Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਚਰਨਜੀਤ ਸਿੰਘ ਚੰਨੀ ਨੇ ਖੇਤੀ ਕਾਨੂੰਨ ਵਿਰੋਧੀ ਅੰਦੋਲਨ ਵਿੱਚ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ 27 ਪਰਿਵਾਰਕ ਮੈਂਬਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਔਖੇ ਸਮਿਆਂ ਵਿੱਚ ਕਿਸਾਨਾਂ ਨਾਲ ਖੜ੍ਹਨ ਲਈ ਆਪਣੀ ਸਰਕਾਰ ਦੀ ਦਿ੍ਰੜ ਵਚਨਬੱਧਤਾ ਦੁਹਰਾਈ

Charanjit Singh Channi, Punjab Pradesh Congress Committee, Congress, Punjab Congress, Government of Punjab, Punjab Government, Punjab, Chief Minister Of Punjab, Randeep Singh Nabha

Web Admin

Web Admin

5 Dariya News

ਚੰਡੀਗੜ੍ਹ , 04 Jan 2022

Last updated on: Jan 04, 2022, 00:00 IST

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਔਖੇ ਸਮੇਂ ਵਿਚ ਕਿਸਾਨਾਂ ਦੀ ਮਦਦ ਲਈ ਆਪਣੀ ਸਰਕਾਰ ਦੀ ਦਿ੍ਰੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਰਣਦੀਪ ਸਿੰਘ ਨਾਭਾ ਦੇ ਨਾਲ ਤਿੰਨ ਕਾਲੇ ਖੇਤੀ ਕਾਨੂੰਨਾਂ ਦੇ ਖਿਲਾਫ ਸੰਘਰਸ਼ ਦੌਰਾਨ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ 27 ਪਰਿਵਾਰਕ ਮੈਂਬਰਾਂ ਨੂੰ ਅੱਜ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ ਸੌਂਪੇ। ਕਿਸਾਨਾਂ ਨੂੰ ਸੂਬੇ ਦੇ ਆਰਥਿਕ ਢਾਂਚੇ ਦੀ ਰੀੜ੍ਹ ਦੀ ਹੱਡੀ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੀੜਤ ਪਰਿਵਾਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਹਮੇਸਾ ਹਰ ਸੰਭਵ ਕਦਮ ਚੁੱਕੇਗੀ।

ਜਿਕਰਯੋਗ ਹੈ ਕਿ ਸੂਬਾ ਸਰਕਾਰ ਨੇ ਹੁਣ ਤੱਕ ਕਿਸਾਨਾਂ ਦੇ ਕਰੀਬ 407 ਪਰਿਵਾਰਾਂ ਨੂੰ 5-5 ਲੱਖ ਰੁਪਏ ਦਾ ਮੁਆਵਜਾ ਦਿੱਤਾ ਹੈ ਜੋ ਕਿ ਖੇਤੀ ਕਾਨੂੰਨਾਂ ਵਿਰੁੱਧ ਸਾਲ ਭਰ ਚੱਲੇ ਅੰਦੋਲਨ ਦੌਰਾਨ ਜਾਨ ਗੁਆ ਗਏ ਸਨ ਅਤੇ ਬਾਅਦ ਵਿਚ ਕੇਂਦਰ ਵੱਲੋਂ ਇਹ ਕਾਨੂੰਨ ਰੱਦ ਕਰ ਦਿੱਤੇ ਗਏ ਹਨ। ਇਸ ਤੋਂ ਇਲਾਵਾ ਸੂਬਾ ਸਰਕਾਰ ਨੇ ਇਨ੍ਹਾਂ ਮਿ੍ਰਤਕ ਕਿਸਾਨਾਂ ਦੇ 169 ਵਾਰਸਾਂ ਨੂੰ ਨੌਕਰੀਆਂ ਵੀ ਦਿੱਤੀਆਂ। 

ਇਕ ਸਰਕਾਰੀ ਬੁਲਾਰੇ ਅਨੁਸਾਰ ਸੂਬਾ ਸਰਕਾਰ ਨੂੰ ਸਾਰੇ ਜਿਲਿ੍ਹਆਂ ਵਿੱਚੋਂ ਮਿ੍ਰਤਕ ਕਿਸਾਨਾਂ ਦੇ ਕੁੱਲ 407 ਕੇਸ ਮਿਲੇ ਹਨ ਜਿੱਥੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ ਜਾ ਸਕਦੀਆਂ ਹਨ। ਸੂਬਾ ਪੱਧਰੀ ਕਮੇਟੀ ਵੱਲੋਂ ਅੱਜ ਵੀ ਮਿ੍ਰਤਕ ਕਿਸਾਨਾਂ ਦੇ ਵਾਰਸਾਂ ਦੇ 120 ਨਾਵਾਂ ਨੂੰ ਹਰੀ ਝੰਡੀ ਦਿੱਤੀ ਗਈ ਹੈ, ਜਿਨ੍ਹਾਂ ਵਿੱਚੋਂ 27 ਉਮੀਦਵਾਰਾਂ ਨੂੰ ਨੌਕਰੀ ਦੇ ਪੱਤਰ ਮੁਹੱਈਆ ਕਰਵਾ ਦਿੱਤੇ ਗਏ ਹਨ ਅਤੇ ਬਾਕੀ 93 ਨੂੰ ਅਗਲੇ ਕੁਝ ਦਿਨਾਂ ਵਿੱਚ ਜਾਰੀ ਕਰ ਦਿੱਤੇ ਜਾਣਗੇ। ਬੁਲਾਰੇ ਨੇ ਅੱਗੇ ਦੱਸਿਆ ਕਿ ਇਹ ਇੱਕ ਨਿਰੰਤਰ ਪ੍ਰਕਿਰਿਆ ਹੈ ਅਤੇ ਜਿਵੇਂ ਹੀ ਸਰਕਾਰ ਨੂੰ ਜਿਲ੍ਹਾ ਪੱਧਰ ਤੋਂ ਤਸਦੀਕ ਰਿਪੋਰਟ ਮਿਲਦੀ ਹੈ, ਯੋਗ ਪਰਿਵਾਰਕ ਮੈਂਬਰਾਂ ਨੂੰ ਉਨ੍ਹਾਂ ਦੀ ਯੋਗਤਾ ਦੇ ਅਨੁਸਾਰ ਨਿਯੁਕਤੀ ਪੱਤਰ ਜਾਰੀ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਨੇ ਪਹਿਲਾਂ ਹੀ ਇਕ ਅਹਿਮ ਫੈਸਲਾ ਲਿਆ ਹੈ ਕਿ ਮਿ੍ਰਤਕ ਕਿਸਾਨਾਂ ਦੇ ਮਾਤਾ, ਪਿਤਾ, ਵਿਆਹੁਤਾ ਭਰਾ ਜਾਂ ਭੈਣ, ਵਿਆਹੀ ਧੀ, ਨੂੰਹ ਅਤੇ ਪੋਤੇ-ਪੋਤੀਆਂ ਨੂੰ ਤਰਸ ਦੇ ਆਧਾਰ ‘ਤੇ ਇਕ ਵਾਰ ਦੇ ਮੌਕੇ ਤਹਿਤ ਨੌਕਰੀ ਲਈ ਯੋਗ ਮੰਨਿਆ ਜਾਵੇਗਾ। ਅੱਜ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਕੁੱਲ 27 ਵਿਅਕਤੀਆਂ ਵਿੱਚੋਂ 15 ਪਟਿਆਲਾ ਜਿਲ੍ਹੇ ਤੋਂ, ਤਿੰਨ ਅੰਮ੍ਰਿਤਸਰ ਤੋਂ, ਦੋ ਐਸ.ਏ.ਐਸ. ਨਗਰ (ਮੁਹਾਲੀ) ਅਤੇ 7 ਫਤਹਿਗੜ੍ਹ ਸਾਹਿਬ ਦੇ ਹਨ।

 

Tags: Charanjit Singh Channi , Punjab Pradesh Congress Committee , Congress , Punjab Congress , Government of Punjab , Punjab Government , Punjab , Chief Minister Of Punjab , Randeep Singh Nabha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD