Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਸਰਕਾਰ ਹਰ ਹਾਲ ਕਿਸਾਨਾਂ ਦੇ ਨਾਲ : ਕੁਲਜੀਤ ਸਿੰਘ ਨਾਗਰਾ

ਕਿਸਾਨੀ ਸੰਘਰਸ਼ ਵਿਚ ਜਾਨ ਗਵਾਉਣ ਵਾਲੇ ਕਿਸਾਨਾਂ ਦੇ ਵਾਰਸਾਂ ਨੂੰ ਸੌਂਪੇ ਨਿਯੁਕਤੀ ਪੱਤਰ

Kuljit Singh Nagra, Punjab Pradesh Congress Committee, Congress, Punjab Congress, Fatehgarh Sahib

Web Admin

Web Admin

5 Dariya News

ਫਤਹਿਗੜ੍ਹ ਸਾਹਿਬ , 08 Jan 2022

Last updated on: Jan 08, 2022, 00:00 IST

ਹਲਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਿਸਾਨੀ ਸੰਘਰਸ਼ ਵਿਚ ਦਿੱਲੀ ਦੀ ਹੱਦ ਵਿਖੇ ਆਪਣੀ ਜਾਨ ਗਵਾਉਣ ਵਾਲੇ ਕਿਸਾਨਾਂ ਦੇ ਵਾਰਸਾਂ ਨੂੰ ਨਿਯੁਕਤੀ ਪੱਤਰ ਸੌਂਪੇ।ਇਸ ਮੌਕੇ ਸ. ਕੁਲਜੀਤ ਸਿੰਘ ਨਾਗਰਾ ਨੇ ਪਿੰਡ ਰੁੜਕੀ ਦੇ ਗੁਰਿੰਦਰ ਸਿੰਘ , ਪੰਜੋਲਾ ਦੇ ਨਰਿੰਦਰ ਸਿੰਘ ਦਾਦੂਮਾਜਰਾ ਦੀ ਕੁਲਵੰਤ ਕੌਰ , ਸਲਾਣਾ ਦੇ ਮਨਵੀਰ ਸਿੰਘ ,ਸਲਾਣੀ ਦੇ ਹਰਮੀਤ ਸਿੰਘ, ਪਿੰਡ ਬੜੈਚਾਂ ਦੇ  ਰਾਜਦੀਪ ਕੌਰ, ਪਿੰਡ ਰੁੜਕੀ ਲਵਪ੍ਰੀਤ ਸਿੰਘ ਅਤੇ ਪਿੰਡ ਰੈਲੋਂ ਬਲਜੀਤ ਸਿੰਘ ਸਮੇਤ ਹੋਰ ਸ਼ਹੀਦ ਕਿਸਾਨਾਂ ਤੇ ਖੇਤ ਮਜਦੂਰਾਂ ਦੇ ਪਰਿਵਾਰਕ ਮੈਂਬਰਾਂ ਨੂੰ ਨਿਯੁਕਤੀ ਪੱਤਰ ਵੰਡੇ।ਮੀਡੀਆ ਨਾਲ ਗੈਰ ਰਸਮੀ ਗੱਲਬਾਤ ਕਰਦੇ ਹੋਏ ਵਿਧਾਇਕ ਨਾਗਰਾ ਨੇ ਕਿਹਾ ਕਿ ਸਾਡੇ ਕਿਸਾਨ ਲੰਮੇ ਸਮੇਂ ਤੱਕ ਦਿੱਲੀ ਦੀਆਂ ਬਰੂਹਾਂ ਉਤੇ ਸੰਘਰਸ਼ ਕਰਦੇ ਰਹੇ ਤੇ ਜਿੱਤ ਹਾਸਲ ਕੀਤੀ। ਇਸ ਦੌਰਾਨ ਸੈਂਕੜਿਆਂ ਦੀ ਗਿਣਤੀ ਵਿਚ ਕਿਸਾਨਾਂ ਨੇ ਆਪਣੀ ਜਾਨ ਸੰਘਰਸ਼ ਲੇਖੇ ਲਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੰਵਿਧਾਨ ਅਨੁਸਾਰ ਖੇਤੀਬਾੜੀ ਸੂਬਿਆਂ ਦੇ ਅਧਿਕਾਰ ਦਾ ਵਿਸ਼ਾ ਹੈ ਪਰ ਕੇਂਦਰ ਸਰਕਾਰ ਨੇ ਇਸ ਵਿੱਚ ਸਿੱਧਾ ਦਖਲ ਦਿੰਦਿਆਂ ਤਿੰਨ ਕਾਲੇ ਖੇਤੀ ਕਾਨੂੰਨ ਬਣਾ ਕੇ ਪੂਰੇ ਦੇਸ਼ ਵਿੱਚ ਬੇਚੈਨੀ ਤੇ ਰੋਸ ਦਾ ਮਾਹੌਲ ਬਣਾ ਦਿੱਤਾ।  

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨੀ ਅੰਦੋਲਨ ਵਿੱਚ ਜਾਨਾਂ ਗੁਆਉਣ ਵਾਲੇ ਕਿਸਾਨਾਂ ਨੂੰ ਪ੍ਰਤੀ ਕਿਸਾਨ 05 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇ ਰਹੀ ਹੈ। ਪੰਜਾਬ  ਸਰਕਾਰ ਵੱਲੋਂ ਹਮੇਸ਼ਾਂ ਕਿਸਾਨਾਂ ਦੀ ਬਾਂਹ ਫੜੀ ਗਈ ਤੇ ‘ਕਰਜ਼ਾ ਮੁਆਫੀ ਸਕੀਮ' ਲਿਆਂਦੀ ਗਈ। ਸਹਿਕਾਰੀ ਅਤੇ ਵਪਾਰਕ ਬੈਂਕਾਂ ਦੇ ਕਰਜ਼ਾ ਪ੍ਰਾਪਤ ਛੋਟੇ ਅਤੇ ਦਰਮਿਆਨੇ  ਕਿਸਾਨਾਂ  ਦਾ ਕਰਜ਼ਾ ਮੁਆਫ਼ ਕੀਤਾ। ਇਸੇ ਤਰ੍ਹਾਂ  ਖੇਤ ਮਜ਼ਦੂਰਾਂ ਅਤੇ ਬੇਜ਼ਮੀਨੇ ਕਾਸ਼ਤਕਾਰਾਂ ਦਾ ਕਰਜ਼ਾ ਮੁਆਫ ਕੀਤਾ। ਕਿਸਾਨਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ 8 ਲੱਖ 50 ਹਜ਼ਾਰ ਪਰਿਵਾਰਾਂ ਨੂੰ ਸਰਬੱਤ ਸਿਹਤ ਬੀਮਾ ਯੋਜਨਾ ਹੇਠ ਲਿਆਂਦਾ ਗਿਆ, ਜਿਸ ਤਹਿਤ ਇਨ੍ਹਾਂ ਦੇ ਪਰਿਵਾਰਾਂ ਨੂੰ 5 ਲੱਖ ਰੁਪਏ ਤੱਕ ਸਿਹਤ ਸਹੂਲਤਾਂ ਮਿਲਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਫਸਲਾਂ ਦੀ ਖਰੀਦ 48 ਘੰਟਿਆਂ ਅੰਦਰ ਕਰਕੇ ਕਿਸਾਨਾਂ ਨੂੰ ਬਣਦੀ ਰਕਮ ਅਦਾ ਕੀਤੀ ਹੈ। ਸ. ਨਾਗਰਾ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨਾਲ ਖੜ੍ਹੀ ਹੈ ਤੇ ਸਦਾ ਖੜ੍ਹੀ ਰਹੇਗੀ।

 

Tags: Kuljit Singh Nagra , Punjab Pradesh Congress Committee , Congress , Punjab Congress , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD