Tuesday, 21 May 2024

 

 

ਖ਼ਾਸ ਖਬਰਾਂ ਬਿੱਟੂ ਦੀ ਸੀਬੀਆਈ ਧਮਕੀ 'ਤੇ ਵੜਿੰਗ ਨੇ ਕਿਹਾ- ਭਾਜਪਾ ਉਮੀਦਵਾਰ ਪਹਿਲਾਂ ਹੀ ਨਿਰਾਸ਼ ਅਤੇ ਹਾਰੇ ਹੋਏ ਮਹਿਸੂਸ ਕਰ ਰਹੇ ਹਨ ਭਗਵੰਤ ਮਾਨ ਨੇ ਲੋਕਾਂ ਨੂੰ 'ਕਿੱਕਲੀ ਕਲੀਰ ਦੀ ਬੁਰੀ ਹਾਲਤ ਸੁਖਬੀਰ ਦੀ' ਸੁਣਾ ਕੇ ਸੁਖਬੀਰ 'ਤੇ ਲਈ ਚੁਟਕੀ ਆਨੰਦਪੁਰ ਸਾਹਿਬ ਵਿੱਚ ਸੈਰ ਸਪਾਟੇ ਦੀ ਅਪਾਰ ਸੰਭਾਵਨਾ : ਵਿਜੇ ਇੰਦਰ ਸਿੰਗਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਮੀਤ ਖੁੱਡੀਆਂ ਲਈ ਕੀਤਾ ਪ੍ਰਚਾਰ ਅਸੀਂ ਤੋੜਨ ਦੀ ਬਜਾਏ ਜੋੜਨ ਦੀ ਰਾਜਨੀਤੀ ਕਰਦੇ ਆ: ਮੀਤ ਹੇਅਰ ਕੀ ਕਲੀਨ-ਸ਼ੇਵ ਮੁੱਖ ਮੰਤਰੀ ਸਿੱਖ ਕਦਰਾਂ-ਕੀਮਤਾਂ ਨੂੰ ਕਾਇਮ ਰੱਖ ਸਕਦਾ - ਅਕਾਲੀ ਦਲ ਨੇ ਭਗਵੰਤ ਮਾਨ 'ਤੇ ਖੜ੍ਹੇ ਕੀਤੇ ਵੱਡੇ ਸੁਆਲ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਣਾਈ ਕਿੱਕਲੀ-2, ਕਿੱਕਲੀ ਕਲੀਰ ਦੀ ਬੁਰੀ ਹਾਲਤ ਸੁਖਬੀਰ ਦੀ ਅਕਾਲੀ ਦਲ ਸੱਤਾ ਵਿਚ ਆਇਆ ਤਾਂ ਰਾਜਸਥਾਨ ਤੇ ਹਰਿਆਣਾ ਨਾਲ ਕੀਤੇ ਪਾਣੀਆਂ ਦੇ ਸਮਝੌਤੇ ਰੱਦ ਕਰੇਗਾ : ਸੁਖਬੀਰ ਸਿੰਘ ਬਾਦਲ ਰਾਜਾ ਵੜਿੰਗ ਨੇ ਲੁਧਿਆਣਾ 'ਚ ਬੀਜੇਪੀ ਤੇ 'ਆਪ' ਨੂੰ ਨਿਸ਼ਾਨਾ 'ਤੇ ਲਿਆ; ਪੰਜਾਬ ਦੇ ਅਸਲ ਹੱਲ ਦਾ ਵਾਅਦਾ ਕੀਤਾ ਚੋਣ ਖਰਚਾ ਨਿਗਰਾਨ ਅਤੇ ਰਿਟਰਨਿੰਗ ਅਫ਼ਸਰ ਦੀ ਹਾਜ਼ਰੀ ਵਿੱਚ ਚੋਣ ਲੜ ਰਹੇ ਉਮੀਦਵਾਰਾਂ ਦੇ ਚੋਣ ਖ਼ਰਚ ਰਜਿਸਟਰਾਂ ਦਾ ਹੋਇਆ ਪਹਿਲਾ ਮਿਲਾਨ ਐਲਨ ਚੰਡੀਗੜ੍ਹ ਦੇ ਵਿਦਿਆਰਥੀਆਂ ਨੇ ਜੂਨੀਅਰ ਸਾਇੰਸ ਓਲੰਪੀਆਡ 2024 ਵਿੱਚ ਇਤਿਹਾਸ ਰਚਿਆ ਗੁਰਜੀਤ ਔਜਲਾ ਨੇ ਕਸਬਾ ਅਟਾਰੀ ਵਿੱਚ ਡੋਰ-ਟੂ-ਡੋਰ ਕੀਤੀ ਕੰਪੇਅਨ ਆਪ ਸਰਕਾਰ ਨੇ ਮੁਲਾਜ਼ਮਾਂ ਦਾ ਜਨਵਰੀ 16 ਤੋਂ ਜੂਨ 2021 ਤੱਕ ਦਾ ਤਨਖਾਹ ਕਮਿਸ਼ਨ ਦਾ ਬਕਾਇਆ ਅਤੇ 12% ਡੀ.ਏ. ਦੱਬਿਆ- ਗੁਰਜੀਤ ਔਜਲਾ ਡੀ.ਸੀ. ਆਸ਼ਿਕਾ ਜੈਨ ਵੱਲੋਂ ਅਧਿਕਾਰੀਆਂ ਨੂੰ ਭੰਗ ਦੇ ਪੌਦਿਆਂ 'ਤੇ ਨਜ਼ਰ ਰੱਖਣ ਦੀ ਹਦਾਇਤ ਮੋਹਾਲੀ ਪੁਲਿਸ ਵੱਲੋਂ ਵਹੀਕਲਾਂ ਦੇ ਜਾਅਲੀ ਰਜਿਸਟ੍ਰੇਸ਼ਨ ਸਰਟੀਫੀਕੇਟ (RC) ਤਿਆਰ ਕਰਨ ਵਾਲੇ ਗਿਰੋਹ ਦੇ 04 ਮੈਂਬਰ ਗ੍ਰਿਫਤਾਰ ਪੋਲਿੰਗ ਸਟਾਫ਼ ਅਤੇ ਵੋਟਰਾਂ ਨੂੰ ਪੋਲਿੰਗ ਵਾਲੇ ਦਿਨ ਲੂੰ ਤੋਂ ਬਚਾਉਣ ਲਈ ਓ.ਆਰ.ਐਸ. ਪੈਕਟ, ਮਿੱਠਾ ਅਤੇ ਠੰਡਾ ਪੀਣ ਵਾਲਾ ਪਾਣੀ, ਕੂਲਰ ਅਤੇ ਪੱਖਿਆਂ ਤੋਂ ਇਲਾਵਾ ਛਾਂ ਅਤੇ ਟੈਂਟ ਮੋਹਾਲੀ ਪ੍ਰਸ਼ਾਸਨ ਦੇ ਹਥਿਆਰ ਹੋਣਗੇ ਕੰਗ ਤੇ ਸਿੰਗਲਾ ਦੱਸਣ ਰਾਹੁਲ ਤੇ ਕੇਜਰੀਵਾਲ ਦੋਸਤ ਹਨ ਜਾਂ ਦੁਸ਼ਮਣ : ਡਾ. ਸੁਭਾਸ਼ ਸ਼ਰਮਾ ਭਾਜਪਾ ਉਮੀਦਵਾਰ ਡਾਕਟਰ ਸੁਭਾਸ਼ ਸ਼ਰਮਾ ਦੀ ਟੀਮ ਨੇ ਚੁਣਾਵ ਪ੍ਰਚਾਰ ਚ ਝੋਕੀ ਤਾਕਤ ਸੁਨੀਲ ਜਾਖੜ ਵੱਲੋਂ ਯਾਦਵਿੰਦਰ ਬੁੱਟਰ ਸੂਬਾ ਬੁਲਾਰਾ ਨਿਯੁਕਤ ਪੰਜਾਬੀ ਯੂਨੀਵਰਸਿਟੀ ਵਿਖੇ 'ਚੋਣ ਉਤਸਵ'- ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਵੋਟ ਦੇ ਅਧਿਕਾਰ ਨੂੰ ਹਰ ਹਾਲਤ ਵਿੱਚ ਵਰਤਣ ਦੀ ਅਪੀਲ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਆਤਮ ਨਗਰ ਅਤੇ ਲੁਧਿਆਣਾ ਦੱਖਣੀ ਦੇ 9 ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦਾ ਨਿਰੀਖਣ

 

ਪੰਜਾਬ ਸਰਕਾਰ ਦੀ ਰੋਜ਼ਗਾਰ ਗਾਰੰਟੀ ਫਾਰ ਯੂਥ ਸਕੀਮ (ਪ੍ਰਗਤੀ) ਨੂੰ ਲਾਂਚ ਕਰਨ ਲਈ ਮਾਨਯੋਗ ਮੁੱਖ ਮੰਤਰੀ ਸਰਦਾਰ ਚਰਨਜੀਤ ਚੰਨੀ ਐਲਪੀਯੂ ਪੁੱਜੇ

“ਐਲਪੀਯੂ ਗਿਆਨ ਅਤੇ ਹੁਨਰ ਹਾਸਲ ਕਰਨ ਲਈ ਦੇਸ਼ ਦੀ ਸਭ ਤੋਂ ਵਧੀਆ ਸੰਸਥਾ ”: ਮਾਨਯੋਗ ਮੁੱਖ ਮੰਤਰੀ ਚੰਨੀ

Charanjit Singh Channi, Punjab Pradesh Congress Committee, Congress, Punjab Congress, Government of Punjab, Punjab Government, Punjab, Chief Minister Of Punjab, Lovely Professional University, Jalandhar, Phagwara, LPU, LPU Campus, Ashok Mittal

Web Admin

Web Admin

5 Dariya News

ਜਲੰਧਰ , 04 Jan 2022

ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਅੱਜ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐੱਲ. ਪੀ. ਯੂ.) ਕੈਂਪਸ ਪਹੁੰਚੇ, ਜਿੱਥੇ ਉਨ੍ਹਾਂ ਨੇ ਬਲਦੇਵ ਰਾਜ ਮਿੱਤਲ ਯੂਨੀਪੋਲਿਸ (ਓਪਨ ਆਡੀਟੋਰੀਅਮ) ਵਿਖੇ 'ਪੰਜਾਬ ਸਰਕਾਰ ਦੀ ਰੋਜ਼ਗਾਰ ਗਾਰੰਟੀ ਫਾਰ ਯੂਥ ਸਕੀਮ (ਪ੍ਰਗਤੀ) 2022' ਦੀ ਸ਼ੁਰੂਆਤ ਕੀਤੀ।  ਪੰਜਾਬ ਰਾਜ ਦੇ ਕਈ ਹਜ਼ਾਰਾਂ ਪੌਲੀਟੈਕਨਿਕ ਅਤੇ ਆਈ.ਟੀ.ਆਈ. ਦੇ ਵਿਦਿਆਰਥੀਆਂ ਨੇ ਮੌਜੂਦਾ ਸਰਕਾਰ ਵੱਲੋਂ ਆਪਣੇ ਉੱਜਵਲ ਕਰੀਅਰ ਨੂੰ ਅੱਗੇ ਵਧਾਉਣ ਲਈ ਕੀਤੀ ਗਈ ਇਸ ਵਿਲੱਖਣ ਪਹਿਲਕਦਮੀ ਲਈ ਮੈਗਾ ਲਾਂਚਿੰਗ ਸਮਾਰੋਹ ਨੂੰ ਦੇਖਿਆ।ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਰਾਣਾ ਗੁਰਜੀਤ ਸਿੰਘ, ਲਵਲੀ ਗਰੁੱਪ ਦੇ ਚੇਅਰਮੈਨ ਸ੍ਰੀ ਰਮੇਸ਼ ਮਿੱਤਲ, ਉਪ ਚੇਅਰਮੈਨ ਸ੍ਰੀ ਨਰੇਸ਼ ਮਿੱਤਲ, ਐਲਪੀਯੂ ਦੇ ਚਾਂਸਲਰ ਸ੍ਰੀ ਅਸ਼ੋਕ ਮਿੱਤਲ, ਪ੍ਰੋ ਚਾਂਸਲਰ ਸ੍ਰੀਮਤੀ ਰਸ਼ਮੀ ਮਿੱਤਲ ਅਤੇ ਰਾਜ ਦੇ ਸੀਨੀਅਰ ਅਧਿਕਾਰੀਆਂ ਨੇ ਸਮਾਰੋਹ ਦੇ ਮੁਖ ਮਹਿਮਾਨ ਪੰਜਾਬ ਦੇ ਮੁੱਖ ਮੰਤਰੀ ਦਾ ਸਵਾਗਤ ਕੀਤਾ।ਐਲਪੀਯੂ ਕੈਂਪਸ ਵਿੱਚ ਊਰਜਾ ਨਾਲ ਭਰਪੂਰ ਨੌਜਵਾਨਾਂ ਨੂੰ ਦੇਖ ਕੇ ਬਹੁਤ ਖੁਸ਼ ਹੁੰਦੇ ਹੋਏ, ਮਾਨਯੋਗ ਮੁੱਖ ਮੰਤਰੀ ਚੰਨੀ ਨੇ ਐਲਪੀਯੂ ਦੀ ਸਿੱਖਿਆ ਲਾਗੂ ਕਰਨ ਦੀਆਂ ਪ੍ਰਕਿਰਿਆਵਾਂ ਦੀ ਸ਼ਲਾਘਾ ਕੀਤੀ ਅਤੇ ਜ਼ਿਕਰ ਕੀਤਾ: "ਜਿਸ ਕਿਸੇ ਨੇ ਵੀ ਐਲਪੀਯੂ ਵਿੱਚ ਪੜ੍ਹਾਈ ਨਹੀਂ ਕੀਤੀ, ਅਸਲ ਵਿੱਚ ਉਹ ਕਦੇ ਪੜ੍ਹਿਆ ਹੀ ਨਹੀਂ ।" ‘ਰੋਜ਼ਗਾਰ ਗਾਰੰਟੀ ਸਕੀਮ’ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਹਰ ਸਾਲ ਸੂਬੇ ਦੇ ਇੱਕ ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਹੁਨਰ ਅਤੇ ਗਿਆਨ ਅਨੁਸਾਰ ਰੁਜ਼ਗਾਰ ਦਿੱਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਰਾਜ ਸਰਕਾਰ ਵੱਲੋਂ ਹੁਨਰ ਵਿਕਾਸ ਲਈ ਵਿਸ਼ੇਸ਼ ਮੁਫਤ ਕੋਚਿੰਗ ਕਲਾਸਾਂ ਮੁਹੱਈਆ ਕਰਵਾਈਆਂ ਜਾਣਗੀਆਂ, ਭਾਵੇਂ ਇਹ ਆਈਏਐਸ, ਪੀਸੀਐਸ, ਆਈਲੈਟਸ, ਟੋਇਫਲ ਕੋਰਸਾਂ ਜਾਂ ਸਬੰਧਤ ਕੋਰਸਾਂ ਲਈ ਹੋਣ। 

ਇਸ ਤੋਂ ਇਲਾਵਾ, ਪੰਜਾਬ ਸਰਕਾਰ ਲੋੜਵੰਦਾਂ ਨੂੰ ਵਿਦੇਸ਼ਾਂ ਵਿੱਚ ਪੜ੍ਹਾਈ ਅਤੇ ਉੱਦਮਤਾ ਪ੍ਰੋਗਰਾਮਾਂ ਲਈ ਵਿਆਜ ਮੁਕਤ ਕਰਜ਼ੇ ਵੀ ਉਪਲਬਧ ਕਰਵਾਏਗੀ। ਉਨ੍ਹਾਂ ‘ਪੰਜਾਬੀ ਯੁਵਕ’ ਦੀ ਵੀ ਸ਼ਲਾਘਾ ਕੀਤੀ ਕਿਉਂਕਿ ਇਹ ਫਰੰਟ ਲਾਈਨ ਸਰਹੱਦਾਂ, ਖੇਡਾਂ ਦੇ ਖੇਤਰ ਜਾਂ ਫਿਰ ਦੇਸ਼ ਵਿੱਚ ਹੀ ਨਹੀਂ ਸਗੋਂ ਵਿਦੇਸ਼ਾਂ ਵਿੱਚ ਵੀ ਕੀਤੀ ਗਈ ਵੱਡੀ ਤਰੱਕੀ ਰਾਹੀਂ ਦੇਸ਼ ਦਾ ਨਾਮ ਰੌਸ਼ਨ ਕਰਦਾ ਹੈ।ਇਸ ਤੋਂ ਪਹਿਲਾਂ, ਐਲਪੀਯੂ ਦੇ ਚਾਂਸਲਰ ਸ਼੍ਰੀ ਅਸ਼ੋਕ ਮਿੱਤਲ ਨੇ ਮਾਨਯੋਗ ਮੁੱਖ ਮੰਤਰੀ ਚੰਨੀ ਜੀ ਨੂੰ ਤੁਰੰਤ ਫੈਸਲਾ ਲੈਣ ਵਾਲੇ ਵਿਸ਼ੇਸ਼ ਇਨਸਾਨ  ਦੇ ਤੌਰ 'ਤੇ ਹਵਾਲਾ ਦਿੱਤਾ ਜੋ ਰਾਜ, ਖਾਸ ਤੌਰ 'ਤੇ ਨੌਜਵਾਨਾਂ ਦੇ ਫਾਇਦੇ ਲਈ ਯਕੀਨੀ ਕਾਰਵਾਈਆਂ ਲਈ ਮੌਕੇ 'ਤੇ ਹੀ ਯੋਜਨਾਵਾਂ ਬਣਾਉਂਦੇ ਹਨ , ਫੈਸਲਾ ਕਰਦੇ ਹਨ ਅਤੇ ਚੀਜ਼ਾਂ ਨੂੰ ਲਾਗੂ ਵੀ ਕਰਦੇ ਹਨ। ਉੰਨਾਂ ਨੇ ਮਾਨਯੋਗ ਮੁਖ ਮੰਤਰੀ ਚੰਨੀ ਸਾਹਿਬ ਨੂੰ  ਇੱਕ ਵਾਅਦਾ ਕਰਨ ਵਾਲੇ ਵਿਅਕਤੀ ਵਜੋਂ ਵੀ ਮਾਨਤਾ ਦਿੱਤੀ, ਅਤੇ ਨੌਜਵਾਨਾਂ ਲਈ ਸਭ ਤੋਂ ਵੱਧ ਲਾਹੇਵੰਦ ਸਕੀਮ ਸ਼ੁਰੂ ਕਰਨ ਲਈ ਕੈਂਪਸ ਵਿੱਚ ਉਨ੍ਹਾਂ ਦੀ ਸ਼ਾਨਦਾਰ ਫੇਰੀ ਲਈ  ਧੰਨਵਾਦ ਵੀ ਕੀਤਾ। ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਜੀ ਨੇ ਵੀ ਨੌਜਵਾਨਾਂ ਨੂੰ ਪੱਕਾ ਰੁਜ਼ਗਾਰ ਦੇਣ ਲਈ ਪੰਜਾਬ ਸਰਕਾਰ ਦੇ ਵਿਜ਼ਨ ਬਾਰੇ ਦੱਸਿਆ।ਇਸ ਮੌਕੇ ਉਨ੍ਹਾਂ ਨਾਲ ਪ੍ਰਮੁੱਖ ਸਕੱਤਰ ਈ.ਜੀ.ਐਸ.ਡੀ.ਟੀ., ਦਲੀਪ ਕੁਮਾਰ (ਆਈ.ਏ.ਐਸ.); ਜਲੰਧਰ, ਕਪੂਰਥਲਾ ਅਤੇ ਖਡੂਰ ਸਾਹਿਬ ਦੇ ਸੰਸਦ ਮੈਂਬਰ (ਐਮ.ਪੀਜ਼); ਚੇਅਰਮੈਨ ਪੰਜਾਬ ਐਗਰੋ ਜੋਗਿੰਦਰ ਸਿੰਘ ਮਾਨ; ਸੁਲਤਾਨਪੁਰ ਲੋਧੀ ਅਤੇ ਕਪੂਰਥਲਾ ਦੇ ਵਿਧਾਇਕ; ਕਪੂਰਥਲਾ ਦੀ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ; ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ; ਡਾਇਰੈਕਟਰ-ਕਮ- ਵਿਸ਼ੇਸ਼ ਸਕੱਤਰ ਐਮ.ਕੇ. ਅਰਵਿੰਦ ਕੁਮਾਰ (ਆਈਏਐਸ); ਅਤੇ, ਸਮਾਜ ਦੇ ਵੱਖ-ਵੱਖ ਵਰਗਾਂ ਦੇ ਬਹੁਤ ਸਾਰੇ ਪਤਵੰਤੇ ਵੀ ਮੌਜੂਦ  ਸਨ ।ਇਸ ਮੌਕੇ  ਰੋਜ਼ਗਾਰ ਪ੍ਰੋਗਰਾਮ ਬਾਰੇ ਇੱਕ ਛੋਟੀ ਜਿਹੀ ਵੀਡੀਓ ਵੀ ਪ੍ਰਦਰਸ਼ਿਤ ਕੀਤੀ ਗਈ ਅਤੇ ਐਲ.ਪੀ.ਯੂ ਦੇ ਸੱਭਿਆਚਾਰਕ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਪੰਜਾਬ ਬਾਰੇ ਸੱਭਿਆਚਾਰਕ ਪੇਸ਼ਕਾਰੀ ਵੀ ਕੀਤੀ ਗਈ।

 

Tags: Charanjit Singh Channi , Punjab Pradesh Congress Committee , Congress , Punjab Congress , Government of Punjab , Punjab Government , Punjab , Chief Minister Of Punjab , Lovely Professional University , Jalandhar , Phagwara , LPU , LPU Campus , Ashok Mittal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD