Wednesday, 22 May 2024

 

 

ਖ਼ਾਸ ਖਬਰਾਂ ਬਿੱਟੂ ਦੀ ਸੀਬੀਆਈ ਧਮਕੀ 'ਤੇ ਵੜਿੰਗ ਨੇ ਕਿਹਾ- ਭਾਜਪਾ ਉਮੀਦਵਾਰ ਪਹਿਲਾਂ ਹੀ ਨਿਰਾਸ਼ ਅਤੇ ਹਾਰੇ ਹੋਏ ਮਹਿਸੂਸ ਕਰ ਰਹੇ ਹਨ ਭਗਵੰਤ ਮਾਨ ਨੇ ਲੋਕਾਂ ਨੂੰ 'ਕਿੱਕਲੀ ਕਲੀਰ ਦੀ ਬੁਰੀ ਹਾਲਤ ਸੁਖਬੀਰ ਦੀ' ਸੁਣਾ ਕੇ ਸੁਖਬੀਰ 'ਤੇ ਲਈ ਚੁਟਕੀ ਆਨੰਦਪੁਰ ਸਾਹਿਬ ਵਿੱਚ ਸੈਰ ਸਪਾਟੇ ਦੀ ਅਪਾਰ ਸੰਭਾਵਨਾ : ਵਿਜੇ ਇੰਦਰ ਸਿੰਗਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਮੀਤ ਖੁੱਡੀਆਂ ਲਈ ਕੀਤਾ ਪ੍ਰਚਾਰ ਅਸੀਂ ਤੋੜਨ ਦੀ ਬਜਾਏ ਜੋੜਨ ਦੀ ਰਾਜਨੀਤੀ ਕਰਦੇ ਆ: ਮੀਤ ਹੇਅਰ ਕੀ ਕਲੀਨ-ਸ਼ੇਵ ਮੁੱਖ ਮੰਤਰੀ ਸਿੱਖ ਕਦਰਾਂ-ਕੀਮਤਾਂ ਨੂੰ ਕਾਇਮ ਰੱਖ ਸਕਦਾ - ਅਕਾਲੀ ਦਲ ਨੇ ਭਗਵੰਤ ਮਾਨ 'ਤੇ ਖੜ੍ਹੇ ਕੀਤੇ ਵੱਡੇ ਸੁਆਲ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਣਾਈ ਕਿੱਕਲੀ-2, ਕਿੱਕਲੀ ਕਲੀਰ ਦੀ ਬੁਰੀ ਹਾਲਤ ਸੁਖਬੀਰ ਦੀ ਅਕਾਲੀ ਦਲ ਸੱਤਾ ਵਿਚ ਆਇਆ ਤਾਂ ਰਾਜਸਥਾਨ ਤੇ ਹਰਿਆਣਾ ਨਾਲ ਕੀਤੇ ਪਾਣੀਆਂ ਦੇ ਸਮਝੌਤੇ ਰੱਦ ਕਰੇਗਾ : ਸੁਖਬੀਰ ਸਿੰਘ ਬਾਦਲ ਰਾਜਾ ਵੜਿੰਗ ਨੇ ਲੁਧਿਆਣਾ 'ਚ ਬੀਜੇਪੀ ਤੇ 'ਆਪ' ਨੂੰ ਨਿਸ਼ਾਨਾ 'ਤੇ ਲਿਆ; ਪੰਜਾਬ ਦੇ ਅਸਲ ਹੱਲ ਦਾ ਵਾਅਦਾ ਕੀਤਾ ਚੋਣ ਖਰਚਾ ਨਿਗਰਾਨ ਅਤੇ ਰਿਟਰਨਿੰਗ ਅਫ਼ਸਰ ਦੀ ਹਾਜ਼ਰੀ ਵਿੱਚ ਚੋਣ ਲੜ ਰਹੇ ਉਮੀਦਵਾਰਾਂ ਦੇ ਚੋਣ ਖ਼ਰਚ ਰਜਿਸਟਰਾਂ ਦਾ ਹੋਇਆ ਪਹਿਲਾ ਮਿਲਾਨ ਐਲਨ ਚੰਡੀਗੜ੍ਹ ਦੇ ਵਿਦਿਆਰਥੀਆਂ ਨੇ ਜੂਨੀਅਰ ਸਾਇੰਸ ਓਲੰਪੀਆਡ 2024 ਵਿੱਚ ਇਤਿਹਾਸ ਰਚਿਆ ਗੁਰਜੀਤ ਔਜਲਾ ਨੇ ਕਸਬਾ ਅਟਾਰੀ ਵਿੱਚ ਡੋਰ-ਟੂ-ਡੋਰ ਕੀਤੀ ਕੰਪੇਅਨ ਆਪ ਸਰਕਾਰ ਨੇ ਮੁਲਾਜ਼ਮਾਂ ਦਾ ਜਨਵਰੀ 16 ਤੋਂ ਜੂਨ 2021 ਤੱਕ ਦਾ ਤਨਖਾਹ ਕਮਿਸ਼ਨ ਦਾ ਬਕਾਇਆ ਅਤੇ 12% ਡੀ.ਏ. ਦੱਬਿਆ- ਗੁਰਜੀਤ ਔਜਲਾ ਡੀ.ਸੀ. ਆਸ਼ਿਕਾ ਜੈਨ ਵੱਲੋਂ ਅਧਿਕਾਰੀਆਂ ਨੂੰ ਭੰਗ ਦੇ ਪੌਦਿਆਂ 'ਤੇ ਨਜ਼ਰ ਰੱਖਣ ਦੀ ਹਦਾਇਤ ਮੋਹਾਲੀ ਪੁਲਿਸ ਵੱਲੋਂ ਵਹੀਕਲਾਂ ਦੇ ਜਾਅਲੀ ਰਜਿਸਟ੍ਰੇਸ਼ਨ ਸਰਟੀਫੀਕੇਟ (RC) ਤਿਆਰ ਕਰਨ ਵਾਲੇ ਗਿਰੋਹ ਦੇ 04 ਮੈਂਬਰ ਗ੍ਰਿਫਤਾਰ ਪੋਲਿੰਗ ਸਟਾਫ਼ ਅਤੇ ਵੋਟਰਾਂ ਨੂੰ ਪੋਲਿੰਗ ਵਾਲੇ ਦਿਨ ਲੂੰ ਤੋਂ ਬਚਾਉਣ ਲਈ ਓ.ਆਰ.ਐਸ. ਪੈਕਟ, ਮਿੱਠਾ ਅਤੇ ਠੰਡਾ ਪੀਣ ਵਾਲਾ ਪਾਣੀ, ਕੂਲਰ ਅਤੇ ਪੱਖਿਆਂ ਤੋਂ ਇਲਾਵਾ ਛਾਂ ਅਤੇ ਟੈਂਟ ਮੋਹਾਲੀ ਪ੍ਰਸ਼ਾਸਨ ਦੇ ਹਥਿਆਰ ਹੋਣਗੇ ਕੰਗ ਤੇ ਸਿੰਗਲਾ ਦੱਸਣ ਰਾਹੁਲ ਤੇ ਕੇਜਰੀਵਾਲ ਦੋਸਤ ਹਨ ਜਾਂ ਦੁਸ਼ਮਣ : ਡਾ. ਸੁਭਾਸ਼ ਸ਼ਰਮਾ ਭਾਜਪਾ ਉਮੀਦਵਾਰ ਡਾਕਟਰ ਸੁਭਾਸ਼ ਸ਼ਰਮਾ ਦੀ ਟੀਮ ਨੇ ਚੁਣਾਵ ਪ੍ਰਚਾਰ ਚ ਝੋਕੀ ਤਾਕਤ ਸੁਨੀਲ ਜਾਖੜ ਵੱਲੋਂ ਯਾਦਵਿੰਦਰ ਬੁੱਟਰ ਸੂਬਾ ਬੁਲਾਰਾ ਨਿਯੁਕਤ ਪੰਜਾਬੀ ਯੂਨੀਵਰਸਿਟੀ ਵਿਖੇ 'ਚੋਣ ਉਤਸਵ'- ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਵੋਟ ਦੇ ਅਧਿਕਾਰ ਨੂੰ ਹਰ ਹਾਲਤ ਵਿੱਚ ਵਰਤਣ ਦੀ ਅਪੀਲ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਆਤਮ ਨਗਰ ਅਤੇ ਲੁਧਿਆਣਾ ਦੱਖਣੀ ਦੇ 9 ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦਾ ਨਿਰੀਖਣ

 

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਨੌਜਵਾਨਾਂ ਲਈ ‘ਪੰਜਾਬ ਰੋਜ਼ਗਾਰ ਗਾਰੰਟੀ ਯੋਜਨਾ 2022 ਦੀ ਸ਼ੁਰੂਆਤ

ਇਕ ਸਾਲ ਅੰਦਰ ਇਕ ਲੱਖ ਨੌਕਰੀਆਂ ਦੇਣ ਦਾ ਐਲਾਨ, ਵਿਦੇਸ਼ਾਂ ਵਿਚ ਪੜ੍ਹਨ ਜਾਣ ਦੇ ਚਾਹਵਾਨਾਂ ਲਈ ਆਈਲੈਟਸ,ਟੌਫ਼ਲ, ਪੀ.ਟੀ.ਈ. ਦੀ ਮੁਫ਼ਤ ਕੋਚਿੰਗ ਮਿਲੇਗੀ

 Charanjit Singh Channi, Punjab Pradesh Congress Committee, Congress, Punjab Congress, Government of Punjab, Punjab Government, Punjab, Chief Minister Of Punjab, Lovely Professional University, Jalandhar, Phagwara, LPU, LPU Campus, Ashok Mittal

Web Admin

Web Admin

5 Dariya News

ਫਗਵਾੜਾ , 04 Jan 2022

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸੂਬੇ ਦੇ ਨੌਜਵਾਨਾਂ ਲਈ "ਪੰਜਾਬ ਰੋਜ਼ਗਾਰ ਗਾਰੰਟੀ ਯੋਜਨਾ 2022’ ਦੀ ਸ਼ੁਰੂਆਤ ਕੀਤੀ ਗਈ , ਜਿਸ ਤਹਿਤ ਇਕ ਸਾਲ ਦੌਰਾਨ ਇਕ ਲੱਖ ਨੌਕਰੀਆਂ ਦਿੱਤੀਆਂ ਜਾਣਗੀਆਂ।ਅੱਜ ਇੱਥੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਇਸ ਯੋਜਨਾ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ‘ਇਹ ਕੇਵਲ ਬਾਕੀ ਸਿਆਸੀ ਪਾਰਟੀਆਂ ਵਾਂਗ ਐਲਾਨ ਹੀ ਨਹੀਂ ਸਗੋਂਂ ਇਸਨੂੰ ਪੰਜਾਬ ਕੈਬਨਿਟ ਵਲੋਂ ਮਨਜ਼ੂਰੀ ਵੀ ਦਿੱਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਜਿਹੜੇ ਨੌਜਵਾਨ 12ਵੀਂ ਪਾਸ ਹੋਣੇਗੀ ਉਹ ਇਸ ਯੋਜਨਾ ਤਹਿਤ ਨੌਕਰੀ ਲਈ ਯੋਗ ਹੋਣਗੇ।ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਏਜੰਟਾਂ ਦੇ ਚੁੰਗਲ ਤੋਂ ਬਚਾਉਣ ਅਤੇ ਉਨ੍ਹਾਂ ਨੂੰ ਵਿਦੇਸ਼ਾਂ ਵਿਚ ਪੜ੍ਹਾਈ ਲਈ ਸਹਾਇਤਾ ਪ੍ਰਦਾਨ ਕਰਨ ਦੇ ਮੰਤਵ ਨਾਲ ਆਈਲੈਟਸ,ਟੌਫ਼ਲ,ਪੀ.ਟੀ.ਈ. ਦੀ ਮੁਫ਼ਤ ਕੋਚਿੰਗ ਵੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਯੂਨੀਵਰਸਿਟੀਆਂ ਵਿਚ ਸਟਾਰਟ ਅਪ ਕੋਰਸ ਵੀ ਸ਼ੁਰੂ ਕੀਤੇ ਜਾਣਗੇ।ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਵਲੋਂ ਸੂਬੇ ਦੇ ਨਾਲ-ਨਾਲ ਵਿਦੇਸ਼ਾਂ ਦੀ ਤਰੱਕੀ ਵਿਚ ਵੀ ਅਹਿਮ ਯੋਗਦਾਨ ਪਾਇਆ ਗਿਆ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਵਿਦੇਸ਼ ਪੜ੍ਹਾਈ ਲਈ ਵਿਆਜ ਮੁਫ਼ਤ ਲੋਨ ਵੀ ਦਿੱਤਾ ਜਾਵੇਗਾ। ਉਨ੍ਹਾਂ ਉਦਯੋਗਿਕ ਘਰਾਣਿਆਂ ਨੂੰ ਕਿਹਾ ਕਿ ਉਹ ਨੌਜਵਾਨਾਂ ਲਈ ਵੱਧ ਤੋਂ ਵੱਧ ਰੋਜ਼ਗਾਰ ਦੇ ਵਸੀਲੇ ਪੈਦਾ ਕਰਨ ਜਿਸ ਲਈ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਹੁਨਰਮੰਦ ਸਿਖਲਾਈ ਦੇ ਕੇ ਨੌਕਰੀਆਂ ਦੇ ਯੋਗ ਬਣਾਇਆ ਜਾਵੇਗਾ।ਉਨ੍ਹਾਂ ਸੰਘਰਸ਼ ਕਰ ਰਹੇ ਨੌਜਵਾਨਾਂ ਨਾਲ ਜਜ਼ਬਾਤੀ ਸਾਂਝ ਪਾਉਂਦਿਆਂ ਕਿਹਾ ਕਿ ‘ਉਨ੍ਹਾਂ ਨੇ ਵੀ ਬਹੁਤ ਔਖਾ ਸਮਾਂ ਆਪਣੇ ਪਿੰਡੇ ’ਤੇ ਹੰਢਾਇਆ ਹੈ, ਜਿਸ ਕਰਕੇ ਉਨ੍ਹਾਂ ਨੂੰ ਨੌਜਵਾਨਾਂ ਦੀਆਂ ਸਮੱਸਿਆਵਾਂ ਦੀ ਪੂਰੀ ਜਾਣਕਾਰੀ ਹੈ।ਇਸ ਤੋਂ ਪਹਿਲਾਂ ਯੂਨੀਵਰਸਿਟੀ ਦੇ ਚਾਂਸਲਰ ਸ੍ਰੀ ਅਸ਼ੋਕ ਮਿੱਤਲ ਅਤੇ ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀਮਤੀ ਦੀਪਤੀ ਉੱਪਲ ਵਲੋਂ ਮੁੱਖ ਮੰਤਰੀ ਨੂੰ ਜੀ ਆਇਆ ਕਿਹਾ ਗਿਆ।ਇਸ ਮੌਕੇ ਪੰਜਾਬ ਦੇ ਤਕਨੀਕੀ ਸਿੱਖਿਆ ਤੇ ਰੋਜ਼ਗਾਰ ਮੰਤਰੀ ਰਾਣਾ ਗੁਰਜੀਤ ਸਿੰਘ, ਲਵਲੀ ਗਰੁੱਪ ਦੇ ਚੇਅਰਮੈਨ ਰਮੇਸ਼ ਮਿੱਤਲ, ਵਿਧਾਇਕ ਸੁਸ਼ੀਲ ਕੁਮਾਰ ਰਿੰਕੂ,ਰਾਜਿੰਦਰ ਬੇਰੀ,ਚੌਧਰੀ ਸੁਰਿੰਦਰ ਸਿੰਘ,ਸੰਤੋਖ ਸਿੰਘ ਭਲਾਈਪੁਰ,ਤਰਸੇਮ ਸਿੰਘ,ਬਲਵਿੰਦਰ ਸਿੰਘ ਧਾਲੀਵਾਲ,ਰਾਜ ਕੁਮਾਰ ਚੱਬੇਵਾਲ ਤੋਂ ਇਲਾਵਾ ਪੰਜਾਬ ਐਗਰੋ ਦੇ ਚੇਅਰਮੈਨ ਤੇ ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ,ਅਮਨਦੀਪ ਸਿੰਘ ਗੋਰਾ ਗਿੱਲ,ਕਾਂਗਰਸ ਕਮੇਟੀ ਦੇ ਕਾਰਜ਼ਕਾਰੀ ਪ੍ਰਧਾਨ ਦਲਜੀਤ ਰਾਜੂ,ਜ਼ਿਲ੍ਹਾ ਯੂਥ ਕਾਂਗਰਸ ਦੇ ਕਾਰਜ਼ਕਾਰੀ ਪ੍ਰਧਾਨ ਹਰਨੂਰ ਸਿੰਘ ਮਾਨ ਤੇ ਹੋਰ ਹਾਜ਼ਰ ਸਨ।    

 

Tags: Charanjit Singh Channi , Punjab Pradesh Congress Committee , Congress , Punjab Congress , Government of Punjab , Punjab Government , Punjab , Chief Minister Of Punjab , Lovely Professional University , Jalandhar , Phagwara , LPU , LPU Campus , Ashok Mittal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD