Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਯੂਥ ਵਿਕਾਸ ਬੋਰਡ ਵੱਲੋਂ ਪੰਜਾਬ ਭਰ ਵਿੱਚ ਰੋਜ਼ਗਾਰ ਮੇਲੇ ਲਵਾ ਕੇ ਨੌਜਵਾਨਾਂ ਨੂੰ ਰੋਜ਼ਗਾਰ ਦਿਵਾਉਣ ਦੀ ਪਹਿਲਕਦਮੀ : ਸੁਖਵਿੰਦਰ ਸਿੰਘ ਬਿੰਦਰਾ

ਕੋਰੋਨਾ ਦੀ ਸੰਭਾਵਨਾ ਤੀਜੀ ਲਹਿਰ ਦੌਰਾਨ ਨੌਜਵਾਨਾਂ ਲਈ ਵਿਸ਼ੇਸ਼ ਟੀਕਾਕਰਨ ਕੈਂਪ ਲਵਾਏ ਜਾਣਗੇ

Sukhwinder Singh Bindra, Punjab Youth Development Board,Congress, Chandigarh, Punjab Congress, Government of Punjab, Punjab Government, Punjab, PYDB

Web Admin

Web Admin

5 Dariya News

ਚੰਡੀਗੜ੍ਹ , 04 Jan 2022

Last updated on: Jan 04, 2022, 00:00 IST

ਨੌਜਵਾਨਾਂ ਦੇ ਸਮੁੱਚੇ ਵਿਕਾਸ ਲਈ ਵਚਨਬੱਧ ਪੰਜਾਬ ਯੂਥ ਵਿਕਾਸ ਬੋਰਡ ਨੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ ਦੇ ਸਹਿਯੋਗ ਨਾਲ ਹਰੇਕ ਸ਼ੁੱਕਰਵਾਰ ਨੂੰ ਪੰਜਾਬ ਭਰ ਵਿੱਚ ਰੋਜ਼ਗਾਰ ਮੇਲੇ ਲਾਉਣ ਦੀ ਵੱਡੀ ਪਹਿਲਕਦਮੀ ਉਲੀਕੀ ਹੈ, ਜਿਸ ਲਈ ਬੋਰਡ ਦੇ ਮੈਂਬਰਾਂ ਵੱਲੋਂ ਨੌਜਵਾਨਾਂ ਨੂੰ ਲਾਮਬੰਦ ਕਰ ਕੇ ਇਨ੍ਹਾਂ ਰੋਜ਼ਗਾਰ ਮੇਲਿਆਂ ਵਿੱਚ ਲਿਆ ਕੇ ਰੋਜ਼ਗਾਰ ਯਕੀਨੀ ਬਣਾਇਆ ਜਾਂਦਾ ਹੈ।ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ਅੱਜ ਇਥੇ ਪੰਜਾਬ ਭਵਨ ਵਿਖੇ ਸੱਦੀ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਖੇਡ ਤੇ ਯੁਵਕ ਸੇਵਾਵਾਂ ਬਾਰੇ ਮੰਤਰੀ ਪਰਗਟ ਸਿੰਘ, ਜਿਹੜੇ ਖ਼ੁਦ ਸਾਬਕਾ ਹਾਕੀ ਓਲੰਪੀਅਨ ਕਪਤਾਨ ਹਨ, ਨੇ ਪੰਜਾਬ ਵਿੱਚੋਂ ਨਸ਼ਿਆਂ ਦੀ ਜੜ੍ਹ ਖ਼ਤਮ ਕਰਨ ਲਈ ਖੇਡ ਟੂਰਨਾਮੈਂਟ ਕਰਵਾਉਣ ਦਾ ਵੱਡਾ ਉਪਰਾਲਾ ਕੀਤਾ ਹੈ ਤਾਂ ਕਿ ਨੌਜਵਾਨਾਂ ਦੀ ਸ਼ਕਤੀ ਨੂੰ ਉਸਾਰੂ ਸੇਧ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਵਾਲੇ ਪਾਸੇ ਲਾ ਕੇ ਹੀ ਰਾਜ ਵਿੱਚੋਂ ਨਸ਼ਿਆਂ ਦਾ ਮੁਕੰਮਲ ਖ਼ਾਤਮਾ ਕੀਤਾ ਜਾ ਸਕਦਾ ਹੈ। ਇਸ ਮਕਸਦ ਨਾਲ ਬੋਰਡ ਨੇ ਹਲਕਾ ਸਾਹਨੇਵਾਲ ਵਿੱਚ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਫੰਡ (ਸੀ.ਐਸ.ਆਰ.) ਦੀ ਮਦਦ ਨਾਲ ਤਿੰਨ ਖੇਡ ਸਟੇਡੀਅਮ ਬਣਾਉਣ ਦਾ ਉਪਰਾਲਾ ਕੀਤਾ ਹੈ, ਜਿਨ੍ਹਾਂ ਵਿੱਚੋਂ ਇਕ ਸਟੇਡੀਅਮ ਦਾ ਉਦਘਾਟਨ ਕੀਤਾ ਜਾ ਚੁੱਕਾ ਹੈ, ਜਦੋਂ ਕਿ ਦੋ ਸਟੇਡੀਅਮਾਂ ਦਾ ਨਿਰਮਾਣ ਕਾਰਜ ਚੱਲ ਰਿਹਾ ਹੈ।ਕੋਰੋਨਾ ਦੀ ਸੰਭਾਵੀ ਤੀਜੀ ਲਹਿਰ ਦੌਰਾਨ ਕੀਤੇ ਜਾਣ ਵਾਲੇ ਉਪਰਾਲਿਆਂ ਦੀ ਗੱਲ ਕਰਦਿਆਂ ਸ. ਬਿੰਦਰਾ ਨੇ ਕਿਹਾ ਕਿ ਨੌਜਵਾਨਾਂ ਦੀ ਮਦਦ ਨਾਲ ਇਸ ਲਹਿਰ ਦੌਰਾਨ 15 ਤੋਂ 18 ਸਾਲ ਤੱਕ ਦੇ ਨੌਜਵਾਨਾਂ ਦਾ ਟੀਕਾਕਰਨ ਕਰਵਾਉਣ ਲਈ ਵਿਸ਼ੇਸ਼ ਕੈਂਪ ਲਵਾਉਣ ਦੀ ਮੁਹਿੰਮ ਚਲਾਈ ਜਾਵੇਗੀ।

ਉਨ੍ਹਾਂ ਪਿਛਲੇ ਸਮੇੰ ਵਿੱਚ ਕੀਤੇ ਕੰਮਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਰੋਨਾ ਲੌਕਡਾਊਨ ਦੌਰਾਨ ਵੀ ਬੋਰਡ ਨੇ 900 ਟੀਕਾਕਰਨ ਕੈਂਪ ਲਾਏ ਗਏ ਅਤੇ ਇਕ ਹਜ਼ਾਰ ਤੋਂ ਵੱਧ ਡਾਕਟਰਾਂ ਨੂੰ ਪ੍ਰਸੰਸਾ ਸਰਟੀਫਿਕੇਟ ਦਿੱਤੇ ਗਏ। ਉਨ੍ਹਾਂ ਦੱਸਿਆ ਕਿ ਲੌਕਡਾਊਨ ਦੌਰਾਨ ਬੋਰਡ ਵੱਲੋਂ ਸੀ.ਐਸ.ਆਰ. ਫੰਡ ਦੀ ਮਦਦ ਨਾਲ 2500 ਪੀ.ਪੀ.ਈ. ਕਿੱਟਾਂ ਵੰਡੀਆਂ ਗਈਆਂ ਅਤੇ ਕੋਰੋਨਾ ਵਾਰੀਅਰਜ਼ ਦਾ 25 ਲੱਖ ਰੁਪਏ ਤੱਕ ਦਾ ਬੀਮਾ ਕਰਵਾਇਆ ਗਿਆ।ਚੇਅਰਮੈਨ ਨੇ ਦੱਸਿਆ ਕਿ ਨੌਜਵਾਨਾਂ ਦੀ ਊਰਜਾ ਖੇਡਾਂ ਵਾਲੇ ਪਾਸੇ ਲਗਾਉਣ ਲਈ ਯੂਥ ਆਫ਼ ਪੰਜਾਬ ਮੁਹਿੰਮ ਤਹਿਤ 2500 ਖੇਡ ਕਿੱਟਾਂ ਵੰਡੀਆਂ ਗਈਆਂ ਅਤੇ ਮਿਸ਼ਨ ਫਤਹਿ ਤਹਿਤ ਕੋਰੋਨਾ ਦੌਰਾਨ ਪ੍ਰਾਈਵੇਟ ਸਕੂਲਾਂ ਦੇ 9 ਹਜ਼ਾਰ ਵਿਦਿਆਰਥੀਆਂ ਦੀ ਫੀਸ ਮੁਆਫ਼ ਕਰਵਾਈ ਗਈ। ਇਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਨੌਜਵਾਨਾਂ ਲਈ ਬਹੁਤ ਯੋਜਨਾਵਾਂ ਉਲੀਕੀਆਂ ਗਈਆਂ ਹਨ ਅਤੇ ਉਨ੍ਹਾਂ ਦੀ ਕੋਸ਼ਿਸ਼ ਰਹੇਗੀ ਕਿ ਬੋਰਡ ਵੱਲੋਂ ਹਾਸਲ ਫੀਡਬੈਕ ਉੱਤੇ ਆਧਾਰਤ ਨੌਜਵਾਨਾਂ ਨਾਲ ਸਬੰਧਤ ਮੁੱਦਿਆਂ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਸੰਬੰਧੀ ਪਾਰਟੀ ਦੇ ਮੈਨੀਫੈਸਟੋ ਵਿੱਚ ਸ਼ਾਮਲ ਕੀਤਾ ਜਾਵੇਗਾ।ਇਸ ਉਪਰੰਤ ਚੇਅਰਮੈਨ ਸ. ਬਿੰਦਰਾ ਨੇ ਬੋਰਡ ਦੀ ਮੀਟਿੰਗ ਵੀ ਲਈ ਜਿਸ ਵਿੱਚ ਸੂਬਾ ਸਰਕਾਰ ਦੀਆਂ ਨੌਜਵਾਨ ਪੱਖੀ ਨੀਤੀਆਂ ਨੂੰ ਲੋਕਾਂ ਤੱਕ ਲਿਜਾਣ ਦਾ ਸੱਦਾ ਦਿੱਤਾ ਗਿਆ। ਇਸ ਤੋਂ ਇਲਾਵਾ ਬੋਰਡ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਜਾਗਰੂਕਤਾ ਮੁਹਿੰਮ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਉਣ ਦੇ ਨਿਰਦੇਸ਼ ਦਿੱਤੇ ਗਏ।ਇਸ ਮੌਕੇ ਬੋਰਡ ਦੇ ਨਵ-ਨਿਯੁਕਤ ਵਾਈਸ ਚੇਅਰਮੈਨ ਜਤਿੰਦਰ ਸਿੰਘ ਬੌਬੀ ਦਾ ਸਵਾਗਤ ਕੀਤਾ ਗਿਆ। ਮੀਟਿੰਗ ਵਿੱਚ ਬੋਰਡ ਦੇ ਮੈਂਬਰ ਡਾ. ਅਮਿਤ ਸ਼ਰਮਾ, ਅਕਾਸ਼ਦੀਪ ਸਿੰਘ ਲਾਲੀ ਤੇ ਐਡਵੋਕੇਟ ਲਖਵੀਰ ਸਿੰਘ, ਯੁਵਕ ਸੇਵਾਵਾਂ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ ਕੰਵਲਜੀਤ ਸਿੰਘ ਸਿੱਧੂ ਤੇ ਸਹਾਇਕ ਡਾਇਰੈਕਟਰ ਰੁਪਿੰਦਰ ਕੌਰ ਤੋਂ ਇਲਾਵਾ ਨਿਤੀਨ ਅਰੋੜਾ, ਸਤਿੰਦਰਪਾਲ ਸਿੰਘ ਆਹਲੂਵਾਲੀਆ, ਐਡਵੋਕੇਟ ਜਸ਼ਨ ਗਿੱਲ ਤੇ ਅਖਿਲ ਸੂਰੀ ਵੀ ਹਾਜ਼ਰ ਸਨ।

 

Tags: Sukhwinder Singh Bindra , Punjab Youth Development Board , Congress , Chandigarh , Punjab Congress , Government of Punjab , Punjab Government , Punjab , PYDB

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD