Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਾ. ਸੰਦੀਪ ਗਰਗ ਨੇ ਪਟਿਆਲਾ ਦੇ ਨਵੇਂ ਐਸ.ਐਸ.ਪੀ. ਵਜੋਂ ਅਹੁਦਾ ਸੰਭਾਲਿਆ

ਨਸ਼ਿਆਂ ਤੇ ਜੁਰਮ ਦੀ ਰੋਕਥਾਮ ਲਈ ਜ਼ਿਲ੍ਹੇ ਦੇ ਲੋਕ ਪੁਲਿਸ ਨੂੰ ਸਹਿਯੋਗ ਦੇਣ-ਐਸ.ਐਸ.ਪੀ. ਡਾ. ਗਰਗ

SSP Patiala

Web Admin

Web Admin

5 Dariya News

ਪਟਿਆਲਾ , 02 Jan 2022

Last updated on: Jan 02, 2022, 00:00 IST

ਪੰਜਾਬ ਸਰਕਾਰ ਵੱਲੋਂ ਪਟਿਆਲਾ ਵਿਖੇ ਨਵੇਂ ਐਸ.ਐਸ.ਪੀ. ਵਜੋਂ ਤਾਇਨਾਤ ਕੀਤੇ ਗਏ 2012 ਬੈਚ ਦੇ ਸੀਨੀਅਰ ਆਈ.ਪੀ.ਐਸ. ਅਧਿਕਾਰੀ ਡਾ. ਸੰਦੀਪ ਗਰਗ ਨੇ ਅੱਜ ਇੱਥੇ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਐਸ.ਐਸ.ਪੀ. ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹੇ 'ਚ ਅਮਨ-ਕਾਨੂੰਨ ਦੀ ਸਥਿਤੀ ਬਣਾਏ ਰੱਖਣ ਸਮੇਤ ਨਸ਼ਿਆਂ ਅਤੇ ਜੁਰਮ ਦੀ ਰੋਕਥਾਮ ਲਈ ਪੁਲਿਸ ਨੂੰ ਸਹਿਯੋਗ ਕਰਨ ਅਤੇ ਨਸ਼ਾ ਤਸਕਰਾਂ ਸਮੇਤ ਸਮਾਜ ਵਿਰੋਧੀ ਅਨਸਰਾਂ ਦੀ ਜਾਣਕਾਰੀ ਪੁਲਿਸ ਨਾਲ ਸਾਂਝੀ ਕਰਨ।ਐਸ.ਐਸ.ਪੀ. ਡਾ. ਸੰਦੀਪ ਗਰਗ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਨਿਵਾਸੀਆਂ ਨੂੰ ਨਵੇਂ ਵਰ੍ਹੇ ਦੀ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਪਹਿਲਕਦਮੀ, ਪਾਰਦਰਸ਼ੀ, ਕੁਸ਼ਲ ਪੁਲਿਸ ਪ੍ਰਸ਼ਾਸਨ ਅਤੇ ਥਾਣਿਆਂ 'ਚ ਲੋਕਾਂ ਦੀ ਸੁਣਵਾਈ ਹੈ, ਜਿਸ ਲਈ ਜ਼ਿਲ੍ਹਾ ਪੁਲਿਸ ਨੂੰ ਹਦਾਇਤ ਕਰ ਦਿੱਤੀ ਗਈ ਹੈ।ਐਸ.ਐਸ.ਪੀ. ਨੇ ਉਨ੍ਹਾਂ ਨੂੰ ਪਟਿਆਲਾ 'ਚ ਮੁੜ ਤੋਂ ਸੇਵਾ ਕਰਨ ਦਾ ਮੌਕਾ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਜੁਰਮ ਅਤੇ ਨਸ਼ਿਆਂ ਦੇ ਪਸਾਰ ਨੂੰ ਰੋਕਣ ਲਈ ਹਦਾਇਤਾਂ 'ਤੇ ਪਟਿਆਲਾ ਪੁਲਿਸ ਵੱਲੋਂ ਸਖਤੀ ਨਾਲ ਅਮਲ ਕੀਤਾ ਜਾਵੇਗਾ।ਡਾ. ਗਰਗ ਨੇ ਕਿਹਾ ਕਿ ਚੋਣਾਂ ਸਿਰ 'ਤੇ ਹੋਣ ਕਰਕੇ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਚੋਣਾਂ, ਡਰ-ਭੈ ਮੁਕਤ, ਨਿਰਪੱਖ ਤੇ ਸੁਤੰਤਰ ਕਰਵਾਉਣ ਲਈ ਪਟਿਆਲਾ ਪੁਲਿਸ ਪੁਰਜ਼ੋਰ ਤਿਆਰੀ ਕਰਦੇ ਹੋਏ ਆਪਣਾ ਫ਼ਰਜ਼ ਬਾਖੂਬੀ ਅਦਾ ਕਰੇਗੀ।ਐਸ.ਐਸ.ਪੀ. ਨੇ ਲਾਇਸੰਸੀ ਅਸਲਾ ਧਾਰਕਾਂ ਨੂੰ ਆਪਣਾ ਅਸਲਾ ਤੁਰੰਤ ਜਮ੍ਹਾਂ ਕਰਵਾਉਣ ਦੀ ਅਪੀਲ ਕੀਤੀ। 

ਉਨ੍ਹਾਂ ਕਿਹਾ ਕਿ ਸੰਵੇਦਨਸ਼ੀਲ ਤੇ ਅਤਿ ਸੰਵੇਦਨਸ਼ੀਲ ਬੂਥਾਂ ਦੀ ਪਛਾਣ ਕਰਕੇ ਲੋੜੀਂਦੇ ਸੁਰੱਖਿਆ ਪ੍ਰਬੰਧ ਕੀਤੇ ਜਾਣਗੇ। ਭਗੌੜਿਆਂ, ਗੁੰਡਾ ਅਨਸਰਾਂ, ਸ਼ਰਾਬ ਤੇ ਹੋਰ ਨਸ਼ਿਆਂ ਦੇ ਤਸਕਰਾਂ, ਸ਼ਰਾਰਤੀ ਜਾਂ ਸਮਾਜ ਵਿਰੋਧੀ ਅਨਸਰਾਂ ਨਾਲ ਨਰਮੀ ਨਹੀਂ ਵਰਤੀ ਜਾਵੇਗੀ। ਇਸ ਤੋਂ ਬਿਨ੍ਹਾਂ ਅੰਤਰਰਾਜੀ ਤੇ ਅੰਤਰ ਜ਼ਿਲ੍ਹਾ ਨਾਕਿਆਂ 'ਤੇ ਪੂਰੀ ਚੌਕਸੀ ਰੱਖੀ ਜਾਵੇਗੀ।ਐਸ.ਐਸ.ਪੀ. ਨੇ ਇੱਕ ਸਵਾਲ ਦੇ ਜਵਾਬ 'ਚ ਕਿਹਾ ਕਿ ਪਟਿਆਲਾ ਸ਼ਹਿਰ 'ਚ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਟ੍ਰੈਫਿਕ ਪੁਲਿਸ ਨੂੰ ਹੋਰ ਵਧੇਰੇ ਚੁਸਤ-ਦਰੁਸਤ ਕੀਤਾ ਜਾਵੇਗਾ ਅਤੇ ਹੁਲੜਬਾਜਾਂ ਤੇ ਗ਼ਲਤ ਪਾਰਕਿੰਗ ਸਮੇਤ ਆਵਾਜਾਈ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਕੋਵਿਡ ਮਹਾਂਮਾਰੀ ਦੇ ਖ਼ਤਰੇ ਕਰਕੇ ਪੁਲਿਸ ਜ਼ਿਲ੍ਹਾ ਮੈਜਿਸਟ੍ਰੇਟ ਤੇ ਸਰਕਾਰ ਦੇ ਹੁਕਮਾਂ 'ਤੇ ਸਖ਼ਤੀ ਨਾਲ ਅਮਲ ਕਰੇਗੀ।ਐਸ.ਐਸ.ਪੀ. ਡਾ. ਗਰਗ ਵੱਲੋਂ ਅਹੁਦਾ ਸੰਭਾਲਣ ਮੌਕੇ ਐਸ.ਪੀ. ਸਿਟੀ ਹਰਪਾਲ ਸਿੰਘ ਸਮੇਤ ਡੀ.ਐਸ.ਪੀਜ ਗੁਰਦੇਵ ਸਿੰਘ ਧਾਲੀਵਾਲ, ਕ੍ਰਿਸ਼ਨ ਕੁਮਾਰ ਪਾਂਥੇ, ਅਜੇਪਾਲ ਸਿੰਘ, ਮੋਹਿਤ ਅਗਰਵਾਲ, ਰਜੇਸ਼ ਛਿੱਬੜ, ਸੁਖਮਿੰਦਰ ਸਿੰਘ ਚੌਹਾਨ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।ਡਾ. ਸੰਦੀਪ ਗਰਗ, 10 ਮਈ ਤੋਂ 14 ਅਕਤੂਬਰ 2021 ਦੇ ਸਮੇਂ ਦੌਰਾਨ ਵੀ ਪਟਿਆਲਾ ਦੇ ਐਸ.ਐਸ.ਪੀ. ਵਜੋਂ ਸੇਵਾਵਾਂ ਨਿਭਾ ਚੁੱਕੇ ਹਨ ਅਤੇ ਹੁਣ ਉਹ ਮਾਨਸਾ ਤੋਂ ਬਦਲਕੇ ਇੱਥੇ ਆਏ ਹਨ। ਡਾ. ਸੰਦੀਪ ਗਰਗ ਨੇ ਜ਼ਿਲ੍ਹੇ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਜ਼ਿਲ੍ਹੇ ਦੀ ਪੁਲਿਸਿੰਗ ਦੀ ਬਾਰੀਕੀ ਨਾਲ ਸਮੀਖਿਆ ਕੀਤੀ। ਇਸ ਤੋਂ ਪਹਿਲਾਂ ਪੁਲਿਸ ਦੀ ਟੁਕੜੀ ਨੇ ਐਸ.ਐਸ.ਪੀ. ਨੂੰ ਗਾਰਡ ਆਫ਼ ਆਨਰ ਦਿੱਤਾ।

 

Tags: SSP Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD