Wednesday, 15 May 2024

 

 

ਖ਼ਾਸ ਖਬਰਾਂ ਜਨਰਲ, ਪੁਲਿਸ ਅਤੇ ਖਰਚਾ ਨਿਗਰਾਨ ਵੱਲੋਂ ਸਹਾਇਕ ਰਿਟਰਨਿੰਗ ਅਫ਼ਸਰਾਂ ਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਆਬਜ਼ਰਵਰ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਵੇਅਰਹਾਊਸ ਅਤੇ ਸਟਰਾਂਗ ਰੂਮਾਂ ਦਾ ਮੁਆਇਨਾ, ਪ੍ਰਬੰਧਾਂ 'ਤੇ ਵੀ ਤਸੱਲੀ ਪ੍ਰਗਟਾਈ ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼; ਮੁੱਖ ਸੰਚਾਲਕ ਗੁਰਵਿੰਦਰ ਸ਼ੇਰਾ ਸਮੇਤ ਚਾਰ ਮੈਂਬਰ ਕਾਬੂ ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ

 

ਕੈਂਸਰ ਦੀ ਰੋਕਥਾਮ ਲਈ ਹਰ ਨਾਗਰਿਕ ਦਾ ਜਾਗਰੂਕ ਹੋਣਾ ਜ਼ਰੂਰੀ : ਵਿਜੈ ਇੰਦਰ ਸਿੰਗਲਾ

ਸਾਈਕਲੋਥੋਨ ਤੋਂ ਪਹਿਲਾਂ ਮੌਨ ਧਾਰਨ ਕਰਕੇ ਸ਼ਹੀਦ ਵਰਿੰਦਰ ਸਿੰਘ ਨੂੰ ਨਿੱਘੀ ਸ਼ਰਧਾਂਜਲੀ ਭੇਟ

Vijay Inder Singla, Punjab Pradesh Congress Committee, Congress, Punjab Congress, Government of Punjab, Punjab Government, Punjab, Sangrur

Web Admin

Web Admin

5 Dariya News

ਸੰਗਰੂਰ , 02 Jan 2022

ਹੋਮੀ ਭਾਬਾ ਕੈਂਸਰ ਹਸਪਤਾਲ, ਸੰਗਰੂਰ ਨੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਸਹਿਯੋਗ ਨਾਲ ਕੈਂਸਰ ਜਾਗਰੂਕਤਾ ਫੈਲਾਉਣ ਦੇ ਉਦੇਸ਼ ਨਾਲ ਆਯੋਜਿਤ ਸਾਈਕਲੋਥੋਨ ਦੀ ਰਸਮੀ ਸ਼ੁਰੂਆਤ ਤੋਂ ਪਹਿਲਾਂ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਛੱਤੀਸਗੜ੍ਹ ਵਿਖੇ ਨਕਸਲਬਾੜੀ ਮੁਠਭੇੜ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ਲਹਿਰਾਗਾਗਾ ਦੇ ਜਾਂਬਾਜ਼ ਕਮਾਂਡੋ ਜਵਾਨ ਵਰਿੰਦਰ ਸਿੰਘ ਦੀ ਕੁਰਬਾਨੀ ਨੂੰ ਸਲਾਮ ਕਰਦਿਆਂ ਸ਼ਰਧਾ ਦੇ ਫੁੱਲ ਭੇਟ ਕੀਤੇ। ਸ਼੍ਰੀ ਸਿੰਗਲਾ ਨੇ ਕਿਹਾ ਦੇਸ਼ ਦੀ ਆਨ ਅਤੇ ਸ਼ਾਨ ਨੂੰ ਬਰਕਰਾਰ ਰੱਖਣ ਲਈ ਆਪਣੀ ਜਾਨ ਵਾਰਨ ਵਾਲੇ ਇਸ ਸਪੂਤ ਦੀ ਕੁਰਬਾਨੀ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ। ਇਸ ਦੌਰਾਨ ਵੱਡੀ ਸਕਰੀਨ ਰਾਹੀਂ ਇਸ ਯੋਧੇ ਦੀਆਂ ਤਸਵੀਰਾਂ ਦਿਖਾ ਕੇ ਮਹਾਨ ਸ਼ਹਾਦਤ ਨੂੰ ਸਿਜਦਾ ਕੀਤਾ ਗਿਆ।ਇਸ ਉਪਰੰਤ ਸਰਕਾਰੀ ਰਣਬੀਰ ਕਾਲਜ ਤੋਂ ਹੀ ਇੱਕ ਵਿਸ਼ਾਲ ਸਾਈਕਲੋਥੋਨ ਆਰੰਭ ਹੋਈ ਜਿਸ ਨੂੰ ਕੈਬਨਿਟ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਸਮਾਗਮ ਵਿੱਚ ਚਾਰ ਹਜ਼ਾਰ ਤੋਂ ਵੱਧ ਵਾਲੰਟੀਅਰਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ।ਇਸ ਮੌਕੇ ਹੋਮੀ ਭਾਬਾ ਕੈਂਸਰ ਹਸਪਤਾਲ ਸੰਗਰੂਰ ਦੇ ਡਾਇਰੈਕਟਰ ਪ੍ਰੋ. ਰਾਕੇਸ਼ ਕਪੂਰ ਨੇ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਲੋਕਾਂ ਨੂੰ ਕੈਂਸਰ ਦੀ ਮੁਢਲੇ ਪੜਾਅ ਉੱਤੇ ਹੀ ਪਛਾਣ ਕਰਨ ਅਤੇ ਇਸ ਨਾਲ ਲੜਨ ਦੇ ਸਭ ਤੋਂ ਪ੍ਰਭਾਵਸ਼ਾਲੀ ਤਰੀਕਿਆਂ ਬਾਰੇ ਜਾਗਰੂਕ ਕੀਤਾ ਜਾਵੇ।  

ਉਨ੍ਹਾਂ ਸੰਗਰੂਰ ਵਿੱਚ ਮੁਢਲੇ ਪੜਾਅ ਉੱਤੇ ਹੀ ਖੋਜ ਦੇ ਪ੍ਰੋਗਰਾਮ ਦੀ ਅਗਵਾਈ ਕਰ ਰਹੇ ਆਪਣੇ ਸਾਥੀਆਂ ਅਤੇ ਇਸ ਸਬੰਧ ਵਿੱਚ ਕੀਤੇ ਗਏ ਪ੍ਰਭਾਵਸ਼ਾਲੀ ਕਾਰਜ ਲਈ ਵਧਾਈ ਦਿੱਤੀ।ਇਸ ਦੌਰਾਨ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਸਾਰੀਆਂ ਉੱਘੀਆਂ ਸ਼ਖ਼ਸੀਅਤਾਂ ਨੇ ਕੈਂਸਰ ਸਬੰਧੀ ਜਾਗਰੂਕਤਾ ਦੀ ਲੋੜ `ਤੇ ਜ਼ੋਰ ਦਿੱਤਾ। ਇਸ ਉਪਰੰਤ ਉਨ੍ਹਾਂ ਨੇ ਹੋਮੀ ਭਾਬਾ ਕੈਂਸਰ ਹਸਪਤਾਲ ਵੱਲੋਂ ਸੰਗਰੂਰ ਦੇ ਲੋਕਾਂ ਲਈ ਵਧੀਆ ਗੁਣਵੱਤਾ ਵਾਲੇ ਇਲਾਜ ਨੂੰ ਯਕੀਨੀ ਬਣਾਉਣ ਲਈ ਚੁੱਕੇ ਗਏ ਕਦਮਾਂ ਬਾਰੇ ਵਿਸਥਾਰ ਵਿੱਚ ਦੱਸਿਆ।  ਸਿੰਗਲਾ ਨੇ ਕਿਹਾ ਕਿ ਇਹ ਵਧੀਆ ਗੱਲ ਹੈ ਕਿ ਪੂਰੇ ਭਾਰਤ ਦੇ ਵਧੀਆ ਡਾਕਟਰ ਇੱਥੇ ਕੰਮ ਕਰ ਰਹੇ ਹਨ ਅਤੇ ਮਰੀਜ਼ਾਂ ਲਈ ਸਭ ਤੋਂ ਵਧੀਆ ਅਤੇ ਅੰਤਰਰਾਸ਼ਟਰੀ ਮਿਆਰਾਂ ਦਾ ਕੈਂਸਰ ਦਾ ਇਲਾਜ ਉਪਲਬਧ ਹੈ। ਉਨ੍ਹਾਂ ਕਿਹਾ ਕਿ 95 ਫੀਸਦੀ ਤੱਕ ਮਰੀਜ਼ਾਂ ਨੇ ਮੁਫਤ ਇਲਾਜ ਪ੍ਰਾਪਤ ਕੀਤਾ ਅਤੇ ਇੱਥੋਂ ਤੱਕ ਕਿ ਦਵਾਈਆਂ ਵੀ 70 ਫੀਸਦੀ ਛੋਟ `ਤੇ ਉਪਲਬਧ ਹਨ, ਜਿਸ ਨਾਲ ਇਹ ਯਕੀਨੀ ਬਣਾਇਆ ਗਿਆ ਕਿ ਗਰੀਬ ਲੋਕਾਂ ਨੂੰ ਵੀ ਸੰਗਰੂਰ ਵਿੱਚ ਵਧੀਆ ਗੁਣਵੱਤਾ ਵਾਲੀਆਂ ਸਿਹਤ ਸੇਵਾਵਾਂ ਦੀ ਪਹੁੰਚ ਹੋਵੇ। ਡਾ. ਰਾਕੇਸ਼ ਕਪੂਰ ਨੇ ਸਿੰਗਲਾ ਦੀ ਸੰਗਰੂਰ ਦੇ ਲੋਕਾਂ ਦੀ ਸੇਵਾ ਲਈ ਸ਼ਲਾਘਾ ਕੀਤੀ।  ਉਨ੍ਹਾਂ ਕਿਹਾ ਕਿ ਸੰਗਰੂਰ ਇਸ ਖੇਤਰ ਦੀ ਸਭ ਤੋਂ ਮੋਹਰੀ ਇਕਾਈ ਬਣ ਗਿਆ ਹੈ, ਜਿੱਥੇ ਵੱਖ-ਵੱਖ ਰਾਜਾਂ ਤੋਂ ਲੋਕ ਇਲਾਜ ਲਈ  ਆਉਂਦੇ ਹਨ।  

ਉਨ੍ਹਾਂ ਕਿਹਾ ਕਿ ਚੰਡੀਗੜ੍ਹ ਤੋਂ ਇਲਾਵਾ ਸੰਗਰੂਰ ਵਿੱਚ ਇੱਕੋ ਇੱਕ ਪੀ ਜੀ ਆਈ ਸੈਟੇਲਾਈਟ ਸੈਂਟਰ, ਮੁੰਬਈ ਤੋਂ ਬਾਹਰ ਇੱਕੋ ਇੱਕ ਹੋਮੀ ਭਾਬਾ ਕੈਂਸਰ ਹਸਪਤਾਲ ਹੈ ਅਤੇ ਹੁਣ ਘਾਬਦਾਂ ਵਿਖੇ ਇੱਕ ਨਵਾਂ ਸਰਕਾਰੀ ਮੈਡੀਕਲ ਕਾਲਜ ਸਥਾਪਤ ਕੀਤਾ ਜਾ ਰਿਹਾ ਹੈ। ਸ਼੍ਰੀ ਸਿੰਗਲਾ ਨੇ ਕਿਹਾ ਕਿ ਇਸ ਵਿੱਚ ਸਭ ਤੋਂ ਵੱਧ ਯੋਗਦਾਨ ਡਾਕਟਰਾਂ ਨੇ ਪਾਇਆ ਹੈ ਅਤੇ ਉਹ ਬਹੁਤ ਖੁਸ਼ ਹਨ ਕਿ ਉਹ ਸੰਗਰੂਰ ਦੇ ਲੋਕਾਂ ਦੀ ਸੇਵਾ ਕਰਨ ਦੇ ਯੋਗ ਹੋ ਕੇ ਅਤਿ ਆਧੁਨਿਕ ਅਤੇ ਨਿਰਵਿਘਨ ਅਤੇ ਮੁਸ਼ਕਲ ਰਹਿਤ ਸਿਹਤ ਸੰਭਾਲ ਨੂੰ ਯਕੀਨੀ ਬਣਾਉਣ ਲਈ ਬੁਨਿਆਦੀ ਢਾਂਚਾ ਦੇਣ ਵਿੱਚ ਮਦਦ ਕਰ ਸਕੇ।ਕੈਬਨਿਟ ਮੰਤਰੀ ਸਿੰਗਲਾ ਦੇ ਨਾਲ ਐਸਐਸਪੀ ਸ੍ਰੀ ਸਵਪਨ ਸ਼ਰਮਾ, ਸ਼੍ਰੀ ਮੋਹਿਲ ਸਿੰਗਲਾ,ਹੋਮੀ ਭਾਬਾ ਕੈਂਸਰ ਹਸਪਤਾਲ ਦੇ ਡਾਇਰੈਕਟਰ, ਆਈਐਮਏ ਦੇ ਨੁਮਾਇੰਦਿਆਂ  ਨੇ ਸਾਈਕਲੋਥੋਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਸਾਈਕਲੋਥੋਨ ਦੀ ਸਮਾਪਤੀ ਤੋਂ ਬਾਅਦ, ਸ੍ਰੀ ਸਿੰਗਲਾ ਨੇ ਨੌਜਵਾਨਾਂ ਨੂੰ ਮੈਡਲ ਪ੍ਰਦਾਨ ਕੀਤੇ ਤਾਂ ਜੋ ਉਨ੍ਹਾਂ ਦੇ ਅਜਿਹੇ ਚੰਗੇ ਕੰਮ ਲਈ ਦਿਖਾਈ ਦਿੱਤੇ ਜੋਸ਼ ਨੂੰ ਪਛਾਣਿਆ ਜਾ ਸਕੇ। ਇਸ ਮੌਕੇ ਕੈਂਸਰ ਜਾਗਰੂਕਤਾ ਬਾਰੇ ਵੱਖ-ਵੱਖ ਸਕਿੱਟਾਂ ਦੀ ਪੇਸ਼ਕਾਰੀ ਵੀ ਕੀਤੀ ਗਈ।ਸੰਗਰੂਰ ਦੇ ਲੋਕਾਂ ਨੇ ਕੈਂਸਰ ਬਾਰੇ ਜਾਗਰੂਕਤਾ ਫੈਲਾਉਣ ਅਤੇ ਇਸ ਦੀ ਜਲਦੀ ਪਛਾਣ ਲਈ ਜਾਗਰੂਕਤਾ ਫੈਲਾਉਣ ਅਤੇ ਇਸ ਦਾ ਮੁਕਾਬਲਾ ਕਰਨ ਲਈ ਭਰਪੂਰ ਸਹਿਯੋਗ ਦਿੱਤਾ।       

 

Tags: Vijay Inder Singla , Punjab Pradesh Congress Committee , Congress , Punjab Congress , Government of Punjab , Punjab Government , Punjab , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD