Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਓਮ ਪ੍ਰਕਾਸ਼ ਸੋਨੀ ਨੇ 190 ਮੈਡੀਕਲ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

O P Soni, Om Parkash Soni, Om Prakash Soni, Punjab Pradesh Congress Committee, Congress, Punjab Congress, Government of Punjab, Punjab Government, Punjab

Web Admin

Web Admin

5 Dariya News

ਚੰਡੀਗੜ੍ਹ , 04 Jan 2022

Last updated on: Jan 04, 2022, 00:00 IST

ਪੰਜਾਬ ਰਾਜ ਵਿੱਚ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਉਪ ਮੁੱਖ ਮੰਤਰੀ ਓਮ ਪ੍ਰਕਾਸ਼  ਸੋਨੀ ਨੇ 190 ਮੈਡੀਕਲ ਅਫ਼ਸਰਾਂ ਨੂੰ ਪੰਜਾਬ ਭਵਨ ਵਿਖੇ ਇਕ ਸਮਾਗਮ ਦੌਰਾਨ ਨਿਯੁਕਤੀ ਪੱਤਰ ਸੌਂਪੇ। ਇਸ ਦੌਰਾਨ ਉਪ ਮੁੱਖ ਮੰਤਰੀ  ਨੇ ਦੱਸਿਆ ਕਿ ਰਾਜ ਵਿੱਚ ਕੁੱਲ 35 ਜੱਚਾ ਬੱਚਾ ਸੈਂਟਰ (21 ਜਿਲ੍ਹਾਂ ਹਸਪਤਾਲ, 11 ਸਬ ਡਵੀਜਨਲ ਹਸਪਤਾਲ ਅਤੇ 03 ਕਮਿਊਨਿਟੀ ਹੈਲਥ ਸੈਂਟਰਾਂ) ਬਣਾਏ ਗਏ ਹਨ। ਇਹਨਾਂ ਜੱਚਾ ਬੱਚਾ ਸੈਂਟਰਾਂ ਦੇ ਲੇਬਰ ਰੂਮ ਵਿੱਚ 24X7 ਡਾਕਟਰਾਂ ਦੀ ਮੌਜੂਦਗੀ ਸੁਨਿਸ਼ਚਿਤ ਕਰਨ ਲਈ ਇਹ ਭਰਤੀ ਕੀਤੀ ਗਈ ਹੈ। ਇਹਨਾਂ ਤੈਨਾਤੀਆਂ ਨਾਲ ਰਾਜ ਦੇ ਸਰਕਾਰੀ ਹਸਪਤਾਲਾਂ ਵਿੱਚ ਸੁਰੱਖਿਅਤ ਜਣੇਪਾ ਅਤੇ ਨਵ-ਜੰਮੇ ਬੱਚੇ ਦੀ ਲੌੜੀਂਦੀ ਦੇਖਭਾਲ, ਇਸ ਦੇ ਨਾਲ ਹੀ ਗਰਭਵਤੀ ਔਰਤ ਨੂੰ ਗਰਭ ਅਵਸਥਾ ਦੌਰਾਨ ਅਤੇ ਬੱਚੇ ਦੇ ਜਨਮ ਤੋਂ ਬਾਅਦ ਦੀਆਂ ਸੇਵਾਵਾਂ ਵਧੀਆ ਢੰਗ ਨਾਲ ਦਿੱਤੀਆਂ ਜਾ ਸਕਣਗੀਆਂ। 

ਇਸ ਦੇ ਨਾਲ ਹੀ ਪੰਜਾਬ ਰਾਜ ਦੇ ਸ਼ਹਿਰੀ ਖੇਤਰ ਵਿੱਚ ਅਰਬਨ ਕਮਿਉਨਿਟੀ ਹੈਲਥ ਸੈਂਟਰ ਅਤੇ ਅਰਬਨ ਪੀ.ਐਚ.ਸੀ. ਵਿਖੇ ਖਾਲੀ ਪਈਆਂ ਮੈਡੀਕਲ ਅਫਸਰ ਦੀ ਅਸਾਮੀਆਂ ਨੂੰ ਵੀ ਭਰਿਆ ਜਾਵੇਗਾ। ਰਾਜ ਦੇ ਪੇਂਡੂ ਖੇਤਰਾਂ ਵਿੱਚ ਟੈਲੀਮੈਡੀਸ਼ਨ ਸੇਵਾ ਪ੍ਰਦਾਨ ਕਰਨ ਲਈ ਡਾਕਟਰਾਂ ਦੀ ਨਿਯੁਕਤੀ ਟੈਲੀਮੈਡੀਸ਼ਨ ਹੱਬ ਚੰਡੀਗੜ੍ਹ ਅਤੇ ਅੰਮ੍ਰਿਤਸਰ ਵਿਖੇ ਵੀ ਕੀਤੀ ਜਾਵੇਗੀ।  ਉਨ੍ਹਾਂ ਨੇ ਨਵ-ਨਿਯੁਕਤ ਡਾਕਟਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੈਡੀਕਲ ਅਫਸਰ ਪੂਰੀ ਲਗਨ, ਇਮਾਨਦਾਰੀ ਤੇ ਤਨਦੇਹੀ ਨਾਲ ਡਿਊਟੀ ਨਿਭਾਉਣ ਅਤੇ ਲੋਕਾਂ ਨੂੰ ਇਲਾਜ ਸੁਵਿਧਾਵਾਂ ਵਿੱਚ ਕੋਈ ਕਮੀ ਨਾ ਛੱਡੀ ਜਾਵੇ। ਇਸ ਮੌਕੇ ਸ਼੍ਰੀ ਰਾਜ ਕਮਲ ਚੌਧਰੀ, ਪ੍ਰਮੁੱਖ ਸਕੱਤਰ (ਸਿਹਤ), ਡਾ. ਜੀ.ਬੀ. ਸਿੰਘ, ਡਾਇਰੈਕਟਰ ਸਿਹਤ ਸੇਵਾਵਾਂ, ਡਾ. ਓ.ਪੀ. ਗੋਜਰਾ, ਡਾਇਰੈਕਟਰ ਪਰਿਵਾਰ ਭਲਾਈ ਅਤੇ ਡਾ. ਅਰੀਤ ਕੌਰ, ਡਾਇਰੈਕਟਰ ਨੈਸ਼ਨਲ ਸਿਹਤ ਮਿਸ਼ਨ  ਮੌਜੂਦ ਸਨ।

 

Tags: O P Soni , Om Parkash Soni , Om Prakash Soni , Punjab Pradesh Congress Committee , Congress , Punjab Congress , Government of Punjab , Punjab Government , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD