Wednesday, 22 July 2026

 

 

ਖ਼ਾਸ ਖਬਰਾਂ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

 

ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਨਵੇਂ ਸਾਲ ’ਤੇ ਬਟਾਲਾ ਵਾਸੀਆਂ ਨੂੰ ਦਿੱਤਾ ਇੱਕ ਹੋਰ ਸ਼ਾਨਦਾਰ ਤੋਹਫ਼ਾ

10 ਕਰੋੜ ਦੀ ਲਾਗਤ ਨਾਲ ਸਿਟੀ ਰੋਡ ਦੇ ਪੁੱਲ ਤੋਂ ਅੰਮ੍ਰਿਤਸਰ ਬਾਈਪਾਸ ਤੱਕ ਹੋਵੇਗੀ ਹੰਸਲੀ ਦੀ ਸਾਈਡ-ਲਾਇਨਿੰਗ

Tript Rajinder Singh Bajwa, Tripat Rajinder Singh Bajwa, Chandigarh, Punjab Pradesh Congress Committee, Congress, Punjab Congress, Government of Punjab, Punjab Government, Punjab, Batala

Web Admin

Web Admin

5 Dariya News

ਬਟਾਲਾ , 02 Jan 2022

Last updated on: Jan 02, 2022, 00:00 IST

ਕੈਬਨਿਟ ਮੰਤਰੀ  ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਨਵੇਂ ਸਾਲ ਮੌਕੇ ਬਟਾਲਾ ਸ਼ਹਿਰ ਵਾਸੀਆਂ ਨੂੰ ਇੱਕ ਹੋਰ ਵੱਡਾ ਤੋਹਫ਼ਾ ਦਿੱਤਾ ਹੈ। ਸ. ਬਾਜਵਾ ਦੇ ਯਤਨਾ ਸਦਕਾ ਪੰਜਾਬ ਸਰਕਾਰ ਵੱਲੋਂ ਬਟਾਲਾ ਸ਼ਹਿਰ ਵਿੱਚ ਸਿਟੀ ਰੋਡ ਤੋਂ ਅੰਮ੍ਰਿਤਸਰ ਬਾਈਪਾਸ ਤੱਕ 10 ਕਰੋੜ ਰੁਪਏ ਦੀ ਲਾਗਤ ਨਾਲ ਹੰਸਲੀ ਨਾਲੇ ਦੀ ਸਾਈਡ-ਲਾਇਨਿੰਗ ਕੀਤੀ ਜਾਵੇਗੀ ਅਤੇ ਹੰਸਲੀ ਨਾਲੇ ਉੱਪਰ ਸ਼ਹਾਬਪੁਰ ਵਾਲੇ ਪੁੱਲ ਨੂੰ 2 ਕਰੋੜ ਰੁਪਏ ਖਰਚ ਕੇ ਨਵਾਂ ਬਣਾਇਆ ਜਾਵੇਗਾ। ਇਨ੍ਹਾਂ ਦੋਹਾਂ ਬਹੁ-ਕਰੋੜ ਪ੍ਰੋਜੈਕਟਾਂ ਦੇ ਨੀਂਹ ਪੱਥਰ ਅੱਜ ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵੱਲੋਂ ਰੱਖੇ ਗਏ।ਹੰਸਲੀ ਨਾਲੇ ਦੀ ਸਾਈਡ-ਲਾਇਨਿੰਗ ਅਤੇ ਸ਼ਹਾਬਪੁਰ ਨੇੜੇ ਹਾਈ ਲੈਵਲ ਪੁੱਲ ਦੇ ਨਿਰਮਾਣ ਦਾ ਨੀਂਹ ਪੱਥਰ ਰੱਖਦਿਆਂ ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਹਿਲੇ ਪੜਾਅ ਤਹਿਤ ਕਾਹਨੂੰਵਾਨ ਰੋਡ ਤੋਂ ਜਲੰਧਰ ਰੋਡ ਤੱਕ ਹੰਸਲੀ ਨਾਲੇ ਦੇ ਕਿਨਾਰਿਆਂ ਨੂੰ ਪੱਕਿਆਂ ਕੀਤਾ ਗਿਆ ਸੀ ਅਤੇ ਉਸ ਪ੍ਰੋਜੈਕਟ ਦੇ ਮੁਕੰਮਲ ਹੋਣ ਤੋਂ ਬਾਅਦ ਹੁਣ ਸਿਟੀ ਰੋਡ ਦੇ ਪੁੱਲ ਤੋਂ ਅੰਮ੍ਰਿਤਸਰ ਬਾਈਪਾਸ ਤੱਕ ਹੰਸਲੀ ਦੇ ਕਿਨਾਰੇੇ ਪੱਕੇ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਉੱਪਰ 10 ਕਰੋੜ ਦੇ ਕਰੀਬ ਖਰਚਾ ਆਵੇਗਾ। ਉਨ੍ਹਾਂ ਦੱਸਿਆ ਕਿ ਇਸਦੇ ਨਾਲ ਹੀ ਹੰਸਲੀ ਨਾਲੇ ਉੱਪਰ ਸ਼ਹਾਬਪੁਰ ਵਾਲਾ ਪੁੱਲ ਕਾਫੀ ਤੰਗ ਤੇ ਖਸਤਾ ਹਾਲਤ ਵਿੱਚ ਹੈ, ਸੋ ਉਸ ਪੁੱਲ ਨੂੰ ਵੀ 22 ਫੁੱਟ ਦੇ ਕਰੀਬ ਚੌੜਾ ਕਰਕੇ ਨਵਾਂ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪੁੱਲ ਦੇ ਨਿਰਮਾਣ ’ਤੇ ਕਰੀਬ 2 ਕਰੋੜ ਰੁਪਏ ਖਰਚ ਆਉਣ ਦਾ ਅਨੁਮਾਨ ਹੈ।

ਸ. ਬਾਜਵਾ ਨੇ ਦੱਸਿਆ ਕਿ ਹੰਸਲੀ ਨਾਲੇ ਦੀ ਸਾਈਡ-ਲਾਇਨਿੰਗ ਦੇ ਨਾਲ ਕਿਨਾਰਿਆਂ ’ਤੇ ਇੰਟਰਲਾਕ ਟਾਈਲ ਲਗਾ ਕੇ ਖੂਬਸੂਰਤ ਰਸਤਾ ਬਣਾਇਆ ਜਾਵੇਗਾ ਤਾਂ ਜੋ ਲੋਕਾਂ ਨੂੰ ਆਵਾਜਾਈ ਦੀ ਸਮੱਸਿਆ ਤੋਂ ਨਿਜਾਤ ਮਿਲ ਸਕੇ। ਉਨ੍ਹਾਂ ਦੱਸਿਆ ਕਿ ਇਸਦੇ ਨਾਲ ਹੀ ਸਿਟੀ ਰੋਡ ਵਾਲੇ ਪੁੱਲ ਦੇ ਕੋਲ ਜੋ ਮੰਦਰ ਹੈ ਉਸਦੇ ਨਜ਼ਦੀਕ ਵਾਹਨਾਂ ਲਈ ਇੱਕ ਪਾਰਕਿੰਗ ਬਣਾਈ ਜਾਵੇਗੀ ਤਾਂ ਜੋ ਬਜ਼ਾਰ ਵਿੱਚ ਖਰੀਦੋ-ਫਰੋਖਤ ਕਰਨ ਆਉਣ ਵਾਲੇ ਲੋਕਾਂ ਨੂੰ ਗੱਡੀ ਪਾਰਕ ਕਰਨ ਦੀ ਕੋਈ ਸਮੱਸਿਆ ਨਾ ਰਹੇ।  ਉਨ੍ਹਾਂ ਕਿਹਾ ਕਿ ਅਗਲੇ ਕੁਝ ਮਹੀਨਿਆਂ ਵਿੱਚ ਇਹ ਪ੍ਰੋਜੈਕਟ ਮੁਕੰਮਲ ਹੋ ਜਾਣਗੇ।ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਉਨ੍ਹਾਂ ਨੇ ਬਟਾਲਾ ਸ਼ਹਿਰ ਦੇ ਵਿਕਾਸ ਲਈ ਆਪਣੇ ਹਰ ਸੰਭਵ ਯਤਨ ਕੀਤੇ ਹਨ ਅਤੇ ਲੋਕਾਂ ਦੀ ਮੰਗ ਅਨੁਸਾਰ ਸ਼ਹਿਰ ਵਿੱਚ ਵਿਕਾਸ ਕਾਰਜ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਮੈਨੂੰ ਇਸ ਗੱਲ ਦੀ ਤਸੱਲੀ ਹੈ ਕਿ ਸ਼ਹਿਰ ਵਾਸੀ ਵਿਕਾਸ ਕਾਰਜਾਂ ਤੋਂ ਖੁਸ਼ ਹਨ ਅਤੇ ਲੋਕਾਂ ਦਾ ਜੀਵਨ ਪੱਧਰ ਬੇਹਤਰ ਹੋਇਆ ਹੈ। ਉਨ੍ਹਾਂ ਕਿਹਾ ਕਿ ਬਟਾਲਾ ਸ਼ਹਿਰ ਸੂਬੇ ਦਾ ਪੁਰਾਣਾ ਤੇ ਇਤਿਹਾਸਕ ਮਹੱਤਤਾ ਵਾਲਾ ਸ਼ਹਿਰ ਹੈ ਅਤੇ ਭਵਿੱਖ ਵਿੱਚ ਵੀ ਇਸ ਸ਼ਹਿਰ ਦੇ ਵਿਕਾਸ ਵਿੱਚ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ।ਇਸ ਮੌਕੇ ਉਨ੍ਹਾਂ ਨਾਲ ਮੇਅਰ ਸੁਖਦੀਪ ਸਿੰਘ ਤੇਜਾ, ਚੇਅਰਮੈਨ ਕਸਤੂਰੀ ਲਾਲ ਸੇਠ, ਸੀਨੀਅਰ ਡਿਪਟੀ ਮੇਅਰ ਸੁਨੀਲ ਸਰੀਨ, ਡਿਪਟੀ ਮੇਅਰ ਚੰਦਰ ਕਾਂਤਾ, ਕੌਂਸਲਰ ਪ੍ਰਭਜੋਤ ਸਿੰਘ ਚੱਠਾ, ਸੰਜੀਵ ਸ਼ਰਮਾਂ, ਗੌਤਮ ਸੇਠ ਗੁੱਡੂ, ਰਾਜਾ ਗੁਰਬਖਸ ਸ਼ਿੰਘ, ਸਿਕੰਦਰ ਸਿੰਘ ਪੀ.ਏ, ਦਵਿੰਦਰ ਸਿੰਘ, ਮੁਖਤਾਰ ਸਿੰਘ ਪੱਪੂ, ਗੁਰਪ੍ਰੀਤ ਸਿੰਘ, ਚੰਦਰ ਮੋਹਨ, ਰਮੇਸ਼ ਵਰਮਾਂ ਅਤੇ ਜਲ ਸਰੋਤ ਵਿਭਾਗ ਦੇ ਐੱਸ.ਈ. ਜਗਦੀਸ਼ ਰਾਜ, ਐਕਸੀਨ ਚਰਨਜੀਤ ਸਿੰਘ, ਐੱਸ.ਡੀ.ਓ. ਪਰਮਬੀਰ ਸਿੰਘ, ਰੋਹਿਤ ਪ੍ਰਭਾਕਰ ਵੀ ਮੌਜੂਦ ਸਨ।

 

Tags: Tript Rajinder Singh Bajwa , Tripat Rajinder Singh Bajwa , Chandigarh , Punjab Pradesh Congress Committee , Congress , Punjab Congress , Government of Punjab , Punjab Government , Punjab , Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD