Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਓਮੀਕਰੋਨ ਵਾਇਰਸ ਤੋ ਸੁਚੇਤ ਹੋਣ ਦੀ ਲੋੜ : ਓਮ ਪ੍ਰਕਾਸ਼ ਸੋਨੀ

ਵਾਰਡ ਨੰ: 55 ਵਿਖੇ 35 ਲੱਖ ਰੁਪਏ ਦੀ ਲਾਗਤ ਨਾਲ ਬਣੇ ਪਾਰਕ ਦਾ ਕੀਤਾ ਉਦਘਾਟਨ

O P Soni, Om Parkash Soni, Om Prakash Soni, Punjab Pradesh Congress Committee, Congress, Punjab Congress, Government of Punjab, Punjab Government, Punjab, Amritsar

Web Admin

Web Admin

5 Dariya News

ਅਮ੍ਰਿਤਸਰ , 02 Jan 2022

Last updated on: Jan 02, 2022, 00:00 IST

ਓਮੀਕਰੋਨ ਵਾਇਰਸ ਬੜੀ ਤੇਜ਼ੀ ਨਾਲ ਫੈਲ ਰਿਹਾ ਹੈ, ਲੋਕਾਂ ਨੂੰ ਇਸ ਤੋ ਸੁਚੇਤ ਹੋਣ ਦੀ ਲੋੜ ਹੈ ਅਤੇ ਸਿਹਤ ਵਿਭਾਗ ਵਲੋ ਦਿੱਤੀਆਂ ਗਈਆਂ ਸਾਵਧਾਨੀਆਂ ਨੂੰ ਅਪਣਾ ਕੇ ਹੀ ਅਸੀਂ ਇਸ ਵਾਇਰਸ ਤੋ ਬੱਚ ਸਕਦੇ ਹਾਂ। ਇੰਨਾਂ ਸ਼ਬਦਾਂ ਦਾ ਪ੍ਰਗਟਾਵਾ ਓਮ ਪ੍ਰਕਾਸ਼ ਸੋਨੀ ਉਪ ਮੁੱਖ ਮੰਤਰੀ ਪੰਜਾਬ ਨੇ ਵਾਰਡ ਨੰ: 55 ਦੇ ਅਧੀਨ ਪੈਦੇ ਇਲਾਕੇ ਕਿਸ਼ਨ ਕੋਟ ਇਸਲਾਮਾਬਾਦ ਵਿਖੇ ਸਮਾਰਟ ਸਿਟੀ ਤਹਿਤ 35 ਲੱਖ ਰੁਪਏ ਦੀ ਲਾਗਤ ਨਾਲ ਨਵੇ ਬਣੇ ਪਾਰਕ ਦਾ ਉਦਘਾਟਨ ਕਰਨ ਉਪਰੰਤ ਕੀਤਾ। ਸ਼੍ਰੀ ਸੋਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਓਮੀਕਰੋਨ ਵਾਇਰਸ ਨਾਲ ਨਿਪਟਣ ਲਈ ਪੂਰੀ ਤਿਆਰੀ ਕਰ ਲਈ ਹੈ ਅਤੇ ਸਾਰੇ ਸਰਕਾਰੀ ਹਸਪਤਾਲਾਂ ਵਿਚ ਪੁਖਤਾ ਇੰਤਜਾਮ ਕੀਤੇ ਗਏ ਹਨ। ਉਨਾਂਹ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਇਸ ਬਿਮਾਰੀ ਤੋ ਬੱਚਣ ਲਈ ਮਾਸਕ ਦੀ ਵਰਤੋ ਨੂੰ ਫਿਰ ਯਕੀਨੀ ਬਣਾਉਨਾ ਪਵੇਗਾ ਅਤੇ ਭੀੜ ਭੜੱਕੇ ਵਾਲੀਆਂ ਥਾਵਾਂ ਤੋ ਜਾਣ ਤੋ ਗੁਰੇਜ ਕਰਨਾ ਹੋਵੇਗਾ। ਉਨਾਂ ਕਿਹਾ ਕਿ ਅਸੀ ਇਸ ਵਾਇਰਸ ਤੇ ਤਾਂ ਹੀ ਜਿੱਤ ਪ੍ਰਾਪਤ ਕਰ ਸਕਦੇ ਹਾਂ ਜੇਕਰ ਸਾਰੇ ਲੋਕ ਕਰੋਨਾ ਟੀਕੇ ਦੀਆਂ ਦੋਵੇ ਡੋਜ਼ਾ ਲੈਣ ਅਤੇ ਸਿਹਤ ਵਿਭਾਗ ਵਲੋ ਵੀ ਕਰੋਨਾ ਦਾ ਟੀਕਾ ਲਗਾਉਣ ਲਈ ਘਰ ਘਰ ਦਸਤਕ ਦਿੱਤੀ ਜਾ ਰਹੀ ਹੈ।

ਸ਼੍ਰੀ ਸੋਨੀ ਨੇ ਪਾਰਕ ਦਾ ਉਦਘਾਟਨ ਕਰਨ ਪਿਛੋ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਲੋਕਾਂ ਦੀ ਮੰਗ ਸੀ ਕਿ ਇਸ ਇਲਾਕੇ ਵਿਚ ਇਕ ਪਾਰਕ ਬਣਾਇਆ ਜਾਵੇ ਅਤੇ ਅੱਜ ਇਥੇ ਇਕ ਖੂਬਸੂਰਤ ਪਾਰਕ ਦਾ ਨਿਰਮਾਣ ਕਰ ਦਿੱਤਾ ਹੈ। ਉਨਾਂ ਕਿਹਾ ਕਿ ਇਸ ਪਾਰਕ ਵਿਚ ਬੱਚਿਆਂ ਲਈ ਝੂਲੇ, ਬਜ਼ਰੁਗਾਂ ਦੇ ਬੈਠਣ ਲਈ ਬੈਂਚ,ਲੋਕਾਂ ਦੇ ਸੈਰ ਕਰਨ ਲਈ ਫੁੱਟਪਾਥ ਅਤੇ ਰੰਗ ਬਿਰੰਗੀਆਂ ਲਾਇਟਾਂ ਲਗਾਈਆਂ ਗਈਆਂ ਹਨ। ਉਨਾਂ ਕਿਹਾ ਕਿ ਕੇਂਦਰੀ ਵਿਧਾਨ ਸਭਾ ਹਲਕੇ ਦੇ ਅਧੀਨ ਪੈਦੀਆਂ ਸਾਰੀਆਂ ਵਾਰਡਾਂ ਵਿਚ ਨਵੇ ਪਾਰਕ ਬਣਾਏ ਗਏ ਹਨ। ਸ਼੍ਰੀ ਸੋਨੀ ਨੇ ਕਿਹਾ ਕਿ ਚੋਣਾਂ ਦੋਰਾਨ ਜੋ ਵੀ ਵਾਅਦੇ ਕੀਤੇ ਸਨ ਉਹ 100 ਫੀਸਦੀ ਦੇ ਕਰੀਬ ਪੂਰੇ ਕੀਤੇ ਹਨ ਅਤੇ ਕੋਈ ਵੀ ਇਲਾਕਾ ਵਿਕਾਸ ਪੱਖੋ ਸੱਖਣਾ ਨਹੀ ਰਹਿਣ ਦਿੱਤਾ ਗਿਆ।ਇਸ ਮੋਕੇ ਚੇਅਰਮੈਨ ਮਾਰਕੀਟ ਕਮੇਟੀ ਸ਼੍ਰੀ ਅਰੁਣ ਪੱਪਲ, ਕੋਸਲਰ ਵਿਕਾਸ ਸੋਨ, ਕੋਸਲਰ ਸੁਦੇਸ ਕੁਮਾਰੀ, ਸ਼੍ਰੀ ਸੁਰਿੰਦਰ ਕੁਮਾਰ ਸਿੰਦਾ, ਸ਼੍ਰੀ ਪਰਮਜੀਤ ਚੋਪੜਾ, ਸ਼੍ਰੀ ਅਨਿਲ ਟਾਂਗਰੀ, ਸ਼੍ਰੀ ਅਜੇ ਟਾਂਗਰੀ, ਸ਼੍ਰੀ ਵਰਿੰਦਰ ਕੁਮਾਰ, ਸ਼੍ਰੀ ਸੰਜੇ ਕੁੰਦਰਾ, ਸ਼੍ਰੀ ਸੁਜਾਨ ਭਗਤ, ਸ਼੍ਰੀ ਰਵੀ ਪ੍ਰਕਾਸ਼, ਸ਼੍ਰੀ ਦਿਨੇਸ਼ ਕਪੂਰ ਤੋ ਇਲਾਵਾ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜਰ ਸਨ।

 

Tags: O P Soni , Om Parkash Soni , Om Prakash Soni , Punjab Pradesh Congress Committee , Congress , Punjab Congress , Government of Punjab , Punjab Government , Punjab , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD