀ ਦੇ ਸਕੱਤਰ ਜੋਗਿੰਦਰ ਸਿੰਘ ਮੈਣੀ, ਸੰਜੀਵ ਦੱਤਾ, ਡਾਕਟਰ ਮਨਮੋਹਣ ਕੌਸ਼ਲ, ਅੰਕਿਤਾ ਅਗਰਵਾਲ ਤਹਿਸੀਲਦਾਰ, ਆਦਰਸ਼ ਗਰਗ, ਆਈਨਾ ਗਰਗ, ਸੰਜੇ ਗੁਪਤਾ, ਅਸ਼ਵਨੀ ਗਰਗ, ਨਿਮਿਤ ਗਰਗ ਸਮੇਤ ਪਤਵੰਤੇ ਹਾਜ਼ਰ ਸਨ।

 

Tags: Randeep Singh Nabha , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD