Saturday, 27 April 2024

 

 

ਖ਼ਾਸ ਖਬਰਾਂ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ ਸਰਕਾਰੀ ਅਤੇ ਪ੍ਰਾਈਵੇਟ ਵਾਹਨਾਂ ਉੱਪਰ ਵੋਟਰ ਜਾਗਰੂਕਤਾ ਦਾ ਸੁਨੇਹਾ ਦੇਣ ਵਾਲੇ ਸਟਿੱਕਰਾਂ ਦੀ ਮੁਹਿੰਮ ਦਾ ਅਗਾਜ਼ ਸੇਫ ਸਕੂਲ ਵਾਹਨ ਦੀ ਟੀਮ ਨੇ 28 ਸਕੂਲੀ ਵੈਨਾਂ ਦੇ ਕੱਟੇ ਚਲਾਨ

 

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਆਂਗਣਵਾੜੀ ਵਰਕਰਾਂ, ਮਿੰਨੀ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਮਾਸਿਕ ਤਨਖਾਹਾਂ ਵਿੱਚ ਵਾਧੇ ਦਾ ਐਲਾਨ

ਸਾਲਾਨਾ ਵਾਧਾ 1 ਜਨਵਰੀ, 2023 ਤੋਂ ਨਿਯਮਤ ਤੌਰ 'ਤੇ ਲਾਗੂ ਕੀਤਾ ਜਾਵੇਗਾ, 67 ਸਫ਼ਾਈ ਸੇਵਕਾਂ ਨੂੰ ਨਿਯੁਕਤੀ ਪੱਤਰ ਵੰਡੇ

Charanjit Singh Channi, Punjab Pradesh Congress Committee, Congress, Punjab Congress, Government of Punjab, Punjab Government, Punjab, Chief Minister Of Punjab, Razia Sultana, Sadhu Singh Dharamsot, Manpreet Singh Badal, Morinda

Web Admin

Web Admin

5 Dariya News

ਮੋਰਿੰਡਾ , 04 Jan 2022

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਆਂਗਣਵਾੜੀ ਵਰਕਰਾਂ ਦੀ ਭਲਾਈ ਲਈ ਸੂਬੇ ਭਰ ਦੀਆਂ 53000 ਤੋਂ ਵੱਧ ਆਂਗਣਵਾੜੀ ਵਰਕਰਾਂ, ਮਿੰਨੀ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਮਾਸਿਕ ਮਾਣ ਭੱਤੇ ਵਿੱਚ ਵਾਧੇ ਦਾ ਐਲਾਨ ਕੀਤਾ ਹੈ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਇਹ ਸਾਰੇ ਕਰਮਚਾਰੀ ਹੁਣ 1 ਜਨਵਰੀ, 2023 ਤੋਂ ਆਪਣੇ ਸਾਲਾਨਾ ਮਾਣ ਭੱਤੇ ਵਿੱਚ ਨਿਯਮਤ ਵਾਧੇ ਲਈ ਯੋਗ ਹੋਣਗੇ।ਇਸ ਮੌਕੇ ਮੁੱਖ ਮੰਤਰੀ ਚੰਨੀ ਨੇ 67 ਸਫ਼ਾਈ ਸੇਵਕਾਂ ਨੂੰ ਨਿਯੁਕਤੀ ਪੱਤਰ ਵੀ ਵੰਡੇ।ਮੋਰਿੰਡਾ ਦੀ ਅਨਾਜ ਮੰਡੀ ਵਿਖੇ ਆਂਗਣਵਾੜੀ ਵਰਕਰਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਹੁਣ ਤੋਂ ਆਂਗਣਵਾੜੀ ਵਰਕਰਾਂ ਦੀ ਮਾਸਿਕ ਤਨਖਾਹ 8100 ਰੁਪਏ ਤੋਂ ਵਧਾ ਕੇ 9500 ਰੁਪਏ, ਮਿੰਨੀ ਆਂਗਣਵਾੜੀ ਵਰਕਰਾਂ ਨੂੰ 5300 ਰੁਪਏ ਤੋਂ ਵਧਾ ਕੇ 6300 ਰੁਪਏ ਅਤੇ ਹੈਲਪਰਾਂ ਦੀ ਤਨਖਾਹ 4050 ਰੁਪਏ ਤੋਂ ਵਧਾ ਕੇ 5100 ਰੁਪਏ ਕੀਤੀ ਜਾਵੇਗੀ। ਇਸੇ ਤਰ੍ਹਾਂ ਆਂਗਣਵਾੜੀ ਵਰਕਰਾਂ ਦੇ ਮਾਣਭੱਤੇ ਵਿੱਚ ਹਰ ਸਾਲ 500 ਰੁਪਏ ਦਾ ਵਾਧਾ ਕੀਤਾ ਜਾਵੇਗਾ ਜਦਕਿ ਮਿੰਨੀ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਮਾਣ ਭੱਤੇ ਵਿੱਚ 250 ਰੁਪਏ ਦਾ ਵਾਧਾ ਕੀਤਾ ਜਾਵੇਗਾ।ਆਂਗਣਵਾੜੀ ਵਰਕਰਾਂ ਨੂੰ ਸੂਬੇ ਦੀ ਪ੍ਰਸ਼ਾਸਨਿਕ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਦੱਸਦਿਆਂ ਮੁੱਖ ਮੰਤਰੀ ਨੇ ਦੁਹਰਾਇਆ ਕਿ ਔਰਤਾਂ ਦੀ ਭਲਾਈ ਅਤੇ ਉਨ੍ਹਾਂ ਦਾ ਸਸ਼ਕਤੀਕਰਨ ਸੂਬਾ ਸਰਕਾਰ ਦੀ ਤਰਜੀਹ ਹੈ।

 ਚੰਨੀ ਨੇ ਕਿਹਾ, "ਇਸ ਤੋਂ ਪਹਿਲਾਂ ਵੀ, ਸਮਾਜ ਦੇ ਇਸ ਮਹੱਤਵਪੂਰਨ ਵਰਗ ਦੀ ਸਮੁੱਚੀ ਭਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧਤਾ ਦੇ ਹਿੱਸੇ ਵਜੋਂ 67000 ਤੋਂ ਵੱਧ ਆਸ਼ਾ ਵਰਕਰਾਂ ਅਤੇ ਮਿਡ ਡੇ ਮੀਲ ਵਰਕਰਾਂ ਦੀਆਂ ਮਾਸਿਕ ਤਨਖਾਹਾਂ ਵਿੱਚ ਵਾਧਾ ਕੀਤਾ ਗਿਆ ਸੀ।ਹਾਲ ਹੀ ਵਿੱਚ ਕੋਵਿਡ ਦੇ ਕੇਸਾਂ ਵਿੱਚ ਹੋ ਰਹੇ ਵਾਧੇ ਦੇ ਮੱਦੇਨਜ਼ਰ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਸਲਾਹ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੋਰੋਨਾ ਦੀ ਕਿਸੇ ਵੀ ਗੰਭੀਰ ਸਥਿਤੀ ਦਾ ਸਾਹਮਣਾ ਕਰਨ ਲਈ ਪੰਜਾਬ ਸਰਕਾਰ ਕੋਲ ਢੁਕਵਾਂ ਸਿਹਤ ਸੰਭਾਲ ਬੁਨਿਆਦੀ ਢਾਂਚਾ ਮੌਜੂਦ ਹੈ।ਆਪਣੀ ਸਰਕਾਰ ਵੱਲੋਂ ਕੀਤੇ ਗਏ ਲੋਕ- ਪੱਖੀ ਉਪਰਾਲਿਆਂ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਘਰੇਲੂ ਖਪਤਕਾਰਾਂ ਲਈ ਬਿਜਲੀ ਦੀਆਂ ਦਰਾਂ 3 ਰੁਪਏ ਪ੍ਰਤੀ ਯੂਨਿਟ ਘਟਾਈਆਂ ਗਈਆਂ, ਪੈਟਰੋਲ ਅਤੇ ਡੀਜਲ ਦੀਆਂ ਕੀਮਤਾਂ ‘ਚ ਕ੍ਰਮਵਾਰ 10 ਰੁਪਏ ਅਤੇ 5 ਰੁਪਏ ਕਟੌਤੀ ਕੀਤੀ ਗਈ ਅਤੇ ਪਾਣੀ ਸਬੰਧੀ ਖਰਚੇ ਘਟਾ ਕੇ 50 ਰੁਪਏ ਕੀਤੇ ਗਏ। ਚੰਨੀ ਨੇ ਕਿਹਾ ਕਿ ਇਹ ਪਹਿਲਕਦਮੀਆਂ ਸੂਬਾ ਸਰਕਾਰ ਵੱਲੋਂ ਲੋਕਾਂ ਦਾ ਪੈਸਾ ਉਹਨਾਂ ਨੂੰ ਵਾਪਸ ਮੋੜਨ ਸਬੰਧੀ ਵਚਨਬੱਧਤਾ ਨੂੰ ਦਰਸਾਉਂਦੀਆਂ ਹਨ ।ਆਪਣੇ ਸੰਬੋਧਨ ਵਿੱਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਮੌਜੂਦਾ ਪ੍ਰਬੰਧ ਉਹਨਾਂ ਔਰਤਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਉਂਦਾ ਹੈ, ਜਿਹਨਾਂ ਨੂੰ ਪੇਸ਼ੇਵਰ ਜਿੰਮੇਵਾਰੀਆਂ ਦੇ ਨਾਲ ਨਾਲ ਘਰੇਲੂ ਕੰਮਕਾਜ ਦਾ ਵੀ ਖਿਆਲ ਰੱਖਣਾ ਪੈਂਦਾ ਹੈ, ਇਸ ਲਈ ਉਹ ਆਪਣੇ ਮਾਸਿਕ ਵਿੱਤੀ ਲਾਭਾਂ (ਭੱਤੇ) ਵਿੱਚ ਵੱਡੇ ਵਾਧੇ ਦੀਆਂ ਹੱਕਦਾਰ ਹਨ।ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਰਜ਼ੀਆ ਸੁਲਤਾਨਾ ਨੇ ਇਸ ਵਾਧੇ ਲਈ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ ਕਰਦਿਆਂ ਆਂਗਣਵਾੜੀ ਵਰਕਰਾਂ ਨੂੰ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਲੋੜ ਦੀ ਘੜੀ ਵਿੱਚ ਉਹਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ, ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ, ਤਰਨਤਾਰਨ ਦੇ ਵਿਧਾਇਕ ਧਰਮਬੀਰ ਅਗਨੀਹੋਤਰੀ, ਆਂਗਣਵਾੜੀ ਆਗੂ ਹਰਗੋਬਿੰਦ ਕੌਰ, ਊਸ਼ਾ ਰਾਣੀ ਅਤੇ ਸਰੋਜ ਛਪੜੀਵਾਲ ਹਾਜ਼ਰ ਸਨ।

 

Tags: Charanjit Singh Channi , Punjab Pradesh Congress Committee , Congress , Punjab Congress , Government of Punjab , Punjab Government , Punjab , Chief Minister Of Punjab , Razia Sultana , Sadhu Singh Dharamsot , Manpreet Singh Badal , Morinda

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD