Thursday, 16 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ

 

ਹੁਸ਼ਿਆਰਪੁਰ ਦੀ ਖੁਸ਼ਹਾਲੀ ਅਤੇ ਸਮਾਜਿਕ ਸੇਵਾ ’ਚ ਅਗਰਵਾਲ ਸਮਾਜ ਦਾ ਅਹਿਮ ਯੋਗਦਾਨ : ਸੁੰਦਰ ਸ਼ਾਮ ਅਰੋੜਾ

ਵਿਧਾਇਕ ਸੁੰਦਰ ਸ਼ਾਮ ਅਰੋੜਾ ਨੇ ਅਗਰਵਾਲ ਸਭਾ ਨੂੰ ਦਿੱਤਾ 10 ਲੱਖ ਰੁਪਏ ਦਾ ਚੈਕ

Sunder Sham Arora, Punjab Pradesh Congress Committee, Congress, Chandigarh, Punjab Congress, Government of Punjab, Punjab Government, Punjab, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 02 Jan 2022

ਵਿਧਾਇਕ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਹੁਸ਼ਿਆਰਪੁਰ ਦੀ ਖੁਸ਼ਹਾਲੀ ਅਤੇ ਸਮਾਜਿਕ ਸੇਵਾ ਵਿਚ ਅਗਰਵਾਲ ਸਮਾਜ ਦਾ ਬਹੁਤ ਵੱਡਾ ਯੋਗਦਾਨ ਹੈ। ਉਹ ਅਗਰਵਾਲ ਸਭਾ ਨੂੰ 10 ਲੱਖ ਰੁਪਏ ਦਾ ਚੈਕ ਸੌਂਪਣ ਦੌਰਾਨ ਸੰਬੋਧਨ ਕਰ ਰਹੇ ਸਨ।ਵਿਧਾਇਕ ਨੇ ਕਿਹਾ ਕਿ ਸਮਾਜਿਕ ਸੰਗਠਨਾਂ ਨੇ ਹੁਸ਼ਿਆਰਪੁਰ ਵਿਚ ਜ਼ਰੂਰਤਮੰਦਾਂ ਦੀ ਸੇਵਾ ਕਰਕੇ ਹਰ ਸਮੇਂ ਪ੍ਰਸ਼ਾਸਨ ਨੂੰ ਸਹਿਯੋਗ ਦਿੱਤਾ ਹੈ। ਕੋਵਿਡ-19 ਦੇ ਮੁਸ਼ਕਲ ਦੌਰ ਵਿਚ ਇਨ੍ਹਾਂ ਸੰਗਠਨਾਂ ਨੇ ਪ੍ਰਸ਼ੰਸਾਯੋਗ ਕਾਰਜ ਕੀਤੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹਮੇਸ਼ਾਂ ਸਮਾਜਿਕ ਸੰਗਠਨਾਂ ਦੀ ਹੌਂਸਲਾ ਅਫਜਾਈ ਕੀਤੀ ਹੈ ਅਤੇ ਭਵਿੱਖ ਵਿਚ ਵੀ ਇਹ ਸਹਿਯੋਗ ਜਾਰੀ ਰਹੇਗਾ।

ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਬਿਨ੍ਹਾਂ ਕਿਸੇ ਭੇਦਭਾਵ ਵਿਕਾਸ ਕੰਮ ਕਰਵਾਏ ਹਨ ਅਤੇ ਆਉਣ ਵਾਲੇ ਸਮੇਂ ਵਿਚ ਇਹ ਕੰਮ ਇਸੇ ਤਰ੍ਹਾਂ ਚਲਦੇ ਰਹਿਣਗੇ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਵਿਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੇ ਚੱਲਦਿਆਂ ਸੂਬੇ ਵਿਚ ਇਸ ਦੀ ਇਕ ਵੱਖਰੀ ਪਹਿਚਾਣ ਬਣ ਗਈ ਹੈ, ਜਿਸ ਦਾ ਸਿਹਰਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਜਾਂਦਾ ਹੈ, ਜਿਨ੍ਹਾਂ ਹੁਸ਼ਿਆਰਪੁਰ ਦੀ ਹਰ ਜ਼ਰੂਰਤ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਹੈ।ਇਸ ਮੌਕੇ ਲਾਲਾ ਮੁਨੀ ਲਾਲ, ਸੁਰਿੰਦਰ ਅਗਰਵਾਲ, ਜਗਦੀਸ਼ ਅਗਰਵਾਲ, ਤਿਲਕ ਰਾਜ ਗੁਪਤਾ, ਰਾਜੀਵ ਸਿੰਗਲਾ, ਵਿਜੇਸ਼ ਅਗਰਵਾਲ, ਸੇਠ ਨਵਦੀਪ ਅਗਰਵਾਲ, ਮਨਮੋਹਨ ਸਿੰਘ ਕਪੂਰ, ਰਾਘਵ ਅਗਰਵਾਲ, ਕੇਸ਼ਵ ਅਗਰਵਾਲ, ਗੋਪਾਲ ਅਗਰਵਾਲ, ਓਮੇਸ਼ ਗੁਪਤਾ, ਬਿਪਨ ਗੁਪਤਾ, ਪ੍ਰਦੀਪ ਅਗਰਵਾਲ, ਨਵੀਨ ਅਗਰਵਾਲ, ਵਰਿੰਦਰ ਗੁਪਤਾ, ਮਹਿੰਦਰ ਪਾਲ ਗੁਪਤਾ, ਵਿਕਾਸ ਅਗਰਵਾਲ, ਵਿਜੇ ਕੁਮਾਰ ਅਗਰਵਾਲ, ਅਮਨ ਗੁਪਤਾ ਆਦਿ ਵੀ ਮੌਜੂਦ ਸਨ।

 

Tags: Sunder Sham Arora , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD