Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਔਰਤਾਂ ਨੂੰ 1000 ਰੁਪਏ ਦੇਣਾ ਮੁਫ਼ਤ ਖੋਰੀ ਨਹੀਂ, ਇੱਕ ਸਮਾਜਿਕ ਸੁਰੱਖਿਆ ਹੈ : ਭਗਵੰਤ ਮਾਨ

ਕਿਹਾ, ਸਰਕਾਰੀ ਸਕੂਲਾਂ ਦੀ ਹਾਲਤ ਸੁਧਰੇ ਬਿਨਾਂ ਗਰੀਬਾਂ ਦੀ ਹਾਲਤ ਨਹੀਂ ਸੁਧਰ ਸਕਦੀ, ਸੂਬੇ ਦੇ ਬੱਚਿਆਂ ਨੂੰ ਉੱਚ ਮਿਆਰੀ ਸਿੱਖਿਆ ਉਪਲਬਧ ਕਰਵਾਂਗੇ, ਗਰੀਬੀ ਆਪਣੇ-ਆਪ ਦੂਰ ਹੋ ਜਾਵੇਗੀ

Bhagwant Mann, AAP, Aam Aadmi Party, Aam Aadmi Party Punjab, AAP Punjab, Dharamkot, Moga

Web Admin

Web Admin

5 Dariya News

ਧਰਮਕੋਟ/ਮੋਗਾ , 02 Jan 2022

Last updated on: Jan 02, 2022, 00:00 IST

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਔਰਤਾਂ ਨੂੰ 1000 ਰੁਪਏ ਭੱਤਾ ਦੇਣਾ ਮੁਫ਼ਤ ਖੋਰੀ ਨਹੀਂ, ਸਗੋਂ ਇੱਕ ਸਮਾਜਿਕ ਸੁਰੱਖਿਆ ਹੈ। ਆਰਥਿਕ ਮਦਦ ਨਾਲ ਔਰਤਾਂ ਸਸ਼ਕਤ ਅਤੇ ਆਤਮ ਨਿਰਭਰ ਬਣ ਜਾਣਗੀਆਂ। ਆਮ ਆਦਮੀ ਪਾਰਟੀ ਦੇ ਪੰਜਾਬ ਵਿੱਚ 18 ਸਾਲਾਂ ਤੋਂ ਉਪਰ ਦੀਆਂ ਸਾਰੀਆਂ ਔਰਤਾਂ ਨੂੰ 1000 ਰੁਪਏ ਭੱਤਾ ਦੇਣ ਦੀ ਯੋਜਨਾ ਮਹਿਲਾ ਸਸ਼ਕਤੀਕਰਨ ਵਿੱਚ ਇੱਕ ਮੀਲ ਪੱਥਰ ਸਾਬਤ ਹੋਵੇਗੀ।  ਮਾਨ ਨੇ ਕਿਹਾ ਕਿ ਇਸ ਸਕੀਮ ਲਈ ਸਿਰਫ 8200 ਕਰੋੜ ਰੁਪਏ ਸਾਲਾਨਾ ਬਜਟ ਦੀ ਲੋੜ ਹੈ, ਜਿਸ ਨੂੰ 20 ਹਜ਼ਾਰ ਕਰੋੜ ਰੁਪਏ ਦੇ ਰੇਤ ਮਾਫੀਆ ਨੂੰ ਖਤਮ ਕਰਕੇ ਹੀ ਪੂਰਾ ਕੀਤਾ ਜਾ ਸਕਦਾ ਹੈ।ਭਗਵੰਤ ਮਾਨ ਐਤਵਾਰ ਨੂੰ ਧਰਮਕੋਟ ਤੋਂ 'ਆਪ' ਉਮੀਦਵਾਰ ਦਵਿੰਦਰ ਸਿੰਘ ਲਾਡੀ ਢੋਸ ਦੇ ਸਮਰਥਨ 'ਚ ਇਕ ਜਨਸਭਾ 'ਚ ਪੁੱਜੇ ਸਨ। ਧਰਮਕੋਟ (ਮੋਗਾ) ਵਿਖੇ ਇੱਕ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ ਕਿ ਜਿਹੜਾ ਆਗੂ ਸਿੱਧੇ ਤੌਰ 'ਤੇ ਗਰੀਬੀ ਦੂਰ ਕਰਨ ਦੀ ਗੱਲ ਕਰਦਾ ਹੈ, ਉਹ ਕੋਰਾ ਝੂਠ ਬੋਲਦਾ ਹੈ। ਗਰੀਬੀ ਬੋਲਣ ਅਤੇ ਵਾਅਦੇ ਕਰਨ ਨਾਲ ਦੂਰ ਨਹੀਂ ਹੁੰਦੀ। ਗਰੀਬੀ ਉੱਚ ਮਿਆਰੀ ਸਿੱਖਿਆ ਅਤੇ ਗਿਆਨ ਨਾਲ ਦੂਰ ਹੁੰਦੀ ਹੈ। ਉਹਨਾਂ ਕਿਹਾ ਕਿ ਤੁਹਾਡੇ ਬੱਚੇ ਪੜ੍ਹ-ਲਿਖਕੇ ਅਤੇ ਮਿਆਰੀ ਸਿੱਖਿਆ ਲੈ ਕੇ ਹੀ ਆਪਣੀ ਗਰੀਬੀ ਦੂਰ ਕਰ ਸਕਦੇ ਹਨ। ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਤੁਹਾਡੇ ਬੱਚਿਆਂ ਨੂੰ ਮਿਆਰੀ ਸਿੱਖਿਆ ਦੇਵੇਗੀ। ਜ਼ਿੰਦਗੀ ਵਿੱਚ ਅੱਗੇ ਵਧਣ ਦੇ ਮੌਕੇ ਅਤੇ ਸਾਧਨ ਵੀ ਮੁਹੱਈਆ ਕਰਵਾਏਗੀ, ਜਿਸਨਾਲ ਗਰੀਬੀ ਆਪਣੇ-ਆਪ ਦੂਰ ਹੋ ਜਾਵੇਗੀ। ਗਰੀਬੀ ਦੇ ਹਨੇਰੇ ਨੂੰ ਸਿੱਖਿਆ ਦੀ ਰੌਸ਼ਨੀ ਨਾਲ ਹੀ ਦੂਰ ਕੀਤਾ ਜਾ ਸਕਦਾ ਹੈ। ਉਹਨਾਂ ਕਿਹਾ ਕਿ ਪਰ ਸੂਬੇ ਦੇ ਨੇਤਾਵਾਂ ਨੇ ਜਾਣਬੁੱਝ ਕੇ ਇਹ ਰੌਸ਼ਨੀ ਗਰੀਬ ਅਤੇ ਆਮ ਲੋਕਾਂ ਦੇ ਬੱਚਿਆਂ ਤੱਕ ਨਹੀਂ ਪੁੱਜਣ ਦਿੱਤੀ।

ਮਾਨ ਨੇ ਕਿਹਾ ਕਿ ਗਰੀਬ ਲੋਕਾਂ ਦੇ ਬੱਚੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਹਨ, ਇਸ ਲਈ ਸਰਕਾਰੀ ਸਕੂਲਾਂ ਦੀ ਹਾਲਤ ਸੁਧਾਰਨੀ ਬਹੁਤ ਜ਼ਰੂਰੀ ਹੈ। ਜਦੋਂ ਤੱਕ ਸਰਕਾਰੀ ਸਕੂਲਾਂ ਦੀ ਹਾਲਤ ਨਹੀਂ ਸੁਧਰਦੀ, ਗਰੀਬਾਂ ਦੀ ਹਾਲਤ ਵੀ ਨਹੀਂ ਸੁਧਰ ਸਕਦੀ। ਉਨ੍ਹਾਂ ਵਾਅਦਾ ਕੀਤਾ ਕਿ 'ਆਪ' ਸਰਕਾਰ ਦਿੱਲੀ ਦੀ ਤਰਜ਼ 'ਤੇ ਇਥੇ ਸੂਬੇ ਦੇ ਸਰਕਾਰੀ ਸਕੂਲਾਂ ਦੀ ਹਾਲਤ ਸੁਧਾਰ ਕੇ ਉਨ੍ਹਾਂ ਨੂੰ ਆਲਮੀ ਪੱਧਰੀ ਦੇ ਸਿਖਿਆ ਕੇਂਦਰ ਬਣਾਏਗੀ। ਉਹਨਾਂ ਕਿਹਾ ਕਿ ਉੱਚ ਮਿਆਰੀ ਸਿੱਖਿਆ ਅਤੇ ਡਾਕਟਰੀ ਇਲਾਜ ਆਮ ਆਦਮੀ ਪਾਰਟੀ ਦੀ ਪਹਿਲੀ ਤਰਜੀਹ ਹੈ।ਖੇਤੀ ਸੁਧਾਰਾਂ 'ਤੇ ਜ਼ੋਰ ਦਿੰਦਿਆਂ ਮਾਨ ਨੇ ਕਿਹਾ ਕਿ ਪਿੰਡਾਂ ਦੇ ਕਿਸਾਨ ਆਪਸ 'ਚ ਗੱਲਬਾਤ ਕਰਕੇ ਖੇਤੀ ਕਰਨ ਦਾ ਤਰੀਕਾ ਅਪਣਾਉਂਦੇ ਹਨ, ਪਰ ਖੇਤੀ ਦੇ ਸੁਧਾਰ ਅਤੇ ਵੱਧ ਪੈਦਾਵਾਰ ਲਈ ਸਾਨੂੰ ਵਿਗਿਆਨਕ ਢੰਗ ਨਾਲ ਖੇਤੀ ਕਰਨੀ ਪਵੇਗੀ। 'ਆਪ' ਸਰਕਾਰ ਕਿਸਾਨਾਂ ਦੀ ਸਹੂਲਤ ਲਈ ਮਦਦ ਕਰੇਗੀ | ਹਰ ਪਿੰਡ ਦੇ ਖੇਤੀਬਾੜੀ ਮਾਹਿਰਾਂ ਦੀ ਵੱਡੇ ਪੱਧਰ 'ਤੇ ਭਰਤੀ ਕਰੇਗੀ ਜੋ ਕਿਸਾਨਾਂ ਨੂੰ ਵਿਗਿਆਨਕ ਢੰਗ ਨਾਲ ਖੇਤੀ ਕਰਨ ਬਾਰੇ ਦੱਸਣਗੇ। ਇਸ ਨਾਲ ਰੁਜ਼ਗਾਰ ਵੀ ਵਧੇਗਾ ਅਤੇ ਫ਼ਸਲਾਂ ਦੀ ਪੈਦਾਵਾਰ ਵੀ ਵਧੇਗੀ।ਮਾਨ ਨੇ ਦਿੱਲੀ ਸਰਕਾਰ ਦੀ 'ਫਰਿਸ਼ਤਾ' ਸਕੀਮ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਸਕੀਮ ਅਨੁਸਾਰ ਜੇਕਰ ਦਿੱਲੀ ਵਿਚ ਕਿਸੇ ਵਿਅਕਤੀ ਨਾਲ ਸੜਕ ਹਾਦਸਾ ਹੁੰਦਾ ਹੈ ਤਾਂ ਕੋਈ ਵੀ ਵਿਅਕਤੀ ਉਸ ਨੂੰ ਨੇੜੇ ਦੇ ਪ੍ਰਾਈਵੇਟ ਜਾਂ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾ ਸਕਦਾ ਹੈ। ਦਿੱਲੀ ਸਰਕਾਰ ਸੜਕ ਹਾਦਸੇ ਵਿੱਚ ਫੱਟੜ ਹੋਏ ਪੀੜਿਤ ਨੂੰ ਹਸਪਤਾਲ ਲੈਕੇ ਜਾਣ ਵਾਲੇ ਵਿਅਕਤੀ ਨੂੰ ਉਤਸ਼ਾਹਿਤ ਕਰਨ ਲਈ 2000 ਰੁਪਏ ਦਾ ਇਨਾਮ ਵੀ ਦਿੰਦੀ ਹੈ। ਉਹਨਾਂ ਕਿਹਾ ਕਿ ਪੰਜਾਬ ਵਿੱਚ ਵੀ ‘ਆਪ’ ਸਰਕਾਰ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਨੂੰ ਘਟਾਉਣ ਲਈ ਅਜਿਹੀ ਸਕੀਮ ਲਾਗੂ ਕਰੇਗੀ।

ਮਾਨ ਨੇ ਕਿਹਾ ਕਿ ਉਹ (ਮਾਨ) ਪੈਸਾ ਕਮਾਉਣ ਲਈ ਰਾਜਨੀਤੀ ਵਿੱਚ ਨਹੀਂ ਆਏ,ਜੇ ਉਨ੍ਹਾਂ ਪੈਸਾ ਕਮਾਉਣਾ ਹੁੰਦਾ ਤਾਂ ਉਹ ਦੇਸ਼-ਵਿਦੇਸ਼ ਵਿਚ ਸ਼ੋਅ ਕਰਕੇ ਆਪਣੀ ਕਲਾ ਦੇ ਪ੍ਰਦਰਸ਼ਨ ਨਾਲ ਬਹੁਤ ਪੈਸਾ ਕਮਾ ਸਕਦੇ ਹਨ। ਉਨ੍ਹਾਂ ਕਿਹਾ ਕਿ ਕਲਾ ਤੋਂ ਲੈ ਕੇ ਰਾਜਨੀਤੀ ਦੇ ਸਫ਼ਰ ਤੱਕ ਪੰਜਾਬ ਦੇ ਲੋਕਾਂ ਨੇ ਉਹਨਾਂ ਨੂੰ ਬਹੁਤ ਪਿਆਰ ਅਤੇ ਸਮਰਥਨ ਦਿੱਤਾ ਹੈ। ਉਹ ਹਮੇਸ਼ਾ ਉਨ੍ਹਾਂ ਦੇ ਪਿਆਰ ਅਤੇ ਵਿਸ਼ਵਾਸ 'ਤੇ ਖਰਾ ਉਤਰਨ ਦੀ ਕੋਸ਼ਿਸ਼ ਕਰਨਗੇ। ਮਾਨ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸੂਬੇ ਦੇ ਲੋਕਾਂ ਨੇ ਹਮੇਸ਼ਾ ਕਾਂਗਰਸ,ਅਕਾਲੀ, ਭਾਜਪਾ ਅਤੇ ਕੈਪਟਨ ਨੂੰ ਮੌਕਾ ਦਿੱਤਾ, ਪਰ ਇਨ੍ਹਾਂ ਨੇ ਪੰਜਾਬ ਦੀਆਂ ਸਮੱਸਿਆਵਾਂ ਨੂੰ ਘੱਟ ਕਰਨ ਦੀ ਬਜਾਏ ਹੋਰ ਵਧਾਇਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਸਿਰਫ਼ ਇੱਕ ਮੌਕਾ ਦਿਓ। 'ਆਪ' ਪੰਜਾਬ ਦੀ ਕਿਸਾਨੀ, ਜਵਾਨੀ, ਵਪਾਰ ਅਤੇ ਕਾਰੋਬਾਰ ਨੂੰ ਬਚਾਵਾਂਗੇ ਅਤੇ ਅੱਗੇ ਲੈਕੇ ਜਾਵਾਂਗੇ।ਇਸ ਮੌਕੇ ਹਲਕਾ ਧਰਮਕੋਟ  ਉਮੀਦਵਾਰ ਦਵਿੰਦਰ ਸਿੰਘ ਲਾਡੀ, ਜਿਲ੍ਹਾ ਪ੍ਰਧਾਨ ਮੋਗਾ ਹਰਮਨ ਜੀਤ ਸਿੰਘ ਬਰਾੜ  ਸਮੇਤ ਦੀਪਕ ਅਰੋੜਾ, ਅਜੇ ਸ਼ਰਮਾ, ਸਤਵਿੰਦਰ ਸੱਤੀ, ਰਾਮਾ ਮਿੱਤਲ, ਰਵੀ ਗਿੱਲ, ਅਮਨ ਪੰਡੋਰੀ, ਬਲਦੇਵ ਬਲਕੰਦੀ  , ਬਲਜਿੰਦਰ ਮਹਿਰੋ, ਐਡਵੋਕੇਟ ਗੁਰਪ੍ਰੀਤ, ਕਰਮਜੀਤ ਕੌਰ, ਰਿੰਪੀ ਗਰੇਵਾਲ, ਜਸਵੀਰ ਕੌਰ, ਕਮਲਜੀਤ ਕੌਰ, ਸੰਨੀ, ਸੁਖ ਦਰਸਨ, ਅਵਤਾਰ ਰੋਲੀ, ਪਵਨ ਅਤੇ ਜਗਵੰਤ ਬੈਂਸ ਵੀ ਮੌਜੂਦ ਸਨ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Dharamkot , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD