Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਉਪ ਮੁੱਖ ਮੰਤਰੀ ਓ.ਪੀ ਸੋਨੀ ਨੇ ਕਮਿਊਨਿਟੀ ਹੈਲਥ ਸੈਂਟਰ ਤੇ ਡਾਇਗਨੌਸਟਿਕ ਬਲਾਕ ਦਾ ਕੀਤਾ ਉਦਘਾਟਨ

ਭਾਰਤ 'ਚ ਬਣਨ ਵਾਲੀਆਂ ਛੇ ਲੈਬਾ ਵਿੱਚੋਂ ਇੱਕ ਲੈਬ ਮੋਹਾਲੀ ਵਿਖੇ ਬਣਾਈ ਜਾਵੇਗੀ : ਓ.ਪੀ.ਸੋਨੀ

ਉਪ ਮੁੱਖ ਮੰਤਰੀ ਓ.ਪੀ ਸੋਨੀ ਨੇ ਕਮਿਊਨਿਟੀ ਹੈਲਥ ਸੈਂਟਰ ਤੇ ਡਾਇਗਨੌਸਟਿਕ ਬਲਾਕ ਦਾ ਕੀਤਾ ਉਦਘਾਟਨ ਭਾਰਤ

Web Admin

Web Admin

5 Dariya News

ਐਸ.ਏ.ਐਸ ਨਗਰ , 04 Jan 2022

Last updated on: Jan 04, 2022, 00:00 IST

ਪੰਜਾਬ ਸਰਕਾਰ ਸੂਬੇ 'ਚ ਸਿਹਤ ਸੇਵਾਵਾਂ ਵਿੱਚ ਵਿਆਪਕ ਸੁਧਾਰ ਲਿਆਉਣ ਲਈ ਨਿਰੰਤਰ ਯਤਨਸ਼ੀਲ ਹੈ। ਜਿਸ ਦੇ ਚਲਦਿਆ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਸਿਹਤ ਸਹੂਲਤਾਂ ਲਈ ਇਨਕਲਾਬੀ ਯਤਨ ਅਮਲ ਵਿੱਚ ਲਿਆਦੇ ਜਾ ਰਹੇ ਹਨ ।ਇਸੇ ਵਚਨਬੱਧਤਾ ਤਹਿਤ ਉਪ ਮੁੱਖ ਮੰਤਰੀ ਸ਼੍ਰੀ ਓਮ ਪ੍ਰਕਾਸ਼ ਸੋਨੀ ਨੇ ਮੁਹਾਲੀ ਦੇ ਫ਼ੇਜ਼-3ਬੀ1 ਵਿੱਚ 30 ਬਿਸਤਰਿਆਂ ਦੇ ਕਮਿਊਨਿਟੀ ਹੈਲਥ ਸੈਂਟਰ ਅਤੇ ਡਾਇਗਨੌਸਟਿਕ ਬਲਾਕ ਦਾ ਉਦਘਾਟਨ ਕੀਤਾ । ਇਸ ਮੌਕੇ ਉਨ੍ਹਾਂ ਨਾਲ ਸਾਬਕਾ ਸਿਹਤ ਮੰਤਰੀ ਅਤੇ ਹਲਕਾ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਵੀ ਵਿਸ਼ੇਸ ਤੌਰ  'ਤੇ ਮੌਜੂਦ ਸਨ। ਇਸ ਸਬੰਧੀ ਜਾਣਕਾਰੀ ਦਿੰਦਿਆ ਸ੍ਰੀ ਓ.ਪੀ.ਸੋਨੀ ਨੇ ਕਿਹਾ ਕਿ ਮੁੱਢਲਾ ਸਿਹਤ ਕੇਂਦਰ 3ਬੀ1 ਨੂੰ ਅਪਗ੍ਰੇਡ ਕਰ ਕੇ ਕਮਿਊਨਿਟੀ ਹੈਲਥ ਸੈਂਟਰ ਦਾ ਨਿਰਮਾਣ ਕਰ ਦਿੱਤਾ ਗਿਆ ਹੈ ।  ਇਸ ਕਮਿਊਨਿਟੀ ਹੈਲਥ ਸੈਂਟਰ ਨਾਲ ਲੋਕਾਂ ਨੂੰ ਮਿਆਰੀ ਸਹੂਲਤਾਂ ਮਿਲਣਗੀਆ ਅਤੇ ਫ਼ੇਜ਼ 6 ਦੇ ਸਿਵਲ ਹਸਪਤਾਲ ਉਤੇ ਬੋਝ ਘੱਟ ਹੋ ਜਾਵੇਗਾ ।ਉਨ੍ਹਾਂ ਕਿਹਾ ਕਿ ਫ਼ੇਜ਼ 6 ਦਾ ਸਿਵਲ ਹਸਪਤਾਲ ਅਤੇ ਨਿਰਮਾਣ ਅਧੀਨ ਮੈਡੀਕਲ ਕਾਲਜ ਸ਼ਹਿਰ ਦੇ ਇਕ ਪਾਸੇ ਪੈਂਦਾ ਸੀ, ਜਿਸ ਕਾਰਨ ਬਜ਼ੁਰਗਾਂ ਨੂੰ ਆਉਣ-ਜਾਣ ਵਿੱਚ ਦਿੱਕਤ ਆਉਂਦੀ ਸੀ, ਜਦੋਂ ਕਿ ਫ਼ੇਜ਼ 3ਬੀ1 ਸ਼ਹਿਰ ਦਾ ਕੇਂਦਰ ਬਿੰਦੂ ਹੈ, ਜਿੱਥੇ ਹਰੇਕ ਦਾ ਪਹੁੰਚਣਾ ਸਿਵਲ ਹਸਪਤਾਲ ਦੇ ਮੁਕਾਬਲੇ ਜ਼ਿਆਦਾ ਆਸਾਨ ਹੈ।ਉਨ੍ਹਾਂ ਕਿਹਾ ਕਿ ਇਸ ਕਮਿਊਨਿਟੀ ਹੈਲਥ ਸੈਂਟਰ ਵਿੱਚ ਓ.ਪੀ.ਡੀ ਸ਼ੁਰੂ ਹੋ ਚੁੱਕੀ ਹੈ । 

ਇਸ ਵਿੱਚ ਡਾਇਗਨੌਸਨਿਕ ਸੈਂਟਰ ਬਣਾਇਆ ਗਿਆ ਹੈ ਅਤੇ ਅਤਿ ਅਧੁਨਿਕ ਓ.ਟੀ ਬਣਾਈ ਗਈ ਹੈ। ਜਿਸ ਵਿੱਚ ਇਸ ਇਲਾਕੇ ਦੇ ਮਰੀਜ਼ਾਂ  ਨੂੰ ਅਤਿ ਅਧੁਨਿਕ  ਸਿਹਤ ਸਹੂਲਤਾ ਪ੍ਰਾਪਤ ਹੋਣਗੀਆ । ਉਨ੍ਹਾਂ ਕਿਹਾ ਕਿ ਪੂਰੇ ਭਾਰਤ ਵਿੱਚ ਸੈਂਟਰ ਸਰਕਾਰ ਵੱਲੋ ਛੇ ਅਤਿ ਅਧੁਨਿਕ ਲੈਬਾ ਦਾ ਨਿਰਮਾਣ ਕੀਤਾ ਜਾਣਾ ਹੈ। ਜਿਨ੍ਹਾਂ ਵਿੱਚੋ ਇੱਕ ਲੈਬ ਮੋਹਾਲੀ ਵਿੱਚ ਬਣਾਈ ਜਾ ਰਹੀ ਹੈ । ਇਸ ਲੈਬ ਵਿੱਚ ਟੈਸਟ ਜੋ ਕਿ ਵੱਡੇ ਸ਼ਹਿਰਾ ਪੂਨੇ ਆਦਿ ਵਿੱਚ ਜਾ ਕੇ ਕਰਾਉਂਣੇ ਪੈਂਦੇ ਸਨ, ਇਸੇ ਲੈਬ ਵਿੱਚ ਕੀਤੇ ਜਾਣਗੇ । ਉਨ੍ਹਾ ਕਿਹਾ ਮੋਹਾਲੀ ਵਿਖੇ ਬਣਨ ਜਾ ਰਹੇ ਮੈਡੀਕਲ ਕਾਲਜ਼ ਵਿੱਚ ਐਮ.ਬੀ.ਬੀ.ਐਸ ਦੀਆਂ ਕਲਾਸਾਂ   ਵੀ ਸ਼ੁਰੂ ਹੋ ਚੁੱਕੀਆਂ ਹਨ ਜੋ ਕਿ ਮੋਹਾਲੀ ਹਲਕੇ ਦੇ ਵਾਸੀਆਂ ਲਈ ਵੱਡੀ ਪ੍ਰਾਪਤੀ ਹੈ । ਇਸ ਮੌਕੇ ਸ੍ਰੀ ਓ.ਪੀ.ਸੋਨੀ ਨੇ ਕਿਹਾ ਕਿ ਸਿਹਤ ਵਿਭਾਗ ਨੇ ਸਮੂਹ ਮਹਿਕਮਿਆਂ ਨਾਲ ਮਿਲ ਕੇ ਪਹਿਲਾ ਕਰੋਨਾਂ ਦੀਆਂ ਦੋ ਲਹਿਰਾਂ ਉੱਤੇ ਜਿੱਤ ਹਾਸਲ ਕੀਤੀ ਹੈ ਅਤੇ ਹੁਣ ਤੀਜੀ ਕਰੋਨਾ ਲਹਿਰ ਨਾਲ ਨਜਿੱਠਣ ਲਈ ਵੀ ਉਨ੍ਹਾਂ ਸਮੂਹ ਵਿਭਾਗਾਂ ਨੂੰ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ ਹੈ । ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਮਾਸਕ ਦੀ ਵਰਤੋਂ ਯਕੀਨੀ ਬਣਾਈ ਜਾਵੇ ਅਤੇ ਜਿਨ੍ਹਾਂ ਨੇ ਕਰੋਨਾਂ ਵੈਕਸੀਨ ਦੀ ਡੋਜ਼ ਨਹੀ ਲਗਵਾਈ ਉਹ ਆਪਣੀਆਂ ਦੋਵੇ ਡੋਜਾਂ ਲਗਵਾਉਣਾ ਯਕੀਨੀ ਬਣਾਉਂਣ । ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ, ਸੀਨੀਅਰ ਪੁਲਿਸ ਕਪਤਾਨ ਨਵਜੋਤ ਸਿੰਘ ਮਾਹਲ,ਮੇਅਰ ਸ੍ਰੀ ਅਮਰਜੀਤ ਸਿੰਘ ਸਿੱਧੂ,ਹੈਲਥ ਸਿਸਟਮ ਕਾਰਪੋਰੇਸ਼ਨ ਦੇ ਐਮ.ਡੀ ਭੁਪਿੰਦਰ ਸਿੰਘ, ਸਿਵਲ ਸਰਜਨ ਸ਼੍ਰੀਮਤੀ ਆਦਰਸ਼ਪਾਲ ਕੌਰ, ਸਿਹਤ ਵਿਭਾਗ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਸਥਾਨਕ ਨਿਵਾਸੀ ਮੌਜੂਦ ਸਨ।

 

Tags: O P Soni , Om Parkash Soni , Om Prakash Soni , Balbir Singh Sidhu , Congress , S.A.S.Nagar , Mohali , S.A.S. Nagar Mohali , Punjab Congress , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD