Tuesday, 14 May 2024

 

 

ਖ਼ਾਸ ਖਬਰਾਂ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ, ਹਰ ਵਰਗ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ: ਵਿਜੇ ਇੰਦਰ ਸਿੰਗਲਾ ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਦੇਸ਼ ਦੇ ਸਭ ਤੋਂ ਵਧੀਆ ਸਾਲ ਸਨ : ਹਰੀਸ਼ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ

 

ਕਾਂਗਰਸੀ ਹਾਂ ਕਾਂਗਰਸੀ ਰਹਾਂਗਾ ਤੇ ਮੁਹਾਲੀ ਤੋਂ ਕਾਂਗਰਸ ਦੀ ਟਿਕਟ ਤੇ ਹੀ ਵਿਧਾਨ ਸਭਾ ਚੋਣ ਲੜਾਂਗਾ : ਬਲਬੀਰ ਸਿੰਘ ਸਿੱਧੂ

ਬਲਬੀਰ ਸਿੰਘ ਸਿੱਧੂ ਨੇ ਭਾਜਪਾ ਪ੍ਰਧਾਨ ਅਮਿਤ ਸ਼ਾਹ ਨਾਲ ਮੀਟਿੰਗ ਸਬੰਧੀ ਪਾਈ ਗਈ ਪੋਸਟ ਨੂੰ ਗੁੰਮਰਾਹਕੁੰਨ ਅਤੇ ਝੂਠਾ ਦੱਸਦਿਆਂ ਸਿਰੇ ਤੋਂ ਨਕਾਰਿਆ

Balbir Singh Sidhu, Amarjit Singh Jiti Sidhu, Mohali Municipal Corporation, Amrik Singh Somal, Kuljit Singh Bedi, S.A.S.Nagar, Mohali, S.A.S. Nagar Mohali, Punjab Congress, Sahibzada Ajit Singh Nagar

Web Admin

Web Admin

5 Dariya News

ਮੁਹਾਲੀ , 03 Jan 2022

ਸਾਬਕਾ ਸਿਹਤ ਮੰਤਰੀ ਤੇ ਹਲਕਾ ਵਿਧਾਇਕ ਮੁਹਾਲੀ ਬਲਬੀਰ ਸਿੰਘ ਸਿੱਧੂ ਨੇ ਅੱਜ ਪੱਤਰਕਾਰ ਸੰਮੇਲਨ ਵਿੱਚ ਐਲਾਨ ਕੀਤਾ ਕਿ ਉਹ ਸ਼ੁਰੂ ਤੋਂ ਕਾਂਗਰਸੀ ਹਨ ਅਤੇ ਕਾਂਗਰਸ ਪਾਰਟੀ ਦੀ ਟਿਕਟ 'ਤੇ ਹੀ  ਮੁਹਾਲੀ ਵਿਧਾਨ ਸਭਾ ਹਲਕੇ ਤੋਂ ਚੋਣ ਲੜਨਗੇ। ਉਹ ਮੋਹਾਲੀ ਵਿਚ ਇਕ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰ ਰਹੇ ਸੀ। ਇਸ ਦੇ ਨਾਲ ਹੀ ਬਲਬੀਰ ਸਿੰਘ ਸਿੱਧੂ ਨੇ ਉਨ੍ਹਾਂ ਤਮਾਮ ਕਿਆਸਰਾਈਆਂ ਨੂੰ ਠੱਲ੍ਹ ਪਾ ਦਿੱਤੀ ਹੈ ਜਿਨ੍ਹਾਂ ਵਿੱਚ ਕਿਹਾ ਜਾ ਰਿਹਾ ਸੀ ਕਿ ਉਹ ਕੈਪਟਨ ਧੜੇ ਨਾਲ ਜਾ ਸਕਦੇ ਹਨ ਜਾਂ ਭਾਜਪਾ ਵਿਚ ਜਾ ਸਕਦੇ ਹਨ। ਇਸ ਮੌਕੇ ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਜ਼ਿਲ੍ਹਾ ਮੁਹਾਲੀ ਕਾਂਗਰਸ ਕਮੇਟੀ ਦੇ ਪ੍ਰਧਾਨ ਰਿਸ਼ਵ ਜੈਨ, ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਖਰੜ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਵਿਸ਼ੇਸ਼ ਤੌਰ ਤੇ ਉਨ੍ਹਾਂ ਨਾਲ ਹਾਜ਼ਰ ਸਨ।ਉਨ੍ਹਾਂ ਕਿਹਾ ਕਿ ਸਾਬਕਾ ਮੇਅਰ ਕੁਲਵੰਤ ਸਿੰਘ ਸਮੇਤ  ਕੁਝ ਲੋਕ ਖਾਸ ਤੌਰ ਤੇ ਉਨ੍ਹਾਂ ਦੇ ਖਿਲਾਫ ਗੁੰਮਰਾਹਕੁੰਨ ਪ੍ਰਚਾਰ ਕਰ ਰਹੇ ਹਨ ਅਤੇ ਸੋਸ਼ਲ ਮੀਡੀਆ ਉੱਤੇ ਇੱਕ  ਪੋਸਟ ਵਾਇਰਲ ਕੀਤੀ ਗਈ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ ਉਨ੍ਹਾਂ ਨੇ ਅਮਿਤ ਸ਼ਾਹ ਨਾਲ ਮੀਟਿੰਗ ਕਰਕੇ ਦੋ ਐੱਮ ਐੱਲ ਏ ਦੀਆਂ ਟਿਕਟਾਂ ਅਤੇ ਇਕ ਐਮ ਪੀ ਦੀ ਟਿਕਟ ਮੰਗੀ ਹੈ ਜੋ ਕਿ ਪੂਰੀ ਤਰ੍ਹਾਂ ਗੁੰਮਰਾਹਕੁੰਨ ਅਤੇ ਝੂਠੀ ਪੋਸਟ  ਹੈ। ਉਨ੍ਹਾਂ ਕਿਹਾ ਕਿ ਉਹ ਕਾਂਗਰਸ ਪਾਰਟੀ ਦੇ ਵਫਾਦਾਰ ਸਿਪਾਹੀ ਹਨ ਅਤੇ ਕਾਂਗਰਸ ਦੇ ਨਾਲ ਹੀ ਰਹਿਣਗੇ।ਸਾਬਕਾ ਸਿਹਤ ਮੰਤਰੀ ਤੇ ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਦੋ ਹਜਾਰ ਸੱਤ ਵਿਚ ਉਨ੍ਹਾਂ ਕੋਲ ਪ੍ਰਕਾਸ਼ ਸਿੰਘ ਬਾਦਲ ਨੇ ਆ ਕੇ ਅਕਾਲੀ ਦਲ ਵਿੱਚ ਸ਼ਾਮਲ ਹੋ ਕੇ ਚੋਣ ਲੜਨ ਦੀ ਗੱਲ ਕੀਤੀ ਸੀ ਪਰ ਉਨ੍ਹਾਂ ਨੇ ਉਦੋਂ ਵੀ ਕਾਂਗਰਸ ਪਾਰਟੀ ਦੀ ਟਿਕਟ ਤੋਂ ਹੀ ਚੋਣ ਲੜੀ ਅਤੇ ਚੋਣ ਜਿੱਤੀ  ਜਦੋਂ ਕਿ ਉਦੋਂ ਅਕਾਲੀ ਦਲ ਦੀ ਲਹਿਰ ਚੱਲ ਰਹੀ ਸੀ ਪਰ ਉਨ੍ਹਾਂ ਨੇ ਉਦੋਂ ਕਾਂਗਰਸ ਪਾਰਟੀ ਨਾ ਛੱਡੀ। ਉਨ੍ਹਾਂ ਕਿਹਾ ਕਿ ਫਿਰ 2012 ਅਤੇ 2017 ਵਿਚ ਵੀ ਉਨ੍ਹਾਂ ਨੇ ਕਾਂਗਰਸ ਪਾਰਟੀ ਦੀ ਟਿਕਟ ਤੋਂ ਚੋਣ ਲੜ ਕੇ ਜਿੱਤ ਹਾਸਲ ਕੀਤੀ। 

ਉਨ੍ਹਾਂ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਵੀ ਉਹ ਮੋਹਾਲੀ ਹਲਕੇ ਤੋਂ ਕਾਂਗਰਸ ਪਾਰਟੀ ਦੀ ਟਿਕਟ ਤੋਂ ਹੀ ਲੜਨਗੇ। ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਨੇ ਇਹ ਪੱਤਰਕਾਰ ਸੰਮੇਲਨ ਕਰ ਕੇ ਉਨ੍ਹਾਂ ਖ਼ਿਲਾਫ਼ ਕੂੜ ਪ੍ਰਚਾਰ ਕਰਕੇ ਉਨ੍ਹਾਂ ਦੀ ਛਵੀ ਨੂੰ ਖ਼ਰਾਬ ਕਰਨ ਦੀਆਂ ਕੋਸ਼ਿਸ਼ਾਂ ਨੂੰ  ਖ਼ਤਮ ਕਰ ਦਿੱਤਾ ਹੈ।ਉਨ੍ਹਾਂ ਕਿਹਾ ਕਿ ਮੁਹਾਲੀ ਤੋਂ ਆਮ ਆਦਮੀ ਪਾਰਟੀ ਦੀ ਟਿਕਟ ਲੈਣ ਵਾਲੇ ਕੁਲਵੰਤ ਸਿੰਘ ਕੁਝ ਸਮਾਂ ਪਹਿਲਾਂ ਕਾਂਗਰਸ ਦੀ ਟਿਕਟ ਹਾਸਲ ਕਰਨ ਲਈ ਤਰਲੋ ਮੱਛੀ ਹੋ ਰਿਹਾ ਸੀ ਅਤੇ ਮੁੱਖ ਮੰਤਰੀ ਬਣਾਏ ਜਾਣ ਮੌਕੇ ਇਹ ਕੁਲਵੰਤ ਸਿੰਘ ਸਭ ਤੋਂ ਮੋਹਰੀ ਕਤਾਰ ਵਿੱਚ ਬੈਠਾ ਸੀ  ਤੇ ਹਰੀਸ਼ ਚੌਧਰੀ ਕੋਲੋਂ ਵੀ ਮੁਹਾਲੀ ਤੋਂ ਕਾਂਗਰਸ ਦੀ ਟਿਕਟ ਮੰਗਦਾ ਰਿਹਾ ਪਰ ਜਦੋਂ ਉਸ ਨੂੰ ਨਾਂਹ ਹੋ ਗਈ ਤਾਂ ਫਿਰ ਉਹ ਆਮ ਆਦਮੀ ਪਾਰਟੀ  ਵੱਲ ਤੁਰ ਪਿਆ। ਉਨ੍ਹਾਂ ਕਿਹਾ ਕਿ ਕੁਲਵੰਤ ਸਿੰਘ ਦੀ ਫਿਤਰਤ ਹੀ ਪਾਰਟੀਆਂ ਬਦਲ ਕੇ ਆਪਣਾ ਨਿੱਜੀ ਹਿੱਤ ਸਾਧਣ ਦੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਅਕਾਲੀ ਦਲ ਰਾਹੀਂ  ਕਾਂਗਰਸ ਰਾਹੀਂ ਨਗਰ ਕੌਂਸਲ ਦਾ ਪ੍ਰਧਾਨ ਬਣਿਆ ਤੇ ਫਿਰ ਅਕਾਲੀ ਦਲ ਨੂੰ ਛੱਡ ਕੇ ਆਜ਼ਾਦ ਗਰੁੱਪ ਬਣਾ ਕੇ ਚੋਣ ਲੜਿਆ ਤੇ ਉਸੇ ਕਾਂਗਰਸ ਪਾਰਟੀ ਨੂੰ ਧੋਖਾ ਦਿੱਤਾ ਜਿਸ ਨੇ ਇਸ ਨੂੰ ਮੇਅਰ ਬਣਾਇਆ ਤੇ ਮੁੜ ਅਕਾਲੀ ਦਲ ਵਿੱਚ ਸ਼ਾਮਲ ਹੋ ਗਿਆ। ਹੁਣ ਦੋ ਹਜਾਰ ਇੱਕੀ ਦੀਆਂ ਨਗਰ ਨਿਗਮ ਚੋਣਾਂ ਵਿੱਚ ਮੁੜ ਅਕਾਲੀ ਦਲ ਨੂੰ ਧੋਖਾ ਦੇ ਕੇ ਆਜ਼ਾਦ ਗਰੁੱਪ ਬਣਾ ਕੇ ਚੋਣ ਲੜਿਆ ਤੇ ਸਵਾਰ ਐਮ ਸੀ ਦੀ ਚੋਣ ਵੀ ਹਾਰ ਗਿਆ। ਉਨ੍ਹਾਂ ਕਿਹਾ ਕਿ ਨਾ ਤਾਂ ਕੁਲਵੰਤ ਸਿੰਘ ਦਾ ਆਧਾਰ ਹੈ ਤੇ ਨਾ ਹੀ ਕੋਈ ਕਿਰਦਾਰ ਹੈ।ਉਨ੍ਹਾਂ ਕਿਹਾ ਕਿ ਜਦੋਂ ਹੁਣ ਕੁਲਵੰਤ ਸਿੰਘ ਦੀ ਪੇਸ਼ ਨਹੀਂ ਚੱਲਦੀ ਤਾਂ ਉਨ੍ਹਾਂ ਦੀ ਛਬੀ ਨੂੰ ਧੂਮਲ ਕਰਨ ਲਈ ਅਜਿਹੀਆਂ ਕੂੜ ਨੀਤੀਆਂ ਦਾ ਸਹਾਰਾ ਲੈ ਰਿਹਾ ਹੈ ਪਰ  ਮੁਹਾਲੀ ਹਲਕੇ ਦੇ ਸਮੁੱਚੇ ਲੋਕ ਉਨ੍ਹਾਂ ਦਾ ਆਪਣਾ ਪਰਿਵਾਰ ਹਨ ਤੇ ਉਹ ਇਸ ਸਾਰੀ ਖੇਡ ਦੇ ਪਿੱਛੇ ਚੱਲ ਰਹੀ ਸਾਜ਼ਿਸ਼ ਨੂੰ ਭਲੀ ਭਾਂਤ ਜਾਣਦੇ ਹਨ। ਉਨ੍ਹਾਂ ਕਿਹਾ ਕਿ ਇਸ ਪ੍ਰੈੱਸ ਕਾਨਫਰੰਸ ਦਾ ਮਕਸਦ ਹੀ ਉਨ੍ਹਾਂ ਲੋਕਾਂ ਦਾ ਭੁਲੇਖਾ ਦੂਰ ਕਰਨਾ ਹੈ ਜਿਨ੍ਹਾਂ ਨੂੰ ਕੁਲਵੰਤ ਸਿੰਘ ਵਰਗੇ ਲੋਕ ਭੁਲੇਖਾ ਪਾਉਣ ਦਾ ਯਤਨ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਵਜ਼ੀਰੀ ਜਾਣ ਤੋਂ ਬਾਅਦ ਉਨ੍ਹਾਂ ਕੋਲ ਮੁੱਖ ਮੰਤਰੀ ਸਮੇਤ ਸਾਰੇ ਵੱਡੇ ਆਗੂ ਅਤੇ ਮੰਤਰੀ ਘਰ ਆਏ ਸਨ ਅਤੇ ਰਾਹੁਲ ਗਾਂਧੀ ਨੂੰ ਦਿੱਲੀ ਵਿਖੇ ਮਿਲੇ ਸਨ ਜਿਨ੍ਹਾਂ ਨੇ ਕਿਹਾ  ਸੀ ਕੇ ਦੱਸੋ ਤੁਹਾਨੂੰ ਕੀ ਚਾਹੀਦੈ ਪਰ ਮੈਂ ਉਨ੍ਹਾਂ ਨੂੰ ਕਿਹਾ ਸੀ ਕਿ ਮੈਨੂੰ ਸਿਰਫ਼ ਆਪਣੇ ਹਲਕੇ ਦਾ ਵਿਕਾਸ ਚਾਹੀਦਾ ਹੈ  ਤੇ ਮੇਰੇ ਹਲਕੇ ਦੇ ਵਿਕਾਸ ਕਾਰਜ ਰੁਕਣੇ ਨਹੀਂ ਚਾਹੀਦੇ । 

ਉਨ੍ਹਾਂ ਕਿਹਾ ਕਿ  ਮੈਂ ਕਾਂਗਰਸੀ ਹਾਂ ਅਤੇ ਕਾਂਗਰਸੀ ਹੀ ਰਹਾਂਗਾ।ਉਨ੍ਹਾਂ ਕੇਜਰੀਵਾਲ ਤੇ ਚੁਟਕੀ ਲੈਂਦਿਆਂ ਕਿਹਾ ਕਿ ਕੇਜਰੀਵਾਲ ਨੇ ਚੰਡੀਗੜ੍ਹ ਦੇ ਕੌਂਸਲਰਾਂ ਤੋਂ ਸਹੁੰ ਚੁਕਵਾਈ ਹੈ ਕਿ ਉਹ ਆਪ ਨੂੰ ਛੱਡ ਕੇ ਨਹੀਂ ਜਾਣਗੇ  ਉਨ੍ਹਾਂ ਕਿਹਾ ਕਿ ਉਹ ਕੇਜਰੀਵਾਲ ਨੂੰ ਪੁੱਛਣਾ ਚਾਹੁੰਦੇ ਹਨ ਕਿ ਮੁਹਾਲੀ ਦੇ ਆਪ ਉਮੀਦਵਾਰ ਕੁਲਵੰਤ ਸਿੰਘ ਤੋ ਵੀ ਪੁੱਛ ਲੈਣ  ਕਿ ਸਹੁੰ ਚੁੱਕ ਕੇ ਮੁੱਕਰੇਗਾ ਤਾਂ ਨਹੀਂ। ਉਨ੍ਹਾਂ ਕਿਹਾ ਕਿ ਹਲਕੇ ਦੇ ਮੁੱਖ ਮੁੱਦਿਆਂ ਵਿੱਚ ਵਿਕਾਸ ਪੱਖੋਂ ਫ਼ੰਡਾਂ ਦੀ ਕਦੇ ਕੋਈ ਕਮੀ ਨਹੀਂ ਆਉਂਦੀ ਸਗੋਂ ਉਨ੍ਹਾਂ ਨੇ ਬਹੁਤ ਵੱਡੇ ਵੱਡੇ ਪ੍ਰੋਜੈਕਟ ਮੁਹਾਲੀ ਵਿਚ ਲਿਆਂਦੇ ਹਨ ਜਿਨ੍ਹਾਂ ਵਿਚ ਹਲਕੇ ਦੇ ਪਿੰਡਾਂ ਦੇ ਕਈ ਸਕੂਲਾਂ ਨੂੰ ਅਪਗਰੇਡ ਕੀਤਾ  ਗਿਆ ਹੈ ਤੇ ਉਨ੍ਹਾਂ ਦੀ ਨੁਹਾਰ ਬਦਲੀ ਗਈ ਹੈ, ਲਾਂਡਰਾਂ ਚੌਕ ਉੱਤੇ ਲੱਗਦੇ ਜਾਮ ਤੋਂ ਛੁਟਕਾਰਾ ਦਿਵਾਇਆ ਗਿਆ ਹੈ, ਮੈਡੀਕਲ ਕਾਲਜ ਲਿਆਂਦਾ ਗਿਆ ਹੈ ਜਿਸ ਦੀ ਉਸਾਰੀ ਚੱਲ ਰਹੀ ਹੈ, ਜੁਝਾਰ ਨਗਰ ਮੁਹਾਲੀ ਨਾਲ ਜੋੜਨ ਵਾਸਤੇ ਸੜਕ ਦਾ ਕੰਮ ਤੇ ਪੁਲ ਦਾ ਕੰਮ ਪੂਰੀ ਤੇਜ਼ੀ ਨਾਲ ਚੱਲ ਰਿਹਾ ਹੈ, ਫੇਜ਼ 3ਬੀ 1 ਦਾ ਹਸਪਤਾਲ ਬਣ ਗਿਆ ਹੈ ਜੋ ਇਕ ਦੋ ਦਿਨਾਂ ਵਿੱਚ ਲੋਕਾਂ ਹਵਾਲੇ ਕਰ ਦਿੱਤਾ ਜਾਵੇਗਾ, ਸੈਕਟਰ 66 ਵਿੱਚ ਸਿਵਲ ਹਸਪਤਾਲ ਵਾਸਤੇ ਜ਼ਮੀਨ ਹਾਸਿਲ ਕੀਤੀ ਗਈ ਹੈ, ਆਡੀਟੋਰੀਅਮ ਅਤੇ ਬੱਸ ਸਟੈਂਡ ਵਾਸਤੇ ਜ਼ਮੀਨ ਹਾਸਲ ਕੀਤੀ ਗਈ ਹੈ, ਕਜੌਲੀ ਤੋਂ ਵੀ ਐਮਜੀਡੀ ਪਾਣੀ ਮੋਹਾਲੀ ਲਿਆਉਣ ਵਾਸਤੇ 375 ਕਰੋੜ ਰੁਪਏ ਦਾ ਪ੍ਰੋਜੈਕਟ ਫਾਈਨਲ ਹੋ ਗਿਆ ਹੈ,  ਸੀਵਰੇਜ ਦਾ ਪਾਣੀ ਟਰੀਟ ਕਰਕੇ ਵਾਪਸ ਮੁਹਾਲੀ ਵਿੱਚ ਸਿੰਚਾਈ ਲਈ ਵਰਤਣ ਵਾਸਤੇ 145 ਕਰੋਡ਼ ਦਾ ਪ੍ਰਾਜੈਕਟ ਪਾਸ ਹੋ ਗਿਆ  ਹੈ, ਸੈਕਟਰ ਅਠੱਤਰ ਦੇ ਖੇਡ ਸਟੇਡੀਅਮ ਵਿੱਚ ਸਿੰਥੈਟਿਕ ਟਰੈਕ ਤੋਂ ਇਲਾਵਾ ਸਿਟੀ ਬੱਸ ਸਰਵਿਸ ਦਾ ਪ੍ਰਾਜੈਕਟ ਵੀ ਪਾਸ ਹੋ ਗਏ ਅਤੇ ਗਮਾਡਾ ਦੇ ਖੇਡ ਸਟੇਡੀਅਮ ਮੋਹਾਲੀ ਅਧੀਨ ਲੈਣ ਵਾਸਤੇ ਵੀ ਗਮਾਡਾ ਨਾਲ ਗੱਲਬਾਤ ਮੁਕੰਮਲ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪਿਛਲੇ ਕੁਝ ਸਮੇਂ ਦੌਰਾਨ ਹੀ ਮੁਹਾਲੀ ਨਗਰ ਨਿਗਮ ਨੂੰ 85 ਕਰੋੜ ਰੁਪਿਆ ਵੱਖ ਵੱਖ ਵਿਭਾਗਾਂ ਤੋਂ ਲੈ ਕੇ ਦਿੱਤਾ ਹੈ।ਉਨ੍ਹਾਂ ਕਿਹਾ ਕਿ ਮੁਹਾਲੀ ਦੇ ਲੋਕ ਸੂਝਵਾਨ ਹਨ ਅਤੇ ਕੁਲਵੰਤ ਸਿੰਘ ਵਰਗਿਆਂ ਦੀਆਂ ਕੋਝੀਆਂ ਚਾਲਾਂ ਵਿਚ ਫਸਣ ਵਾਲੇ ਨਹੀਂ ਹਨ। ਉਨ੍ਹਾਂ ਕਿਹਾ ਕਿ ਨਗਰ ਨਿਗਮ ਦੀ ਚੋਣ ਵਿਚ ਪਹਿਲਾਂ ਹੀ ਕੁਲਵੰਤ ਸਿੰਘ ਦੇ ਪੂਰੇ ਗਰੁੱਪ ਨੂੰ ਮੁਹਾਲੀ ਦੇ ਲੋਕਾਂ ਨੇ ਬੁਰੀ ਤਰ੍ਹਾਂ ਨਕਾਰ ਦਿੱਤਾ ਤੇ ਕਾਂ ਦੀਆਂ ਵਿਧਾਨ ਸਭਾ ਚੋਣਾਂ ਵਿਚ ਮੁਹਾਲੀ ਦੇ ਲੋਕ ਕੁਲਵੰਤ ਸਿੰਘ ਨੂੰ ਮੋਹਾਲੀ ਤੋਂ ਬਾਹਰ ਦਾ ਰਸਤਾ ਦਿਖਾ ਦੇਣਗੇ।

 

Tags: Balbir Singh Sidhu , Amarjit Singh Jiti Sidhu , Mohali Municipal Corporation , Amrik Singh Somal , Kuljit Singh Bedi , S.A.S.Nagar , Mohali , S.A.S. Nagar Mohali , Punjab Congress , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD