Thursday, 16 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ

 

ਗੁਰਕੀਰਤ ਸਿੰਘ ਕੋਟਲੀ ਨੇ ਫੋਕਲ ਪੁਆਇੰਟ ਲੁਧਿਆਣਾ 'ਚ 40 ਐਮ.ਐਲ.ਡੀ. ਕਾਮਨ ਐਫਲੂਐਂਟ ਟਰੀਟਮੈਂਟ ਪਲਾਂਟ ਦਾ ਕੀਤਾ ਉਦਘਾਟਨ

Gurkirat Singh Kotli, Congress, Punjab Congress, Common Effluent Treatment Plant, CETP, Focal Point Ludhiana

Web Admin

Web Admin

5 Dariya News

ਲੁਧਿਆਣਾ , 04 Jan 2022

ਫੋਕਲ ਪੁਆਇੰਟ ਲੁਧਿਆਣਾ ਦੇ ਡਾਈਂਗ ਉਦਯੋਗ ਲਈ 40 ਐਮ.ਐਲ.ਡੀ. ਸਮਰੱਥਾ ਵਾਲੇ ਇੱਕ ਕਾਮਨ ਐਫਲੂਐਂਟ ਟਰੀਟਮੈਂਟ ਪਲਾਂਟ (ਸੀ.ਈ.ਟੀ.ਪੀ.) ਦਾ ਉਦਘਾਟਨ ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਕੀਰਤ ਸਿੰਘ ਕੋਟਲੀ ਨੇ ਹਲਕਾ ਲੁਧਿਆਣਾ ਪੂਰਬੀ ਵਿਧਾਇਕ ਸ੍ਰੀ ਸੰਜੇ ਤਲਵਾੜ, ਨਿਗਮ ਕੌਂਸਲਰ ਸ੍ਰੀਮਤੀ ਮਮਤਾ ਆਸ਼ੂ, ਚੇਅਰਮੈਨ ਪੰਜਾਬ ਇਨਫੋਟੈੱਕ ਸ੍ਰੀ ਹਰਪ੍ਰੀਤ ਸੰਧੂ ਤੋਂ ਇਲਾਵਾ ਹੋਰਨਾਂ ਦੀ ਮੌਜੂਦਗੀ ਵਿੱਚ ਕੀਤਾ।ਇਸ ਸੀ.ਈ.ਟੀ.ਪੀ. 'ਤੇ ਕੁੱਲ ਲਾਗਤ 84.50 ਕਰੋੜ ਰੁਪਏ ਆਈ ਹੈ, ਜਿਸ ਵਿੱਚ ਲਗਭਗ 25 ਕਿਲੋਮੀਟਰ ਦੀ ਆਵਾਜਾਈ ਪ੍ਰਣਾਲੀ ਸਮੇਤ 24 ਕਰੋੜ ਰੁਪਏ ਦਾ ਖਰਚਾ ਵੀ ਸ਼ਾਮਲ ਹੈ। ਲੁਧਿਆਣਾ ਫੋਕਲ ਪੁਆਇੰਟਸ, ਫੇਜ਼ 1 ਤੋਂ 8 ਵਿੱਚ ਸਥਿਤ ਡਾਈੰਗ ਉਦਯੋਗ ਨਾਲ ਜੁੜੇ 73 ਲਾਭਪਾਤਰੀ ਇਸ ਸੀ.ਈ.ਟੀ.ਪੀ. ਦੇ ਮੈਂਬਰ ਹਨ। ਸੀ.ਈ.ਟੀ.ਪੀ. ਦਾ ਨਿਰਮਾਣ ਇੰਜਨੀਅਰਿੰਗ ਅਤੇ ਨਿਰਮਾਣ ਵਿੱਚ ਇੱਕ ਉੱਘੀ ਕੰਪਨੀ ਮੈਸਰਜ਼ ਲਾਰਸਨ ਐਂਡ ਟਿਊਬਰੋ ਦੁਆਰਾ ਪੂਰਾ ਕੀਤਾ ਗਿਆ ਹੈ। ਇਹ ਸੀ.ਈ.ਟੀ.ਪੀ. ਸਟੇਟ-ਆਫ-ਆਰਟ, ਸੀਕੁਐਂਸ਼ੀਅਲ ਬੈਚ ਰਿਐਕਟਰ (ਐਸ.ਬੀ.ਆਰ.) ਤਕਨਾਲੋਜੀ 'ਤੇ ਆਧਾਰਿਤ ਹੈ।ਪ੍ਰੋਫੈਸਰ (ਡਾ.) ਆਦਰਸ਼ ਪਾਲ ਵਿਗ, ਚੇਅਰਮੈਨ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਨੇ ਮੁੱਖ ਮਹਿਮਾਨ ਦਾ ਸਵਾਗਤ ਕੀਤਾ ਅਤੇ ਦੱਸਿਆ ਕਿ ਪੀ.ਪੀ.ਸੀ.ਬੀ. ਪੰਜਾਬ ਰਾਜ ਵਿੱਚ ਪ੍ਰਦੂਸ਼ਣ ਨੂੰ ਨਿਯੰਤਰਣ ਅਤੇ ਰੋਕਥਾਮ ਕਰਨ ਲਈ ਇੱਕ ਰੈਗੂਲੇਟਰੀ ਸੰਸਥਾ ਹੈ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਪੰਜਾਬ ਦੀਆਂ ਨਦੀਆਂ ਅਤੇ ਵਾਤਾਵਰਣ ਦੀ ਸੰਭਾਲ ਅਤੇ ਕਾਇਆ ਕਲਪ ਲਈ ਸਾਰੇ ਮੋਰਚਿਆਂ 'ਤੇ ਇੱਕੋ ਸਮੇਂ ਕੰਮ ਕਰ ਰਿਹਾ ਹੈ। ਸੀ.ਈ.ਟੀ.ਪੀ. ਦਾ ਉਦਘਾਟਨ ਮੰਦਰ/ਧਾਰਮਿਕ ਸਥਾਨ/ਇਤਿਹਾਸਕ ਸਮਾਰਕਾਂ ਦੇ ਉਦਘਾਟਨ ਦੇ ਸਮਾਨ ਹੈ ਅਤੇ ਮਨੁੱਖਤਾ, ਵਾਤਾਵਰਣ ਅਤੇ ਸਮਾਜ ਦੀ ਸਰਵੋਤਮ ਸੇਵਾ ਹੈ। 

ਇਹ ਸੀ.ਈ.ਟੀ.ਪੀ. ਸਮੇਂ ਦੀ ਲੋੜ ਸੀ ਕਿਉਂਕਿ ਵਿਅਕਤੀਗਤ ਛੋਟੇ ਪੱਧਰ ਦੇ ਉਦਯੋਗ ਹੁਨਰਮੰਦ ਮਨੁੱਖੀ ਸ਼ਕਤੀ ਦੀ ਘਾਟ ਕਾਰਨ ਆਪਣੇ ਈ.ਟੀ.ਪੀ. ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਹੀਂ ਚਲਾ ਸਕਦੇ ਸਨ। ਉਨ੍ਹਾਂ ਇਸ ਮਹੱਤਵਪੂਰਨ ਪ੍ਰੋਜੈਕਟ ਨੂੰ ਬਣਾਉਣ ਵਿੱਚ ਦਿੱਤੇ ਵੱਡਮੁੱਲੇ ਅਤੇ ਵਿੱਤੀ ਸਹਿਯੋਗ ਲਈ ਪੰਜਾਬ ਸਰਕਾਰ, ਐਸ.ਪੀ.ਵੀ., ਐਲ ਐਂਡ ਟੀ (ਸੀ.ਈ.ਟੀ.ਪੀ. ਓਪਰੇਟਰ) ਪੀ.ਡੀ.ਏ. ਸਥਾਨਕ ਪ੍ਰਸ਼ਾਸਨ ਅਤੇ ਸਥਾਨਕ ਲੀਡਰਸ਼ਿਪ ਦਾ ਵੀ ਧੰਨਵਾਦ ਕੀਤਾ।ਪੀ.ਡੀ.ਏ. ਦੇ ਚੇਅਰਮੈਨ ਸ੍ਰੀ ਅਸ਼ੋਕ ਮੱਕੜ ਨੇ ਮੰਚ 'ਤੇ ਮੌਜੂਦ ਪਤਵੰਤਿਆਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਸੀ.ਈ.ਟੀ.ਪੀ. 40 ਐਮ.ਐਲ.ਡੀ. ਦੀ ਸਫ਼ਲਤਾ ਉਦਯੋਗਪਤੀਆਂ ਦੀ ਸਖ਼ਤ ਮਿਹਨਤ ਦਾ ਨਤੀਜਾ ਹੈ। ਇਸ ਸੀ.ਈ.ਟੀ.ਪੀ. ਦੇ ਚਾਲੂ ਹੋਣ ਨਾਲ ਬੁੱਢੇ ਨਾਲੇ ਨੂੰ ਦੂਸ਼ਿਤ ਕਰਨ ਦੇ ਦੋਸ਼ ਨੂੰ ਹਮੇਸ਼ਾ ਲਈ ਦੂਰ ਕਰਨ ਲਈ ਲੁਧਿਆਣਾ ਦਾ ਡਾਈੰਗ ਉਦਯੋਗ ਅੱਗੇ ਆਇਆ ਹੈ।ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਦੀ ਤਰਫੋਂ ਬੋਲਦਿਆਂ ਸ੍ਰੀਮਤੀ ਮਮਤਾ ਆਸ਼ੂ ਨੇ ਲੁਧਿਆਣਾ ਦੇ ਉਦਯੋਗਪਤੀਆਂ ਨੂੰ ਵਾਤਾਵਰਨ ਦੀ ਸੁਰੱਖਿਆ ਲਈ ਅਜਿਹੇ ਵੱਡੇ ਕਦਮ ਲਈ ਵਧਾਈ ਦਿੱਤੀ। ਉਦਯੋਗਿਕ ਇਕਾਈਆਂ ਦੇ ਗੰਦੇ ਪਾਣੀ ਦੇ ਸੁੱਧੀਕਰਨ ਲਈ ਆਪਣੇ ਸੀ.ਈ.ਟੀ.ਪੀ. ਸਥਾਪਤ ਕਰ ਲਏ ਹਨ ਅਤੇ ਬੁੱਢੇ ਨਾਲੇ ਵਿੱਚ ਘਰੇਲੂ ਗੰਦੇ ਪਾਣੀ ਦੇ ਨਿਯੰਤਰਣ ਲਈ ਕੰਮ ਤੈਅ ਸਮੇਂ ਅਨੁਸਾਰ ਨਾਲ ਪੂਰੇ ਜ਼ੋਰਾਂ 'ਤੇ ਚੱਲ ਰਿਹਾ ਹੈ ਅਤੇ ਆਉਣ ਵਾਲੇ ਡੇਢ ਸਾਲ ਦੇ ਅੰਦਰ ਚਾਲੂ ਹੋਣ ਦੀ ਸੰਭਾਵਨਾ ਹੈ।

ਵਿਧਾਇਕ ਸ੍ਰੀ ਸੰਜੇ ਤਲਵਾੜ ਨੇ ਇਸ ਸੀ.ਈ.ਟੀ.ਪੀ. ਨੂੰ ਲੁਧਿਆਣਾ ਦੇ ਲੋਕਾਂ ਅਤੇ ਖਾਸ ਕਰਕੇ ਆਪਣੇ ਹਲਕੇ ਲੁਧਿਆਣਾ ਪੂਰਬੀ ਨੂੰ ਸਮਰਪਿਤ ਕੀਤਾ। ਉਨ੍ਹਾਂ ਆਪਣੇ ਹਲਕੇ ਦੇ ਲੋਕਾਂ ਨੂੰ ਰੋ}ਗਾਰ ਮੁਹੱਈਆ ਕਰਵਾਉਣ ਲਈ ਉਦਯੋਗਪਤੀਆਂ ਦਾ ਧੰਨਵਾਦ ਵੀ ਕੀਤਾ। ਉਨ੍ਹਾਂ ਦੱਸਿਆ ਕਿ ਇਸ ਸੀ.ਈ.ਟੀ.ਪੀ. ਦੇ ਚਾਲੂ ਹੋਣ ਨਾਲ ਉਨ੍ਹਾਂ ਦੇ ਹਲਕੇ ਵਿੱਚ ਸੀਵਰੇਜ ਦੇ ਓਵਰਫਲੋਅ ਦੀ ਵੱਡੀ ਸਮੱਸਿਆ ਹੱਲ ਹੋ ਗਈ ਹੈ ਕਿਉਂਕਿ ਸੀਵਰੇਜ ਅਤੇ ਉਦਯੋਗਿਕ ਗੰਦੇ ਪਾਣੀ ਦੀ ਨਿਕਾਸੀ ਸਾਂਝੀ ਸੀਵਰੇਜ ਪ੍ਰਣਾਲੀ ਰਾਹੀਂ ਕੀਤੀ ਜਾ ਰਹੀ ਹੈ। ਉਨ੍ਹਾਂ ਉਦਯੋਗਪਤੀਆਂ ਨੂੰ ਆਪਣੇ ਹਲਕੇ ਦੇ ਖੇਤਰ ਵਿੱਚ ਹਵਾ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਪਹਿਲਕਦਮੀ ਕਰਨ ਲਈ ਵੀ ਅਪੀਲ ਕੀਤੀ।ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਸ. ਗੁਰਕੀਰਤ ਸਿੰਘ ਕੋਟਲੀ ਨੇ ਨਵੇਂ ਸਾਲ ਦੀ ਵਧਾਈ ਦਿੰਦਿਆਂ ਕਿਹਾ ਕਿ ਨੌਜਵਾਨ ਪੀੜ੍ਹੀ ਵਾਤਾਵਰਣ ਦੇ ਮੁੱਦਿਆਂ ਪ੍ਰਤੀ ਬਹੁਤ ਜਾਗਰੂਕ ਹੈ ਅਤੇ ਵਾਤਾਵਰਣ ਸੰਭਾਲ ਦੇ ਖੇਤਰ ਵਿੱਚ ਤਕਨਾਲੋਜੀ ਨੂੰ ਸ਼ਾਮਲ ਕਰਕੇ ਇਨ੍ਹਾਂ ਮੁੱਦਿਆਂ ਦਾ ਧਿਆਨ ਰੱਖਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪੰਜਾਬ ਉਦਯੋਗ ਦੀ ਸਹੂਲਤ ਲਈ ਆਪਣਾ ਪੂਰਾ ਸਹਿਯੋਗ ਦੇਣ ਲਈ ਫੇਸਲੈਸ ਪ੍ਰਣਾਲੀ ਦੀ ਸ਼ੁਰੂਆਤ ਕੀਤੀ ਹੈ। ਇਸ ਨਾਲ ਪੰਜਾਬ ਵਿੱਚ ਵੀ ਭਾਰੀ ਨਿਵੇਸ਼ ਹੋਇਆ ਹੈ।ਸ੍ਰੀ ਕਰੁਨੇਸ਼ ਗਰਗ, ਮੈਂਬਰ ਸਕੱਤਰ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਪਤਵੰਤੇ ਸੱਜਣਾਂ, ਉਦਯੋਗਪਤੀਆਂ, ਪ੍ਰੈਸ, ਵੱਖ-ਵੱਖ ਵਿਭਾਗਾਂ ਅਤੇ ਆਮ ਲੋਕਾਂ ਦਾ ਧੰਨਵਾਦ ਕਰਦੇ ਹੋਏ ਦੱਸਿਆ ਕਿ ਸੀ.ਈ.ਟੀ.ਪੀ. ਦਾ ਸਫਲ ਚਾਲੂ ਹੋਣਾ ਅਤੇ ਬੁੱਢੇ ਨਾਲੇ ਵਿੱਚ 200 ਕਿਊਸਿਕ ਤਾਜ਼ਾ ਪਾਣੀ ਛੱਡਣਾ ਇੱਕ ਸੁਪਨਾ ਸਾਕਾਰ ਹੋਣ ਵਰਗਾ ਹੈ। ਬੁੱਢੇ ਨਾਲੇ ਦੇ ਕਾਇਆ ਕਲਪ ਤੋਂ ਇਲਾਵਾ ਇਹ ਸੀ.ਈ.ਟੀ.ਪੀ. ਲੁਧਿਆਣਾ ਵਿੱਚ ਟੈਕਸਟਾਈਲ ਕਾਰੋਬਾਰ ਨੂੰ ਹੁਲਾਰਾ ਦੇਣ ਅਤੇ ਰਾਜ ਦੇ ਸਮੁੱਚੇ ਵਿਕਾਸ ਵਿੱਚ ਯਕੀਨਨ ਮਦਦ ਕਰੇਗਾ।

 

Tags: Gurkirat Singh Kotli , Congress , Punjab Congress , Common Effluent Treatment Plant , CETP , Focal Point Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD