Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਬਲਾਕ ਖੇੜਾ ਦੀਆਂ ਪੰਚਾਇਤਾਂ ਦੀ ਕਾਰਗੁਜ਼ਾਰੀ ਸ਼ਲਾਘਾਯੋਗ : ਕੁਲਜੀਤ ਸਿੰਘ ਨਾਗਰਾ

ਪੰਚਾਇਤਾਂ ਦੇ ਤਿੰਨ ਸਾਲ ਪੂਰੇ ਹੋਣ ਉੱਤੇ ਵਿਧਾਇਕ ਨਾਗਰਾ ਨੇ ਪੰਚਾਇਤਾਂ ਦਾ ਕੀਤਾ ਸਨਮਾਨ

Kuljit Singh Nagra, Punjab Pradesh Congress Committee, Congress, Punjab Congress, Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 02 Jan 2022

Last updated on: Jan 02, 2022, 00:00 IST

ਪੰਚਾਇਤਾਂ ਦੇ ਤਿੰਨ ਸਾਲ ਪੂਰੇ ਹੋਣ 'ਤੇ ਬਲਾਕ ਖੇੜਾ ਦੀਆਂ ਪੰਚਾਇਤਾਂ ਦਾ ਸਨਮਾਨ ਪ੍ਰੋਗਰਾਮ ਕਨੇਡੀਅਨ ਪੈਲੇਸ,ਰਾਜਿੰਦਰਗੜ੍ਹ-ਬਰਾਸ ਨੇੜੇ ਢੌਲਾ ਵਿਖੇ ਰੱਖਿਆ ਗਿਆ ਤੇ ਇਸ ਮੌਕੇ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਬਲਾਕ ਖੇੜਾ ਦੀਆਂ ਪੰਚਾਇਤਾਂ ਦੇ ਮੈਂਬਰਾਂ ਦਾ ਸਨਮਾਨ ਕੀਤਾ।ਸਮਾਗਮ ਨੂੰ ਸੰਬੋਧਨ ਕਰਦਿਆਂ ਸ ਨਾਗਰਾ ਨੇ ਕਿਹਾ ਕਿ ਪੰਚਾਇਤਾਂ ਨੇ ਜਿੰਨਾ ਕੰਮ ਕੀਤਾ ਹੈ, ਉਸ ਸਬੰਧੀ ਇਹਨਾਂ ਦੀ ਜਿੰਨੀ ਸ਼ਲਾਘਾ ਕੀਤੀ ਜਾਵੇ, ਓਨੀ ਥੋੜ੍ਹੀ ਹੈ। ਉਹਨਾਂ ਕਿਹਾ ਕਿ ਪੰਚਾਇਤਾਂ ਨੂੰ ਹਾਲੇ ਤਿੰਨ ਸਾਲ ਹੀ ਹੋਏ ਹਨ ਤੇ ਕਈ ਪੰਚਾਇਤਾਂ ਨੇ ਆਪਣੇ ਪਿੰਡਾਂ ਦੇ ਸਾਰੇ ਵਿਕਾਸ ਕਾਰਜ ਨੇਪਰੇ ਚਾੜ੍ਹ ਦਿੱਤੇ ਹਨ ਤੇ ਬਾਕੀਆਂ ਪੰਚਾਇਤਾਂ ਵਿਚ ਵਿਕਾਸ ਕਾਰਜ ਜੰਗੀ ਪੱਧਰ ਉੱਤੇ ਜਾਰੀ ਹਨ। ਉਹਨਾਂ ਕਿਹਾ ਕਿ ਜਿੰਨਾ ਵਿਕਾਸ ਹਲਕਾ ਫਤਹਿਗੜ੍ਹ ਸਾਹਿਬ ਦੇ ਪਿੰਡਾਂ ਦਾ ਹੋਇਆ ਹੈ, ਓਨਾ ਸ਼ਾਇਦ ਹੀ ਕਿਸੇ ਹੋਰ ਹਲਕੇ ਦੇ ਪਿੰਡਾਂ ਦਾ ਹੋਇਆ ਹੋਵੇ। ਉਹਨਾਂ ਨੇ ਦਿਨ ਰਾਤ ਇੱਕ ਕਰ ਕੇ ਪਿੰਡਾਂ ਦੇ ਵਿਕਾਸ ਕਾਰਜ ਕਰਵਾਏ ਹਨ ਤੇ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਤੇ ਨਾਂ ਹੀ ਘੱਟ ਆਉਣ ਦੇਣਗੇ। ਸ. ਨਾਗਰਾ ਨੇ ਕਿਹਾ ਕਿ ਵਿਕਾਸ ਪੱਖੋਂ ਬਲਾਕ ਖੇੜੇ ਦਾ ਇਲਾਕਾ ਪਛੜਿਆ ਹੋਇਆ ਮੰਨਿਆ ਜਾਂਦਾ ਸੀ, ਇਸ ਲਈ ਇਸ ਦੇ ਵਿਕਾਸ ਵੱਲ ਉਚੇਚਾ ਧਿਆਨ ਦਿੱਤਾ ਗਿਆ। ਕਰੋੜਾਂ ਰੁਪਏ ਦੀ ਲਾਗਤ ਨਾਲ ਪਿੰਡ ਭਗੜਾਣਾ ਵਿਖੇ ਆਈ.ਟੀ.ਆਈ ਬਣਾਈ ਗਈ ਅਤੇ ਹੁਣ ਡਿਸਪੈਂਸਰੀ ਬਣਾਈ ਜਾ ਰਹੀ ਹੈ । ਇਸ ਖੇਤਰ ਦੀਆਂ ਸੜਕਾਂ ਵੱਲ ਵਿਸ਼ੇਸ਼ ਧਿਆਨ ਦਿੰਦਿਆਂ ਸਡ਼ਕਾਂ ਦੀ ਕਾਇਆ ਕਲਪ ਕੀਤੀ ਗਈ ਹੈ। ਪਿੰਡਾਂ ਦੇ ਵਿਚ ਖੇਡ ਸਟੇਡੀਅਮ ਅਤੇ ਪਾਰਕ ਬਣਾਏ ਗਏ ਹਨ । ਪੀਣ ਵਾਲੇ ਪਾਣੀ ਦੀ ਸਪਲਾਈ ਸਬੰਧੀ ਦਿੱਕਤਾਂ ਨੂੰ ਦੂਰ ਕੀਤਾ ਗਿਆ ਹੈ ਬਲਾਕ ਖੇੜਾ ਦੇ ਵੱਡੀ ਗਿਣਤੀ ਪਿੰਡਾਂ ਨੂੰ ਪੀਣ ਲਈ ਨਹਿਰੀ ਪਾਣੀ ਵੀ ਮੁਹੱਈਆ ਕਰਵਾਇਆ ਜਾਣਾ ਹੈ।

 ਬਲਾਕ ਖੇੜਾ ਦੇ ਵਿੱਚ ਹੀ ਇਤਿਹਾਸਕ ਪਿੰਡ ਈਸਰਹੇਲ ਪੈਂਦਾ ਹੈ, ਜਿਸ ਨੂੰ ਗੁਰੂ ਨਾਨਕ ਪਾਤਸ਼ਾਹ ਦੀ ਚਰਨ ਛੋਹ ਪ੍ਰਾਪਤ ਹੈ, ਉਸ ਪਿੰਡ ਦੇ ਵਿਕਾਸ ਲਈ ਦਿਨ ਰਾਤ ਇਕ ਕਰ ਕੇ ਕੰਮ ਕੀਤਾ ਗਿਆ ਹੈ ।ਪਿੰਡਾਂ ਨੂੰ ਆਪਸ ਵਿੱਚ ਜੋੜਨ ਵਾਲੀਆਂ ਲਿੰਕ ਸੜਕਾਂ ਦੀ ਵਿਸੇਸ਼ ਮੁਰੰਮਤ ਅਤੇ ਨਵਨਿਰਮਾਣ ਕੀਤਾ ਗਿਆ ਹੈ, ਜਿਸ ਨਾਲ ਲੋਕਾਂ ਨੂੰ ਪਿਛਲੇ ਲੰਮੇ ਸਮੇਂ ਤੋਂ ਆਵਾਜਾਈ ਵਿੱਚ ਆ ਰਹੀਆਂ ਦਿੱਕਤਾਂ ਤੋਂ ਛੁਟਕਾਰਾ ਮਿਲਿਆ ਹੈ। ਪਿੰਡਾਂ ਦੇ ਕਰਵਾਏ ਜਾਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਵਿੱਚ ਸੀਵਰੇਜ ਸਿਸਟਮ, ਟੋਭਿਆਂ ਦੀ ਕਾਇਆ ਕਲਪ, ਗਲੀਆਂ, ਨਾਲੀਆਂ ਪੱਕੀਆਂ ਕਰਨਾ, ਪਾਰਕਾਂ ਦਾ ਨਿਰਮਾਣ, ਖੇਡ ਮੈਦਾਨ, ਸਟੇਡੀਅਮ, ਜਿਮਨੇਜ਼ੀਅਮ, ਕਮਿਊਨਿਟੀ ਹਾਲ, ਗ੍ਰਾਮ ਸਭਾ ਹਾਲ, ਧਰਮਸ਼ਾਲਾ, ਸਟਰੀਟ ਲਾਈਟਾਂ, ਪਿੰਡਾਂ ਦੀਆਂ ਪ੍ਰਮੁੱਖ ਥਾਵਾਂ 'ਤੇ ਸੀ.ਸੀ.ਟੀ.ਵੀ ਕੈਮਰੇ ਲਗਾਉਣੇ, ਬੱਸ ਸ਼ੈਲਟਰਾਂ ਦੀ ਉਸਾਰੀ, ਸਮਸ਼ਾਨਘਾਟ/ਕਬਰਸਤਾਨ, ਪੀਣ ਵਾਲੇ ਪਾਣੀ ਦੀ ਸਪਲਾਈ, ਕਮਿਊਨਿਟੀ ਲਾਇਬਰੇਰੀ, ਕੂੜਾ ਕਰਕਟ ਦੀ ਸੁਚੱਜੀ ਸੰਭਾਲ, ਕਮਿਊਨਿਟੀ ਇਮਾਰਤਾਂ ਨੂੰ ਵਿਲੱਖਣ ਸਮਰੱਥਾ ਵਾਲੇ ਵਿਅਕਤੀਆਂ ਦੇ ਜਾਣ ਲਈ ਯੋਗ ਬਣਾਉਣਾ, ਸਕੂਲ, ਆਦਿ ਦਾ ਵਿਕਾਸ ਸ਼ਾਮਲ ਹਨ।ਸ. ਨਾਗਰਾ ਨੇ ਕਿਹਾ ਕਿ ਉਹ ਹਲਕਾ ਫਤਹਿਗੜ੍ਹ ਸਾਹਿਬ ਦੇ ਪਿੰਡਾਂ ਨੂੰ ਵਿਕਾਸ ਪੱਖੋਂ ਦੁਨੀਆਂ ਦੇ ਨਕਸ਼ੇ ਉਤੇ ਉਭਾਰਨ ਲਈ ਵਚਨਬੱਧ ਹਨ ਤੇ ਇਹ ਕਾਰਜ ਸਿਰੇ ਚੜ੍ਹਾਉਣ ਲਈ ਉਹ ਕੋਈ ਕਸਰ ਬਾਕੀ ਨਹੀਂ ਛੱਡਣਗੇ। ਇਸ ਮੌਕੇ ਜਿੱਥੇ ਵਿਧਾਇਕ ਨਾਗਰਾ ਨੇ ਪੰਚਾਇਤਾਂ ਦੇ ਮੈਂਬਰਾਂ ਦਾ ਸਨਮਾਨ ਕੀਤਾ, ਓਥੇ ਪੰਚਾਇਤਾਂ ਵਲੋਂ ਵਿਧਾਇਕ ਨਾਗਰਾ ਦਾ ਵੀ ਉਚੇਚੇ ਤੌਰ ਉਤੇ ਸਨਮਾਨ ਕੀਤਾ ਗਿਆ। ਇਸ ਮੌਕੇ ਵਿਧਾਇਕ ਨਾਗਰਾ ਦੀ ਧਰਮਪਤਨੀ ਸ਼੍ਰੀਮਤੀ ਮਨਦੀਪ ਕੌਰ ਨਾਗਰਾ,ਬੀ.ਡੀ.ਪੀ.ਓ ਖੇੜਾ ਮਹਿੰਦਰ ਸਿੰਘ,ਬਲਾਕ ਸੰਮਤੀਆਂ ਤੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਤੇ ਮੈਂਬਰ, ਪਿੰਡਾਂ ਦੇ ਪੰਚ ਸਰਪੰਚ ਤੇ ਵੱਖ ਵੱਖ ਸੰਸਥਾਵਾਂ ਦੇ ਅਹੁਦੇਦਾਰ, ਪਤਵੰਤੇ ਤੇ ਵੱਡੀ ਗਿਣਤੀ ਪਿੰਡਾਂ ਦੇ ਲੋਕ ਹਾਜ਼ਰ ਸਨ।

 

Tags: Kuljit Singh Nagra , Punjab Pradesh Congress Committee , Congress , Punjab Congress , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD