Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਵਾਰਡ ਨੰਬਰ-13, ਵਿਖੇ ਇੰਟਰਲਾਕ ਟਾਇਲਾਂ ਲਗਾਉਣ ਦੇ ਕੰਮ ਦੀ ਕਰਵਾਈ ਸ਼ੁਰੂਆਤ

Kuljit Singh Nagra, Punjab Pradesh Congress Committee, Congress, Punjab Congress, Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 04 Jan 2022

Last updated on: Jan 04, 2022, 00:00 IST

ਸਰਹਿੰਦ ਸ਼ਹਿਰ ਨੂੰ ਸੂਬੇ ਦੇ ਨਮੂਨੇ ਦੇ ਸ਼ਹਿਰ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ ਅਤੇ ਇਥੋਂ ਦੇ ਨਾਗਰਿਕਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਪਹਿਲ ਦੇ ਆਧਾਰ 'ਤੇ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਥਾਨਕ ਵਿਧਾਇਕ  ਕੁਲਜੀਤ ਸਿੰਘ ਨਾਗਰਾ ਨੇ ਵਾਰਡ ਨੰਬਰ 13, ਨੇੜੇ ਪ੍ਰੀਮੀਅਰ ਇੰਜੀਨੀਅਰ ਵਰਕਰ  ਤੋਂ ਐੱਸ.ਬੀ. ਐੱਸ ਸਕੂਲ ਸਰਹਿੰਦ ਨੂੰ ਜਾਣ ਵਾਲੀ ਗਲੀ ਵਿੱਚ ਸੀਵਰੇਜ ਪਾਉਣ ਅਤੇ ਪੀਣ ਵਾਲੇ ਪਾਣੀ ਦੀਆਂ ਪਾਇਪਾਂ ਪਾਉਣ ਦਾ ਕੰਮ ਮੁਕੰਮਲ ਹੋਣ ਉਪਰੰਤ ਇੰਟਰਲਾਕਿੰਗ ਟਾਇਲਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਉਣ ਮੌਕੇ ਕੀਤਾ।ਉਨ੍ਹਾਂ ਕਿਹਾ ਕਿ ਹਲਕੇ ਦਾ ਸੇਵਾਦਾਰ ਹੋਣ ਦੇ ਨਾਤੇ ਉਨ੍ਹਾਂ ਦਾ ਫਰਜ਼ ਬਣਦਾ ਹੈ ਕਿ ਲੋਕਾਂ ਦੀਆਂ ਮੁਸ਼ਕਲਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇ ਅਤੇ ਹਲਕੇ ਦੇ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ।ਸ ਨਾਗਰਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ  ਸਰਹਿੰਦ ਦੀ 88 ਫੁੱਟ ਰੋਡ ਤੋਂ ਨਵੀਂ ਸੜਕ ਕੱਢ ਕੇ ਆਮ ਖ਼ਾਸ ਬਾਗ਼ ਰੋਡ ਨਾਲ ਜੋੜਿਆ ਗਿਆ ਹੈ। 

ਇਸ ਦੇ ਨਾਲ-ਨਾਲ ਅੱਗੇ ਆਮ ਖ਼ਾਸ ਬਾਗ਼ ਸੜਕ ਤੋਂ ਸਰਹੰਦ ਚੋਅ ਦੇ ਨਾਲ ਸਿੱਧਾ ਸਿਵਲ ਹਸਪਤਾਲ ਅਤੇ ਡੀ.ਸੀ. ਦਫ਼ਤਰ ਤੱਕ ਸੜਕ ਬਣਾਈ ਗਈ ਹੈ, ਜਿਸ ਨਾਲ ਲੋਕਾਂ ਨੂੰ ਬਹੁਤ ਫਾਇਦਾ ਹੋਇਆ ਹੈ। ਖ਼ਾਸ ਕਰਕੇ ਸ਼ਹੀਦੀ ਸਭਾ ਮੌਕੇ ਇਸ ਸੜਕ ਨੇ ਬਾਇਪਾਸ ਦਾ ਕੰਮ ਕੀਤਾ।ਸ. ਨਾਗਰਾ ਨੇ ਕਿਹਾ ਕਿ ਸਰਹਿੰਦ ਫ਼ਤਹਿਗੜ੍ਹ ਸਾਹਿਬ ਦੇ ਵੱਖ-ਵੱਖ ਹਿੱਸਿਆਂ ਵਿੱਚ ਲੋਕਾਂ ਦੀ ਸਹੂਲਤ ਲਈ ਪਹਿਲਾਂ ਸੀਵਰੇਜ ਲਾਈਨਾਂ ਵਿਛਾਈਆਂ ਗਈਆਂ ਅਤੇ ਸੀਵਰੇਜ ਲਾਈਨਾਂ ਵਿਛਾਉਣ ਉਪਰੰਤ ਇੰਟਰਲਾਕ ਟਾਈਲਾਂ ਲਗਾਉਣ ਦਾ ਕੰਮ ਜੰਗੀ ਪੱਧਰ ਉੱਤੇ ਜਾਰੀ ਹੈ ਤਾਂ ਜੋ ਸ਼ਹਿਰ ਵਾਸੀਆਂ ਨੂੰ ਆਵਾਜਾਈ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।ਇਸ ਮੌਕੇ ਮਾਰਕਿਟ ਕਮੇਟੀ ਦੇ ਚੇਅਰਮੈਨ ਗੁਲਸ਼ਨ ਰਾਏ ਬੌਬੀ ,ਨਗਰ ਕੌਂਸਲ ਪ੍ਰਧਾਨ ਅਸ਼ੋਕ ਸੂਦ,ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਲਾਲੀ, ਕੌਂਸਲਰ ਚਰਨਜੀਵ ਸ਼ਰਮਾ ਤੇ ਜਗਜੀਤ ਕੋਕੀ,ਰਵਿੰਦਰ ਸਿੰਘ ਬਾਸੀ,ਰਾਜਿੰਦਰ ਬੱਬਾ,ਵਿਨੋਦ ਕੁਮਾਰ ਵੈਦ,ਸ਼ਮੀ ਕਪੂਰ,ਵਿਨੋਦ ਚਾਂਟਲੀ,ਅਸ਼ਵਨੀ ਚਾਟਲੀ, ਸੌਰਵ ਕਪੂਰ,ਵਿੱਕੀ,ਸੰਜੇ,ਸ਼ਿਵ ਆਦਿ ਹਾਜ਼ਰ ਸਨ।

 

Tags: Kuljit Singh Nagra , Punjab Pradesh Congress Committee , Congress , Punjab Congress , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD